ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੇ ਵਾਈਸ ਚੇਅਰਮੈਨ ਅਨਿਲ ਠਾਕੁਰ ਵੱਲੋਂ ਸਮੀਖਿਆ ਮੀਟਿੰਗ
ਸੰਗਰੂਰ, 17 ਅਗਸਤ: ਪੰਜਾਬ ਸਟੇਟ ਟ੍ਰੇਡਰ ਕਮਿਸ਼ਨ ਦੇ ਵਾਈਸ ਚੇਅਰਮੈਨ ਸ਼੍ਰੀ ਅਨਿਲ ਠਾਕੁਰ ਵੱਲੋਂ ਵਪਾਰੀਆਂ ਦੀਆਂ ਸ਼ਿਕਾਇਤਾਂ ਅਤੇ ਮੁਸ਼ਕਲਾਂ ਦੇ ਨਿਪਟਾਰੇ ਸਬੰਧੀ ਇੱਕ ਅਹਿਮ ਸਮੀਖਿਆ ਮੀਟਿੰਗ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੀਤੀ ਗਈ।
ਇਸ ਮੌਕੇ ਸ੍ਰੀ ਅਨਿਲ ਠਾਕੁਰ ਨੇ ਕਿਹਾ ਕਿ ਮਾਨ ਸਰਕਾਰ ਵੱਲੋਂ ਵਪਾਰ ਕਮਿਸ਼ਨ ਲਈ 40 ਕਰੋੜ ਰੁਪਏ ਦੀ ਰਾਸ਼ੀ ਮਨਜ਼ੂਰ ਕੀਤੀ ਗਈ ਹੈ। ਇਸ ਰਾਸ਼ੀ ਵਿੱਚੋਂ ਹਰੇਕ ਜ਼ਿਲ੍ਹੇ ਨੂੰ ਕਰੀਬ 02-02 ਕਰੋੜ ਰੁਪਏ ਵੰਡੇ ਗਏ ਹਨ। ਇਸ ਵਿਸ਼ੇਸ਼ ਫੰਡ ਨਾਲ ਸੂਬੇ ਦੇ ਵਪਾਰਕ ਬਾਜ਼ਾਰਾਂ ਵਿੱਚ ਲੰਬੇ ਸਮੇਂ ਤੋਂ ਚੱਲ ਰਹੀਆਂ ਬੁਨਿਆਦੀ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਇਸ ਫੰਡ ਤਹਿਤ ਬਾਜ਼ਾਰਾਂ ਵਿੱਚ ਆਧੁਨਿਕ ਵਾਸ਼ਰੂਮਾਂ ਦੀ ਉਸਾਰੀ ਅਤੇ ਮੁਰੰਮਤ, ਸੜਕਾਂ ਦੀ ਉਸਾਰੀ ਅਤੇ ਮੁਰੰਮਤ, ਬਿਜਲੀ ਨਾਲ ਸਬੰਧਤ ਸਮੱਸਿਆਵਾਂ ਦੇ ਨਿਪਟਾਰੇ ਅਤੇ ਹੋਰ ਲੋੜੀਂਦੀਆਂ ਨਾਗਰਿਕ ਸਹੂਲਤਾਂ ਦੇ ਵਿਕਾਸ ਲਈ ਕੰਮ ਕਰਵਾਏ ਜਾਣਗੇ, ਜਿਸ ਨਾਲ ਵਪਾਰੀਆਂ ਦੇ ਨਾਲ-ਨਾਲ ਆਮ ਲੋਕਾਂ ਨੂੰ ਵੀ ਵੱਡਾ ਲਾਭ ਮਿਲੇਗਾ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪਹਿਲੀ ਵਾਰ...








