ਕਣਕ ਦੀ ਕਟਾਈ ਉਪਰੰਤ ਗੰਨੇ ਦੀ ਬਿਜਾਈ, ਪਨੀਰੀ ਤਿਆਰ ਕਰਕੇ, ਕਰਨੀ ਬਿਹਤਰ ਵਿਕਲਪ : ਕੇਨ ਕਮਿਸ਼ਨਰ
ਗੁਰਦਾਸਪੁਰ, 4 ਮਾਰਚ ( ) ਗੰਨੇ ਦੀ ਬਹਾਰ ਰੁੱਤ ਦੇ ਗੰਨੇ ਦੀਆਂ ਕਾਸ਼ਤਕਾਰੀ ਤਕਨੀਕਾਂ ਬਾਰੇ ਜਾਗਰੂਕ ਕਰਨ ਲਈ ਸਹਿਕਾਰੀ ਖੰਡ ਮਿੱਲ ਗੁਰਦਾਸਪੁਰ ਵੱਲੋਂ ਆਪਣੇ ਅਧਿਕਾਰਤ ਖੇਤਰ ਦੇ ਪਿੰਡਾਂ ਵਿੱਚ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ, ਤਾਂ ਜੋ ਗੰਨੇ ਦੀ ਫ਼ਸਲ ਹੇਠ ਰਕਬਾ ਵਧਾਉਣ ਲਈ ਕਿਸਾਨਾਂ ਨੁੰ ਪ੍ਰੇਰਿਤ ਕੀਤਾ ਜਾ ਸਕੇ।
ਇਸ ਲੜੀ ਤਹਿਤ ਪਿੰਡ ਝਾਵਰ ਵਿਚ ਅਗਾਂਹਵਧੂ ਗੰਨਾ ਕਾਸ਼ਤਕਾਰ ਗੁਰਵਿੰਦਰ ਸਿੰਘ ਦੇ ਫਾਰਮ 'ਤੇ ਕਿਸਾਨਾਂ ਨਾਲ ਮੀਟਿੰਗ ਕੀਤੀ ਗਈ, ਜਿਸ ਵਿੱਚ ਕੇਨ ਕਮਿਸ਼ਨਰ ਪੰਜਾਬ ਡਾਕਟਰ ਅਮਰੀਕ ਸਿੰਘ ਵਿਸ਼ੇਸ਼ ਤੌਰ ਤੇ ਪਹੁੰਚੇ।ਇਸ ਮੌਕੇ ਗੰਨਾ ਇੰਸਪੈਕਟਰ ਮਨਦੀਪ ਸਿੰਘ , ਵਿਸ਼ਾਲ ਕੁਮਾਰ, ਹਰਪ੍ਰੀਤ ਸਿੰਘ ਸਮੇਤ ਹੋਰ ਗੰਨਾ ਕਾਸ਼ਤਕਾਰ ਹਾਜ਼ਰ ਸਨ।
ਗੰਨਾ ਕਾਸ਼ਤਕਾਰਾਂ ਨਾਲ ਗੱਲਬਾਤ ਕਰਦਿਆਂ ਡਾਕਟਰ ਅਮਰੀਕ ਸਿੰਘ ਗੰਨਾ ਕਮਿਸ਼ਨਰ ਪੰਜਾਬ ਨੇ ਦਸਿਆ ਕਿ ਉਨ੍ਹਾਂ ਦਸਿਆ ਕਿ ਕਣਕ ਦੀ ਕਟਾਈ ਤੋਂ ਬਾਅਦ ਗੰਨੇ ਦੀ ਬਿਜਾਈ ਕਰਨ ਨਾਲ ਪੈਦਾਵਾਰ ਅਤੇ ਖੰਡ ਦੀ ਰਿਕਵਰੀ ਘਟਦੀ ਹੈ ਇਸ ਲਈ ਇਸ ਤੋਂ ਬਚਣ ਲਈ ਕਣਕ ਦੀ ਕਟਾਈ ਉਪਰੰਤ ਗੰਨੇ ਦੀ ਬਿਜਾਈ ਦੇ ਸਮੇਂ ਤੋਂ ਇੱਕ ਮਹੀਨਾ ਪਹਿਲਾਂ ਪ...








