ਮੁੱਖ ਮੰਤਰੀ ਸਿਹਤ ਯੋਜਨਾ ਨੇ ਲੰਬੇ ਸਮੇਂ ਤੱਕ ਚੱਲਣ ਵਾਲੇ ਛਾਤੀ ਦੇ ਕੈਂਸਰ ਦੇ ਇਲਾਜ ਵਿੱਚ ਵਿੱਤੀ ਰੁਕਾਵਟਾਂ ਦੂਰ ਕੀਤੀਆਂ; ਪੰਜਾਬ ਭਰ ’ਚ 26.59 ਕਰੋੜ ਰੁਪਏ ਦੀ ਲਾਗਤ ਨਾਲ ਹੋਇਆ ਬ੍ਰੈਸਟ ਕੈਂਸਰ ਦੇ 15494 ਮਰੀਜ਼ਾਂ ਦਾ ਇਲਾਜ
ਚੰਡੀਗੜ੍ਹ, 24 ਅਗਸਤ : ਛਾਤੀ ਦੇ ਕੈਂਸਰ ਦਾ ਇਲਾਜ ਸਿਰਫ਼ ਸਰਜਰੀ ਅਤੇ ਕੀਮੋਥੈਰੇਪੀ ਤੱਕ ਸੀਮਤ ਨਹੀਂ ਹੁੰਦਾ ਸਗੋਂ ਕੁਝ ਮਰੀਜ਼ਾਂ ਨੂੰ ਰੇਡੀਏਸ਼ਨ, ਟਾਰਗੇਟਿਡ ਜਾਂ ਹਾਰਮੋਨ ਥੈਰੇਪੀ ਦੇ ਨਾਲ ਲੰਬੇ ਸਮੇਂ ਤੱਕ ਫਾਲੋ-ਅੱਪ ਦੀ ਵੀ ਲੋੜ ਪੈ ਸਕਦੀ ਹੈ। ਮੁੱਖ ਮੰਤਰੀ ਸਿਹਤ ਯੋਜਨਾ (ਐਮਐਮਐਸਵਾਈ) ਰਾਹੀਂ ਯੋਗ ਲਾਭਪਾਤਰੀਆਂ ਨੂੰ ਸਰਕਾਰੀ ਅਤੇ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਰਾਹੀਂ ਪ੍ਰਤੀ ਪਰਿਵਾਰ ਪ੍ਰਤੀ ਸਾਲ 10 ਲੱਖ ਰੁਪਏ ਤੱਕ ਦੇ ਕੈਸ਼ਲੈੱਸ ਇਲਾਜ ਪ੍ਰਦਾਨ ਕਰਕੇ ਇਲਾਜ ਜਾਰੀ ਰੱਖਣ ਦੌਰਾਨ ਆਰਥਿਕ ਕਿੱਲਤ ਨੂੰ ਦੂਰ ਕਰਨ ਵਿੱਚ ਸਹਾਹਿਤਾ ਕੀਤੀ ਜਾ ਰਹੀ ਹੈ।
ਛਾਤੀ ਦਾ ਕੈਂਸਰ ਹੋਣ ’ਤੇ ਛਾਤੀ ਵਿੱਚ ਅਸਧਾਰਨ ਕੋਸ਼ਿਕਾਵਾਂ ਬੇਕਾਬੂ ਢੰਗ ਨਾਲ ਵਧਣ ਅਤੇ ਫੈਲਣ ਲੱਗ ਜਾਂਦੀਆਂ ਹਨ। ਭਾਰਤ ਦੀਆਂ ਔਰਤਾਂ ਵਿੱਚ ਹੋਣ ਵਾਲੇ ਕੈਂਸਰ ਦੀ ਇਹ ਸਭ ਤੋਂ ਆਮ ਕਿਸਮ ਹੈ। ਇੰਡੀਅਨ ਕਾਊਂਸਲ ਆਫ਼ ਮੈਡੀਕਲ ਰਿਸਰਚ-ਨੈਸ਼ਨਲ ਸੈਂਟਰ ਫਾਰ ਡਿਜ਼ੀਜ਼ ਇਨਫੋਰਮੈਟਿਕਸ ਐਂਡ ਰਿਸਰਚ (ਆਈ.ਸੀ.ਐਮ.ਆਰ.-ਐਨ.ਸੀ.ਡੀ.ਆਈ.ਆਰ.) ਅਨੁਸਾਰ ਸਾਲ 2022 ਵਿੱਚ ਭਾਰਤ ਵਿੱਚ ਅੰਦਾਜ਼ਨ 2,16,108 ਔਰਤਾਂ ਵਿੱਚ ਛਾਤੀ ਦੇ ਕੈਂਸ...








