ਬਟਾਲਾ ਗ੍ਰਨੇਡ ਹਮਲੇ ’ਚ ਸ਼ਾਮਲ ਅੱਤਵਾਦੀ ਮਾਡਿਊਲ ਦਾ ਕਾਰਕੁੰਨ ਗ੍ਰਿਫਤਾਰ
ਚੰਡੀਗੜ੍ਹ/ਬਟਾਲਾ, 8 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਬਟਾਲਾ ਗ੍ਰਨੇਡ ਹਮਲੇ ਦੇ ਮਾਮਲੇ ਵਿੱਚ ਵੱਡੀ ਸਫ਼ਲਤਾ ਦਰਜ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਜਲੰਧਰ ਨੇ ਬਟਾਲਾ ਪੁਲਿਸ ਨਾਲ ਸਾਂਝੇ ਖੁਫੀਆ ਆਪ੍ਰੇਸ਼ਨ ਤਹਿਤ ਉਕਤ ਗ੍ਰਨੇਡ ਹਮਲੇ ਵਿੱਚ ਸ਼ਾਮਲ ਤੀਜੇ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਹੈ । ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਕਰਨਜੀਤ ਸਿੰਘ ਉਰਫ਼ ਬੱਚਾ ਵਾਸੀ ਮੁਰਗੀ ਮੁਹੱਲਾ, ਬਟਾਲਾ ਵਜੋਂ ਹੋਈ ਹੈ।
ਇਹ ਕਾਰਵਾਈ, 1 ਅਗਸਤ, 2026 ਨੂੰ ਬਟਾਲਾ ਵਿਖੇ ਪੁਲਿਸ ਚੌਂਕੀ ਅਰਬਨ ਅਸਟੇਟ ’ਤੇ ਹੋਏ ਗ੍ਰਨੇਡ ਹਮਲੇ ਵਿੱਚ ਸ਼ਾਮਲ ਦੋ ਮੁਲਜ਼ਮਾਂ- ਰਾਜਨ ਉਰਫ਼ ਗੁੱਲੂ ਅਤੇ ਇੱਕ ਨਾਬਾਲਗ, ਦੀ ਗ੍ਰਿਫ਼ਤਾਰੀ ਤੋਂ ਕੁਝ ਦਿਨਾਂ ਬਾਅਦ ਸਾਹਮਣੇ ਆਈ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਕਰਨਜੀਤ ਉਰਫ਼ ਬੱਚਾ ਪੁਰਤਗਾਲ ਸਥਿਤ ...








