Sunday, June 21
Shadow

Tag: punjab news

ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਨਾਲ 13 ਮਈ ਨੂੰ ਰੂਬਰੂ ਹੋਣਗੇ ਐਨ.ਆਰ.ਆਈ. ਮੰਤਰੀ ਡਾ. ਰਵਜੋਤ ਸਿੰਘ

ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਨਾਲ 13 ਮਈ ਨੂੰ ਰੂਬਰੂ ਹੋਣਗੇ ਐਨ.ਆਰ.ਆਈ. ਮੰਤਰੀ ਡਾ. ਰਵਜੋਤ ਸਿੰਘ

Breaking News
ਚੰਡੀਗੜ੍ਹ, 10 ਮਈ: ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਨੂੰ ਸੁਣਨ ਅਤੇ ਉਨ੍ਹਾਂ ਦੇ ਸਮਾਂਬੱਧ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ 13 ਮਈ, 2026 ਦਿਨ ਬੁੱਧਵਾਰ ਨੂੰ ਸਵੇਰੇ 11:00 ਵਜੇ (ਭਾਰਤੀ ਸਮੇਂ ਅਨੁਸਾਰ) “ਆਨਲਾਈਨ ਮਿਲਣੀ” ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਇਸ ਆਨਲਾਈਨ ਮਿਲਣੀ ਦੌਰਾਨ ਉਹ ਵਿਦੇਸ਼ਾਂ ਵਿੱਚ ਰਹਿੰਦੇ ਪੰਜਾਬੀਆਂ ਨਾਲ ਸਿੱਧਾ ਸੰਵਾਦ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ, ਸ਼ਿਕਾਇਤਾਂ ਅਤੇ ਸੁਝਾਵਾਂ ਨੂੰ ਸੁਣਨਗੇ। ਉਨ੍ਹਾਂ ਕਿਹਾ ਕਿ ਇਸ ਦੌਰਾਨ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਦੇ ਤੁਰੰਤ ਅਤੇ ਪ੍ਰਭਾਵਸ਼ਾਲੀ ਹੱਲ ਲਈ ਸਬੰਧਤ ਵਿਭਾਗਾਂ ਅਤੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾਣਗੇ। ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਸਬੰਧਤ ਵਿਅਕਤੀ ਆਪਣੀਆਂ ਸ਼ਿਕਾਇਤਾਂ minister.pa@punjab.gov.in ਈਮੇਲ ‘ਤੇ ਭੇਜ ਸਕਦੇ ਹਨ। ਇਸ ਤੋਂ ਇਲਾਵਾ, ਆਨਲਾਈਨ ਮਿਲਣੀ ਵਿੱਚ ਭਾਗ ਲੈਣ ਲਈ ...
ਸਕੂਲ ਸਿੱਖਿਆ ਵਿੱਚ ਪੰਜਾਬ ਨੇ ਕੇਰਲਾ ਨੂੰ ਪਛਾੜਿਆ, ਨੀਤੀ ਆਯੋਗ ਦੀ ਰਿਪੋਰਟ ਵਿੱਚ ਭਾਰਤ ਦੇ ਸਰਬੋਤਮ ਕਾਰਗੁਜ਼ਾਰੀ ਵਾਲੇ ਸੂਬੇ ਵਜੋਂ ਉੱਭਰਿਆ: ਹਰਜੋਤ ਸਿੰਘ ਬੈਂਸ

ਸਕੂਲ ਸਿੱਖਿਆ ਵਿੱਚ ਪੰਜਾਬ ਨੇ ਕੇਰਲਾ ਨੂੰ ਪਛਾੜਿਆ, ਨੀਤੀ ਆਯੋਗ ਦੀ ਰਿਪੋਰਟ ਵਿੱਚ ਭਾਰਤ ਦੇ ਸਰਬੋਤਮ ਕਾਰਗੁਜ਼ਾਰੀ ਵਾਲੇ ਸੂਬੇ ਵਜੋਂ ਉੱਭਰਿਆ: ਹਰਜੋਤ ਸਿੰਘ ਬੈਂਸ

Breaking News
ਚੰਡੀਗੜ੍ਹ, 10 ਮਈ: ਸਕੂਲੀ ਸਿੱਖਿਆ ਵਿੱਚ ਇਤਿਹਾਸਕ ਮੀਲ ਪੱਥਰ ਸਥਾਪਤ ਕਰਦਿਆਂ ਪੰਜਾਬ ਨੇ ਭਾਰਤ ਦੇ ਸਰਬੋਤਮ ਕਾਰਗੁਜ਼ਾਰੀ ਵਾਲੇ ਸੂਬੇ ਵਜੋਂ ਮਾਨਤਾ ਹਾਸਲ ਕੀਤੀ ਹੈ। ਨੀਤੀ ਆਯੋਗ ਸਿੱਖਿਆ ਗੁਣਵੱਤਾ ਰਿਪੋਰਟ 2026 ਵਿੱਚ ਪੰਜਾਬ ਨੇ ਸਕੂਲ ਸਿੱਖਿਆ ਦੇ ਅਹਿਮ ਬੁਨਿਆਦੀ ਸਿੱਖਿਆ ਮਾਪਦੰਡਾਂ ਵਿੱਚ ਭਾਰਤ ਦੀ ਲੰਬੇ ਸਮੇਂ ਤੋਂ ਅਗਵਾਈ ਕਰਨ ਵਾਲੇ ਕੇਰਲਾ ਨੂੰ ਪਛਾੜ ਦਿੱਤਾ ਹੈ। ਪ੍ਰਣਾਲੀਗਤ ਸੁਧਾਰਾਂ ਅਤੇ ਜ਼ਮੀਨੀ ਪੱਧਰ 'ਤੇ ਸਮਰਪਣ ਰਾਹੀਂ ਹਾਸਲ ਕੀਤੀ ਇਸ ਪ੍ਰਾਪਤੀ ਨੂੰ 'ਪੰਜਾਬ ਦੇ ਦੌਰ' ਦੀ ਸ਼ੁਰੂਆਤ ਦੱਸਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ, "ਇਹ ਸਨਮਾਨ ਹਰ ਉਸ ਮਾਤਾ-ਪਿਤਾ, ਵਿਦਿਆਰਥੀ ਅਤੇ ਅਧਿਆਪਕ ਦਾ ਹੈ ਜਿਸ ਨੇ ਸਰਕਾਰੀ ਸਕੂਲਾਂ ਦਾ ਸਾਥ ਛੱਡਣ ਤੋਂ ਇਨਕਾਰ ਕਰ ਦਿੱਤਾ। ਇਹ ਇੱਕ ਦਿਨ ਵਿੱਚ ਹਾਸਲ ਕੀਤੀ ਉਪਲਬਧੀ ਨਹੀਂ ਹੈ ਬਲਕਿ ਇਹ ਬਿਹਤਰ ਨੀਤੀ, ਇਰਾਦੇ ਅਤੇ ਅਮਲ ਦਾ ਸੁਮੇਲ ਹੈ,  ਜਿਸ ਨਾਲ ਬਿਹਤਰ ਨਤੀਜੇ ਸਾਹਮਣੇ ਆਏ ਹਨ।" ਨੀਤੀ ਆਯੋਗ ਦੀ ਰਿਪੋਰਟ ਸਬੰਧੀ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਕਿਹਾ, “ਪੰਜਾਬ ਨੇ ਤੀਜੀ ਜਮਾਤ ਵਿੱਚ ਭਾਸ਼ਾ 'ਚ 82 ਫ਼ੀਸ...
 ਸਪੀਕਰ ਸੰਧਵਾਂ ਨੇ ਡਾ. ਹਰੀ ਸਿੰਘ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਵਿਖੇ ਕ੍ਰਿਕਟ ਖੇਡ ਮੈਦਾਨ ਦਾ ਨੀਂਹ ਪੱਥਰ ਰੱਖਿਆ 

 ਸਪੀਕਰ ਸੰਧਵਾਂ ਨੇ ਡਾ. ਹਰੀ ਸਿੰਘ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਵਿਖੇ ਕ੍ਰਿਕਟ ਖੇਡ ਮੈਦਾਨ ਦਾ ਨੀਂਹ ਪੱਥਰ ਰੱਖਿਆ 

News of Punjab, Punjab Politics
ਕੋਟਕਪੂਰਾ 9 ਮਈ - ਸਪੀਕਰ ਪੰਜਾਬ ਵਿਧਾਨ ਸਭਾ ਸ.ਕੁਲਤਾਰ ਸਿੰਘ ਸੰਧਵਾਂ ਨੇ ਡਾ. ਹਰੀ ਸਿੰਘ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਵਿਖੇ ਕ੍ਰਿਕਟ ਖੇਡ ਮੈਦਾਨ ਦਾ ਨੀਂਹ ਪੱਥਰ ਰੱਖਿਆ ਅਤੇ ਖੇਡ ਮੈਦਾਨ ਦੇ ਵਿਕਾਸ ਕਾਰਜ ਲਈ 5 ਲੱਖ ਰੁਪਏ ਦੀ ਗਰਾਂਟ ਵੀ ਦਿੱਤੀ।  ਸਪੀਕਰ ਸ.ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਰਾਜ ਭਰ ਦੇ ਪਿੰਡਾਂ ਵਿੱਚ ਆਧੁਨਿਕ ਖੇਡ ਬੁਨਿਆਦੀ ਢਾਂਚਾ ਤਿਆਰ ਕਰਨ ਲਈ 3100 ਖੇਡ ਮੈਦਾਨਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ।ਇਹ ਖੇਡ ਮੈਦਾਨ ਨੌਜਵਾਨਾਂ ਦੀ ਖੇਡਾਂ ਵਿੱਚ ਸ਼ਮੂਲੀਅਤ ਵਧਾਉਣ ਵੱਲ ਇੱਕ ਮੀਲ ਪੱਥਰ ਸਾਬਤ ਹੋਣਗੇ। ਉਨ੍ਹਾਂ ਕਿਹਾ ਕਿ ਇਸ ਉਪਰਾਲੇ ਦਾ ਮੁੱਖ ਉਦੇਸ਼ ਪੇਂਡੂ ਖੇਤਰ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ ਅਤੇ ਨੌਜਵਾਨਾਂ ਦੀ ਸ਼ਕਤੀ ਨੂੰ ਨਸ਼ਿਆਂ ਵਰਗੀਆਂ ਭੈੜੀਆਂ ਅਲਾਮਤਾਂ ਤੋਂ ਦੂਰ ਰੱਖ ਕੇ ਮੈਦਾਨਾਂ ਵੱਲ ਮੋੜਨਾ ਹੈ। ਉਨ੍ਹਾਂ ਕਿਹਾ ਕਿ ਬੱਚੇ ਖੇਡਾਂ ਵਿੱਚ ਵੱਧ ਤੋਂ ਵੱਧ ਭਾਗ ਲੈ ਕੇ ਆਪਣਾ, ਆਪਣੇ ਮਾਤਾ ਪਿਤਾ ਦਾ ਅਤੇ ਪੰਜਾਬ ਦਾ ਨਾਮ ਰੌਸ਼ਨ ਕਰਨ। ਇਸ ਮੌਕੇ ਮਨਪ੍ਰੀਤ ਸਿੰਘ ਧਾਲੀਵਾਲ, ਸਿਮਰਨਜੀਤ ਸਿੰਘ ਐਮ.ਸੀ,ਅਮਿਤ ਕਵੀਆ, ਵਿਜੇ ਅਰੋੜਾ, ਸੰਦੀਪ...
ਰੀਅਲਟੀ ਲਿਮਟਿਡ (“ਕੰਪਨੀ”), ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀਆਂ ਕਾਰਵਾਈਆਂ ਨਾਲ ਸਬੰਧਤ ਹਾਲੀਆ ਘਟਨਾਵਾਂ ਦੇ ਸੰਦਰਭ ਵਿੱਚ ਦਿੱਤਾ ਆਪਣਾ ਸਪੱਸਟੀਕਰਨ

ਰੀਅਲਟੀ ਲਿਮਟਿਡ (“ਕੰਪਨੀ”), ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀਆਂ ਕਾਰਵਾਈਆਂ ਨਾਲ ਸਬੰਧਤ ਹਾਲੀਆ ਘਟਨਾਵਾਂ ਦੇ ਸੰਦਰਭ ਵਿੱਚ ਦਿੱਤਾ ਆਪਣਾ ਸਪੱਸਟੀਕਰਨ

News of Punjab, Punjab Politics
9 ਮਈ 2026 │ ਨਵੀਂ ਦਿੱਲੀ ਹੈਂਪਟਨ ਸਕਾਈ ਰੀਅਲਟੀ ਲਿਮਟਿਡ (“ਕੰਪਨੀ”), ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀਆਂ ਕਾਰਵਾਈਆਂ ਨਾਲ ਸਬੰਧਤ ਹਾਲੀਆ ਘਟਨਾਵਾਂ ਦੇ ਸੰਦਰਭ ਵਿੱਚ, ਹੇਠ ਲਿਖੀ ਤੱਥਾਤਮਕ ਸਥਿਤੀ ਰਿਕਾਰਡ 'ਤੇ ਰੱਖਦੀ ਹੈ। ਕੰਪਨੀ ਆਪਣੇ ਸਥਾਪਿਤ ਤੱਥਾਂ, ਦੇਸ਼ ਦੇ ਕਾਨੂੰਨੀ ਅਤੇ ਸੰਵਿਧਾਨਕ ਢਾਂਚੇ ਅਤੇ ਮਾਨਯੋਗ ਨਿਆਂਪਾਲਿਕਾ ਦੀ ਸਿਆਣਪ ਵਿੱਚ ਪੂਰਾ ਭਰੋਸਾ ਰੱਖਦੀ ਹੈ। *ਮੋਬਾਈਲ ਫ਼ੋਨ ਐਕਸਪੋਰਟ – ਭਾਰਤ ਸਰਕਾਰ ਦਾ ਇੱਕ ਪ੍ਰਮੁੱਖ ਖੇਤਰ** ਮੋਬਾਈਲ ਫ਼ੋਨ ਨਿਰਮਾਣ ਅਤੇ ਨਿਰਯਾਤ (ਐਕਸਪੋਰਟ) ਨੂੰ ਭਾਰਤ ਸਰਕਾਰ ਦੁਆਰਾ ‘ਮੇਕ ਇਨ ਇੰਡੀਆ’ ਅਤੇ ਪ੍ਰੋਡਕਸ਼ਨ-ਲਿੰਕਡ ਇੰਸੈਂਟਿਵ (PLI) ਸਕੀਮ ਦੇ ਤਹਿਤ ਇੱਕ ਪ੍ਰਮੁੱਖ ਤਰਜੀਹੀ ਖੇਤਰ ਵਜੋਂ ਪਛਾਣਿਆ ਗਿਆ ਹੈ। ਭਾਰਤ ਦਾ ਮੋਬਾਈਲ ਫ਼ੋਨ ਨਿਰਯਾਤ ਕਾਰੋਬਾਰ ਵਿੱਤੀ ਸਾਲ 2014-15 ਵਿੱਚ ਲਗਭਗ 1,500 ਕਰੋੜ ਰੁਪਏ ਤੋਂ ਵਧ ਕੇ ਵਿੱਤੀ ਸਾਲ 2024-25 ਵਿੱਚ ਲਗਭਗ 2 ਲੱਖ ਕਰੋੜ ਰੁਪਏ ਹੋ ਗਿਆ ਹੈ – ਜੋ ਕਿ 127 ਗੁਣਾ ਵਾਧਾ ਹੈ। ਸੰਯੁਕਤ ਅਰਬ ਅਮੀਰਾ (UAE) ਭਾਰਤੀ ਮੋਬਾਈਲ ਫ਼ੋਨ ਨਿਰਯਾਤ ਲਈ ਦੂਜਾ ਸਭ ਤੋਂ ਵੱਡਾ ਗਲੋਬਲ ਸਥਾਨ ਹੈ। ਇਸ ਰਾਸ਼ਟਰੀ ਮ...
ਭਾਜਪਾ ਵਿਰੋਧੀ ਸਰਕਾਰਾਂ ਨੂੰ ਕੁਚਲਣ ਲਈ ਈਡੀ, ਸੀਬੀਆਈ ਅਤੇ ਚੋਣ ਕਮਿਸ਼ਨ ਦੀ ਵਰਤੋਂ ਕਰ ਰਹੀ ਹੈ: ਹਰਪਾਲ ਸਿੰਘ ਚੀਮਾ

ਭਾਜਪਾ ਵਿਰੋਧੀ ਸਰਕਾਰਾਂ ਨੂੰ ਕੁਚਲਣ ਲਈ ਈਡੀ, ਸੀਬੀਆਈ ਅਤੇ ਚੋਣ ਕਮਿਸ਼ਨ ਦੀ ਵਰਤੋਂ ਕਰ ਰਹੀ ਹੈ: ਹਰਪਾਲ ਸਿੰਘ ਚੀਮਾ

News of Punjab, Punjab Politics
ਚੰਡੀਗੜ੍ਹ, 9 ਮਈ- ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ 'ਤੇ ਤਿੱਖਾ ਹਮਲਾ ਕਰਦਿਆਂ, ਦੇਸ਼ ਭਰ ਵਿੱਚ ਵਿਰੋਧੀ ਪਾਰਟੀਆਂ ਨੂੰ ਕੁਚਲਣ ਲਈ ਲੋਕਤੰਤਰ ਨੂੰ ਯੋਜਨਾਬੱਧ ਤਰੀਕੇ ਨਾਲ ਖਤਮ ਕਰਨ ਅਤੇ ਸੰਵਿਧਾਨਕ ਸੰਸਥਾਵਾਂ ਦੀ ਦੁਰਵਰਤੋਂ ਕਰਨ ਦਾ ਦੋਸ਼ ਲਾਇਆ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਿਸ਼ਾਨਾ ਬਣਾਉਣ ਲਈ 3 ਕਰੋੜ ਪੰਜਾਬੀ ਭਾਜਪਾ ਨੂੰ ਮੂੰਹਤੋੜ ਜਵਾਬ ਦੇਣਗੇ ਅਤੇ ਉਨ੍ਹਾਂ ਨੇ 'ਆਪ' ਵਰਕਰਾਂ ਵੱਲੋਂ ਭਾਜਪਾ ਦੀ ਬਦਲੇਖੋਰੀ ਅਤੇ ਡਰਾਉਣ-ਧਮਕਾਉਣ ਦੀ ਰਾਜਨੀਤੀ ਨੂੰ ਬੇਨਕਾਬ ਕਰਨ ਲਈ ਭਾਜਪਾ ਦਫ਼ਤਰਾਂ ਦਾ ਘਿਰਾਓ ਕਰਨ ਦਾ ਐਲਾਨ ਵੀ ਕੀਤਾ। ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਗਤ ਸਿੰਘ, ਰਾਜਗੁਰੂ, ਸੁਖਦੇਵ ਅਤੇ ਲਾਲਾ ਲਾਜਪਤ ਰਾਏ ਵਰਗੇ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਸਦਕਾ ਸਥਾਪਿਤ ਹੋਇਆ ਲੋਕਤੰਤਰ ਅੱਜ ਭਾਜਪਾ ਤੋਂ ਗੰਭੀਰ ਖ਼ਤਰੇ ਵਿੱਚ ਹੈ। ਦੇਸ਼ ਦੀ ਆਜ਼ਾਦੀ ਅਤੇ ਲੋਕਤੰਤਰ ਦੀ ਸਥਾਪਨਾ ਲਈ ਪੰਜਾਬੀਆਂ ਨੇ ਸਭ ਤੋਂ ਵੱਧ ਕੁਰਬਾਨੀਆਂ ਦਿ...
ਮੰਤਰੀ ਸੰਜੀਵ ਅਰੋੜਾ ਵਿਰੁੱਧ ਈਡੀ ਦੀ ਕਾਰਵਾਈ ਪੂਰੀ ਤਰ੍ਹਾਂ ਰਾਜਨੀਤੀ ਤੋਂ ਪ੍ਰੇਰਿਤ ਹੈ: ਆਪ

ਮੰਤਰੀ ਸੰਜੀਵ ਅਰੋੜਾ ਵਿਰੁੱਧ ਈਡੀ ਦੀ ਕਾਰਵਾਈ ਪੂਰੀ ਤਰ੍ਹਾਂ ਰਾਜਨੀਤੀ ਤੋਂ ਪ੍ਰੇਰਿਤ ਹੈ: ਆਪ

News of Punjab, Punjab Politics
*ਚੰਡੀਗੜ੍ਹ, 9 ਮਈ 2026:*ਆਮ ਆਦਮੀ ਪਾਰਟੀ (ਆਪ) ਨੇ ਮੰਤਰੀ ਸੰਜੀਵ ਅਰੋੜਾ ਦੇ ਨਿਵਾਸ 'ਤੇ ਹੋਈ ਈਡੀ ਦੀ ਛਾਪੇਮਾਰੀ ਅਤੇ ਉਨ੍ਹਾਂ ਦੀ ਗ੍ਰਿਫ਼ਤਾਰੀ ਨੂੰ ਪੂਰੀ ਤਰ੍ਹਾਂ ਰਾਜਨੀਤੀ ਤੋਂ ਪ੍ਰੇਰਿਤ ਦੱਸਿਆ ਹੈ। ਕੇਂਦਰ ਦੀ ਭਾਜਪਾ ਸਰਕਾਰ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ 'ਆਪ' ਨੇ ਕਿਹਾ ਕਿ ਜਦੋਂ ਵੀ ਭਾਜਪਾ ਚੋਣ ਮੈਦਾਨ ਵਿੱਚ ਪਛੜਦੀ ਨਜ਼ਰ ਆਉਂਦੀ ਹੈ, ਉਹ ਆਪਣੀਆਂ ਜਾਂਚ ਏਜੰਸੀਆਂ ਨੂੰ ਅੱਗੇ ਕਰਕੇ ਵਿਰੋਧੀ ਧਿਰ ਦੀ ਆਵਾਜ਼ ਨੂੰ ਕੁਚਲਣ ਦੀ ਸਾਜ਼ਿਸ਼ ਰਚਦੀ ਹੈ। ਸੰਜੀਵ ਅਰੋੜਾ ਖ਼ਿਲਾਫ਼ ਇਹ ਕਾਰਵਾਈ ਉਸੇ ਬਦਲੇ ਦੀ ਰਾਜਨੀਤੀ ਦਾ ਹਿੱਸਾ ਹੈ। ਅਰੋੜਾ ਦੀ ਗ੍ਰਿਫ਼ਤਾਰੀ 'ਤੇ ਪ੍ਰਤੀਕਿਰਿਆ ਦਿੰਦਿਆਂ ਸੀਨੀਅਰ ਆਗੂ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਾਜਪਾ ਨੇ ਜਿਸ ਤਰ੍ਹਾਂ ਪੱਛਮੀ ਬੰਗਾਲ ਵਿੱਚ ਈਡੀ, ਸੀਬੀਆਈ ਅਤੇ ਹੋਰ ਕੇਂਦਰੀ ਏਜੰਸੀਆਂ ਦੇ ਤੰਤਰ ਦੀ ਦੁਰਵਰਤੋਂ ਕਰਕੇ ਚੋਣਾਂ ਲੁੱਟਣ ਅਤੇ ਸਰਕਾਰ ਬਣਾਉਣ ਦੀ ਕੋਸ਼ਿਸ਼ ਕੀਤੀ ਸੀ, ਹੁਣ ਉਹੀ ਘਿਨੌਣੀ ਖੇਡ ਪੰਜਾਬ ਵਿੱਚ ਖੇਡੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਸੰਜੀਵ ਅਰੋੜਾ ਜੀ 'ਤੇ ਰੇਡ ਨਹੀਂ ਹੈ, ਸਗੋਂ ਇ...
ਕਣਕ ਦੀ ਆਮਦ ਅਤੇ ਖਰੀਦ ਨੇ 122 ਲੱਖ ਮੀਟ੍ਰਿਕ ਟਨ ਦੇ ਟੀਚੇ ਨੂੰ ਕੀਤਾ ਪਾਰ

ਕਣਕ ਦੀ ਆਮਦ ਅਤੇ ਖਰੀਦ ਨੇ 122 ਲੱਖ ਮੀਟ੍ਰਿਕ ਟਨ ਦੇ ਟੀਚੇ ਨੂੰ ਕੀਤਾ ਪਾਰ

News of Punjab
ਚੰਡੀਗੜ੍ਹ, 9 ਮਈ:ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ, ਪੰਜਾਬ ਵੱਲੋਂ ਕੀਤੇ ਗਏ ਪੁਖਤਾ ਪ੍ਰਬੰਧਾਂ ਸਦਕਾ ਕਣਕ ਦੇ ਖਰੀਦ ਸੀਜ਼ਨ ਦੌਰਾਨ ਇੱਕ ਨਵਾਂ ਮੀਲ ਪੱਥਰ ਸਥਾਪਤ ਕਰਦਿਆਂ ਕਣਕ ਦੀ ਆਮਦ ਅਤੇ ਖਰੀਦ ਦੋਵਾਂ ਪੱਖੋਂ ਟੀਚਾ ਸਰ ਕਰ ਲਿਆ ਗਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਦੂਰਅੰਦੇਸ਼ੀ ਅਗਵਾਈ ਹੇਠ 122 ਲੱਖ ਮੀਟ੍ਰਿਕ ਟਨ ਦਾ ਅੰਕੜਾ ਪਾਰ ਕਰ ਲਿਆ ਗਿਆ ਹੈ। ਖਰੀਦ ਦੇ ਸ਼ੁਰੂਆਤੀ ਪੜਾਵਾਂ ਦੌਰਾਨ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਲਗਾਤਾਰ ਮੀਂਹ ਅਤੇ ਗੜੇਮਾਰੀ ਦੇ ਬਾਵਜੂਦ ਇਹ ਮੀਲ ਪੱਥਰ ਪ੍ਰਾਪਤ ਕੀਤਾ ਗਿਆ ਹੈ। ਹੁਣ ਤੱਕ ਕੁੱਲ 122.73 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ ਜਿਸ ਵਿੱਚੋਂ 122.23 ਲੱਖ ਮੀਟ੍ਰਿਕ ਟਨ ਕਣਕ ਖਰੀਦੀ ਜਾ ਚੁੱਕੀ ਹੈ। ਜ਼ਿਕਰਯੋਗ ਹੈ ਕਿ 7 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 29000 ਕਰੋੜ ਰੁਪਏ ਤੋਂ ਵੱਧ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਦੱਸਣਯੋਗ ਹੈ ਕਿ ਨਿਰਵਿਘਨ ਅਤੇ ਸਫ਼ਲ ਖਰੀਦ ਸੀਜ਼ਨ ਯਕੀਨੀ ਬਣਾਉਣ ...
ਗੈਂਗਸਟਰਾਂ ’ਤੇ ਵਾਰ ਦਾ 109ਵਾਂ ਦਿਨ: ਪੰਜਾਬ ਪੁਲਿਸ ਨੇ 536 ਥਾਵਾਂ ’ਤੇ ਕੀਤੀ ਛਾਪੇਮਾਰੀ; 221 ਗ੍ਰਿਫ਼ਤਾਰ

ਗੈਂਗਸਟਰਾਂ ’ਤੇ ਵਾਰ ਦਾ 109ਵਾਂ ਦਿਨ: ਪੰਜਾਬ ਪੁਲਿਸ ਨੇ 536 ਥਾਵਾਂ ’ਤੇ ਕੀਤੀ ਛਾਪੇਮਾਰੀ; 221 ਗ੍ਰਿਫ਼ਤਾਰ

Crime news, News of Punjab
ਚੰਡੀਗੜ੍ਹ, 9 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ਮੁਹਿੰਮ ‘ਗੈਂਗਸਟਰਾਂ ਤੇ ਵਾਰ’ ਦੇ 109ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 536 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ  ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 109ਵੇਂ ਦਿਨ ਪੁਲਿਸ ਟੀਮਾਂ ਨੇ 17 ਹਥਿਆਰਾਂ ਸਮੇਤ 221 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 27,850 ਹੋ ਗਈ ਹੈ। ਇਸ ਤੋਂ ਇਲਾਵਾ 93 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 41 ਵਿਅਕਤੀ...
ਸ਼ੁਕਰਾਨਾ ਯਾਤਰਾ’ ਵਿੱਚ ਲੱਖਾਂ ਸੰਗਤਾਂ ਨੇ ਸ਼ਿਰਕਤ ਕਰਕੇ ਬੇਅਦਬੀ ਵਿਰੋਧੀ ਇਤਿਹਾਸਕ ਕਾਨੂੰਨ ਲਈ ਅਕਾਲ ਪੁਰਖ ਦਾ ਧੰਨਵਾਦ ਕੀਤਾ-ਭਗਵੰਤ ਸਿੰਘ ਮਾਨ

ਸ਼ੁਕਰਾਨਾ ਯਾਤਰਾ’ ਵਿੱਚ ਲੱਖਾਂ ਸੰਗਤਾਂ ਨੇ ਸ਼ਿਰਕਤ ਕਰਕੇ ਬੇਅਦਬੀ ਵਿਰੋਧੀ ਇਤਿਹਾਸਕ ਕਾਨੂੰਨ ਲਈ ਅਕਾਲ ਪੁਰਖ ਦਾ ਧੰਨਵਾਦ ਕੀਤਾ-ਭਗਵੰਤ ਸਿੰਘ ਮਾਨ

News of Punjab
ਸੰਗਰੂਰ/ਪਟਿਆਲਾ/ਸ੍ਰੀ ਫਤਹਿਗੜ੍ਹ ਸਾਹਿਬ, 9 ਮਈ- ਬੇਅਦਬੀ ਦੀਆਂ ਘਟਨਾਵਾਂ ਵਿਰੁੱਧ ਸਖ਼ਤੀ ਨਾਲ ਨਿਪਟਣ ਅਤੇ ਪੰਜਾਬ ਵਿੱਚ ਫਿਰਕੂ ਸਦਭਾਵਨਾ ਵਾਲਾ ਮਾਹੌਲ ਮਹਿਫੂਜ਼ ਰੱਖਣ ਲਈ ਆਪਣੇ ਦ੍ਰਿੜ੍ਹ ਸੰਕਲਪ ਨੂੰ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਚਾਰ ਰੋਜ਼ਾ ‘ਸ਼ੁਕਰਾਨਾ ਯਾਤਰਾ’ ਦੌਰਾਨ ਪਿਆਰ, ਸਨੇਹ ਅਤੇ ਅਪਣੱਤ ਦਿਖਾਉਣ ਲਈ ਪੰਜਾਬ ਦੇ ਲੋਕਾਂ ਦਾ ਦਿਲੋਂ ਧੰਨਵਾਦ ਕੀਤਾ। 6 ਮਈ ਨੂੰ ਖਾਲਸੇ ਦੀ ਜਨਮ ਭੂਮੀ ਤੋਂ ਸ਼ੁਰੂ ਹੋਈ ‘ਸ਼ੁਕਰਾਨਾ ਯਾਤਰਾ’ ਅੱਜ ਪਵਿੱਤਰ ਨਗਰ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਸਮਾਪਤ ਹੋਈ।ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਫਤਿਹਗੜ੍ਹ ਸਾਹਿਬ ਦੀ ਪਵਿੱਤਰ ਧਰਤੀ ਪੰਜਾਬੀਆਂ ਨੂੰ ਜਬਰ-ਜ਼ੁਲਮ ਵਿਰੁੱਧ ਲੜਨ ਲਈ ਪ੍ਰੇਰਿਤ ਕਰਦੀ ਹੈ। ਉਨ੍ਹਾਂ ਕਿਹਾ ਕਿ ਯਾਤਰਾ ਸ੍ਰੀ ਆਨੰਦਪੁਰ ਸਾਹਿਬ ਵਿਖੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਸ਼ੁਰੂ ਹੋਈ ਸੀ। ਦੂਜੇ ਦਿਨ ਯਾਤਰਾ ਦੌਰਾਨ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੱਥਾ ਟੇਕਿਆ, ਉਸ ...
ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਰੋਜ਼ਾਨਾ ਯਾਤਰਾ ਕਰਨ ਵਾਲੇ 1100 ਤੋਂ ਵੱਧ ਸ਼ਰਧਾਲੂਆਂ ਦੀ ਦੇਖਭਾਲ ਲਈ 900 ਤੋਂ ਵੱਧ ਮੁਲਾਜ਼ਮ ਤੈਨਾਤ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਰੋਜ਼ਾਨਾ ਯਾਤਰਾ ਕਰਨ ਵਾਲੇ 1100 ਤੋਂ ਵੱਧ ਸ਼ਰਧਾਲੂਆਂ ਦੀ ਦੇਖਭਾਲ ਲਈ 900 ਤੋਂ ਵੱਧ ਮੁਲਾਜ਼ਮ ਤੈਨਾਤ

Breaking News
*ਚੰਡੀਗੜ੍ਹ, 9 ਮਈ:* ਸਵੇਰ ਦੀ ਮੱਠੀ ਧੁੱਪ ਵਿੱਚ 68 ਸਾਲਾ ਬੀਬੀ ਹਰਬੰਸ ਕੌਰ ਆਪਣੇ ਹੱਥਾਂ ਵਿੱਚ ਇੱਕ ਛੋਟਾ ਜਿਹਾ ਬੈਗ ਫੜੀ ਬੱਸ ਵਿੱਚ ਚੁੱਪਚਾਪ ਬੈਠੀ ਸੀ। ਉਸ ਦੀਆਂ ਅੱਖਾਂ ਭਰੀਆਂ ਹੋਈਆਂ ਸਨ ਪਰ ਚਿਹਰੇ 'ਤੇ ਪੂਰਨ ਸ਼ਾਂਤੀ ਤੇ ਚਮਕ ਪਸਰੀ ਹੋਈ ਸੀ, ਜਿਵੇਂ ਸਾਲਾਂ ਦਾ ਕੋਈ ਅਧੂਰਾ ਸੁਪਨਾ ਆਖ਼ਰਕਾਰ ਪੂਰਾ ਹੋਣ ਲੱਗਾ ਹੋਵੇ। ਉਸ ਨੇ ਇੱਕ ਹਲਕੀ ਜਿਹੀ ਮੁਸਕਰਾਹਟ ਨਾਲ ਕਿਹਾ, "ਮੈਨੂੰ ਤਾਂ ਹਮੇਸ਼ਾ ਇਹੀ ਲੱਗਦਾ ਸੀ ਕਿ ਇਹ ਦਿਨ ਮੇਰੀ ਕਿਸਮਤ ਵਿੱਚ ਨਹੀਂ ਲਿਖਿਆ ਗਿਆ।" ਇਹ ਕਹਾਣੀ ਸਿਰਫ਼ ਬੀਬੀ ਹਰਬੰਸ ਕੌਰ ਦੀ ਨਹੀਂ, ਸਗੋਂ ਇਹ ਪੂਰੇ ਪੰਜਾਬ ਦੇ ਹਜ਼ਾਰਾਂ ਬਜ਼ੁਰਗਾਂ ਦੀਆਂ ਇਕ ਮੁੱਦਤ ਤੋਂ ਦੱਬੀਆਂ ਇੱਛਾਵਾਂ ਨੂੰ ਪ੍ਰਗਟ ਕਰਦੀ ਗਾਥਾ ਹੈ। ਅੱਜ, 'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਰਾਹੀਂ ਅਜਿਹੇ ਬਜ਼ੁਰਗਾਂ ਦੀਆਂ ਲੰਬੇ ਸਮੇਂ ਤੋਂ ਦਿਲ ਵਿੱਚ ਹੀ ਛੁਪਾਈਆਂ ਸੱਧਰਾਂ ਪੂਰੀਆਂ ਹੋ ਰਹੀਆਂ ਹਨ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਹੇਠ ਸ਼ੁਰੂ ਕੀਤੀ ਗਈ ਇਹ ਪਹਿਲਕਦਮੀ, ਪੰਜਾਬ ਸਰਕਾਰ ਦੀ ਬਜ਼ੁਰਗਾਂ ਲਈ ਇੱਕ ਸਨਮਾਨਜਨਕ, ਆਰਾਮਦਾਇਕ ਅਤੇ ਰੂਹਾਨੀ ਅਨੰਦ ਦੇਣ ਵਾਲੀ ਤੀਰਥ ਯਾਤਰਾ ਕ...