ਪੰਜਾਬ ਦੇ ਘਰੇਲੂ, ਵਪਾਰਕ ਅਤੇ ਉਦਯੋਗਿਕ ਖਪਤਕਾਰਾਂ ਲਈ ਬਿਜਲੀ ਦਰਾਂ ਵਿੱਚ ਕਟੌਤੀ
ਚੰਡੀਗੜ੍ਹ, 6 ਮਾਰਚ :
ਪੰਜਾਬ ਭਰ ਵਿੱਚ ਘਰਾਂ, ਕਾਰੋਬਾਰਾਂ ਅਤੇ ਉਦਯੋਗਾਂ ਨੂੰ ਵੱਡੀ ਰਾਹਤ ਦਿੰਦਿਆਂ ਵਿੱਤੀ ਸਾਲ 2026-27 ਲਈ ਵੱਖ-ਵੱਖ ਸ੍ਰੇਣੀ ਦੇ ਖਪਤਕਾਰਾਂ ਲਈ ਬਿਜਲੀ ਦਰਾਂ ਵਿੱਚ ਕਟੌਤੀ ਕੀਤੀ ਗਈ ਹੈ, ਜਿਸ ਨਾਲ ਘਰੇਲੂ ਖਪਤਕਾਰਾਂ ਲਈ ਬਿਜਲੀ ਦਰਾਂ ਪ੍ਰਤੀ ਯੂਨਿਟ 1.5 ਰੁਪਏ ਤੱਕ, ਵਪਾਰਕ ਉਪਭੋਗਤਾਵਾਂ ਲਈ 79 ਪੈਸੇ ਪ੍ਰਤੀ ਯੂਨਿਟ ਅਤੇ ਉਦਯੋਗਿਕ ਇਕਾਈਆਂ ਲਈ 74 ਪੈਸੇ ਪ੍ਰਤੀ ਯੂਨਿਟ ਤੱਕ ਕਟੌਤੀ ਕੀਤੀ ਗਈ ਹੈ।
ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਵੱਲੋਂ ਵਿਸ਼ਵਜੀਤ ਖੰਨਾ, ਆਈਏਐਸ (ਸੇਵਾਮੁਕਤ) ਦੀ ਪ੍ਰਧਾਨਗੀ ਅਤੇ ਮੈਂਬਰ ਰਵਿੰਦਰ ਸਿੰਘ ਸੈਣੀ (ਮੈਂਬਰ ਟੈਕਨੀਕਲ) ਅਤੇ ਰਵੀ ਕੁਮਾਰ (ਮੈਂਬਰ ਲੀਗਲ) ਮੌਜੂਦਗੀ ’ਚ ਜਾਰੀ ਕੀਤਾ ਗਿਆ ਨਵਾਂ ਟੈਰਿਫ ਆਰਡਰ 1 ਅਪ੍ਰੈਲ, 2026 ਤੋਂ 31 ਮਾਰਚ, 2027 ਤੱਕ ਲਾਗੂ ਹੋ ਜਾਵੇਗਾ।
ਇਸ ਫੈਸਲੇ ਨੂੰ ਵੱਡਾ ਲੋਕ-ਪੱਖੀ ਕਦਮ ਕਰਾਰ ਦਿੰਦਿਆਂ ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਵੱਖ-ਵੱਖ ਸ਼੍ਰੇਣੀਆਂ ਦੇ ਟੈਰਿਫ ਵਿੱਚ ਕਟੌਤੀ ਨਾਲ ਘਰੇਲੂ ਖ਼ਪਤਕਾਰਾਂ ਨੂੰ ਕਾਫ਼ੀ ਰਾਹਤ ਮਿਲੇਗੀ, ਐਮ.ਐਸ.ਐਮ.ਈ. ਨੂੰ ਮਜ਼ਬੂਤ ਹੋਣਗੇ ਅਤੇ ਪੰਜਾਬ ਵਿੱਚ ਉਦਯੋਗ...








