ਗੈਂਗਸਟਰਾਂ ਤੇ ਵਾਰ ਦਾ 121ਵਾਂ ਦਿਨ: ਪੰਜਾਬ ਪੁਲਿਸ ਵੱਲੋਂ 552 ਥਾਈਂ ਛਾਪੇਮਾਰੀ ;243 ਗ੍ਰਿਫ਼ਤਾਰ
ਚੰਡੀਗੜ੍ਹ, 21 ਮਈ: ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 121ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 552 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।
ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸ ਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।
ਉਨ੍ਹਾਂ ਕਿਹਾ ਕਿ 121ਵੇਂ ਦਿਨ ਪੁਲਿਸ ਟੀਮਾਂ ਨੇ 243 ਵਿਅਕਤੀਆਂ ਨੂੰ ਇੱਕ ਹਥਿਆਰ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 30,964 ਹੋ ਗਈ ਹੈ।
ਇਸ ਤੋਂ ਇਲਾਵਾ 87 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 14 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ...








