ਪਦਮ ਭੂਸ਼ਣ ਤਰਲੋਚਨ ਸਿੰਘ ਪਹਿਲੇ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਨਾਲ ਸਨਮਾਨਤ
ਚੰਡੀਗੜ੍ਹ, 27 ਜੁਲਾਈ: ਪੰਜਾਬੀ, ਹਿੰਦੀ ਅਤੇ ਗੁਰਮਤਿ ਸਾਹਿਤ ਦੇ ਮਹਾਨ ਵਿਦਵਾਨ ਪਦਮ ਸ਼੍ਰੀ ਡਾ ਰਤਨ ਸਿੰਘ ਜੱਗੀ ਦੇ 100ਵੇਂ ਜਨਮ ਦਿਵਸ ਮੌਕੇ ਪੰਜਾਬ ਕਲਾ ਪਰਿਸ਼ਦ ਵੱਲੋਂ ਅੱਜ ਪੰਜਾਬ ਕਲਾ ਭਵਨ ਵਿਖੇ ਡਾ. ਰਤਨ ਸਿੰਘ ਜੱਗੀ ਮੈਮੋਰੀਅਲ ਫਾਊਂਡੇਸ਼ਨ ਦੇ ਸਹਿਯੋਗ ਨਾਲ ਯਾਦਗਾਰੀ ਸਮਾਗਮ ਕਰਵਾਇਆ ਗਿਆ।
ਸਮਾਗਮ ਦੌਰਾਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਸੰਸਦ ਮੈਂਬਰ ਤੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਪਦਮ ਭੂਸ਼ਣ ਸ. ਤਰਲੋਚਨ ਸਿੰਘ ਨੂੰ ਪਹਿਲੇ ਡਾ ਰਤਨ ਸਿੰਘ ਜੱਗੀ ਯਾਦਗਾਰੀ ਸਨਮਾਨ ਨਾਲ ਸਨਮਾਨਿਆ ਜਾਵੇਗਾ ਜਿਸ ਵਿਚ ਉਨ੍ਹਾਂ ਨੂੰ 51 ਹਜ਼ਾਰ ਰੁਪਏ ਦੀ ਨਗਦ ਰਾਸ਼ੀ, ਦੁਸ਼ਾਲਾ ਤੇ ਸਨਮਾਨ ਚਿੰਨ੍ਹ ਭੇਟ ਕੀਤਾ ਗਿਆ।
ਸਪੀਕਰ ਸ. ਸੰਧਵਾਂ ਵੱਲੋਂ ਇਸ ਮੌਕੇ ਕਲਾ ਭਵਨ ਅੰਦਰ ਹੀ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਡਾ. ਰਤਨ ਸਿੰਘ ਜੱਗੀ ਓਪਨ ਏਅਰ ਥਿਏਟਰ ਅਤੇ ਉਹਨਾਂ ਦੇ ਬੁੱਤ ਦਾ ਵੀ ਉਦਘਾਟਨ ਕੀਤਾ ਗਿਆ ਹੈ।
ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮਹਿਮਾਨ ਸਪੀਕਰ ਸ. ਕੁਲਤਾਰ ਸਿੰਘ ਸੰਧਵਾ ਨੇ ਕਿਹਾ ਕਿ ਅੱਜ ਅਸੀਂ ਇੱਕ ਕਰਮਯੋਗੀ ਦਾ ਦਿਨ ਮਨਾ...








