Monday, June 22
Shadow

Tag: punjab news

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਜ਼ਮੀਨੀ ਪੱਧਰ ਤੱਕ ਲੈ ਜਾਣ ਲਈ ਸੰਗਰੂਰ ਪ੍ਰਸ਼ਾਸਨ ਤੇ ਪੁਲਿਸ ਦਾ ਸਾਂਝਾ ਹੰਭਲਾ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਜ਼ਮੀਨੀ ਪੱਧਰ ਤੱਕ ਲੈ ਜਾਣ ਲਈ ਸੰਗਰੂਰ ਪ੍ਰਸ਼ਾਸਨ ਤੇ ਪੁਲਿਸ ਦਾ ਸਾਂਝਾ ਹੰਭਲਾ

local news
ਸੰਗਰੂਰ, 28 ਅਪ੍ਰੈਲ: ਸੰਗਰੂਰ ਦੇ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਅਤੇ ਐਸ ਐਸ ਪੀ ਸਰਤਾਜ ਸਿੰਘ ਚਾਹਲ ਨੇ ਪੰਜਾਬ ਸਰਕਾਰ ਵੱਲੋਂ ਅਰੰਭੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਘਰ-ਘਰ ਤੱਕ ਪਹੁੰਚਾ ਕੇ ਜ਼ਿਲ੍ਹੇ ਨੂੰ ਨਸ਼ਾ ਮੁਕਤ ਕਰਨ ਲਈ ਮਿਲਜੁਲ ਕੇ ਹੰਭਲਾ ਮਾਰਨ ਦੀ ਲੋੜ ‘ਤੇ ਜ਼ੋਰ ਦਿੱਤਾ ਹੈ। ਅੱਜ ਇੱਥੇ ਜ਼ਿਲ੍ਹਾ ਅਧਿਕਾਰੀਆਂ ਨਾਲ ਇੱਕ ਜਾਇਜ਼ਾ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਲਿਆ ਅਹਿਦ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਿੰਡ ਤੇ ਵਾਰਡ ਡਿਫੈਂਸ ਕਮੇਟੀਆਂ ਦੇ ਸਹਿਯੋਗ ਨਾਲ ਹੇਠਲੇ ਪੱਧਰ ਤੱਕ ਪਹੁੰਚਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਕੂਲਾਂ, ਕਾਲਜਾਂ ਅਤੇ ਪਿੰਡ ਪੱਧਰ ‘ਤੇ ਜਾਗਰੂਕਤਾ ਮੁਹਿੰਮਾਂ ਰਾਹੀਂ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਐਸ ਐਸ ਪੀ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਪੁਲਿਸ ਵੱਲੋਂ ਜਿੱਥੇ ਪ੍ਰਸ਼ਾਸਨ ਦੀ ਨਸ਼ਿਆਂ ਦੇ ਤਸਕਰਾਂ ਵੱਲੋਂ ਨਜਾਇਜ਼ ਕਬਜ਼ੇ ਕਰਕੇ ਕੀਤੀਆਂ ਉਸਾਰੀਆਂ ਨੂੰ ਢਾਹੁਣ ਦੀ ਕਾਰਵਾਈ ਵਿੱ...
ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਚੰਡੀਗੜ੍ਹ, 28 ਅਪ੍ਰੈਲ:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੇ ਨੀਦਰਲੈਂਡ-ਫਿਨਲੈਂਡ ਦੌਰੇ ਦਾ ਵਿਆਪਕ ਰਿਪੋਰਟ ਕਾਰਡ ਪੇਸ਼ ਕੀਤਾ, ਜਿਸ ਵਿੱਚ ਕਿਹਾ ਗਿਆ ਕਿ ਪੰਜਾਬ ਸਰਕਾਰ ਨੇ ਖੇਤੀਬਾੜੀ, ਉਦਯੋਗ ਅਤੇ ਨਵੀਨਤਾ ਵਿੱਚ ਵਿਸ਼ਵ ਭਰ ਤੋਂ ਮਜ਼ਬੂਤ ਸਹਿਯੋਗ ਹਾਸਲ ਕੀਤਾ ਹੈ, ਜਿਸ ਨਾਲ ਕਿਸਾਨਾਂ, ਨੌਜਵਾਨਾਂ ਅਤੇ ਸੂਬੇ ਦੀ ਆਰਥਿਕਤਾ ਨੂੰ ਸਿੱਧਾ ਲਾਭ ਹੋਵੇਗਾ। ਜ਼ਾਇਕਾ ਕੰਪਨੀ ਦੇ 1300 ਕਰੋੜ ਰੁਪਏ ਦੇ ਨਿਵੇਸ਼, ਵਿਸ਼ਵ-ਵਿਆਪੀ ਕੰਪਨੀਆਂ ਦੀ ਦਿਲਚਸਪੀ ਅਤੇ ਕੇਉਕੇਨਹੌਫ ਤੋਂ ਫਿਨਲੈਂਡ ਤੱਕ ਉੱਨਤ ਖੇਤੀਬਾੜੀ-ਤਕਨੀਕੀ ਸਹਿਯੋਗ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਰਣਨੀਤਕ ਗੱਠਜੋੜ ਫਸਲੀ ਵਿਭਿੰਨਤਾ ਨੂੰ ਤੇਜ਼ ਕਰਨਗੇ, ਨਿਵੇਸ਼ ਨੂੰ ਆਕਰਸ਼ਿਤ ਕਰਨਗੇ ਅਤੇ ਪੰਜਾਬ ਨੂੰ ਨਵੀਨਤਾ, ਖੋਜ ਅਤੇ ਵਿਕਾਸ ਤੇ ਉੱਚ ਗੁਣਵੱਤਾ ਵਾਲੀ ਖੇਤੀ ਲਈ ਵਿਸ਼ਵ-ਵਿਆਪੀ ਕੇਂਦਰ ਵਜੋਂ ਮਜ਼ਬੂਤੀ ਨਾਲ ਸਥਾਪਤ ਕਰਨਗੇ। ਇੱਥੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪਹਿਲੇ ਦਿਨ ਨੀਦਰਲੈਂਡ ਵਿੱਚ ਭਾਰਤ ਦੇ ਸਫ਼ੀਰ ਨੇ ਪੰਜਾਬ ਦੇ ਵਫ਼ਦ ਦਾ ਸਵਾਗਤ ਕੀਤਾ ਅਤੇ 19 ...
ਜੂਨ 2026 ਤੱਕ ਸੂਬੇ ਦੀ 45000 ਕਿਲੋਮੀਟਰ ਸੜਕਾਂ ਦਾ ਨਵੀਨੀਕਰਨ ਕਾਰਜ ਹੋਵੇਗਾ ਮੁਕੰਮਲ: ਹਰਭਜਨ ਸਿੰਘ ਈ. ਟੀ. ਓ.

ਜੂਨ 2026 ਤੱਕ ਸੂਬੇ ਦੀ 45000 ਕਿਲੋਮੀਟਰ ਸੜਕਾਂ ਦਾ ਨਵੀਨੀਕਰਨ ਕਾਰਜ ਹੋਵੇਗਾ ਮੁਕੰਮਲ: ਹਰਭਜਨ ਸਿੰਘ ਈ. ਟੀ. ਓ.

News of Punjab
ਚੰਡੀਗੜ੍ਹ /ਸਾਹਿਬਜ਼ਾਦਾ ਅਜੀਤ ਸਿੰਘ ਨਗਰ, 28 ਅਪ੍ਰੈਲ:- ਲੋਕ ਨਿਰਮਾਣ ਮੰਤਰੀ ਪੰਜਾਬ ਹਰਭਜਨ ਸਿੰਘ ਈ. ਟੀ. ਓ. ਨੇ ਅੱਜ ਸੁਵਖਤੇ ਲਾਂਡਰਾਂ -ਚੁੰਨੀ ਮਾਰਗ 'ਤੇ ਰਸਨਹੇੜੀ ਵਿਖੇ ਸਥਿਤ ਬੈਚ ਟਾਈਪ ਹੋਟ ਮਿਕਸ ਪਲਾਂਟ ਦਾ ਦੌਰਾ ਕੀਤਾ ਗਿਆ। ਮੰਤਰੀ ਜੀ ਨੇ ਇਸ ਦੌਰੇ ਦੌਰਾਨ ਪਲਾਂਟ ਦੀ ਕਾਰਗੁਜਾਰੀ ਵਧਾਉਣ ਅਤੇ ਗੁਣਵੰਤਾ ਦੇ ਮਿਆਰ ਨੂੰ ਸੁਨਿਸਚਤ ਕਰਨ ਦੇ ਮਕੈਨੀਜਮ ਬਾਰੇ ਪੁਛ ਪੜਤਾਲ ਕੀਤੀ। ਦੌਰੇ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸੂਬੇ ਵਿਚ 45000 ਕਿਲੋਮੀਟਰ ਸੜਕਾਂ ਦੇ ਨਵੀਨੀਕਰਨ ਦਾ ਹੁਕਮ ਦਿੱਤਾ ਗਿਆ ਹੈ ਜਿਸ ਤਹਿਤ ਪੂਰੇ ਸੂਬੇ ਵਿਚ ਸੜਕਾਂ ਦਾ ਨਵੀਨੀਕਰਨ ਦਾ ਕਾਰਜ ਜੰਗੀ ਪੱਧਰ 'ਤੇ ਚਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਮਿਕਸਿੰਗ ਪਲਾਂਟ ਦੀ ਰੋਜ਼ਾਨਾ 800 ਟਨ ਦੇ ਕਰੀਬ ਸਮਰੱਥਾ ਹੈ ਇਹ ਵੀ ਦੱਸਿਆ ਗਿਆ ਕਿ ਇਕ ਕਿਲੋਮੀਟਰ ਪਲਾਨ ਰੋਡ(18 ਫੁੱਟੀ) ਉਤੇ 450 ਟਨ ਪ੍ਰੀਮਿਕਸ ਮਾਲ ਪੈਂਦਾ ਹੈ ਅਤੇ ਇਸ ਸਮੇਂ ਸੂਬੇ ਵਿੱਚ 100 ਦੇ ਕਰੀਬ ਹੋਟ ਮਿਕਸ ਪਲਾਂਟ ਆਪਣੀ ਪੂਰੀ ਸਮਰੱਥਾ ਅਨੁਸਾਰ ਕੰਮ ਕਰ ਰਹੇ ਹਨ।...

23 ਮਾਲ ਅਧਿਕਾਰੀ ਪਦਉੱਨਤ ਕੀਤੇ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰ

News of Punjab
*ਚੰਡੀਗੜ੍ਹ, 28 ਅਪ੍ਰੈਲ:*ਪੰਜਾਬ ਦੇ ਮਾਲ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਇੱਥੇ ਪੰਜਾਬ ਭਵਨ ਵਿਖੇ ਇੱਕ ਸੰਖੇਪ ਸਮਾਗਮ ਦੌਰਾਨ ਮਾਲ ਵਿਭਾਗ ਦੇ 23 ਅਧਿਕਾਰੀਆਂ ਨੂੰ ਤਰੱਕੀ ਪੱਤਰ ਸੌਂਪੇ। ਪਦਉੱਨਤ ਹੋਏ ਅਧਿਕਾਰੀਆਂ ਨੂੰ ਵਧਾਈ ਦਿੰਦਿਆਂ ਮਾਲ ਮੰਤਰੀ ਨੇ ਕਿਹਾ ਕਿ ਇਨ੍ਹਾਂ ਤਰੱਕੀਆਂ ਨਾਲ ਸੂਬੇ ਵਿੱਚ ਮਾਲ ਪ੍ਰਸ਼ਾਸਨ ਨੂੰ ਹੋਰ ਮਜ਼ਬੂਤ ਕਰਨ ਵਿੱਚ ਇਨ੍ਹਾਂ ਅਧਿਕਾਰੀਆਂ ਵੱਲੋਂ ਲੰਮੇ ਸਮੇਂ ਤੋਂ ਪਾਏ ਗਏ ਯੋਗਦਾਨ ਨੂੰ ਮਾਨਤਾ ਮਿਲੀ ਹੈ। ਦੱਸ ਦੇਈਏ ਕਿ ਛੇ ਅਧਿਕਾਰੀਆਂ ਨੂੰ ਤਹਿਸੀਲਦਾਰ ਤੋਂ ਜ਼ਿਲ੍ਹਾ ਮਾਲ ਅਫ਼ਸਰ, ਅੱਠ ਅਧਿਕਾਰੀਆਂ ਨੂੰ ਨਾਇਬ ਤਹਿਸੀਲਦਾਰ ਤੋਂ ਤਹਿਸੀਲਦਾਰ ਅਤੇ ਨੌਂ ਅਧਿਕਾਰੀਆਂ ਨੂੰ ਕਾਨੂੰਨਗੋ ਤੋਂ ਨਾਇਬ ਤਹਿਸੀਲਦਾਰ ਵਜੋਂ ਪਦਉੱਨਤ ਕੀਤਾ ਗਿਆ ਹੈ। ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਮੁਲਾਜ਼ਮਾਂ ਨੂੰ ਨਿਰਧਾਰਤ ਸਮੇਂ ਅੰਦਰ ਪਦਉੱਨਤ ਕਰਨਾ ਯਕੀਨੀ ਬਣਾਉਣ ਦੀ ਦਿਸ਼ਾ ਵਿੱਚ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਨਿਰਪੱਖ ਅਤੇ ਪਾਰਦਰਸ਼ੀ ਤਰੱਕੀ ਪ੍ਰਕਿਰਿਆ ਪ੍ਰਸ਼ਾਸਨਿਕ ਪ੍ਰਣਾਲੀ ਨ...
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ: ਹਰਦੀਪ ਸਿੰਘ ਮੁੰਡੀਆਂ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ: ਹਰਦੀਪ ਸਿੰਘ ਮੁੰਡੀਆਂ

Breaking News
*ਚੰਡੀਗੜ੍ਹ, 28 ਅਪ੍ਰੈਲ:* ਪੰਜਾਬ ਦੇ ਮਾਲ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਪ੍ਰਮੁੱਖ ਪਹਿਲਕਦਮੀ "ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ" ਦੇ ਦੋ ਪੜਾਵਾਂ ਅਧੀਨ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂ ਵੱਖ-ਵੱਖ ਪਵਿੱਤਰ ਅਸਥਾਨਾਂ ਦੇ ਦਰਸ਼ਨ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਸ ਪਹਿਲ ਦਾ ਮੁੱਖ ਉਦੇਸ਼ ਸੂਬਾ ਵਾਸੀਆਂ ਲਈ ਮੁਫ਼ਤ ਧਾਰਮਿਕ ਯਾਤਰਾ ਦੀ ਸਹੂਲਤ ਪ੍ਰਦਾਨ ਕਰਨਾ ਅਤੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਸਬੰਧੀ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰਨਾ ਹੈ। ਇਸ ਸਮੇਂ ਚਲ ਰਹੇ ਦੂਜੇ ਪੜਾਅ ਦੀ ਜ਼ਿਲ੍ਹਾ-ਵਾਰ ਪ੍ਰਗਤੀ ਸਾਂਝੀ ਕਰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ 27 ਅਪ੍ਰੈਲ, 2026 ਤੱਕ ਬਠਿੰਡਾ ਕਲੱਸਟਰ ਵਿੱਚੋਂ 1179 ਯਾਤਰਾਵਾਂ ਕੀਤੀਆਂ ਗਈਆਂ ਜਿਸ ਤਹਿਤ 46,030 ਸ਼ਰਧਾਲੂ ਦਰਸ਼ਨ ਕਰਨ ਗਏ। ਇਸੇ ਤਰ੍ਹਾਂ ਮੋਹਾਲੀ ਵਿੱਚੋਂ 533 ਯਾਤਰਾਵਾਂ ਰਾਹੀਂ 21,104 ਸ਼ਰਧਾਲੂਆਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਾਉਣ ਲਈ ਲਿਜਾਇਆ ਗਿਆ ਜਦਕਿ ਲੁਧਿਆਣਾ ਵਿੱਚੋਂ 596 ਯਾਤਰਾਵਾਂ ਕ...
ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ

ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ

Breaking News, Crime news
ਚੰਡੀਗੜ੍ਹ/ਪਟਿਆਲਾ, 28 ਅਪ੍ਰੈਲ: ਪਟਿਆਲਾ ਪੁਲਿਸ ਨੇ 12 ਘੰਟਿਆਂ ਦੇ ਅੰਦਰ ਹੀ ਸ਼ੰਭੂ ਅੰਬਾਲਾ ਰੇਲਵੇ ਮਾਰਗ ‘ਤੇ ਹੋਏ ਬੰਬ ਧਮਾਕੇ ਦੀ ਗੁੱਥੀ ਸੁਲਝਾ ਲਈ ਹੈ। ਇਸ ਦੇ ਨਾਲ ਹੀ ਸਰਹੱਦ ਪਾਰੋਂ ਪਾਕਿਸਤਾਨ ਦੀ ਖੁਫੀਆਂ ਏਜੰਸੀ (ਆਈ ਐਸ ਆਈ) ਦੀ ਸ਼ਹਿ ‘ਤੇ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ ਕਰਕੇ ਭਾਰੀ ਮਾਤਰਾ ਵਿੱਚ ਜੰਗੀ ਅਸਲਾ ਐਮੋਨੀਸ਼ਨ ਬਰਾਮਦ ਕਰਦਿਆਂ ਅੱਤਵਾਦੀ ਮੌਡਿਉਲ ਦੇ 4 ਪੇਸ਼ੇਵਰ ਦੋਸ਼ੀਆਂ ਨੂੰ ਵੀ ਗ੍ਰਿਫ਼ਤਾਰ ਕਰਨ ਵਿੱਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਇਹ ਖੁਲਾਸਾ ਪਟਿਆਲਾ ਰੇਂਜ ਦੇ ਡੀਆਈਜੀ ਕੁਲਦੀਪ ਸਿੰਘ ਚਾਹਲ ਅਤੇ ਜ਼ਿਲ੍ਹਾ ਪੁਲਿਸ ਮੁਖੀ ਵਰੁਣ ਸ਼ਰਮਾ ਨੇ ਪਟਿਆਲਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।ਅੱਜ ਇੱਥੇ ਪੁਲਿਸ ਲਾਈਨ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਡੀਆਈਜੀ ਕੁਲਦੀਪ ਸਿੰਘ ਚਾਹਲ ਨੇ ਦੱਸਿਆ ਕਿ ਸ਼ੰਭੂ ਅੰਬਾਲਾ ਰੇਲਵੇ ਮਾਰਗ ‘ਤੇ ਹੋਏ ਬੰਬ ਧਮਾਕੇ ਦੀ ਗੁੱਥੀ ਸੁਲਝਾਉਣ ਲਈ ਪਟਿਆਲਾ ਦੇ ਐਸ ਪੀ (ਸਥਾਨਕ) ਵੈਭਵ ਚੌਧਰੀ ਦੀ ਨਿਗਰਾਨੀ ਹੇਠ ਡੀ ਐਸ ਪੀ ਡੀ ਸੁਖਅਮ੍ਰਿੰਤ ਸਿੰਘ ਰੰਧਾਵਾ,  ਸੀਆਈਏ ਪਟਿਆਲਾ ਦੇ ਇੰਚਾਰਜ ਇੰਸਪੈਕਟਰ ਪ੍ਰਦੀਪ ਸਿੰਘ ਬਾਜਵਾ ਸੀਆਈਏ ...
ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਫੈਸਲਾ ਸੱਚਾਈ, ਸਵੈ-ਮਾਣ ਅਤੇ ਗਾਂਧੀਵਾਦੀ ਸਤਿਆਗ੍ਰਹਿ ‘ਤੇ ਅਧਾਰਤ ਹੈ, ਆਪ ਪੰਜਾਬ ਦੀ ਲੀਡਰਸ਼ਿਪ ਉਨ੍ਹਾਂ ਦੇ ਨਾਲ ਚਟਾਨ ਵਾਂਗ ਖੜ੍ਹੀ ਹੈ

ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਫੈਸਲਾ ਸੱਚਾਈ, ਸਵੈ-ਮਾਣ ਅਤੇ ਗਾਂਧੀਵਾਦੀ ਸਤਿਆਗ੍ਰਹਿ ‘ਤੇ ਅਧਾਰਤ ਹੈ, ਆਪ ਪੰਜਾਬ ਦੀ ਲੀਡਰਸ਼ਿਪ ਉਨ੍ਹਾਂ ਦੇ ਨਾਲ ਚਟਾਨ ਵਾਂਗ ਖੜ੍ਹੀ ਹੈ

Punjab Politics
ਚੰਡੀਗੜ੍ਹ, 27 ਅਪ੍ਰੈਲ 2026*- ਆਮ ਆਦਮੀ ਪਾਰਟੀ (ਆਪ) ਪੰਜਾਬ ਦੀ ਸੀਨੀਅਰ ਲੀਡਰਸ਼ਿਪ ਨੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਜਸਟਿਸ ਸਵਰਨ ਕਾਂਤਾ ਸ਼ਰਮਾ ਦੀ ਅਦਾਲਤ ਵਿੱਚ ਪੇਸ਼ ਨਾ ਹੋਣ ਦੇ ਫੈਸਲੇ ਦਾ ਜ਼ੋਰਦਾਰ ਸਮਰਥਨ ਕੀਤਾ ਹੈ। ਪਾਰਟੀ ਨੇ ਇਸ ਨੂੰ ਸੱਚਾਈ, ਸਵੈ-ਮਾਣ ਅਤੇ ਗਾਂਧੀਵਾਦੀ ਸਤਿਆਗ੍ਰਹਿ ਦੇ ਫਲਸਫੇ ਵਿੱਚ ਰਚਿਆ ਹੋਇਆ ਇੱਕ ਸਿਧਾਂਤਕ ਕਦਮ ਕਰਾਰ ਦਿੱਤਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 'X' 'ਤੇ ਲਿਖਿਆ, "ਅਰਵਿੰਦ ਕੇਜਰੀਵਾਲ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਇਨਸਾਫ਼ ਅਤੇ ਸਵੈ-ਮਾਣ ਲਈ ਇਨਸਾਨ ਨੂੰ ਸਭ ਕੁਝ ਕੁਰਬਾਨ ਕਰਨ ਲਈ ਤਿਆਰ ਰਹਿਣਾ ਚਾਹੀਦਾ ਹੈ। ਜਦੋਂ ਨਿਆਂਪਾਲਿਕਾ ਦੀ ਨਿਰਪੱਖਤਾ 'ਤੇ ਸਵਾਲ ਉੱਠਦੇ ਹਨ, ਤਾਂ ਜਨਤਾ ਦਾ ਵਿਸ਼ਵਾਸ ਡੋਲ ਜਾਂਦਾ ਹੈ। ਅਸੀਂ ਸਾਰੇ ਉਨ੍ਹਾਂ ਦੇ ਨਾਲ ਚਟਾਨ ਵਾਂਗ ਖੜ੍ਹੇ ਹਾਂ।" ਇਸ ਦੌਰਾਨ 'ਆਪ' ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਕਿਹਾ, "ਜਦੋਂ ਨਿਆਂ 'ਤੇ ਸਿਆਸੀ ਪਰਛਾਵੇਂ ਪੈਂਦੇ ਹਨ, ਤਾਂ ਸੱਚ ਅਤੇ ਨਿਰਪੱਖਤਾ ਦੋਵਾਂ ਦਾ ਨੁਕਸਾਨ ਹੁੰਦਾ ਹੈ। ਭਾਜਪਾ ਅਤੇ ਇਸਦੇ ਵਿਚਾਰਧਾਰਕ ਤਾਣੇ-ਬਾਣੇ ਨਾਲ ਜੁੜੇ ਮਾਮਲ...
ਬਟਾਲਾ ਵਾਸੀਆਂ ਦੀ ਸੇਵਾ ਵਿੱਚ 24 ਘੰਟੇ ਹਾਜ਼ਰ ਹਾਂ- ਵਿਧਾਇਕ ਸ਼ੈਰੀ ਕਲਸੀ

ਬਟਾਲਾ ਵਾਸੀਆਂ ਦੀ ਸੇਵਾ ਵਿੱਚ 24 ਘੰਟੇ ਹਾਜ਼ਰ ਹਾਂ- ਵਿਧਾਇਕ ਸ਼ੈਰੀ ਕਲਸੀ

News of Punjab
ਬਟਾਲਾ, 27 ਅਪ੍ਰੈਲ (   ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਅੰਦਰ ਲੋਕਾਂ ਦੀਆਂ ਮੰਗਾਂ ਪੂਰੀਆਂ ਕਰਨ ਦੀ ਲੜੀ ਤਹਿਤ ਵਾਰਡ ਨੰਬਰ 13 , ਸ਼ੁੁਕਰਪੁਰਾ ਮੁਹੱਲੇ ਦੇ ਵਾਸੀਆਂ ਦੀ ਆਵਾਜਾਈ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਗਲੀ ਬਣਾਉਣ ਦਾ ਕੰਮ ਸ਼ੁਰੂ ਕਰਵਾਇਆ ਗਿਆ ਹੈ। ਇਸ ਮੌਕੇ ਐੱਮ ਸੀ ਬਲਵਿੰਦਰ ਸਿੰਘ ਮਿੰਟਾ ਸਮੇਤ ਮੁਹੱਲਾ ਵਾਸੀ ਮੌਜੂਦ ਸਨ। ਇਸ ਮੌਕੇ ਸ਼ੁੁਕਰਪੁਰਾ ਦੇ ਵਸਨੀਕਾਂ ਨੇ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਗਲੀ ਬਣਨ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਇਸ ਮੌਕੇ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਪਿਛਲੇ ਲੰਮੇ ਸਮੇਂ ਤੋਂ ਇਥੋਂ ਦੇ ਵਾਸੀਆਂ ਨੂੰ ਗਲੀ ਨਾ ਬਣਨ ਕਰਕੇ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਪਰ ਹੁਣ ਲੋਕਾਂ ਦੀ ਮੁਸ਼ਕਿਲ ਹੱਲ ਕਰਦਿਆਂ ਗਲੀ ਦਾ ਨਿਰਮਾਣ ਕੰਮ ਸ਼ੁਰੂ ਕਰਵਾਇਆ ਗਿਆ ਹੈ। ਉਨਾਂ ਅੱਗੇ ਕਿਹਾ ਕਿ ਮੇਰੀ ਹਮੇਸ਼ਾਂ ਕੋਸ਼ਿਸ ਹੁੰਦੀ ਹੈ ਕਿ ਹਲਕਾ ਵਾਸੀਆਂ ਦੀ ਮੁਸ਼ਕਿਲਾਂ ਪਹਿਲ ਦੇ ਆਧਾਰ ’ਤੇ ਹੱਲ ਕੀਤੀਆਂ ਜਾਣ, ਜਿਸ ...
ਵਿਧਾਇਕ ਲਾਲਪੁਰਾ ਨੇ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਬੱਸ ਕੀਤੀ ਰਵਾਨਾ

ਵਿਧਾਇਕ ਲਾਲਪੁਰਾ ਨੇ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਬੱਸ ਕੀਤੀ ਰਵਾਨਾ

News of Punjab
ਖਡੂਰ ਸਾਹਿਬ, 27 ਅਪ੍ਰੈਲ :        ਹਲਕਾ ਖਡੂਰ ਸਾਹਿਬ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਵੱਲੋਂ ਅੱਜ ਪਿੰਡ ਜੀਉਬਾਲਾ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤ ਤੋਂ ਇਲਾਵਾ ਇਲਾਕੇ ਦੀਆਂ ਹੋਰ ਸਨਮਾਨਿਤ ਸ਼ਖ਼ਸੀਅਤਾਂ ਹਾਜ਼ਰ ਸਨ।ਵਿਧਾਇਕ ਲਾਲਪੁਰਾ ਨੇ ਇਸ ਮੌਕੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਹ ਤੀਰਥ ਯਾਤਰਾ ਸਕੀਮ ਆਮ ਲੋਕਾਂ ਲਈ ਬਹੁਤ ਹੀ ਲਾਭਕਾਰੀ ਸਾਬਤ ਹੋ ਰਹੀ ਹੈ, ਜਿਸ ਰਾਹੀਂ ਲੋਕ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਬਿਨਾਂ ਕਿਸੇ ਆਰਥਿਕ ਬੋਝ ਤੋਂ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਅਜਿਹੀਆਂ ਯੋਜਨਾਵਾਂ ਰਾਹੀਂ ਸਮਾਜ ਦੇ ਹਰੇਕ ਵਰਗ ਨੂੰ ਲਾਭ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਯਾਤਰੀਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਉਹ ਆਪਣੀ ਯਾਤਰਾ ਸ਼ਰਧਾ ਅਤੇ ਭਗਤੀ ਭਾਵਨਾ ਨਾਲ ਪੂਰੀ ਕਰਨ ਅਤੇ ਸੁੱਖੀ-ਸਾਂਦੀ ਵਾਪਸ ਆਪਣੇ ਘਰ ਪਰਤਣ। ਇਸ ਮੌਕੇ ਮੌਜੂਦ ਆਗੂਆਂ ਨੇ ਵੀ ਇਸ ਉਪਰਾਲੇ ਦੀ ਸ਼ਲਾਘਾ ਕੀਤੀ...
ਡ੍ਰੇਨ ਸੁਧਾਰ ਕੰਮ ਲਈ 12 ਲੱਖ ਰੁਪਏ ਦੀ ਮਨਜ਼ੂਰੀ: ਵਿਧਾਇਕ ਜਿੰਪਾ

ਡ੍ਰੇਨ ਸੁਧਾਰ ਕੰਮ ਲਈ 12 ਲੱਖ ਰੁਪਏ ਦੀ ਮਨਜ਼ੂਰੀ: ਵਿਧਾਇਕ ਜਿੰਪਾ

News of Punjab
ਹੁਸ਼ਿਆਰਪੁਰ, 27 ਅਪ੍ਰੈਲ: ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਸ਼ਹਿਰ ਦੇ ਵਾਰਡ ਨੰਬਰ 45, ਟਾਂਡਾ ਰੋਡ ਸਥਿਤ ਸੂਚ ਹਸਪਤਾਲ ਦੇ ਨੇੜੇ ਲੰਬੇ ਸਮੇਂ ਤੋਂ ਚੱਲ ਰਹੀ ਪਾਣੀ ਦੀ ਨਿਕਾਸ ਦੀ ਸਮੱਸਿਆ ਦੇ ਹੱਲ ਲਈ ਮਹੱਤਵਪੂਰਨ ਕਦਮ ਚੁੱਕਿਆ ਹੈ। ਉਨ੍ਹਾਂ ਦੱਸਿਆ ਕਿ ਇਸ ਖੇਤਰ ਵਿੱਚ ਡ੍ਰੇਨ ਨੂੰ ਠੀਕ ਕਰਨ ਲਈ ਕਰੀਬ 12 ਲੱਖ ਰੁਪਏ ਦੀ ਲਾਗਤ ਨਾਲ 220 ਮੀਟਰ ਲੰਬੀ ਪਾਈਪਲਾਈਨ ਪਾਈ ਜਾਵੇਗੀ।        ਵਿਧਾਇਕ ਜਿੰਪਾ ਨੇ ਕਿਹਾ ਕਿ ਇਸ ਪ੍ਰੋਜੈਕਟ ਦੇ ਪੂਰਾ ਹੋਣ ਤੋਂ ਬਾਅਦ ਇਲਾਕੇ ਵਿੱਚ ਪਾਣੀ ਨਿਕਾਸ ਪ੍ਰਣਾਲੀ ਵਿੱਚ ਵੱਡਾ ਸੁਧਾਰ ਆਵੇਗਾ ਅਤੇ ਲੋਕਾਂ ਨੂੰ ਪਾਣੀ ਖੜ੍ਹੇ ਹੋਣ ਦੀ ਸਮੱਸਿਆ ਤੋਂ ਰਾਹਤ ਮਿਲੇਗੀ। ਉਨ੍ਹਾਂ ਦੱਸਿਆ ਕਿ ਮੀਂਹ ਦੇ ਮੌਸਮ ਦੌਰਾਨ ਇੱਥੇ ਪਾਣੀ ਇਕੱਠਾ ਹੋ ਜਾਣ ਕਰਕੇ ਲੋਕਾਂ ਨੂੰ ਕਾਫ਼ੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਸੀ, ਜਿਸ ਨੂੰ ਧਿਆਨ ਵਿੱਚ ਰੱਖਦੇ ਹੋਏ ਇਸ ਕੰਮ ਨੂੰ ਤਰਜੀਹ ਦਿੱਤੀ ਗਈ ਹੈ।         ਵਿਧਾਇਕ ਨੇ ਕਿਹਾ ਕਿ ਇਹ ਕੰਮ ਸਿਰਫ਼ ਅਸਥਾਈ ਹੱਲ ਨਹੀਂ, ਸਗੋਂ ਪੱਕੀ ਪ੍ਰਣਾਲੀ ਨੂੰ ਯਕੀਨੀ ਬਣਾਉਣ ਵੱਲ ਇੱਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਦਿੱਤੀ ਕਿ ਕੰਮ...