Tuesday, October 27
Shadow

Tag: punjab news

ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 271ਵਾਂ ਦਿਨ: ਪੰਜਾਬ ਪੁਲਿਸ ਵੱਲੋਂ 539 ਥਾਵਾਂ ’ਤੇ ਛਾਪੇਮਾਰੀ; 215 ਵਿਅਕਤੀ ਗ੍ਰਿਫ਼ਤਾਰ

ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 271ਵਾਂ ਦਿਨ: ਪੰਜਾਬ ਪੁਲਿਸ ਵੱਲੋਂ 539 ਥਾਵਾਂ ’ਤੇ ਛਾਪੇਮਾਰੀ; 215 ਵਿਅਕਤੀ ਗ੍ਰਿਫ਼ਤਾਰ

News of Punjab
ਚੰਡੀਗੜ੍ਹ, 18 ਅਕਤੂਬਰ: ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 271ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 539 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ਸ਼ੁਰੂ ਕੀਤੀ ਗਈ ਇਸ ਫੈਸਲਾਕੁੰਨ ਮੁਹਿੰਮ  ‘ਗੈਂਗਸਟਰਾਂ ’ਤੇ ਵਾਰ’ ਦੀ ਸ਼ੁਰੂਆਤ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਵੱਲੋਂ 20 ਜਨਵਰੀ, 2026 ਨੂੰ ਕੀਤੀ ਗਈ ਸੀ। ਸੂਬੇ ਭਰ ਵਿੱਚ ਪੁਲਿਸ ਟੀਮਾਂ, ‘ਐਂਟੀ-ਗੈਂਗਸਟਰ ਟਾਸਕ ਫੋਰਸ’ ਪੰਜਾਬ ਦੇ ਤਾਲਮੇਲ ਨਾਲ, ਵਿਸ਼ੇਸ਼ ਮੁਹਿੰਮਾਂ ਚਲਾ ਰਹੀਆਂ ਹਨ। 271ਵੇਂ ਦਿਨ, ਪੁਲਿਸ ਟੀਮਾਂ ਨੇ 215 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਕੋਲੋਂ ਅੱਠ ਹਥਿਆਰ ਬਰਾਮਦ ਕੀਤੇ। ਇਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਕੁੱਲ ਗਿਣਤੀ 79,233 ਹੋ ਗਈ ਹੈ। ਇਸ ਤੋਂ ਇਲਾਵਾ 145 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਇਸ ਮੁਹਿੰਮ ਦੌਰਾਨ ਛੇ ਭਗੌੜੇ ਅਪਰਾਧੀਆਂ...
ਪੰਜਾਬ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਚਾਰ ਵੱਖ-ਵੱਖ ਥਾਈਂ ਛਾਪੇ, ਭਾਰੀ ਗਿਣਤੀ ਵਿੱਚ ਮਸ਼ੀਨਰੀ ਤੇ ਵਾਹਨ ਜ਼ਬਤ

ਪੰਜਾਬ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਚਾਰ ਵੱਖ-ਵੱਖ ਥਾਈਂ ਛਾਪੇ, ਭਾਰੀ ਗਿਣਤੀ ਵਿੱਚ ਮਸ਼ੀਨਰੀ ਤੇ ਵਾਹਨ ਜ਼ਬਤ

Breaking News
*ਚੰਡੀਗੜ੍ਹ, 17 ਅਕਤੂਬਰ:* ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਕਾਰਵਾਈ ਹੋਰ ਤੇਜ਼ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪਠਾਨਕੋਟ, ਕਪੂਰਥਲਾ ਅਤੇ ਸ੍ਰੀ ਅਨੰਦਪੁਰ ਸਾਹਿਬ ਵਿੱਚ ਚਾਰ ਵੱਖ-ਵੱਖ ਥਾਵਾਂ 'ਤੇ ਮਾਰੇ ਗਏ ਛਾਪਿਆਂ ਦੌਰਾਨ ਗ਼ੈਰ-ਕਾਨੂੰਨੀ ਮਾਈਨਿੰਗ ਵਿੱਚ ਵਰਤੀ ਜਾਂਦੀ ਭਾਰੀ ਗਿਣਤੀ ਮਸ਼ੀਨਰੀ ਅਤੇ ਵਾਹਨ ਜ਼ਬਤ ਕੀਤੇ ਗਏ ਹਨ। ਇਨ੍ਹਾਂ ਕਾਰਵਾਈਆਂ ਦੌਰਾਨ ਇੱਕ ਸਟੋਨ ਕਰੱਸ਼ਰ ਮਾਲਕ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਅਤੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪਠਾਨਕੋਟ ਜ਼ਿਲ੍ਹੇ ਦੇ ਪਿੰਡ ਜੱਸਵਾਂ ਵਿਖੇ ਦੇਰ ਰਾਤ ਕੀਤੀ ਗਈ ਕਾਰਵਾਈ ਦੌਰਾਨ ਵਿਭਾਗ ਨੇ ਇੱਕ ਪੋਕਲੇਨ ਮਸ਼ੀਨ ਅਤੇ ਲਗਭਗ 400 ਕਿਊਬਿਕ ਫੁੱਟ ਬਜਰੀ ਨਾਲ ਭਰਿਆ ਬਿਨਾਂ ਨੰਬਰੀ ਟਿੱਪਰ ਜ਼ਬਤ ਕੀਤਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਮਾਈਨਿੰਗ ਵਿਭਾਗ ਦੀਆਂ ਵੱਖ-ਵੱਖ ਟੀਮਾਂ ਵੱਲੋਂ ਪਿੰਡ ਜੱਸਵਾਂ ਦੇ ਕਰੱਸ਼ਰ ਜ਼ੋਨ ਵਿੱਚ ਜਾਂਚ ਦੌਰਾਨ ਤ੍ਰੇਹਨ ਸਟੋਨ ਕਰੱਸ਼ਰ ਵ...
ਗੈਂਗਸਟਰਾਂ ’ਤੇ ਵਾਰ’ ਦਾ 270ਵਾਂ ਦਿਨ: ਪੰਜਾਬ ਪੁਲਿਸ ਵੱਲੋਂ 500 ਥਾਈਂ ਛਾਪੇਮਾਰੀ; 175 ਵਿਅਕਤੀ ਕਾਬੂ

ਗੈਂਗਸਟਰਾਂ ’ਤੇ ਵਾਰ’ ਦਾ 270ਵਾਂ ਦਿਨ: ਪੰਜਾਬ ਪੁਲਿਸ ਵੱਲੋਂ 500 ਥਾਈਂ ਛਾਪੇਮਾਰੀ; 175 ਵਿਅਕਤੀ ਕਾਬੂ

News of Punjab
ਚੰਡੀਗੜ੍ਹ, 17 ਅਕਤੂਬਰ: ਸੂਬੇ ਵਿੱਚ ਚੱਲ ਰਹੀ ਮੁਹਿੰਮ ‘ਗੈਂਗਸਟਰਾਂ ’ਤੇ ਵਾਰ’ ਦੇ 270ਵੇਂ ਦਿਨ ਅੱਜ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 500 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ । ਜ਼ਿਕਰਯੋਗ ਹੈ  ਕਿ ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ਸ਼ੁਰੂ ਕੀਤੀ ਗਈ ਇਸ ਫੈਸਲਾਕੁੰਨ ਮੁਹਿੰਮ ‘ਗੈਂਗਸਟਰਾਂ ’ਤੇ ਵਾਰ’ ਦੀ ਸ਼ੁਰੂਆਤ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਵੱਲੋਂ 20 ਜਨਵਰੀ, 2026 ਨੂੰ ਕੀਤੀ ਗਈ ਸੀ। ਸੂਬੇ ਭਰ ਵਿੱਚ ਪੁਲਿਸ ਦੀਆਂ ਵੱਖ-ਵੱਖ ਜ਼ਿਲ੍ਹਾ ਟੀਮਾਂ, ‘ਐਂਟੀ-ਗੈਂਗਸਟਰ ਟਾਸਕ ਫੋਰਸ’ (ਏਜੀਟੀਐਫ਼) ਪੰਜਾਬ ਦੇ ਨਾਲ ਤਾਲਮੇਲ ਕਰਕੇ ਵਿਸ਼ੇਸ਼ ਮੁਹਿੰਮਾਂ ਚਲਾ ਰਹੀਆਂ ਹਨ। ਮੁਹਿੰਮ ਦੇ 270ਵੇਂ ਦਿਨ, ਪੁਲਿਸ ਟੀਮਾਂ ਨੇ 175 ਵਿਅਕਤੀਆਂ ਨੂੰ ਇੱਕ ਹਥਿਆਰ ਸਮੇਤ ਗ੍ਰਿਫ਼ਤਾਰ ਕੀਤਾ। ਇਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਕੁੱਲ ਗਿਣਤੀ 79,018 ਹੋ ਗਈ ਹੈ। ਇਸ ਤੋਂ ਇਲਾਵਾ 171 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮ...
ਪੰਜਾਬ ਦੀਆਂ ਸਾਫ਼ ਹਵਾ ਸਬੰਧੀ ਪਹਿਲਕਦਮੀਆਂ ਰਾਸ਼ਟਰੀ ਸਰਵੋਤਮ ਅਭਿਆਸਾਂ ਦੀ ਸੂਚੀ ਵਿੱਚ ਸ਼ਾਮਲ

ਪੰਜਾਬ ਦੀਆਂ ਸਾਫ਼ ਹਵਾ ਸਬੰਧੀ ਪਹਿਲਕਦਮੀਆਂ ਰਾਸ਼ਟਰੀ ਸਰਵੋਤਮ ਅਭਿਆਸਾਂ ਦੀ ਸੂਚੀ ਵਿੱਚ ਸ਼ਾਮਲ

Breaking News
ਚੰਡੀਗੜ੍ਹ/ ਪਟਿਆਲਾ, 17 ਅਕਤੂਬਰ: ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀਪੀਸੀਬੀ) ਨੇ ਹਵਾ ਦੀ ਗੁਣਵੱਤਾ ਵਿੱਚ ਸੁਧਾਰ ਲਈ ਕੀਤੀਆਂ ਆਪਣੀਆਂ ਨਵੀਨਤਮ ਪਹਿਲਕਦਮੀਆਂ ਰਾਹੀਂ ਰਾਸ਼ਟਰੀ ਪੱਧਰ ’ਤੇ ਮਾਨਤਾ ਹਾਸਲ ਕੀਤੀ ਹੈ। ਮਿਸ਼ਨ ਕਲੀਨ ਪਟਿਆਲਾ ਅਤੇ ਪਟਿਆਲਾ ਦੇ ਇੱਕ ਸ਼ਮਸ਼ਾਨਘਾਟ ਵਿੱਚ ਏਅਰ ਪਾਲਿਊਸ਼ਨ ਕੰਟਰੋਲ ਡਿਵਾਈਸ (ਏਪੀਸੀਡੀ) ਦੀ ਸਥਾਪਨਾ ਨੂੰ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (ਸੀਪੀਸੀਬੀ) ਵੱਲੋਂ ਰਾਸ਼ਟਰੀ ਸਾਫ਼ ਹਵਾ ਪ੍ਰੋਗਰਾਮ (ਐਨਸੀਏਪੀ), 2026 ਤਹਿਤ ਜਾਰੀ ਕੀਤੇ ਗਏ ‘ਬੈਸਟ ਪ੍ਰੈਕਟਿਸਿਜ਼’ ਸੰਕਲਨ ਵਿੱਚ ਸ਼ਾਮਲ ਕੀਤਾ ਗਿਆ ਹੈ। ਇਸ ਤੋਂ ਇਲਾਵਾ ਮੰਡੀ ਗੋਬਿੰਦਗੜ੍ਹ ਦਾ ਗੈਸ ਆਧਾਰਿਤ ਸ਼ਮਸ਼ਾਨਘਾਟ ਅਤੇ ਗੋਬਿੰਦਗੜ੍ਹ ਦਾ ਬਾਇਓ-ਮੀਥੇਨੇਸ਼ਨ ਪਲਾਂਟ ਵੀ ਪੰਜਾਬ ਦੀਆਂ ਸਰਵੋਤਮ ਪਹਿਲਕਦਮੀਆਂ ਵਿੱਚ ਸ਼ਾਮਲ ਹਨ। ਇਹ ਮਾਨਤਾ ਹਵਾ ਪ੍ਰਦੂਸ਼ਣ ਦੇ ਵੱਖ-ਵੱਖ ਸਰੋਤਾਂ ਨਾਲ ਨਜਿੱਠਣ ਲਈ ਪੰਜਾਬ ਵੱਲੋਂ ਕੀਤੇ ਜਾ ਰਹੇ ਯਤਨਾਂ ਨੂੰ ਉਜਾਗਰ ਕਰਦੀ ਹੈ। ਇਨ੍ਹਾਂ ਵਿੱਚ ਲੋਕਾਂ ਦੀ ਭਾਗੀਦਾਰੀ, ਤਕਨਾਲੋਜੀ ਆਧਾਰਿਤ ਹੱਲ ਅਤੇ ਟਿਕਾਊ ਕੂੜਾ ਪ੍ਰਬੰਧਨ ਸ਼ਾਮਲ ਹਨ। ਇਹ ਪਹਿਲਕਦਮੀਆਂ ਦਰਸਾਉਂਦੀਆਂ ਹਨ ਕਿ ਸਥਾਨ...
ਜਲੰਧਰ ਵਿਖੇ 14 ਨਵੰਬਰ ਤੋਂ 22 ਨਵੰਬਰ 2026 ਤੱਕ ਕਰਵਾਈ ਜਾਵੇਗੀ ਅਗਨੀਵੀਰ ਭਰਤੀ ਰੈਲੀ

ਜਲੰਧਰ ਵਿਖੇ 14 ਨਵੰਬਰ ਤੋਂ 22 ਨਵੰਬਰ 2026 ਤੱਕ ਕਰਵਾਈ ਜਾਵੇਗੀ ਅਗਨੀਵੀਰ ਭਰਤੀ ਰੈਲੀ

local news
 ਅਗਨੀਪਥ ਯੋਜਨਾ ਤਹਿਤ ਭਾਰਤੀ ਫੌਜ ਵਿੱਚ ਯੋਗ ਨੌਜਵਾਨਾਂ ਦੀ ਭਰਤੀ ਲਈ ਅਗਨੀਵੀਰ ਭਰਤੀ ਰੈਲੀ 14 ਨਵੰਬਰ ਤੋਂ 22 ਨਵੰਬਰ 2026 ਤੱਕ ਸਰਕਾਰੀ ਆਰਟਸ ਅਤੇ ਸਪੋਰਟਸ ਕਾਲਜ, ਜਲੰਧਰ ਵਿਖੇ ਕਰਵਾਈ ਜਾ ਰਹੀ ਹੈ। ਇਸ ਭਰਤੀ ਰੈਲੀ ਵਿੱਚ 6,000 ਤੋਂ ਵੱਧ ਉਮੀਦਵਾਰ ਹਿੱਸਾ ਲੈਣਗੇ, ਜਿਨ੍ਹਾਂ ਨੇ ਤਰਨ ਤਾਰਨ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ ਅਤੇ ਸ਼ਹੀਦ ਭਗਤ ਸਿੰਘ ਨਗਰ (ਐੱਸ.ਬੀ.ਐੱਸ. ਨਗਰ) ਜਿਲ੍ਹਿਆਂ ਤੋਂ ਸਾਂਝੀ ਦਾਖਲਾ ਪ੍ਰੀਖਿਆ ਪਾਸ ਕੀਤੀ ਹੈ । ਇਸ ਭਰਤੀ ਰੈਲੀ ਵਿੱਚ ਪੰਜਾਬ, ਕੇਂਦਰ ਸ਼ਾਸਿਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਲੱਦਾਖ ਤੋਂ ਯੋਗ ਮਹਿਲਾ ਉਮੀਦਵਾਰਾਂ ਦੀ ਭਰਤੀ ਕੀਤੀ ਜਾਵੇਗੀ, ਜਿਸ ਨਾਲ ਨੌਜਵਾਨ ਔਰਤਾਂ ਨੂੰ ਭਾਰਤੀ ਫੌਜ ਵਿੱਚ ਕਰੀਅਰ ਬਣਾਉਣ ਅਤੇ ਮਾਣ ਅਤੇ ਸਮਰਪਣ ਨਾਲ ਦੇਸ਼ ਦੀ ਸੇਵਾ ਕਰਨ ਦਾ ਮੌਕਾ ਮਿਲੇਗਾ। ਭਰਤੀ ਪ੍ਰਕਿਰਿਆ ਵਿੱਚ ਉਮੀਦਵਾਰਾਂ ਦੀ ਸਰੀਰਕ ਤੰਦਰੁਸਤੀ ਅਤੇ ਅਨੁਕੂਲਤਾ ਦਾ ਮੁਲਾਂਕਣ ਕਰਨ ਲਈ ਕਈ ਤਰ੍ਹਾਂ ਦੇ ਟੈਸਟ ਅਤੇ ਮੁਲਾਂਕਣ ਸ਼ਾਮਲ ਹੋਣਗੇ। ਇਨ੍ਹਾਂ ਵਿੱਚ 1.6 ਕਿਲੋਮੀਟਰ ਦੌੜ ਸ਼ਾਮਲ ਹੈ, ਜੋ ਉਨ੍ਹਾਂ ਦੀ ਸਹਿਣਸ਼ੀਲਤਾ ਅਤੇ ਸਰੀਰਕ ...
ਪੰਜਾਬ ਸਰਕਾਰ ਦੀ ਵਿਕਾਸ ਪੱਖੀ ਸੋਚ ਸਦਕਾ ਜਲਾਲਾਬਾਦ ਹਲਕੇ ਦੇ ਬਲਾਕ ਅਰਨੀ ਵਾਲਾ ਵਿੱਚ ਵਿਕਾਸ ਕਾਰਜਾਂ ਨੂੰ ਮਿਲ ਰਹੀ ਨਵੀਂ ਰਫ਼ਤਾਰ

ਪੰਜਾਬ ਸਰਕਾਰ ਦੀ ਵਿਕਾਸ ਪੱਖੀ ਸੋਚ ਸਦਕਾ ਜਲਾਲਾਬਾਦ ਹਲਕੇ ਦੇ ਬਲਾਕ ਅਰਨੀ ਵਾਲਾ ਵਿੱਚ ਵਿਕਾਸ ਕਾਰਜਾਂ ਨੂੰ ਮਿਲ ਰਹੀ ਨਵੀਂ ਰਫ਼ਤਾਰ

local news
ਜਲਾਲਾਬਾਦ, 17 ਅਕਤੂਬਰ — ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸ਼ਹਿਰਾਂ ਅਤੇ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਲੜੀ ਤਹਿਤ ਵਿਧਾਨ ਸਭਾ ਹਲਕਾ ਜਲਾਲਾਬਾਦ ਵਿੱਚ ਵੀ ਵਿਕਾਸ ਕਾਰਜਾਂ ਨੂੰ ਲਗਾਤਾਰ ਅੱਗੇ ਵਧਾਇਆ ਜਾ ਰਿਹਾ ਹੈ। ਸਰਕਾਰ ਦੀ ਵਿਕਾਸ ਪੱਖੀ ਸੋਚ ਤਹਿਤ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਵੱਖ-ਵੱਖ ਇਲਾਕਿਆਂ ਵਿੱਚ ਸੜਕਾਂ ਅਤੇ ਗਲੀਆਂ ਨੂੰ ਪੱਕਾ ਕਰਨ ਦੇ ਪ੍ਰੋਜੈਕਟ ਸ਼ੁਰੂ ਕੀਤੇ ਜਾ ਰਹੇ ਹਨ।ਇਸੇ ਲੜੀ ਤਹਿਤ ਅੱਜ ਹਲਕਾ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਵੱਲੋਂ ਤਿੰਨ ਵੱਖ-ਵੱਖ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ ਗਏ! 3 ਕਰੋੜ 57 ਲੱਖ 36 ਹਜ਼ਾਰ ਰੁਪਏ ਦੇ ਇਹ ਵਿਕਾਸ ਕਾਰਜ ਇਲਾਕੇ ਦੇ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਅਤੇ ਲੋਕਾਂ ਦੀਆਂ ਰੋਜ਼ਾਨਾ ਦੀਆਂ ਮੁਸ਼ਕਲਾਂ ਘਟਾਉਣ ਵੱਲ ਇੱਕ ਅਹਿਮ ਕਦਮ ਮੰਨੇ ਜਾ ਰਹੇ ਹਨ।ਨਗਰ ਪੰਚਾਇਤ ਅਰਨੀਵਾਲਾ ਸ਼ੇਖ ਸੁਭਾਨ ਵਿਖੇ ਸੜਕਾਂ ਦੇ ਕਿਨਾਰਿਆਂ ਵਿੱਚ ਇੰਟਰਲਾਕਿੰਗ ਟਾਈਲਾਂ ਲਗਾਉਣ ਲਈ 126.07...
ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕੀਤਾ ਉਦਘਾਟਨ; ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਨਾਲ ਜੁੜਨ ਦਾ ਦਿੱਤਾ ਸੱਦਾ

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕੀਤਾ ਉਦਘਾਟਨ; ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਨਾਲ ਜੁੜਨ ਦਾ ਦਿੱਤਾ ਸੱਦਾ

News of Punjab
ਅੰਮ੍ਰਿਤਸਰ, 17 ਅਕਤੂਬਰ 2026: ਪੰਜਾਬ ਸਰਕਾਰ ਅਤੇ ਖੇਡ ਵਿਭਾਗ ਪੰਜਾਬ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ-2026 ਤਹਿਤ ਅੰਮ੍ਰਿਤਸਰ ਵਿਖੇ ਕਰਵਾਈਆਂ ਜਾ ਰਹੀਆਂ ਰਾਜ ਪੱਧਰੀ ਆਰਚਰੀ ਅਤੇ ਰਗਬੀ ਖੇਡਾਂ ਦਾ ਉਦਘਾਟਨ ਅੱਜ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਕੀਤਾ ਗਿਆ। ਇਹ ਮੁਕਾਬਲੇ 17 ਤੋਂ 23 ਅਕਤੂਬਰ ਤੱਕ ਕਰਵਾਏ ਜਾਣਗੇ। ਇਸ ਮੌਕੇ  ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਆਰਚਰੀ ਦੇ ਮੁਕਾਬਲੇ ਗੁਰੂ ਨਾਨਕ ਸਟੇਡੀਅਮ, ਅੰਮ੍ਰਿਤਸਰ ਵਿਖੇ ਅਤੇ ਰਗਬੀ ਦੇ ਮੁਕਾਬਲੇ ਖਾਲਸਾ ਕਾਲਜ ਅਤੇ ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਅੰਮ੍ਰਿਤਸਰ ਵਿਖੇ ਕਰਵਾਏ ਜਾ ਰਹੇ ਹਨ। ਆਰਚਰੀ ਦੇ ਮੁਕਾਬਲੇ ਅੰਡਰ-14, ਅੰਡਰ-17, ਅੰਡਰ-21, 21-30 ਅਤੇ 31-40 ਉਮਰ ਵਰਗਾਂ ਵਿੱਚ, ਜਦਕਿ ਰਗਬੀ ਦੇ ਮੁਕਾਬਲੇ ਅੰਡਰ-14, ਅੰਡਰ-17, ਅੰਡਰ-21 ਅਤੇ 21-30 ਉਮਰ ਵਰਗਾਂ ਵਿੱਚ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਬਲਾਕ ਪੱਧਰੀ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਦੀ ਚੋਣ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਲਈ ਕੀਤੀ ਗਈ ਸੀ ਅਤੇ ਜ਼ਿਲ੍ਹਾ ਪੱਧਰ ’ਤੇ ਜੇਤੂ ਰ...
ਸੰਗਰੂਰ ਪੁਲਿਸ ਵੱਲੋਂ ਕਾਸੋ ਤਹਿਤ ਕਾਰਵਾਈ; 8 ਮੁਕੱਦਮੇ ਦਰਜ ਕਰਕੇ 14 ਵਿਅਕਤੀ ਗ੍ਰਿਫ਼ਤਾਰ

ਸੰਗਰੂਰ ਪੁਲਿਸ ਵੱਲੋਂ ਕਾਸੋ ਤਹਿਤ ਕਾਰਵਾਈ; 8 ਮੁਕੱਦਮੇ ਦਰਜ ਕਰਕੇ 14 ਵਿਅਕਤੀ ਗ੍ਰਿਫ਼ਤਾਰ

News of Punjab
ਸੰਗਰੂਰ, 17 ਅਕਤੂਬਰ: ਜ਼ਿਲ੍ਹਾ ਪੁਲਿਸ ਸੰਗਰੂਰ ਵੱਲੋਂ ਨਸ਼ਿਆਂ ਅਤੇ ਗ਼ੈਰਕਾਨੂੰਨੀ ਗਤੀਵਿਧੀਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਕਾਸੋ (ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ) ਦੌਰਾਨ ਵੱਖ-ਵੱਖ ਕਾਰਵਾਈਆਂ ਕਰਦਿਆਂ ਕੁੱਲ 8 ਮੁਕੱਦਮੇ ਦਰਜ ਕਰਕੇ 14 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਦੌਰਾਨ 150 ਗ੍ਰਾਮ ਸੁਲਫਾ, 100 ਗ੍ਰਾਮ ਹੈਰੋਇਨ ਅਤੇ 18 ਬੋਤਲਾਂ ਸ਼ਰਾਬ ਬਰਾਮਦ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਐੱਸ.ਐੱਸ.ਪੀ. ਸੰਗਰੂਰ ਡਾ. ਰਵਜੋਤ ਗਰੇਵਾਲ ਨੇ ਦੱਸਿਆ ਕਿ ਨਸ਼ਿਆਂ ਦੀ ਸਪਲਾਈ ਰੋਕਣ ਅਤੇ ਗ਼ੈਰਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਕਾਰਵਾਈ ਕਰਨ ਲਈ ਜ਼ਿਲ੍ਹਾ ਪੁਲਿਸ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹੀਆਂ ਮੁਹਿੰਮਾਂ ਦਾ ਉਦੇਸ਼ ਨਸ਼ਿਆਂ ਤੋਂ ਪ੍ਰਭਾਵਿਤ ਖੇਤਰਾਂ ਵਿੱਚ ਪੁਲਿਸ ਦੀ ਸਰਗਰਮੀ ਵਧਾਉਣਾ ਅਤੇ ਲੋਕਾਂ ਲਈ ਸੁਰੱਖਿਅਤ ਮਾਹੌਲ ਯਕੀਨੀ ਬਣਾਉਣਾ ਹੈ। ਕਾਰਵਾਈ ਦਾ ਵੇਰਵਾ ਦਿੰਦਿਆਂ ਉਨ੍ਹਾਂ ਦੱਸਿਆ ਕਿ ਐੱਨ.ਡੀ.ਪੀ.ਐੱਸ. ਐਕਟ ਦੀ ਧਾਰਾ 27 ਤਹਿਤ 4 ਮੁਕੱਦਮੇ ਦਰਜ ਕੀਤੇ ਗਏ ਹਨ। ਇੱਕ ਮਾਮਲੇ ਵਿੱਚ ਬਰਾਮਦਗੀ ਹੋਣੀ ਬਾ...
ਪਿੰਡ ਸੰਧੂਆਂ ਦੇ ਜਵਾਹਰ ਨਵੋਦਿਆ ਵਿਦਿਆਲਿਆ ਵਿਖੇ 28ਵਾਂ ਖੇਤਰੀ ਪੱਧਰੀ ਯੁਵਾ ਸੰਸਦ ਪ੍ਰੋਗਰਾਮ ਕਰਵਾਇਆ ਗਿਆ

ਪਿੰਡ ਸੰਧੂਆਂ ਦੇ ਜਵਾਹਰ ਨਵੋਦਿਆ ਵਿਦਿਆਲਿਆ ਵਿਖੇ 28ਵਾਂ ਖੇਤਰੀ ਪੱਧਰੀ ਯੁਵਾ ਸੰਸਦ ਪ੍ਰੋਗਰਾਮ ਕਰਵਾਇਆ ਗਿਆ

News of Punjab
ਸ੍ਰੀ ਚਮਕੌਰ ਸਾਹਿਬ, 17 ਅਕਤੂਬਰ: ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਮੈਂਬਰ ਪਾਰਲੀਮੈਂਟ ਸ. ਮਲਵਿੰਦਰ ਸਿੰਘ ਕੰਗ ਅੱਜ ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਪਿੰਡ ਸੰਧੂਆਂ ਵਿਖੇ ਸਥਿਤ ਪੀ.ਐੱਮ. ਸ੍ਰੀ ਜਵਾਹਰ ਨਵੋਦਿਆ ਵਿਦਿਆਲਿਆ ਵਿਖੇ ਕਰਵਾਏ ਗਏ 28ਵੇਂ ਖੇਤਰੀ ਪੱਧਰੀ ਯੁਵਾ ਸੰਸਦ ਪ੍ਰੋਗਰਾਮ ਵਿੱਚ ਸ਼ਾਮਲ ਹੋਏ। ਇਸ ਪ੍ਰੋਗਰਾਮ ਵਿੱਚ ਵੱਖ-ਵੱਖ ਸੂਬਿਆਂ ਤੋਂ ਪਹੁੰਚੇ ਵਿਦਿਆਰਥੀਆਂ ਨੇ ਸੰਸਦ ਦੇ ਸੈਸ਼ਨ ਦੀ ਕਾਰਵਾਈ ਚਲਾ ਕੇ ਸੰਸਦੀ ਪ੍ਰਣਾਲੀ, ਲੋਕਤੰਤਰੀ ਕਦਰਾਂ-ਕੀਮਤਾਂ ਅਤੇ ਵਿਚਾਰ-ਵਟਾਂਦਰੇ ਦੀ ਪ੍ਰਕਿਰਿਆ ਦਾ ਅਭਿਆਸ ਕੀਤਾ। ਇਸ ਮੌਕੇ ਮੈਂਬਰ ਪਾਰਲੀਮੈਂਟ ਸ. ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਯੁਵਾ ਸੰਸਦ ਵਰਗੇ ਪ੍ਰੋਗਰਾਮ ਨੌਜਵਾਨਾਂ ਵਿੱਚ ਲੋਕਤੰਤਰੀ ਕਦਰਾਂ-ਕੀਮਤਾਂ, ਸੰਵਿਧਾਨਕ ਜ਼ਿੰਮੇਵਾਰੀਆਂ ਅਤੇ ਦੇਸ਼ ਦੀ ਸੰਸਦੀ ਪ੍ਰਣਾਲੀ ਪ੍ਰਤੀ ਸਮਝ ਵਿਕਸਿਤ ਕਰਨ ਲਈ ਅਹਿਮ ਮੰਚ ਹਨ। ਉਨ੍ਹਾਂ ਕਿਹਾ ਕਿ ਦੇਸ਼ ਦਾ ਭਵਿੱਖ ਨੌਜਵਾਨ ਪੀੜ੍ਹੀ ਦੇ ਮੋਢਿਆਂ 'ਤੇ ਹੈ ਅਤੇ ਨੌਜਵਾਨਾਂ ਨੂੰ ਸਿੱਖਿਆ ਦੇ ਨਾਲ-ਨਾਲ ਸਮਾਜਿਕ ਤੇ ਰਾਸ਼ਟਰੀ ਮਸਲਿਆਂ ਬਾਰੇ ਵੀ ਜਾਗਰੂਕ ਹੋਣਾ ਚਾਹੀਦਾ ਹੈ। ਉਨ੍ਹਾਂ ਕਿ...
ਸਰਕਾਰੀ ਕਾਲਜ ਰੋਪੜ ਵਿਖੇ ਨਸ਼ਾ ਮੁਕਤ ਯੁਵਾ ਵਿਸ਼ੇ ’ਤੇ ਬਲਾਕ ਪੱਧਰੀ ਯੁਵਾ ਸੰਸਦ ਕਰਵਾਈ ਗਈ

ਸਰਕਾਰੀ ਕਾਲਜ ਰੋਪੜ ਵਿਖੇ ਨਸ਼ਾ ਮੁਕਤ ਯੁਵਾ ਵਿਸ਼ੇ ’ਤੇ ਬਲਾਕ ਪੱਧਰੀ ਯੁਵਾ ਸੰਸਦ ਕਰਵਾਈ ਗਈ

News of Punjab
ਰੂਪਨਗਰ, 17 ਅਕਤੂਬਰ: ਮਾਈ ਭਾਰਤ ਰੂਪਨਗਰ ਵੱਲੋਂ ਸਰਕਾਰੀ ਕਾਲਜ ਰੋਪੜ ਵਿਖੇ “ਨਸ਼ਾ ਮੁਕਤ ਯੁਵਾ” ਵਿਸ਼ੇ ਤਹਿਤ ਬਲਾਕ ਪੱਧਰੀ ਨੇਬਰਹੁੱਡ ਯੂਥ ਪਾਰਲੀਮੈਂਟ ਕਰਵਾਈ ਗਈ। ਇਸ ਸਮਾਗਮ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨਾ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਪ੍ਰੇਰਿਤ ਕਰਨਾ ਸੀ। ਇਸ ਮੌਕੇ ਸਰੋਤ ਵਿਅਕਤੀ ਵਜੋਂ ਸ੍ਰੀ ਵਰਿੰਦਰ ਚੌਧਰੀ ਨੇ ਸ਼ਿਰਕਤ ਕੀਤੀ। ਉਨ੍ਹਾਂ ਨੇ ਨਸ਼ਿਆਂ ਦੇ ਸਰੀਰਕ, ਮਾਨਸਿਕ ਅਤੇ ਸਮਾਜਿਕ ਜੀਵਨ ’ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਆਪਣੇ ਆਲੇ-ਦੁਆਲੇ ਦੇ ਲੋਕਾਂ ਨੂੰ ਵੀ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਪ੍ਰੇਰਿਤ ਕੀਤਾ। ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ੍ਰੀ ਯੋਗੇਸ਼ ਮੋਹਨ ਪੰਕਜ ਨੇ ਸ਼ਿਰਕਤ ਕੀਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਨਸ਼ਿਆਂ ਦੇ ਗੰਭੀਰ ਖ਼ਤਰਿਆਂ ਬਾਰੇ ਜਾਣਕਾਰੀ ਦਿੱਤੀ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਦਾ ਸੰਦੇਸ਼ ਦਿੱਤਾ। ਉਨ੍ਹਾਂ ਨੌਜਵਾਨਾਂ ਨੂੰ ਸਮ...