Saturday, June 20
Shadow

Tag: punjab news

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵੱਲੋਂ ਰੋਜ਼ਗਾਰ ਕੈਂਪ 29 ਮਈ ਨੂੰ

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵੱਲੋਂ ਰੋਜ਼ਗਾਰ ਕੈਂਪ 29 ਮਈ ਨੂੰ

local news
ਗੁਰਦਾਸਪੁਰ 27 ਮਈ (  ) ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ (ਜ), ਗੁਰਦਾਸਪੁਰ ਗੁਰਸਿਮਰਨ ਸਿੰਘ ਢਿੱਲੋਂ ਦੀ ਅਗਵਾਈ ਹੇਠ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਗੁਰਦਾਸਪੁਰ ਵੱਲੋਂ 29 ਮਈ ਦਿਨ ਸ਼ੁੱਕਰਵਾਰ ਨੂੰ ਇੱਕ ਰੋਜ਼ਗਾਰ ਕੈਂਪ ਲਗਾਇਆ ਜਾ ਰਿਹਾ ਹੈ। ਜ਼ਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਊਰੋ ਗੁਰਦਾਸੁਪਰ ਡੀ.ਸੀ.ਦਫਤਰ ਕੰਪਲੈਕਸ ਕਮਰਾ ਨੰ: 217 ਬਲਾਕ ਬੀ ਵਿੱਚ ਸਵੇਰੇ 9 ਵਜੇ ਤੋਂ ਲੈ ਕੇ ਦੁਪਹਿਰ ਦੇ 1:00 ਵਜੇ ਤੱਕ ਲੱਗੇਗਾ। ਇਸ ਸਬੰਧੀ ਜ਼ਿਲ੍ਹਾ ਰੋਗਗਾਰ ਅਫਸਰ ਪਰਸ਼ੋਤਮ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਇਸ ਰੋਜਗਾਰ ਮੇਲੇ ਵਿੱਚ 108 Ambulance (ZEN PLUS PVT LTD), Sewa-Kendar Gurdaspur, Swift Security, SBI Life Gurdaspur, Vishal Mega Mart Gurdaspur, Maruti Suzuki Gurdaspur, E-Kart Gurdaspur ਵੱਖ-ਵੱਖ ਕੰਪਨੀਆਂ ਵਲੋਂ ਹਿੱਸਾ ਲਿਆ ਜਾਵੇਗਾ। (ZEN PLUS PVT LTD) ਵਲੋਂ EMT (Emergency Medical Technician), ERO (Emergency Respondent Officer), Driver ਰੱਖੇ ਜਾਣਗੇ ।  ਜਿਸ ਲਈ...
ਨੌਜਵਾਨ ਆਗੂ ਰਛਪਾਲ ਸਿੰਘ ਭੁੱਲਰਹੇੜੀ ਨੇ ਜ਼ਿਲ੍ਹਾ ਪ੍ਰੀਸ਼ਦ ਸੰਗਰੂਰ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ

ਨੌਜਵਾਨ ਆਗੂ ਰਛਪਾਲ ਸਿੰਘ ਭੁੱਲਰਹੇੜੀ ਨੇ ਜ਼ਿਲ੍ਹਾ ਪ੍ਰੀਸ਼ਦ ਸੰਗਰੂਰ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ

News of Punjab
ਸੰਗਰੂਰ, 27 ਮਈ: ਨੌਜਵਾਨ ਆਗੂ ਰਛਪਾਲ ਸਿੰਘ ਭੁੱਲਰਹੇੜੀ ਜੋ ਪਿਛਲੇ ਦਿਨੀਂ ਸਰਬਸੰਮਤੀ ਨਾਲ ਜ਼ਿਲ੍ਹਾ ਪ੍ਰੀਸ਼ਦ ਸੰਗਰੂਰ ਦੇ ਚੇਅਰਮੈਨ ਚੁਣੇ ਗਏ ਸਨ, ਉਨ੍ਹਾਂ ਨੇ ਅੱਜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਵਿਧਾਇਕ ਨਰਿੰਦਰ ਕੌਰ ਭਰਾਜ ਤੇ ਮੁੱਖ ਮੰਤਰੀ ਦੇ ਓ.ਐਸ.ਡੀ ਸੁਖਵੀਰ ਸਿੰਘ ਦੀ ਮੌਜੂਦਗੀ ਵਿੱਚ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਛਪਾਲ ਸਿੰਘ ਭੁੱਲਰਹੇੜੀ ਨੂੰ ਚੇਅਰਮੈਨ ਚੁਣੇ ਜਾਣ 'ਤੇ ਮੁਬਾਰਕਾਂ ਦਿੰਦਿਆਂ ਵਿਸ਼ਵਾਸ ਪ੍ਰਗਟਾਇਆ ਕਿ ਇਹ ਆਗੂ ਲੋਕ ਸੇਵਾ ਦੀ ਭਾਵਨਾ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਂਦੇ ਹੋਏ ਸੰਗਰੂਰ ਦੇ ਵਿਕਾਸ ਨੂੰ ਹੋਰ ਮਜ਼ਬੂਤ ਕਰਨਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਇਹ ਵੀ ਭਰੋਸਾ ਹੈ ਕਿ ਰਛਪਾਲ ਸਿੰਘ ਭੁੱਲਰਹੇੜੀ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰਨਗੇ। ਵਿਧਾਇਕ ਨਰਿੰਦਰ ਕੌਰ ਭਰਾਜ ਤੇ ਓ.ਐਸ.ਡੀ. ਸੁਖਵੀਰ ਸਿੰਘ ਨੇ ਕਿਹਾ ਪਰਮਾਤਮਾ ਇਸ ਆਗੂ ਨੂੰ ਹਮੇਸ਼ਾਂ ਚੜ੍ਹਦੀ ਕਲਾ ਵਿੱਚ ਰੱਖਣ ਅਤੇ ਲੋਕਾਂ ਦੀ ਸੇਵਾ ਕਰਨ ਦੀ ਤਾਕਤ ਬਖ਼ਸ਼ਣ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕ...
ਭਾਰਤ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿੱਚ ਵੋਟਰ ਸੂਚੀ ਦੀ ਸਪੈਸ਼ਲ ਇੰਟੈਸਿਵ ਰਿਵੀਜ਼ਨ (SIR) ਦਾ ਪ੍ਰੋਗਰਾਮ ਜਾਰੀ

ਭਾਰਤ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿੱਚ ਵੋਟਰ ਸੂਚੀ ਦੀ ਸਪੈਸ਼ਲ ਇੰਟੈਸਿਵ ਰਿਵੀਜ਼ਨ (SIR) ਦਾ ਪ੍ਰੋਗਰਾਮ ਜਾਰੀ

News of Punjab
ਗੁਰਦਾਸਪੁਰ 27 ਮਈ - ਸ਼੍ਰੀ ਗੁਰਸਿਮਰਨ ਸਿੰਘ ਢਿੱਲੋ, ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਵਧੀਕ ਜ਼ਿਲ੍ਹਾ ਚੋਣ ਅਫਸਰ ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿੱਚ ਵੋਟਰ ਸੂਚੀ ਦੀ ਸਪੈਸ਼ਲ ਇੰਟੈਸਿਵ ਰਿਵੀਜ਼ਨ (SIR) ਦਾ ਪ੍ਰੋਗਰਾਮ ਜਾਰੀ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਐਸ.ਆਈ.ਆਰ ਦੀ ਯੋਗਤਾ ਮਿਤੀ 1 ਅਕਤੂਬਰ 2026 ਹੈ। ਤਿਆਰੀ, ਸਿਖਲਾਈ ਅਤੇ ਪ੍ਰਿਟਿੰਗ ਦੀ ਮਿਤੀ 15 ਜੂਨ ਤੋਂ 24 ਜੂਨ ਤੱਕ  ਹੈ ਅਤੇ ਬੀ.ਐਲ.ਓਜ਼ 25 ਜੂਨ ਤੋਂ 24 ਜੁਲਾਈ ਤੱਕ ਘਰ ਘਰ ਦੀ ਵਿਜ਼ਿਟ ਕਰਨਗੇ। ਉਨ੍ਹਾਂ ਅੱਗੇ ਦੱਸਿਆ ਕਿ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਲਾਈਜ਼ੇਸ਼ਨ 24 ਜੁਲਾਈ 2026 ਤੱਕ ਹੋਵੇਗੀ। ਵੋਟਰ ਸੂਚੀ ਦੀ ਡਰਾਫਟ ਪਬਲੀਕੇਸ਼ਨ 31 ਜੁਲਾਈ ਨੂੰ ਹੋਵੇਗੀ, ਦਾਅਵੇ ਅਤੇ ਇਤਰਾਜ਼ 31 ਜੁਲਾਈ ਤੋਂ 30 ਅਗਸਤ ਤੱਕ ਦਿੱਤੇ ਜਾ ਸਕਣਗੇ, ਨੋਟਿਸ ਫੇਜ਼/ ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾਂ 31 ਜੁਲਾਈ ਤੋਂ 28 ਸਤੰਬਰ 2026 ਹੈ ਅਤੇ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ ਮਿਤੀ 1 ਅਕਤੂਬਰ 2026 ਨੂੰ ਹੋਵੇਗੀ। ਉਨ੍ਹਾਂ ਨੇ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫ...
ਦੇਸ਼ ਵਿੱਚ ਕਿਸ ਤਰ੍ਹਾਂ ਦੀ ਸਰਕਾਰ ਹੈ ਜੋ ਇੱਕ ਪੇਪਰ ਠੀਕ ਤਰ੍ਹਾਂ ਨਹੀਂ ਕਰਵਾ ਪਾ ਰਹੀ – ਕੇਜਰੀਵਾਲ

ਦੇਸ਼ ਵਿੱਚ ਕਿਸ ਤਰ੍ਹਾਂ ਦੀ ਸਰਕਾਰ ਹੈ ਜੋ ਇੱਕ ਪੇਪਰ ਠੀਕ ਤਰ੍ਹਾਂ ਨਹੀਂ ਕਰਵਾ ਪਾ ਰਹੀ – ਕੇਜਰੀਵਾਲ

Breaking News, Punjab Politics
*ਨਵੀਂ ਦਿੱਲੀ, 26 ਮਈ , 2026* ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਇੱਕ ਤੋਂ ਬਾਅਦ ਇੱਕ ਪੇਪਰ ਲੀਕ ਹੋਣ ਅਤੇ ਕਈ ਤਰ੍ਹਾਂ ਦੀਆਂ ਗੜਬੜੀਆਂ ਸਾਹਮਣੇ ਆਉਣ 'ਤੇ ਨੌਜਵਾਨਾਂ ਦੇ ਭਵਿੱਖ ਨੂੰ ਲੈ ਕੇ ਡੂੰਘੀ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਨੇ ਹੈਰਾਨੀ ਪ੍ਰਗਟ ਕਰਦਿਆਂ ਕਿਹਾ ਕਿ ਸਾਡੇ ਦੇਸ਼ ਵਿੱਚ ਕਿਸ ਤਰ੍ਹਾਂ ਦੀ ਸਰਕਾਰ ਹੈ ਜੋ ਇੱਕ ਪੇਪਰ ਠੀਕ ਤਰ੍ਹਾਂ ਨਹੀਂ ਕਰਵਾ ਪਾ ਰਹੀ। ਨੀਟ, ਸੀਬੀਐਸਈ 12ਵੀਂ, ਐਸਐਸਸੀ ਜੀਡੀ ਤੋਂ ਬਾਅਦ ਹੁਣ ਬੀਟੈਕ ਪ੍ਰੀਖਿਆ ਵਿੱਚ ਵੀ ਗੜਬੜੀਆਂ ਦੀ ਖ਼ਬਰ ਆ ਰਹੀ ਹੈ। ਪੂਰੀ ਸਿੱਖਿਆ ਪ੍ਰਣਾਲੀ 'ਤੇ ਮਾਫ਼ੀਆ ਨੇ ਕਬਜ਼ਾ ਕਰ ਲਿਆ ਹੈ। ਨੌਜਵਾਨਾਂ ਨੂੰ ਆਪਣਾ ਭਵਿੱਖ ਸੁਰੱਖਿਅਤ ਕਰਨਾ ਹੈ ਤਾਂ ਕੁਝ ਕਰਨਾ ਪਵੇਗਾ। ਅਰਵਿੰਦ ਕੇਜਰੀਵਾਲ ਨੇ ਐਕਸ 'ਤੇ ਕਿਹਾ ਕਿ ਨੀਟ, ਸੀਬੀਐਸਈ ਕਲਾਸ 12ਵੀਂ ਤੋਂ ਬਾਅਦ ਹੁਣ ਐਸਐਸਸੀ ਜੀਡੀ ਵਿੱਚ ਵੀ ਕਈ ਥਾਵਾਂ ਤੋਂ ਗੜਬੜੀਆਂ ਦੀ ਖ਼ਬਰ ਆ ਰਹੀ ਹੈ। ਕਈ ਥਾਵਾਂ ਤੋਂ ਸ਼ਿਕਾਇਤ ਆ ਰਹੀ ਹੈ ਕਿ ਸਰਵਰ ਵਿੱਚ ਖਰਾਬੀ ਆ ਗਈ, ਕਈ ਥਾਵਾਂ 'ਤੇ ਪ੍ਰੀਖਿਆ ਕੇਂਦਰਾਂ 'ਤੇ ਸਮਰੱਥਾ ਤੋਂ ਵੱਧ ਬੱਚਿਆਂ ਨੂੰ ਬੁਲਾ ਲਿਆ ਗਿਆ। ਇਹ ਕਿਸ ਤਰ੍ਹਾਂ ਦੀ ...
ਨਗਰ ਕੌਂਸਲ ਚੋਣਾਂ : ਜ਼ਿਲ੍ਹੇ ਦੀਆਂ 6 ਨਗਰ ਕੌਂਸਲਾਂ ’ਚ ਪਈਆਂ 66.21 ਫੀਸਦੀ ਵੋਟਾਂ, ਚੋਣ ਪ੍ਰਕਿਰਿਆ ਰਹੀ ਸ਼ਾਂਤੀਪੂਰਨ

ਨਗਰ ਕੌਂਸਲ ਚੋਣਾਂ : ਜ਼ਿਲ੍ਹੇ ਦੀਆਂ 6 ਨਗਰ ਕੌਂਸਲਾਂ ’ਚ ਪਈਆਂ 66.21 ਫੀਸਦੀ ਵੋਟਾਂ, ਚੋਣ ਪ੍ਰਕਿਰਿਆ ਰਹੀ ਸ਼ਾਂਤੀਪੂਰਨ

local news
ਹੁਸ਼ਿਆਰਪੁਰ, 26 ਮਈ : ਜ਼ਿਲ੍ਹੇ ਦੀਆਂ 6 ਨਗਰ ਕੌਂਸਲਾਂ ਲਈ ਮੰਗਲਵਾਰ ਨੂੰ ਸ਼ਾਂਤੀਪੂਰਨ, ਨਿਰਪੱਖ ਅਤੇ ਪਾਰਦਸ਼ੀ ਢੰਗ ਨਾਲ ਕੁੱਲ 66.21 ਫੀਸਦੀ ਪੋਲਿੰਗ ਹੋਈ।ਰਾਜ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪੂਰੀ ਚੋਣ ਪ੍ਰਕਿਰਿਆ ਦੌਰਾਨ ਸੁਰੱਖਿਆ ਅਤੇ ਹੋਰ ਜ਼ਰੂਰੀ ਪ੍ਰਬੰਧ ਪੂਰੀ ਤਰ੍ਹਾਂ ਨਾਲ ਕੀਤੇ ਗਏ ਸਨ। ਵੋਟਾਂ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਪਈਆਂ, ਜਿਸ ਵਿਚ ਵੋਟਰਾਂ ਨੇ ਉਤਸ਼ਾਹਪੂਰਵਕ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ।ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨਿਕਾਸ ਕੁਮਾਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹੇ ਦੀ ਨਗਰ ਕੌਂਸਲ ਮੁਕੇਰੀਆਂ ਵਿਚ 65.90 ਫੀਸਦੀ, ਦਸੂਹਾ ਵਿਚ 63.18 ਫੀਸਦੀ, ਗੜ੍ਹਸ਼ੰਕਰ ਵਿਚ 65.34 ਫੀਸਦੀ, ਹਰਿਆਣਾ ਵਿਚ 68.8 ਫੀਸਦੀ, ਗੜ੍ਹਦੀਵਾਲਾ ਵਿਚ 75.03 ਫੀਸਦੀ ਅਤੇ ਉੜਮੁੜ ਟਾਂਡਾ ਵਿਚ 67.07 ਫੀਸਦੀ ਵੋਟਾਂ ਪਈਆਂ।ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ 6 ਨਗਰ ਕੌਂਸਲਾਂ ਦੇ 80 ਵਾਰਡਾਂ ਲਈ ਬਣਾਏ ਗਏ 118 ਪੋਲਿੰਗ ਕੇਂਦਰਾਂ ਵਿਚ ਵੋਟ ਪ੍ਰਕਿਰਿਆ ਸ਼ਾਂਤੀਪੂਰਨ ਮਾਹੌਲ ਵਿਚ ਮੁਕੰਮਲ ਹੋਈ। ਪੋਲਿੰਗ ਕੇ...
ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀਆਂ ਨਗਰ ਕੌਂਸਲਾਂ ਵਿਚ ਅਮਨ ਅਮਾਨ ਨਾਲ ਪਈਆਂ ਵੋਟਾਂ, 66.89% ਹੋਇਆ ਮਤਦਾਨ

ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀਆਂ ਨਗਰ ਕੌਂਸਲਾਂ ਵਿਚ ਅਮਨ ਅਮਾਨ ਨਾਲ ਪਈਆਂ ਵੋਟਾਂ, 66.89% ਹੋਇਆ ਮਤਦਾਨ

local news
ਸ੍ਰੀ ਮੁਕਤਸਰ ਸਾਹਿਬ, 26 ਮਈ                                  ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਨਗਰ ਕੌਂਸਲ ਚੋਣਾਂ ਦਾ ਕੰਮ ਅਮਨ ਅਮਾਨ ਨਾਲ ਨੇਪਰੇ ਚੜ੍ਹਿਆ। ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਨਗਰ ਕੌਂਸਲਾਂ ਦੀਆਂ ਚੋਣਾਂ ਵਿਚ ਭਾਗ ਲੈਣ ਵਾਲੇ ਵੋਟਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਅੱਜ ਹੋਈ ਵੋਟਿੰਗ ਦੌਰਾਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀਆਂ ਨਗਰ ਕੌਂਸਲਾਂ ਵਿੱਚ ਕੁਲ 66.89% ਮਤਦਾਨ ਹੋਇਆ। ਉਨ੍ਹਾਂ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ ਨਗਰ ਕੌਂਸਲ ਵਿੱਚ 58.07%, ਮਲੋਟ ਵਿੱਚ 66.55% ਅਤੇ ਗਿੱਦੜਬਾਹਾ ਵਿੱਚ 68.10% ਮਤਦਾਨ ਹੋਇਆ।             &nb...
ਡਿਪਟੀ ਕਮਿਸ਼ਨਰ ਅਤੇ ਐਸਐਸਪੀ ਵੱਲੋਂ ਨੰਗਲ ਵਿੱਚ ਪੋਲਿੰਗ ਤਿਆਰੀਆਂ ਦਾ ਜਾਇਜ਼ਾ

ਡਿਪਟੀ ਕਮਿਸ਼ਨਰ ਅਤੇ ਐਸਐਸਪੀ ਵੱਲੋਂ ਨੰਗਲ ਵਿੱਚ ਪੋਲਿੰਗ ਤਿਆਰੀਆਂ ਦਾ ਜਾਇਜ਼ਾ

local news
ਨੰਗਲ 26 ਮਈ: ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਅਤੇ ਐਸਐਸਪੀ ਮਨਿੰਦਰ ਸਿੰਘ ਨੇ ਨਗਰ ਕੌਂਸਲ ਚੋਣਾਂ ਦੇ ਦਿਨ ਨੰਗਲ ਵਿੱਚ ਪੋਲਿੰਗ ਬੂਥਾਂ ਦੇ ਪ੍ਰਬੰਧਾਂ ਅਤੇ ਸੁਰੱਖਿਆ ਇੰਤਜ਼ਾਮਾਂ ਦਾ ਵਿਸਥਾਰ ਨਾਲ ਜਾਇਜ਼ਾ ਲਿਆ। ਦੌਰੇ ਦੌਰਾਨ ਉਨ੍ਹਾਂ ਨੇ ਪੋਲਿੰਗ ਸਟੇਸ਼ਨਾਂ ‘ਤੇ ਲਗਾਏ ਗਏ ਸੀਸੀਟੀਵੀ ਨਿਗਰਾਨੀ ਪ੍ਰਣਾਲੀ ਦੀ ਕਾਰਗੁਜ਼ਾਰੀ ਦੀ ਸਮੀਖਿਆ ਕੀਤੀ, ਤਾਂ ਜੋ ਚੋਣਾਂ ਸੁਤੰਤਰ, ਨਿਰਪੱਖ, ਪਾਰਦਰਸ਼ੀ ਅਤੇ ਸ਼ਾਂਤਮਈ ਢੰਗ ਨਾਲ ਕਰਵਾਈਆਂ ਜਾ ਸਕਣ। ਉੱਚ ਅਧਿਕਾਰੀਆਂ ਨੇ ਚੋਣ ਡਿਊਟੀ ‘ਤੇ ਤਾਇਨਾਤ ਕਰਮਚਾਰੀਆਂ ਨਾਲ ਵੀ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਚੋਣ ਹਦਾਇਤਾਂ ਦੀ ਪੂਰੀ ਪਾਲਣਾ ਕਰਨ ਅਤੇ ਵੋਟਰਾਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਤੋਂ ਬਚਾਉਂਦੇ ਹੋਏ ਸੁਚਾਰੂ ਪੋਲਿੰਗ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।     ਡਿਪਟੀ ਕਮਿਸ਼ਨਰ ਅਤੇ ਐਸਐਸਪੀ ਨੇ ਨੰਗਲ ਚੋਣ ਸੈੱਲ ਕੰਟਰੋਲ ਰੂਮ ਦਾ ਵੀ ਦੌਰਾ ਕੀਤਾ, ਜਿੱਥੇ ਉਨ੍ਹਾਂ ਨੇ ਨਗਰ ਕੌਂਸਲ ਚੋਣਾਂ ਲਈ ਕੀਤੀਆਂ ਗਈਆਂ ਤਿਆਰੀਆਂ ਦਾ ਜਾਇਜ਼ਾ ਲਿਆ। ਕੰਟਰੋਲ ਰੂਮ ਵਿੱਚ ਮੌਜੂਦ ਅਧਿਕਾਰੀਆਂ ਨੇ ਮਾਨੀਟਰਿੰਗ ਪ੍ਰਣਾਲੀਆਂ, ਸੰਚਾਰ ਸਿਸਟਮ ਅਤੇ ਪੋਲਿੰਗ ਦਿਨ ਲਈ ਕੀਤੇ ...
ਐਸ.ਸੀ. ਕਮਿਸ਼ਨ  ਵਲੋਂ ਰਾਜਾ ਵੜਿੰਗ ਦੇ ਬਿਆਨ ਦਾ ਲਿਆ ਸੂ ਮੋਟੋ ਨੋਟਿਸ

ਐਸ.ਸੀ. ਕਮਿਸ਼ਨ  ਵਲੋਂ ਰਾਜਾ ਵੜਿੰਗ ਦੇ ਬਿਆਨ ਦਾ ਲਿਆ ਸੂ ਮੋਟੋ ਨੋਟਿਸ

Breaking News, Punjab Politics
ਚੰਡੀਗੜ੍ਹ,  26 ਮਈ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਕਾਂਗਰਸ ਪਾਰਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਵਾਈਰਲ ਵੀਡੀਓ ਦਾ ਸੂ ਮੋਟੋ ਨੋਟਿਸ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਕੈਬਨਿਟ ਮੰਤਰੀ ਬਲਜੀਤ ਕੌਰ ਵਲੋਂ ਕਮਿਸ਼ਨ ਦੇ ਧਿਆਨ ਵਿੱਚ ਲਿਆਂਦਾ ਗਿਆ ਕਿ ਕਾਂਗਰਸ ਪਾਰਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਵੋਟਾਂ ਦੇ ਪ੍ਰਚਾਰ ਦੌਰਾਨ ਦਲਿਤ ਜਾਤੀਆਂ ਪ੍ਰਤੀ ਜਾਤੀ ਸੂਚਕ ਸ਼ਬਦ ਵਰਤੇ ਗਏ ਹਨ । ਜਿਸ ਸਬੰਧੀ ਕਮਿਸ਼ਨ ਨੇ ਸੀਨੀਅਰ ਕਪਤਾਨ ਪੁਲਿਸ ਸ੍ਰੀ ਮੁਕਸਤਰ ਸਾਹਿਬ ਤੋਂ 29 ਮਈ 2026 ਨੂੰ ਐਸ.ਪੀ. ਸ਼੍ਰੀ ਮੁਕਤਸਰ ਸਾਹਿਬ ਰਾਹੀਂ ਰਿਪੋਰਟ ਤਲਬ ਕੀਤੀ ਹੈ ਅਤੇ ਨਾਲ ਹੀ ਪੁਲਿਸ ਨੂੰ ਹਦਾਇਤ ਕੀਤੀ ਹੈ ਕਿ  ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਆਵਾਜ਼ ਦੇ ਸੈਂਪਲ ਲੈ ਕੇ ਫੋਰੈਂਸਿਕ ਜਾਂਚ ਕਰਵਾ ਕਮਿਸ਼ਨ ਨੂੰ ਰਿਪੋਰਟ ਪੇਸ਼ ਕੀਤੀ ਜਾਵੇ।...
ਫਿਰੋਜ਼ਪੁਰ ਵਿੱਚ 5 ਗਲੌਕ ਪਿਸਤੌਲ ਸਮੇਤ ਹਥਿਆਰ ਸਪਲਾਇਰ ਕਾਬੂ

ਫਿਰੋਜ਼ਪੁਰ ਵਿੱਚ 5 ਗਲੌਕ ਪਿਸਤੌਲ ਸਮੇਤ ਹਥਿਆਰ ਸਪਲਾਇਰ ਕਾਬੂ

Breaking News, Crime news
ਚੰਡੀਗੜ੍ਹ/ਫਿਰੋਜ਼ਪੁਰ, 26 ਮਈ: ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਇੱਕ ਵੱਡੀ ਸਫਲਤਾ ਵਿੱਚ ਕਾਊਂਟਰ ਇੰਟੈਲੀਜੈਂਸ (ਸੀਆਈ) ਫਿਰੋਜ਼ਪੁਰ ਨੇ ਇੱਕ ਹਥਿਆਰ ਸਪਲਾਇਰ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ ਅਤੇ ਉਸ ਦੇ ਕਬਜ਼ੇ ਵਿੱਚੋਂ ਪੰਜ .30 ਬੋਰ ਗਲੌਕ ਪਿਸਤੌਲ ਨਾਲ ਚਾਰ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਲਖਵਿੰਦਰ ਸਿੰਘ ਵਾਸੀ ਪਿੰਡ ਖੇੜਾ ਕੇ ਉੱਤਰ, ਫਿਰੋਜ਼ਪੁਰ ਵਜੋਂ ਹੋਈ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦਾ ਪੁਰਾਣਾ ਅਪਰਾਧਿਕ ਰਿਕਾਰਡ ਹੈ ਅਤੇ ਉਹ ਇੱਕ ਮਹੀਨਾ ਹੀ ਪਹਿਲਾਂ ਜੇਲ੍ਹ ਤੋਂ ਰਿਹਾਅ ਹੋਇਆ ਸੀ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਬਰਾਮਦ ਕੀਤੇ ਗਏ ਹਥਿਆਰ ਕਥਿਤ ਤੌਰ 'ਤੇ ਸਰਹੱਦ ਪਾਰੋਂ ਚੈਨਲਾਂ ਰਾਹੀਂ ਭਾਰਤ ਵਿੱਚ ਤਸਕਰੀ ਕੀਤੇ ਗਏ ਸਨ ਅਤੇ ਇਨ੍ਹਾਂ ਹਥਿਆਰਾਂ ਨੂੰ ਨੈੱਟਵਰਕ ਰਾ...
ਨਗਰ ਕੌਂਸਲ ਦੀਨਾਨਗਰ, ਨਗਰ ਕੌਂਸਲ ਗੁਰਦਾਸਪੁਰ, ਨਗਰ ਕੌਂਸਲ ਕਾਦੀਆਂ ਅਤੇ ਨਗਰ ਕੌਂਸਲ ਸ਼ਾਮ ਚੌਰਾਸੀ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ 13 ਜੂਨ ਨੂੰ ਹੋਣਗੀਆਂ: ਰਾਜ ਚੋਣ ਕਮਿਸ਼ਨ, ਪੰਜਾਬ

ਨਗਰ ਕੌਂਸਲ ਦੀਨਾਨਗਰ, ਨਗਰ ਕੌਂਸਲ ਗੁਰਦਾਸਪੁਰ, ਨਗਰ ਕੌਂਸਲ ਕਾਦੀਆਂ ਅਤੇ ਨਗਰ ਕੌਂਸਲ ਸ਼ਾਮ ਚੌਰਾਸੀ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ 13 ਜੂਨ ਨੂੰ ਹੋਣਗੀਆਂ: ਰਾਜ ਚੋਣ ਕਮਿਸ਼ਨ, ਪੰਜਾਬ

Breaking News
ਚੰਡੀਗੜ੍ਹ 26 ਮਈ 2026:- ਸਥਾਨਕ ਸਰਕਾਰਾਂ ਵਿਭਾਗ, ਪੰਜਾਬ ਦੁਆਰਾ ਪੰਜਾਬ ਮਿਊਂਸੀਪਲ ਐਕਟ, 1911 ਦੀ ਧਾਰਾ 13-ਏ ਅਧੀਨ ਜਾਰੀ ਨੋਟੀਫਿਕੇਸ਼ਨ ਨੰਬਰ 03/01/ਈਲੈਕਸ਼ਨਸ(ਐਸ-2)/ਐਮਈਬੀ/2026/78 ਮਿਤੀ 21.05.2026 ਅਨੁਸਾਰ ਰਾਜ ਚੋਣ ਕਮਿਸ਼ਨ ਪੰਜਾਬ ਨੇ ਨਗਰ ਕੌਂਸਲ ਦੀਨਾਨਗਰ, ਨਗਰ ਕੌਂਸਲ ਗੁਰਦਾਸਪੁਰ, ਨਗਰ ਕੌਂਸਲ ਕਾਦੀਆਂ ਅਤੇ ਨਗਰ ਕੌਂਸਲ ਸ਼ਾਮ ਚੌਰਾਸੀ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ ਕਰਵਾਉਣ ਦੀਆਂ ਤਰੀਕਾਂ ਦਾ ਐਲਾਨ ਕੀਤਾ ਹੈ। ਚੋਣ ਸ਼ਡਿਊਲ ਅਨੁਸਾਰ, ਨਾਮਜ਼ਦਗੀ ਪੱਤਰ 30.05.2026 (ਸ਼ਨੀਵਾਰ) ਨੂੰ ਸਵੇਰੇ 11:00 ਵਜੇ ਤੋਂ ਦੁਪਹਿਰ 03:00 ਵਜੇ ਤੱਕ ਸਬੰਧਤ ਰਿਟਰਨਿੰਗ ਅਫਸਰ ਦੇ ਦਫ਼ਤਰ ਵਿਖੇ ਦਾਖਲ ਕੀਤੇ ਜਾਣੇ ਸ਼ੁਰੂ ਹੋਣਗੇ ਅਤੇ ਆਖਰੀ ਮਿਤੀ 03.06.2026 (ਬੁੱਧਵਾਰ) ਦੁਪਹਿਰ 03:00 ਵਜੇ ਤੱਕ ਦਾਖਲ ਕੀਤੇ ਜਾ ਸਕਦੇ ਹਨ। ਨਾਮਜ਼ਦਗੀਆਂ ਦੀ ਜਾਂਚ 04.06.2026 (ਵੀਰਵਾਰ) ਨੂੰ ਹੋਵੇਗੀ। ਨਾਮਜ਼ਦਗੀਆਂ ਵਾਪਸ ਲੈਣ ਦੀ ਮਿਤੀ 05.06.2026 (ਸ਼ੁੱਕਰਵਾਰ) ਦੁਪਹਿਰ 03:00 ਵਜੇ ਤੱਕ ਹੋਵੇਗੀ। ਇਨ੍ਹਾਂ ਨਗਰ ਕੌਂਸਲਾਂ ਦੀਆਂ ਚੋਣਾਂ 13.06.2026 (ਸ਼ਨੀਵਾਰ) ਨੂੰ ਸਵੇਰੇ 08:00 ਵਜੇ ਤੋਂ ...