ਅਲੀਸ਼ੇਰ ਸੜਕ ਹਾਦਸੇ ਵਿੱਚ ਅੱਠ ਵਿਅਕਤੀਆਂ ਦੀ ਮੌਤ ’ਤੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ; ਹਸਪਤਾਲਾਂ ਵਿੱਚ ਜਾ ਕੇ ਜ਼ੇਰੇ ਇਲਾਜ ਜ਼ਖ਼ਮੀਆਂ ਦਾ ਹਾਲ ਜਾਣਿਆ
ਸੰਗਰੂਰ, 19 ਅਕਤੂਬਰ- ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਜ਼ਿਲ੍ਹਾ ਹਸਪਤਾਲ ਸੰਗਰੂਰ ਅਤੇ ਪਟਿਆਲਾ ਦੇ ਹਸਪਤਾਲ ਵਿੱਚ ਪੁੱਜ ਕੇ
ਪਿੰਡ ਅਲੀਸ਼ੇਰ ਵਿਖੇ ਵਾਪਰੇ ਦਰਦਨਾਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਦਾ ਹਾਲ ਜਾਣਿਆ ਅਤੇ ਹਾਦਸੇ ਵਿੱਚ ਹੋਈ ਅੱਠ ਵਿਅਕਤੀਆਂ ਦੀ ਮੌਤ ’ਤੇ ਡੂੰਘੇ ਦੁੱਖ ਅਤੇ ਅਫ਼ਸੋਸ ਦਾ ਪ੍ਰਗਟਾਵਾ ਕਰਦਿਆਂ ਪੀੜਤ ਪਰਿਵਾਰਾਂ ਨਾਲ ਦਿਲੀ ਹਮਦਰਦੀ ਜ਼ਾਹਰ ਕੀਤੀ। ਉਨ੍ਹਾਂ ਕਿਹਾ ਕਿ ਇਸ ਹਾਦਸੇ ਵਿੱਚ ਕੀਮਤੀ ਜਾਨਾਂ ਦਾ ਚਲੇ ਜਾਣਾ ਬੇਹੱਦ ਦੁਖਦਾਈ ਹੈ ਅਤੇ ਪ੍ਰਭਾਵਿਤ ਪਰਿਵਾਰਾਂ ਨੂੰ ਪਿਆ ਇਹ ਘਾਟਾ ਕਦੇ ਵੀ ਪੂਰਾ ਨਹੀਂ ਕੀਤਾ ਜਾ ਸਕਦਾ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਜ਼ਖ਼ਮੀਆਂ ਦਾ ਇਲਾਜ ਸਿਵਲ ਹਸਪਤਾਲ, ਸੰਗਰੂਰ ਅਤੇ ਸਰਕਾਰੀ ਰਜਿੰਦਰਾ ਹਸਪਤਾਲ, ਪਟਿਆਲਾ ਵਿਖੇ ਚੱਲ ਰਿਹਾ ਹੈ। ਸ਼੍ਰੀ ਗੋਇਲ ਨੇ ਕਿਹਾ ਕਿ ਉਨ੍ਹਾਂ ਨੇ ਡਾਕਟਰਾਂ ਅਤੇ ਮਰੀਜ਼ਾਂ ਨਾਲ ਵਿਸਥਾਰ ਵਿੱਚ ਗੱਲਬਾਤ ਕੀਤੀ ਹੈ ਤੇ ਹਸਪਤਾਲਾਂ ਵਿੱਚ ਦਾਖ਼ਲ ਸਾਰੇ ਜ਼ਖ਼ਮੀਆਂ ਦੀ ਹਾਲਤ ਫ਼ਿਲਹਾਲ ਸਥਿਰ ਹੈ ਅਤੇ ਡਾਕਟਰੀ ਟੀਮਾਂ ਵੱਲੋਂ ਉਨ੍ਹਾਂ ਦੀ ਦੇਖਭਾਲ ਕੀਤੀ ਜਾ ਰਹੀ ਹੈ।
ਬਰ...








