ਐਸ.ਆਈ.ਆਰ. 2026: ਪੰਜਾਬ ਵਿੱਚ ਡਰਾਫਟ ਵੋਟਰ ਸੂਚੀ ਪ੍ਰਕਾਸ਼ਿਤ: ਅਨਿੰਦਿਤਾ ਮਿੱਤਰਾ ਸੀਈਓ ਪੰਜਾਬ
ਚੰਡੀਗੜ੍ਹ, 13 ਅਗਸਤ: ਭਾਰਤੀ ਚੋਣ ਕਮਿਸ਼ਨ ਵੱਲੋਂ ਐਲਾਨੇ ਪ੍ਰੋਗਰਾਮ ਅਨੁਸਾਰ ਅੱਜ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.), 2026 ਤਹਿਤ ਸੂਬੇ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਲਈ ਡਰਾਫਟ ਵੋਟਰ ਸੂਚੀ, 2026 ਨੂੰ ਪ੍ਰਕਾਸ਼ਿਤ ਕੀਤਾ ਗਿਆ ਹੈ। ਡਰਾਫਟ ਵੋਟਰ ਸੂਚੀ ਦੀ ਪ੍ਰਕਾਸ਼ਨਾ ਨਾਲ ਦੂਜੇ ਪੜਾਅ ਦੀ ਸ਼ੁਰੂਆਤ ਹੋ ਗਈ ਹੈ ਜਿਸ ਤਹਿਤ ਦਾਅਵੇ ਅਤੇ ਇਤਰਾਜ਼ ਦਾਇਰ ਕਰਨ ਦੀ ਮਿਆਦ 13 ਅਗਸਤ, 2026 ਤੋਂ 12 ਸਤੰਬਰ, 2026 ਤੱਕ ਹੋਵੇਗੀ ਅਤੇ ਨੋਟਿਸ ਪੜਾਅ/ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ 13 ਅਗਸਤ, 2026 ਤੋਂ 8 ਅਕਤੂਬਰ, 2026 ਤੱਕ ਕੀਤਾ ਜਾਵੇਗਾ।
ਸੋਧ ਪ੍ਰਕਿਰਿਆ ਦੇ ਹਿੱਸੇ ਵਜੋਂ, ਅੱਜ ਮੁੱਖ ਚੋਣ ਅਫਸਰ, ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ, ਆਈ.ਏ.ਐਸ. ਦੀ ਪ੍ਰਧਾਨਗੀ ਹੇਠ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਇੱਕ ਮੀਟਿੰਗ ਹੋਈ। ਮੀਟਿੰਗ ਦੌਰਾਨ, ਮੁੱਖ ਚੋਣ ਅਫਸਰ ਪੰਜਾਬ ਨੇ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਡਰਾਫਟ ਵੋਟਰ ਸੂਚੀ ਸੌਂਪੀ।
ਇਸ ਦੌਰਾਨ ਨੁਮਾਇੰਦਿਆਂ ਨੂੰ ਨਿਰਧਾਰਤ ਫਾਰਮਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ ਜਿਹਨਾਂ...







