ਅਤਿ ਦੀ ਗਰਮੀ ਨਾਲ ਨਜਿੱਠਣ ਪੰਜਾਬ ਪੂਰੀ ਤਰਾਂ ਤਿਆਰ : ਸਿਹਤ ਮੰਤਰੀ
ਚੰਡੀਗੜ•, 23 ਮਈ:
ਸੂਬੇ ਭਰ ਵਿੱਚ ਅਤਿ ਦੀ ਗਰਮੀ ਕਾਰਨ ਵਧ ਰਹੀਆਂ ਮੁਸ਼ਕਿਲ ਸਥਿਤੀਆਂ ਦੇ ਮੱਦੇਨਜ਼ਰ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਕਿਹਾ ਕਿ ਸਿਹਤ ਵਿਭਾਗ ਵੱਲੋਂ ਭਾਰੀ ਗਰਮੀ ਦੇ ਪ੍ਰਭਾਵਾਂ ਨੂੰ ਰੋਕਣ, ਘੱਟ ਕਰਨ ਅਤੇ ਸੁਚੱਜੇ ਪ੍ਰਬੰਧਨ ਲਈ ਸਹੂਲਤਾਂ ਪ੍ਰਦਾਨ ਕਰਨ ਅਤੇ ਇਸ ਸਬੰਧੀ ਕਰਮਚਾਰੀਆਂ ਨੂੰ ਤਿਆਰ ਕਰਨ ਲਈ ਸਰਗਰਮ ਕਦਮ ਚੁੱਕੇ ਗਏ ਹਨ। ਮੰਤਰੀ ਨੇ ਕਿਹਾ ਕਿ ਅਤਿ ਦੀ ਗਰਮੀ ਕਾਰਨ ਹੀਟ ਸਟ੍ਰੈਸ, ਹੀਟ ਇਗਜ਼ੌਸ਼ਨ ਅਤੇ ਹੀਟ ਸਟ੍ਰੋਕ ਦਾ ਜੋਖਮ ਕਾਫ਼ੀ ਵੱਧ ਜਾਂਦਾ ਹੈ ਅਤੇ ਦਿਲ ਅਤੇ ਸਾਹ ਸਬੰਧੀ ਦਿੱਕਤਾਂ ਵਿੱਚ ਵੀ ਵਾਧਾ ਹੁੰਦਾ ਹੈ।
ਡਾ. ਬਲਬੀਰ ਸਿੰਘ ਨੇ ਕਿਹਾ, “ਸਾਡੇ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਾਰੇ ਸਿਵਲ ਸਰਜਨਾਂ ਨੂੰ ਸਾਰੇ ਜ਼ਿਲਾ ਹਸਪਤਾਲਾਂ, ਸਬ-ਡਵੀਜ਼ਨ ਹਸਪਤਾਲਾਂ ਅਤੇ ਕਮਿਊਨਿਟੀ ਹੈਲਥ ਸੈਂਟਰਾਂ ਵਿੱਚ ਸਮਰਪਿਤ ਹੀਟ ਸਟ੍ਰੋਕ ਮੈਨੇਜਮੈਂਟ ਯੂਨਿਟਾਂ ਨੂੰ ਕਾਰਜਸ਼ੀਲ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।'' ਉਨ•ਾਂ ਕਿਹਾ ਕਿ ਇਹ ਵਾਰਡ ਸਰਗਰਮ ਕੂਲਿੰਗ ਉਪਾਵਾਂ ਨਾਲ ਲੈਸ ਹਨ, ਜਿਸ ਵਿੱਚ ਆਈਸ ਪੈਕ ਅਤੇ ਕੋਲਡ ਆਈ.ਵੀ...








