Sunday, May 3
Shadow

Tag: punjab news

ਬਾਗ਼ਬਾਨੀ ਫਸਲਾਂ ਨੂੰ ਪ੍ਰਫੁੱਲਤ ਕਰਨ ਲਈ ਹਰ ਕਦਮ ਚੁੱਕ ਰਹੀ ਹੈ ਸਰਕਾਰ, ਕੋਈ ਵੀ ਕਿਸਾਨ ਸਰਕਾਰੀ ਸਕੀਮਾਂ ਤੋਂ ਵਾਂਝਾ ਨਾ ਰਹੇ, ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਹਦਾਇਤਾਂ

ਬਾਗ਼ਬਾਨੀ ਫਸਲਾਂ ਨੂੰ ਪ੍ਰਫੁੱਲਤ ਕਰਨ ਲਈ ਹਰ ਕਦਮ ਚੁੱਕ ਰਹੀ ਹੈ ਸਰਕਾਰ, ਕੋਈ ਵੀ ਕਿਸਾਨ ਸਰਕਾਰੀ ਸਕੀਮਾਂ ਤੋਂ ਵਾਂਝਾ ਨਾ ਰਹੇ, ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਹਦਾਇਤਾਂ

News of Punjab
ਚੰਡੀਗੜ੍ਹ, ਮਾਰਚ 5 ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਨੂੰ ਬਾਗ਼ਬਾਨੀ ਫਸਲਾਂ ਵੱਲ ਪ੍ਰੇਰਿਤ ਕਰਨ ਅਤੇ ਉਨ੍ਹਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਵੱਲੋਂ ਵੀਰਵਾਰ ਨੂੰ ਬਾਗ਼ਬਾਨੀ ਵਿਭਾਗ ਦੇ ਅਧਿਕਾਰੀਆਂ ਨਾਲ ਪੰਜਾਬ ਸਿਵਲ ਸਕੱਤਰੇਤ ਵਿਖੇ ਕਿਸਾਨ ਕੇਂਦਰਿਤ ਸਕੀਮਾਂ ਅਧੀਨ ਕੀਤੇ ਕੰਮਾਂ ਦੀ ਸਮੀਖਿਆ ਮੀਟਿੰਗ ਕੀਤੀ। ਇਸ ਮੌਕੇ ਬਾਗ਼ਬਾਨੀ ਸਕੱਤਰ ਅਰਸ਼ਦੀਪ ਸਿੰਘ ਥਿੰਦ ਅਤੇ ਬਾਗ਼ਬਾਨੀ ਡਾਇਰੈਕਟਰ ਡਾ .ਮਨੀਸ਼ ਕੁਮਾਰ ਵਿਸੇਸ਼ ਤੌਰ ਤੇ ਹਾਜ਼ਰ ਸਨ। ਮੀਟਿੰਗ ਦੌਰਾਨ ਮੰਤਰੀ ਸ੍ਰੀ ਭਗਤ ਨੇ ਅਧਿਕਾਰੀਆਂ ਨਾਲ ਫ਼ਸਲੀ ਵਿਭਿੰਨਤਾ ਅਤੇ ਕਿਸਾਨਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਅਤੇ ਸਬਸਿਡੀਆਂ ਦਾ ਜਾਇਜ਼ਾ ਲਿਆ । ਅਧਿਕਾਰੀਆਂ ਵੱਲੋਂ ਮੰਤਰੀ ਨੂੰ ਕਿਸਾਨਾਂ ਨੂੰ ਦਿੱਤੀਆਂ ਜਾ ਰਹੀਆਂ ਵਿੱਤੀ ਸਹਾਇਤ, ਫਲਾਂ ਅਤੇ ਸਬਜੀਆਂ ਦੇ ਉਤਪਾਦਨ ਨੂੰ ਵਧਾਉਣ ਲਈ ਬਾਗ਼ਬਾਨੀ ਵਿਭਾਗ ਵੱਲੋਂ ਕਿਸਾਨਾਂ ਨੂੰ ਦਿੱਤੀ ਜਾ ਰਹੀਆਂ ਮੌਜੂਦਾ ਤਕਨੀਕੀ ਸਹਾਇਤਾ ਬਾਰੇ ਵੀ ਵਿਸਥਾਰਪੁਰਵਕ ਜਾ...
ਪੰਜਾਬ ਨੇ ਭੋਜਨ ਪਦਾਰਥਾਂ ਦੀ ਜਾਂਚ ਲਈ ਵਿਸ਼ਾਲ ਰਾਜ ਵਿਆਪੀ ਮੁਹਿੰਮ ਵਿੱਢੀ; ਸਿਹਤ ਮੰਤਰੀ ਨੇ ਮਿਆਰੀ ਭੋਜਨ ਪਦਾਰਥਾਂ ਪ੍ਰਤੀ ਵਚਨਬੱਧਤਾ ਦੁਹਰਾਈ

ਪੰਜਾਬ ਨੇ ਭੋਜਨ ਪਦਾਰਥਾਂ ਦੀ ਜਾਂਚ ਲਈ ਵਿਸ਼ਾਲ ਰਾਜ ਵਿਆਪੀ ਮੁਹਿੰਮ ਵਿੱਢੀ; ਸਿਹਤ ਮੰਤਰੀ ਨੇ ਮਿਆਰੀ ਭੋਜਨ ਪਦਾਰਥਾਂ ਪ੍ਰਤੀ ਵਚਨਬੱਧਤਾ ਦੁਹਰਾਈ

News of Punjab
ਚੰਡੀਗੜ੍ਹ, 5 ਮਾਰਚ:ਸੂਬੇ ਦੇ ਲੋਕਾਂ ਲਈ ਸੁਰੱਖਿਅਤ ਅਤੇ ਸਿਹਤਮੰਦ ਭੋਜਨ ਪਦਾਰਥਾਂ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਭੋਜਨ ਪਦਾਰਥਾਂ ਦੀ ਜਾਂਚ ਲਈ ਇੱਕ ਵਿਸ਼ਾਲ ਤੇ ਟੀਚਾਗਤ ਮੁਹਿੰਮ ਸ਼ੁਰੂ ਕਰਨ ਦਾ ਐਲਾਨ ਕੀਤਾ। ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਲੋਕਾਂ ਲਈ ਸ਼ੁੱਧ ਅੰਨ (ਸਿਹਤਮੰਤ ਭੋਜਨ) ਯਕੀਨੀ ਬਣਾਉਣ ਲਈ ਲਈ ਕੋਈ ਕਸਰ ਬਾਰੀ ਨਹੀਂ ਛੱਡ ਰਹੀ ਹੈ। ਇੱਥੇ ਆਪਣੇ ਦਫ਼ਤਰ ਵਿਖੇ ਸੀਨੀਅਰ ਅਧਿਕਾਰੀਆਂ, ਜਨਤਕ ਸਿਹਤ ਮਾਹਿਰਾਂ ਅਤੇ ਮੁੱਖ ਰੈਗੂਲੇਟਰੀ ਤੇ ਵਿਗਿਆਨਕ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਾ. ਬਲਬੀਰ ਸਿੰਘ ਨੇ ਫੂਡ ਐਂਡ ਡਰੱਗਜ਼ ਐਡਮਿਨਿਸਟ੍ਰੇਸ਼ਨ (ਐਫ.ਡੀ.ਏ.) ਨੂੰ 'ਫੂਡ ਸੇਫਟੀ ਆਨ ਵ੍ਹੀਲਜ਼' (ਐਫ.ਐਸ.ਡਬਲਯੂਜ਼) ਵੈਨਾਂ ਰਾਹੀਂ ਭੋਜਨ ਵਿੱਚ ਮਿਲਾਵਟਖ਼ੋਰੀ ਦੀ ਵਿਆਪਕ ਜਾਂਚ ਲਈ 1 ਅਪ੍ਰੈਲ ਤੋਂ 15 ਅਪ੍ਰੈਲ, 2026 ਤੱਕ 15 ਦਿਨਾ ਰਾਜ ਵਿਆਪੀ ਮੁਹਿੰਮ ਵਿੱਢਣ ਦੇ ਨਿਰਦੇ...
ਸੱਤ ਨਵੇਂ ਮੈਡੀਕਲ ਕਾਲਜਾਂ ਨਾਲ ਉੱਨਤ ਸਿਹਤ ਸੰਭਾਲ ਢਾਂਚੇ ਦਾ ਸਾਖੀ ਬਣੇਗਾ ਪੰਜਾਬ

ਸੱਤ ਨਵੇਂ ਮੈਡੀਕਲ ਕਾਲਜਾਂ ਨਾਲ ਉੱਨਤ ਸਿਹਤ ਸੰਭਾਲ ਢਾਂਚੇ ਦਾ ਸਾਖੀ ਬਣੇਗਾ ਪੰਜਾਬ

Breaking News
ਚੰਡੀਗੜ੍ਹ, 5 ਮਾਰਚ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਅਨੁਸਾਰ ਸੂਬੇ ਵਿੱਚ ਸਿਹਤ ਸੰਭਾਲ ਅਤੇ ਮੈਡੀਕਲ ਸਿੱਖਿਆ ਨੂੰ ਹੋਰ ਬਿਹਤਰ ਬਣਾਉਣ ਲਈ ਮਿਸਾਲੀ ਕਦਮ ਚੁੱਕਦਿਆਂ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸੂਬੇ ਭਰ ਵਿੱਚ ਸੱਤ ਨਵੇਂ ਮੈਡੀਕਲ ਕਾਲਜ ਸਥਾਪਤ ਕਰਨ ਦਾ ਐਲਾਨ ਕੀਤਾ। ਇਸ ਪ੍ਰਾਜੈਕਟ ਤਹਿਤ ਦੋ ਸਰਕਾਰੀ ਮੈਡੀਕਲ ਕਾਲਜ, ਜਨਤਕ-ਨਿੱਜੀ ਭਾਈਵਾਲੀ (ਪੀਪੀਪੀ) ਮੋਡ ਅਧੀਨ ਦੋ ਕਾਲਜ ਇਸ ਤੋਂ ਇਲਾਵਾ ਨਿੱਜੀ ਅਤੇ ਘੱਟ -ਗਿਣਤੀ ਸੰਗਠਨਾਂ ਰਾਹੀਂ ਵਿਕਸਤ 3 ਕਾਲਜ ਸ਼ਾਮਲ ਹਨ। ਡਾ. ਬਲਬੀਰ ਸਿੰਘ ਨੇ ਇੱਥੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਹੁਸ਼ਿਆਰਪੁਰ ਵਿੱਚ ਸ਼ਹੀਦ ਊਧਮ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਦਾ ਨਿਰਮਾਣ ਕਾਰਜ 20 ਮਾਰਚ, 2026 ਨੂੰ ਸ਼ੁਰੂ ਹੋ ਜਾਵੇਗਾ।  ਕੁੱਲ 24 ਮਹੀਨਿਆਂ ਦੀ ਮਿਆਦ ਵਿੱਚ ਵਿਕਸਤ ਹੋਣ ਜਾ ਰਿਹਾ ਇਹ ਇੰਸਟੀਚਿਊਟ ਮਾਰਚ 2028 ਵਿੱਚ ਮੁਕੰਮਲ ਹੋ ਜਾਵੇਗਾ । ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਨੂੰ 274.75 ਕਰੋੜ ਦੀ ਪ੍ਰਸ਼ਾਸਕੀ ਪ੍ਰਵਾਨਗੀ ਮਿਲ ਗਈ ਹੈ। ਇਸ ਪ੍ਰਾਜੈਕਟ ਤਹਿਤ 300...
ਉਦਯੋਗ ਮੰਤਰੀ ਸੰਜੀਵ ਅਰੋੜਾ ਵੱਲੋਂ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਤੋਂ ਪਹਿਲਾਂ ਟਾਟਾ ਸੰਨਜ਼ ਦੇ ਚੇਅਰਪਰਸਨ ਐਨ. ਚੰਦਰਸ਼ੇਖਰਨ ਅਤੇ ਸਨ ਫਾਰਮਾ ਦੇ ਚੇਅਰਮੈਨ ਦਿਲੀਪ ਸ਼ੰਘਵੀ ਸਮੇਤ ਹੋਰਨਾਂ ਉਦਯੋਗਪਤੀਆਂ ਨਾਲ ਸੂਬੇ ‘ਚ ਨਿਵੇਸ਼ ਦੇ ਮੌਕਿਆਂ ਬਾਰੇ ਵਿਚਾਰ-ਚਰਚਾ

ਉਦਯੋਗ ਮੰਤਰੀ ਸੰਜੀਵ ਅਰੋੜਾ ਵੱਲੋਂ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਤੋਂ ਪਹਿਲਾਂ ਟਾਟਾ ਸੰਨਜ਼ ਦੇ ਚੇਅਰਪਰਸਨ ਐਨ. ਚੰਦਰਸ਼ੇਖਰਨ ਅਤੇ ਸਨ ਫਾਰਮਾ ਦੇ ਚੇਅਰਮੈਨ ਦਿਲੀਪ ਸ਼ੰਘਵੀ ਸਮੇਤ ਹੋਰਨਾਂ ਉਦਯੋਗਪਤੀਆਂ ਨਾਲ ਸੂਬੇ ‘ਚ ਨਿਵੇਸ਼ ਦੇ ਮੌਕਿਆਂ ਬਾਰੇ ਵਿਚਾਰ-ਚਰਚਾ

Breaking News
ਚੰਡੀਗੜ੍ਹ, 5 ਮਾਰਚ, 2026: ਪੰਜਾਬ ਦੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਅੱਜ ਮੁੰਬਈ ਵਿੱਚ ਵੱਡੇ ਉਦਯੋਗਿਕ ਘਰਾਣਿਆਂ ਨਾਲ ਲੜੀਵਾਰ ਉੱਚ-ਪੱਧਰੀ ਮੀਟਿੰਗਾਂ ਕਰ ਕੇ ਪੰਜਾਬ ਵਿੱਚ ਨਿਵੇਸ਼ ਦੇ ਸੰਭਾਵੀ ਮੌਕਿਆਂ 'ਤੇ ਚਰਚਾ ਕੀਤੀ ਅਤੇ ਉਨ੍ਹਾਂ ਨੂੰ 13-15 ਮਾਰਚ 2026 ਤੱਕ ਮੋਹਾਲੀ ਦੀ ਪਲਾਕਸ਼ਾ ਯੂਨੀਵਰਸਿਟੀ ਵਿਖੇ ਹੋਣ ਵਾਲੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ। ਆਪਣੀ ਫੇਰੀ ਦੌਰਾਨ ਕੈਬਨਿਟ ਮੰਤਰੀ ਨੇ ਟਾਟਾ ਸੰਨਜ਼ ਦੇ ਚੇਅਰਪਰਸਨ ਐਨ. ਚੰਦਰਸ਼ੇਖਰਨ; ਸਨ ਫਾਰਮਾਸਿਊਟੀਕਲ ਇੰਡਸਟਰੀਜ਼ ਦੇ ਚੇਅਰਮੈਨ ਦਿਲੀਪ ਸ਼ੰਘਵੀ; ਟਾਟਾ ਪਾਵਰ ਦੇ ਐਮਡੀ ਅਤੇ ਸੀਈਓ ਡਾ. ਪ੍ਰਵੀਰ ਸਿਨਹਾ ਅਤੇ ਐਸਾਰ ਗਰੁੱਪ ਦੇ ਅੰਸ਼ੁਮਨ ਰੁਈਆ ਨਾਲ ਮੁਲਾਕਾਤ ਕੀਤੀ। ਇਨ੍ਹਾਂ ਮੀਟਿੰਗਾਂ ਵਿੱਚ ਉਦਯੋਗਿਕ ਸਹਿਯੋਗ ਨੂੰ ਮਜ਼ਬੂਤ ਕਰਨ ਅਤੇ ਨਵਿਆਉਣਯੋਗ ਊਰਜਾ, ਫਾਰਮਾਸਿਊਟੀਕਲ, ਐਡਵਾਂਸਡ ਮੈਨੂਫੈਕਚਰਿੰਗ, ਡਿਜੀਟਲ ਬੁਨਿਆਦੀ ਢਾਂਚਾ ਅਤੇ ਗਰੀਨ ਲੌਜਿਸਟਿਕਸ ਵਰਗੇ ਖੇਤਰਾਂ ਵਿੱਚ ਨਿਵੇਸ਼ ਦੇ ਮੌਕਿਆਂ ਦੀ ਪੜਚੋਲ ...
ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਬਟਾਲਾ ਸ਼ਹਿਰ ਵਿੱਚ ਵਿਕਾਸ ਕਾਰਜ ਜਾਰੀ

ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਬਟਾਲਾ ਸ਼ਹਿਰ ਵਿੱਚ ਵਿਕਾਸ ਕਾਰਜ ਜਾਰੀ

News of Punjab
ਬਟਾਲਾ, 5 ਮਾਰਚ (      ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਅਗਵਾਈ ਹੇਠ ਬਟਾਲਾ ਹਲਕੇ ਅੰਦਰ ਜਿਥੇ ਸਰਬਪੱਖੀ ਵਿਕਾਸ ਤੇਜ਼ੀ ਨਾਲ ਚੱਲ ਰਹੇ ਹਨ, ਜਿਸ ਦੇ ਚੱਲਦਿਆਂ ਲੋਕਾਂ ਨੂੰ ਪੀਣ ਲਈ ਸਾਫ਼ ਸੁਥਰਾ ਪਾਣੀ ਮੁਹੱਈਆ ਕਰਵਾਉਣ ਲਈ ਜਲ ਸਪਲਾਈ ਦੇ ਕੁਨੈਕਸ਼ਨਾਂ ਦਾ ਕੰਮ ਤੇਜ਼ੀ ਨਾਲ ਜਾਰੀ ਹੈ। ਵਾਰਡ ਨੰਬਰ 18 ਵਿੱਚ ਲੋਕਾਂ ਦੀ ਸਹੂਲਤ ਲਈ ਕਰਵਾਏ ਜੇ ਰਹੇ ਵਿਕਾਸ ਕਾਰਜਾਂ ਲਈ ਧੰਨਵਾਦ ਕਰਦਿਆਂ ਦਵਿੰਦਰ ਸਿੰਘ ਨੇ ਦੱਸਿਆ ਕਿ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠਾਂ ਹਲਕਾ ਬਟਾਲਾ ਖਾਸਕਰਕੇ ਸ਼ਹਿਰ ਬਟਾਲਾ ਵਿੱਚ ਵਿਕਾਸ ਕਾਰਜਾਂ ਜਾਰੀ ਹਨ ਅਤੇ ਲੋਕਾਂ ਦੀਆਂ ਲੰਮੇ ਸਮੇਂ ਤੋਂ ਰਹਿੰਦੇ ਕਾਰਜਾਂ ਨੂੰ ਮੁਕੰਮਲ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਵਿਧਾਇਕ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਅੰਦਰ ਵੱਖ-ਵੱਖ ਵਿਕਾਸ ਕੰਮ ਕਰਵਾਏ ਗਏ ਹਨ ਅਤੇ ਸ਼ਹਿਰ ਵਾਸੀਆਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਵਿਕਾਸ ਕਾਰਜ ਨਿਰੰਤਰ ਜਾਰੀ ਹਨ। ਉਨਾਂ ਦੱਸਿਆ ਕਿ ਮਹਿਜ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਬਟਾਲਾ ਸ਼ਹਿਰ ਅੰਦਰ ਟਰੈਫਿਕ ਦੀ ਸਮੱਸਿਆ ਦੇ ਹੱਲ ...
ਪੀ.ਏ.ਡੀ.ਬੀ ਬੈਂਕ ਦੇ ਚੇਅਰਮੈਨ ਵਜੋਂ ਜਗਮੋਹਨ ਸਿੰਘ ਲੱਕੀ ਅਤੇ ਵਾਈਸ ਚੇਅਰਮੈਨ ਵਜੋਂ ਕਰਮਜੀਤ ਕੌਰ ਦੀ ਨਿਯੁਕਤੀ

ਪੀ.ਏ.ਡੀ.ਬੀ ਬੈਂਕ ਦੇ ਚੇਅਰਮੈਨ ਵਜੋਂ ਜਗਮੋਹਨ ਸਿੰਘ ਲੱਕੀ ਅਤੇ ਵਾਈਸ ਚੇਅਰਮੈਨ ਵਜੋਂ ਕਰਮਜੀਤ ਕੌਰ ਦੀ ਨਿਯੁਕਤੀ

local news
ਫਰੀਦਕੋਟ, 5 ਮਾਰਚ () ਅੱਜ ਪੀ.ਏ.ਡੀ.ਬੀ ਬੈਂਕ ਦੇ ਚੇਅਰਮੈਨ ਵਜੋਂ ਸ. ਜਗਮੋਹਨ ਸਿੰਘ ਲੱਕੀ ਅਤੇ ਵਾਈਸ ਚੇਅਰਮੈਨ ਵਜੋਂ ਕਰਮਜੀਤ ਕੌਰ ਦੀ ਨਿਯੁਕਤੀ ਕੀਤੀ ਗਈ। ਇਸ ਮੌਕੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਤੇ ਹਲਕਾ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ, ਬੈਂਕ ਦੇ ਪ੍ਰਬੰਧਕਾਂ, ਸਹਿਕਾਰੀ ਅਦਾਰਿਆਂ ਦੇ ਮੈਂਬਰਾਂ ਅਤੇ ਸਥਾਨਕ ਆਗੂਆਂ ਵੱਲੋਂ ਨਵ-ਨਿਯੁਕਤ ਅਹੁਦੇਦਾਰਾਂ ਨੂੰ ਮੁਬਾਰਕਬਾਦ ਦਿੱਤੀ ਗਈ। ਇਸ ਮੌਕੇ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਵੀ ਨਵ-ਨਿਯੁਕਤ ਚੇਅਰਮੈਨ ਅਤੇ ਵਾਈਸ ਚੇਅਰਮੈਨ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਹਿਕਾਰੀ ਸੰਸਥਾਵਾਂ ਕਿਸਾਨਾਂ ਅਤੇ ਪਿੰਡਾਂ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਨਵੀਂ ਟੀਮ ਬੈਂਕ ਦੀ ਕਾਰਗੁਜ਼ਾਰੀ ਨੂੰ ਹੋਰ ਬਿਹਤਰ ਬਣਾਉਣ ਅਤੇ ਲੋਕਾਂ ਨੂੰ ਵਧੀਆ ਸੇਵਾਵਾਂ ਪ੍ਰਦਾਨ ਕਰਨ ਲਈ ਤਨਦੇਹੀ ਨਾਲ ਕੰਮ ਕਰੇਗੀ। ਇਸ ਮੌਕੇ ਹਲਕਾ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਸਹਿਕਾਰੀ ਖੇਤਰ ਨੂੰ ਮਜ਼ਬੂਤ ਕਰਨਾ ਸਮੇਂ ਦੀ ਲੋੜ ਹੈ ਅਤੇ ਬੈਂਕ ਵੱਲੋਂ ਕਿਸਾਨਾਂ...
ਸਰਵਾਈਕਲ ਕੈਂਸਰ ਤੋਂ ਬਚਾਅ ਲਈ ਐੱਚ.ਪੀ.ਵੀ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ

ਸਰਵਾਈਕਲ ਕੈਂਸਰ ਤੋਂ ਬਚਾਅ ਲਈ ਐੱਚ.ਪੀ.ਵੀ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ

local news
ਧਨੌਲਾ, 5 ਮਾਰਚ- ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਅਤੇ ਸਿਵਲ ਸਰਜਨ ਸ੍ਰੀ ਹਰੀ ਪਾਲ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਵਾਈਕਲ ਕੈਂਸਰ ਤੋਂ ਬਚਾਅ ਲਈ ਅੱਜ ਤੋਂ ਸੀ.ਐੱਚ.ਸੀ ਧਨੌਲਾ ਵਿਖੇ ਐੱਚ.ਪੀ.ਵੀ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਹੋ ਗਈ ਹੈ।ਸੀਨੀਅਰ ਮੈਡੀਕਲ ਅਫ਼ਸਰ ਡਾ. ਸਤਵੰਤ ਸਿੰਘ ਔਜਲਾ ਨੇ ਦੱਸਿਆ ਕਿ ਇਸ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਮੌਕੇ ਜ਼ਿਲ੍ਹਾ ਟੀਕਾਕਰਨ ਅਧਿਕਾਰੀ ਡਾ. ਹਰਜੀਤ ਸਿੰਘ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ।ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਧਿਕਾਰੀ ਨੇ ਲਾਭਪਾਤਰੀਆਂ ਅਤੇ ਉਨ੍ਹਾਂ ਦੇ ਮਾਪਿਆਂ ਨਾਲ ਵੀ ਗੱਲਬਾਤ ਕੀਤੀ। ਟੀਕਾਕਰਨ ਲਈ ਆਪਣੀ ਬੇਟੀ ਵੰਸ਼ਿਕਾ ਰਾਣੀ ਨਾਲ ਆਏ ਉਸਦੇ ਮਾਤਾ ਨੇ ਸਰਵਾਇਕਲ ਕੈਂਸਰ ਤੋਂ ਬਚਾਅ ਲਈ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਉਨ੍ਹਾਂ ਬਾਕੀ ਮਾਪਿਆਂ ਨੂੰ ਵੀ ਅਫ਼ਵਾਹਾਂ ਤੋਂ ਬਚਣ ਅਤੇ ਆਪਣੀ ਬੱਚੀ ਦੇ ਸੁਰੱਖਿਅਤ ਭਵਿੱਖ ਲਈ ਅੱਜ ਹੀ ਉਸਦਾ ਟੀਕਾਕਰਨ ਕਰਵਾਉਣ ਦੀ ਅਪੀਲ ਕੀਤੀ।ਡਾ. ਹਰਜੀਤ ਸਿੰਘ ਨੇ ਦੱਸਿਆ ਕਿ ਇਹ ਵੈਕਸੀਨ ਪੂਰੀ ਤਰ੍ਹਾਂ ਸੁਰੱਖਿਅਤ ਹੈ ਅਤੇ ਇਸ ਨਾਲ ਸਿਹਤ 'ਤੇ ਕੋਈ ਵੀ ਮਾੜਾ ਅਸਰ ਨਹੀਂ...
ਜ਼ਿਲ੍ਹੇ ਵਿੱਚ ਖੇਡ ਸੱਭਿਆਚਾਰ ਨੂੰ ਹੁਲਾਰਾ ਦੇਣ ਲਈ ਉਪਰਾਲੇ ਜਾਰੀ: ਹਰਪ੍ਰੀਤ ਸਿੰਘ

ਜ਼ਿਲ੍ਹੇ ਵਿੱਚ ਖੇਡ ਸੱਭਿਆਚਾਰ ਨੂੰ ਹੁਲਾਰਾ ਦੇਣ ਲਈ ਉਪਰਾਲੇ ਜਾਰੀ: ਹਰਪ੍ਰੀਤ ਸਿੰਘ

local news
ਬਰਨਾਲਾ, 5 ਮਾਰਚ      ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਆਈ ਏ ਐੱਸ ਦੀ ਅਗਵਾਈ ਹੇਠ ਅੱਜ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਜ਼ਿਲ੍ਹਾ ਖੇਡ ਕੌਂਸਲ ਦੀ ਅਹਿਮ ਮੀਟਿੰਗ ਹੋਈ ਜਿਸ ਵਿੱਚ ਜ਼ਿਲ੍ਹੇ ਵਿੱਚ ਖੇਡਾਂ ਨੂੰ ਹੁਲਾਰਾ ਦੇਣ ਅਤੇ ਬਾਬਾ ਕਾਲਾ ਮਹਿਰ ਖੇਡ ਸਟੇਡੀਅਮ ਬਰਨਾਲਾ ਵਿੱਚ ਵੱਖ ਵੱਖ ਕੰਮ ਕਰਵਾਉਣ ਉੱਤੇ ਚਰਚਾ ਹੋਈ।    ਇਸ ਮੌਕੇ ਡਿਪਟੀ ਕਮਿਸ਼ਨਰ ਸਹਿਤ ਪ੍ਰਧਾਨ ਜ਼ਿਲ੍ਹਾ ਖੇਡ ਕੌਂਸਲ ਨੇ ਕਿਹਾ ਕਿ ਜ਼ਿਲ੍ਹੇ ਵਿਚ ਖੇਡ ਮੈਦਾਨਾਂ ਦੇ ਕੰਮ ਜਾਰੀ ਹਨ ਜਿਨ੍ਹਾਂ ਨੂੰ ਮਿਆਰੀ ਤਰੀਕੇ ਨਾਲ ਕਰਵਾਉਣ ਯਕੀਨੀ ਬਣਾਇਆ ਜਾ ਰਿਹਾ ਹੈ। ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਸਹਿਤ ਸਕੱਤਰ ਜ਼ਿਲ੍ਹਾ ਖੇਡ ਕੌਂਸਲ ਉਮੇਸ਼ਵਰੀ ਸ਼ਰਮਾ ਵਲੋਂ ਬਾਬਾ ਕਾਲਾ ਮਹਿਰ ਖੇਡ ਸਟੇਡੀਅਮ ਵਿੱਚ ਮੁਰੰਮਤ ਦੇ ਕੰਮ ਕਰਵਾਉਣ, ਸੀ ਸੀ ਟੀ ਵੀ ਕੈਮਰੇ ਲਾਉਣ ਸਮੇਤ ਹੋਰ ਕੰਮਾਂ ਦੀ ਤਜਵੀਜ਼ ਪੇਸ਼ ਕੀਤੀ ਗਈ।   ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਖੇਡ ਕੌਂਸਲ ਦੀ ਤਿਮਾਹੀ ਮੀਟਿੰਗ ਕਰਵਾਉਣੀ ਯਕੀਨੀ ਬਣਾਈ ਜਾਵੇ ਤਾਂ ਜੋ ਜ਼ਿਲ੍ਹੇ ਵਿੱਚ ਖੇਡ ਸੱਭਿਆਚਾਰ ਨੂੰ ਹੁਲਾਰਾ ਦੇਣ ਲਈ ਵੱਧ ਵੱਧ ਕੰਮ ਕੀਤਾ ਜਾ ਸਕੇ।...
ਪੀ.ਪੀ.ਸੀ.ਬੀ. ਵੱਲੋਂ ਐਸ.ਜੀ.ਪੀ.ਸੀ. ਦੇ ਸਹਿਯੋਗ ਸਫਲਤਾਪੂਰਵਕ ਚਲਾਈ ਗਈ- ‘ਪਲਾਸਟਿਕ-ਮੁਕਤ ਹੋਲਾ ਮਹੱਲਾ’ ਮੁਹਿੰਮ

ਪੀ.ਪੀ.ਸੀ.ਬੀ. ਵੱਲੋਂ ਐਸ.ਜੀ.ਪੀ.ਸੀ. ਦੇ ਸਹਿਯੋਗ ਸਫਲਤਾਪੂਰਵਕ ਚਲਾਈ ਗਈ- ‘ਪਲਾਸਟਿਕ-ਮੁਕਤ ਹੋਲਾ ਮਹੱਲਾ’ ਮੁਹਿੰਮ

News of Punjab
ਚੰਡੀਗੜ੍ਹ, 5 ਮਾਰਚ : ਸਿੱਖ ਧਰਮ ਦੇ ਸਭ ਤੋਂ ਵੱਡੇ ਤਿਉਹਾਰ ‘ਹੋਲਾ ਮਹੱਲਾ’ ਦੀ ਪਵਿੱਤਰਤਾ ਅਤੇ ਵਾਤਾਵਰਣ ਦੀ ਸ਼ੁੱਧਤਾ ਨੂੰ ਬਰਕਰਾਰ ਰੱਖਣ ਲਈ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ (ਪੀ.ਪੀ.ਸੀ.ਬੀ.) ਨੇ ਇਸ ਸਮਾਗਮ ਨੂੰ ਪਲਾਸਟਿਕ ਮੁਕਤ ਬਣਾਉਣ ਲਈ ਇੱਕ ਵਿਆਪਕ ਮੁਹਿੰਮ ਸਫਲਤਾਪੂਰਵਰਕ ਚਲਾਈ ਗਈ। ਇਸ ਮੁਹਿੰਮ ਤਹਿਤ ਪੀ.ਪੀ.ਸੀ.ਬੀ.ਨੇ ਇੱਕ ਵੱਡੀ ਵਾਤਾਵਰਣ-ਪੱਖੀ ਪਹਿਲਕਦਮੀ ਕਰਦਿਆਂ ਸ੍ਰੀ ਆਨੰਦਪੁਰ ਸਾਹਿਬ ਵਿੱਚ ਵੱਖ-ਵੱਖ ਕਮੇਟੀਆਂ ਵੱਲੋਂ ਚਲਾਏ ਜਾ ਰਹੇ ਲੰਗਰਾਂ ਵਿੱਚ ਲੱਖਾਂ ਦੀ ਗਿਣਤੀ ਵਿੱਚ ਬਾਇਓਡੀਗ੍ਰੇਡੇਬਲ ਅਤੇ ਕੰਪੋਸਟੇਬਲ ਡਿਸਪੋਜ਼ੇਬਲ ਵਸਤੂਆਂ ਮੁਫ਼ਤ ਮੁਹੱਈਆ ਕਰਵਾਈਆਂ ਗਈਆਂ। ਇਸ ਬਾਬਤ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਇਸ ਮੁਹਿੰਮ ਦਾ ਰਸਮੀ ਉਦਘਾਟਨ 1 ਮਾਰਚ 2026 ਨੂੰ ਪੀ.ਪੀ.ਸੀ.ਬੀ. ਦੀ ਚੇਅਰਪਰਸਨ ਸ਼੍ਰੀਮਤੀ ਰੀਨਾ ਗੁਪਤਾ ਅਤੇ ਮੈਂਬਰ ਸਕੱਤਰ ਸ਼੍ਰੀ ਲਵਨੀਤ ਦੂਬੇ ਦੀ ਅਗਵਾਈ ਵਿੱਚ ਇੱਕ ਵਫ਼ਦ ਨੇ ਅਕਾਲ ਤਖ਼ਤ ਸਾਹਿਬ ਅਤੇ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ ਕਰਕੇ ਇਸ ਮੁਹਿੰਮ ਦਾ ਆਗਾਜ਼ ਕੀਤਾ ਸੀ। ਇਸ ਮੁਹਿੰਮ ਨੂ...
ਪੰਜਾਬ ਵਿਧਾਨ ਸਭਾ  ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ  ‘ਟੈਕਸਲਾ’ ਟੈਲੀਵਿਜ਼ਨ ਦੇ ਸੰਸਥਾਪਕ ਰਾਜਾ ਸਿੰਘ ਓਬਰਾਏ ਦੇ ਦੇਹਾਂਤ ‘ਤੇ ਦੁੱਖ  ਦਾ ਪ੍ਰਗਟਾਵਾ

ਪੰਜਾਬ ਵਿਧਾਨ ਸਭਾ  ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ  ‘ਟੈਕਸਲਾ’ ਟੈਲੀਵਿਜ਼ਨ ਦੇ ਸੰਸਥਾਪਕ ਰਾਜਾ ਸਿੰਘ ਓਬਰਾਏ ਦੇ ਦੇਹਾਂਤ ‘ਤੇ ਦੁੱਖ  ਦਾ ਪ੍ਰਗਟਾਵਾ

News of Punjab
ਚੰਡੀਗੜ੍ਹ, 4 ਮਾਰਚ:ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਭਾਰਤ ਦੇ ਮਸ਼ਹੂਰ ਟੈਲੀਵਿਜ਼ਨ ਬ੍ਰਾਂਡ ਟੈਕਸਲਾ ਦੇ ਸੰਸਥਾਪਕ ਰਾਜਾ ਸਿੰਘ ਓਬਰਾਏ,  ਜਿਨ੍ਹਾਂ ਨੇ 1980 ਦੇ ਦਹਾਕੇ ਦੌਰਾਨ ਭਾਰਤ ਵਿੱਚ ਬੜੀਆਂ ਕਿਫਾਇਤੀ ਕੀਮਤਾਂ ਤੇ ਟੀਵੀ ਸੈੱਟ ਮਾਰਕੀਟ ਵਿਚ ਲਿਆਂਦੇ ਸਨ, ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾI  ਉਹ ਇੱਕ ਦੂਰਦਰਸ਼ੀ ਉੱਦਮੀ ਸਨ, ਜਿਨ੍ਹਾਂ ਨੇ ਆਪਣੀ ਸਖ਼ਤ ਮਿਹਨਤ ਨਾਲ ਇਤਿਹਾਸ ਬਣਾਇਆ । ਸਪੀਕਰ ਸੰਧਵਾਂ ਨੇ ਸ. ਓਬਰਾਏ ਦੇ ਦੇਹਾਂਤ ਦੀ ਖ਼ਬਰ ਤੇ ਦੁੱਖ ਪ੍ਰਗਟਾਇਆ ਅਤੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਸ਼ਾਂਤੀ ਦੇਵੇ ਅਤੇ ਦੁਖੀ ਪਰਿਵਾਰ ਨੂੰ ਇਸ ਅਸਹਿ ਘਾਟੇ ਨੂੰ ਸਹਿਣ ਦਾ ਬਲ ਬਖਸ਼ੇ ।...