Monday, June 22
Shadow

Tag: punjab news

ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ

ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ

News of Punjab
ਚੰਡੀਗੜ੍ਹ 25 ਅਪ੍ਰੈਲ 2026: ਪੰਜਾਬ ਵਿਧਾਨ ਸਭਾ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨੂੰ ਰੋਕਣ ਲਈ ਪਾਸ ਕੀਤਾ "ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ 2026" ਹੁਣ ਕਾਨੂੰਨ ਬਣ ਗਿਆ ਹੈ। ਇਸ ਬੇਮਿਸਾਲੀ ਫ਼ੈਸਲੇ ਸਦਕਾ ਸਮੁੱਚੀ ਸਿੱਖ ਸੰਗਤ ਵਿੱਚ ਖੁਸ਼ੀ ਦੀ ਲਹਿਰ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਦੇ ਸਨਮਾਨ ਵਿੱਚ ਸੂਬੇ ਭਰ ਦੇ ਵੱਖ-ਵੱਖ ਹਿੱਸਿਆਂ ਵਿੱਚ ਸਮਾਗਮ ਕਰਵਾਏ ਜਾ ਰਹੇ ਹਨ। ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਮੁੱਖ ਮੰਤਰੀ ਪੰਜਾਬ ਦਾ ਧੰਨਵਾਦ ਅਤੇ  ਸਪੀਕਰ ਸੰਧਵਾਂ ਦਾ ਵਿਸ਼ੇਸ਼ ਸਨਮਾਨ ਕੀਤਾ। ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਧਾਰਮਿਕ ਮਰਿਆਦਾ ਅਤੇ ਭਾਵਨਾਵਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਸਪੀਕਰ ਸੰਧਵਾਂ ਨੇ ਗੁਰਦੁਆਰਾ ਸਾਹਿਬ ਵਿੱਚ ਮੌਜੂਦ ਸਮੁੱਚੀ ਸੰਗਤ ਦਾ ਧੰਨਵਾਦ ਕਰਦਿਆਂ ਕ...
ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ ‘ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ; ਸਾਉਣੀ 2026 ਲਈ 1.25 ਲੱਖ ਹੈਕਟੇਅਰ ਦਾ ਟੀਚਾ ਮਿਥਿਆ: ਗੁਰਮੀਤ ਸਿੰਘ ਖੁੱਡੀਆਂ

ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ ‘ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ; ਸਾਉਣੀ 2026 ਲਈ 1.25 ਲੱਖ ਹੈਕਟੇਅਰ ਦਾ ਟੀਚਾ ਮਿਥਿਆ: ਗੁਰਮੀਤ ਸਿੰਘ ਖੁੱਡੀਆਂ

Breaking News
ਚੰਡੀਗੜ੍ਹ, 25 ਅਪ੍ਰੈਲ:–ਸੂਬੇ ਵਿੱਚ ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਅਤੇ ਨਰਮੇ ਅਧੀਨ ਰਕਬੇ ਨੂੰ ਹੋਰ ਵਧਾਉਣ ਦੀ ਦਿਸ਼ਾ ਵੱਲ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀਏਯੂ), ਲੁਧਿਆਣਾ ਵੱਲੋਂ ਪ੍ਰਮਾਣਿਤ ਬੀਟੀ ਕਾਟਨ ਹਾਈਬ੍ਰਿਡ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਪ੍ਰਦਾਨ ਕੀਤੀ ਜਾਵੇਗੀ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ 87 ਪ੍ਰਵਾਨਿਤ ਬੀਟੀ ਕਾਟਨ ਹਾਈਬ੍ਰਿਡ ਅਤੇ ਦੇਸੀ ਕਪਾਹ ਦੀਆਂ ਚਾਰ ਕਿਸਮਾਂ - ਐਲ.ਡੀ.1019, ਐਲ.ਡੀ.949, ਐਫ.ਡੀ.ਕੇ.124 ਅਤੇ ਪੀ.ਬੀ.ਡੀ.88 ਵਿੱਚੋਂ ਕਿਸੇ ਵੀ ਕਿਸਮ ਦੀ ਚੋਣ ਕਰਨ ਵਾਲੇ ਕਿਸਾਨਾਂ ਲਈ ਬੀਜ ਲਾਗਤ ਦਾ ਲਗਭਗ ਇੱਕ ਤਿਹਾਈ ਹਿੱਸੇ ਦੀ ਲਾਗਤ ਦੀ ਸਬਸਿਡੀ ਦਿੱਤੀ ਜਾਵੇਗੀ। ਸ. ਖੁੱਡੀਆਂ ਨੇ ਕਿਹਾ ਕਿ ਸੂਬੇ ਦੇ ਕਿਸਾਨਾਂ ਨੇ ਇਸ ਸਬਸਿਡੀ ਮਾਡਲ ਨੂੰ ਭਰਵਾਂ ਹੁੰਗਾਰਾ ਦਿੱਤਾ ਹੈ। ਪਿਛਲੇ ਸਾਉਣੀ ਸੀਜ਼ਨ ਵਿੱਚ, ਨਰਮੇ ਦੀ ਕਾਸ਼ਤ ਅ...
ਪੰਜਾਬ ਸਰਕਾਰ ਲੋਕਾਂ ਦੀਆਂ ਆਵਾਜਾਈ ਸਬੰਧੀ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਹੋਰ ਵੀ ਸੁਧਾਰ ਕਰਨ ਲਈ ਵਚਨਬੱਧ- ਹਰਪਾਲ ਜੁਨੇਜਾ

ਪੰਜਾਬ ਸਰਕਾਰ ਲੋਕਾਂ ਦੀਆਂ ਆਵਾਜਾਈ ਸਬੰਧੀ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਹੋਰ ਵੀ ਸੁਧਾਰ ਕਰਨ ਲਈ ਵਚਨਬੱਧ- ਹਰਪਾਲ ਜੁਨੇਜਾ

local news
ਮਾਲੇਰਕੋਟਲਾ 25 ਅਪ੍ਰੈਲ :                         ਜ਼ਿਲ੍ਹਾ ਮੀਡੀਆ ਕੁਆਡੀਨੇਟਰ ਹਰਪ੍ਰੀਤ ਸਿੰਘ ਰੂਪਰਾਏ ਅਤੇ ਕੁਆਡੀਨੇਟਰ ਵਿਧਾਨ ਸਭਾ ਹਲਕਾ ਮਾਲੇਰਕੋਟਲਾ ਸਾਹਿਦ ਜੂਬੈਰੀ ਵੱਲੋਂ ਪੰਜਾਬ ਰੋਡਵੇਜ਼ ਟ੍ਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ.) ਦੇ ਬੇੜੇ ਵਿੱਚ ਨਵੀਆਂ ਬੱਸਾਂ ਦੇ ਸ਼ਾਮਲ ਹੋਣ ‘ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਨੂੰ ਵਧਾਈ ਦਿੱਤੀ ਗਈ। ਉਨ੍ਹਾਂ ਕਿਹਾ ਕਿ ਇਹ ਕਦਮ ਸੂਬੇ ਦੇ ਲੋਕਾਂ ਨੂੰ ਸੁਵਿਧਾਜਨਕ ਅਤੇ ਬਿਹਤਰ ਆਵਾਜਾਈ&nb...
ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਲੋਕਾਂ ਲਈ ਵਰਦਾਨ ਸਾਬਤ ਹੋ ਰਹੀ: ਸਪੀਕਰ ਸੰਧਵਾਂ

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਲੋਕਾਂ ਲਈ ਵਰਦਾਨ ਸਾਬਤ ਹੋ ਰਹੀ: ਸਪੀਕਰ ਸੰਧਵਾਂ

local news
ਕੋਟਕਪੂਰਾ, 25 ਅਪ੍ਰੈਲ - ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਆਮ ਲੋਕਾਂ ਲਈ ਇਕ ਵੱਡੀ ਸਹੂਲਤ ਅਤੇ ਵਰਦਾਨ ਸਾਬਤ ਹੋ ਰਹੀ ਹੈ। ਇਹਨਾ ਸ਼ਬਦਾਂ ਦਾ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਦੇ  ਵਾਰਡ ਨੰਬਰ 6 ਤੋਂ ਤੀਰਥ ਯਾਤਰਾ ਲਈ ਰਵਾਨਾ ਹੋ ਰਹੇ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕੀਤਾ।  ਸਪੀਕਰ ਸ ਸੰਧਵਾਂ ਨੇ ਕਿ ਇਸ ਯੋਜਨਾ ਦਾ ਮਕਸਦ ਸੂਬੇ ਦੇ ਲੋਕਾਂ, ਖ਼ਾਸ ਕਰਕੇ ਮਾਤਾਵਾਂ, ਭੈਣਾਂ ਅਤੇ ਬਜ਼ੁਰਗਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਦਾ ਮੌਕਾ ਦੇਣਾ ਹੈ। ਉਹਨਾ ਕਿਹਾ ਕਿ ਬਹੁਤ ਸਾਰੇ ਪਰਿਵਾਰਕ ਅਤੇ ਰੋਜ਼ਗਾਰਕ ਕਾਰਨਾਂ ਕਰਕੇ ਲੋਕ ਚਾਹ ਕੇ ਵੀ ਧਾਰਮਿਕ ਯਾਤਰਾਵਾਂ ਨਹੀਂ ਕਰ ਸਕਦੇ। ਪੰਜਾਬ ਸਰਕਾਰ ਨੇ ਇਸ ਯੋਜਨਾ ਰਾਹੀਂ ਉਹਨਾਂ ਦੀ ਇਹ ਲੰਬੇ ਸਮੇਂ ਦੀ ਇੱਛਾ ਪੂਰੀ ਕਰਨ ਦਾ ਉਪਰਾਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਸ਼ਰਧਾਲੂਆਂ ਨੂੰ ਸ੍ਰੀ ਦਰਬਾਰ ਸਾਹਿਬ, ਮੰਦਰਾਂ ਅਤੇ ਹੋਰ ਪਵਿੱਤਰ ਧਾਰਮਿਕ ਸਥਾਨਾਂ ਦੇ ਦਰਸ਼ਨ ਕ...
ਪੀ.ਆਰ.ਟੀ.ਸੀ. ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਵੱਲੋਂ ਸੰਗਰੂਰ ਡਿਪੂ ਅਤੇ ਬੱਸ ਅੱਡੇ ਦੀ ਅਚਨਚੇਤ ਚੈਕਿੰਗ

ਪੀ.ਆਰ.ਟੀ.ਸੀ. ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਵੱਲੋਂ ਸੰਗਰੂਰ ਡਿਪੂ ਅਤੇ ਬੱਸ ਅੱਡੇ ਦੀ ਅਚਨਚੇਤ ਚੈਕਿੰਗ

local news
ਸੰਗਰੂਰ, 25 ਅਪ੍ਰੈਲ: ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਵੱਲੋਂ ਅੱਜ ਸੰਗਰੂਰ ਡਿਪੂ ਅਤੇ ਸਥਾਨਕ ਬੱਸ ਅੱਡੇ ਦੀ ਅਚਾਨਕ ਚੈਕਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਡਿਪੂ ਦੇ ਕਰਮਚਾਰੀਆਂ ਨਾਲ ਸਮੁੱਚੀ ਕਾਰਗੁਜ਼ਾਰੀ ਬਾਰੇ ਵਿਸਥਾਰਪੂਰਵਕ ਜਾਣਕਾਰੀ ਪ੍ਰਾਪਤ ਕੀਤੀ, ਜਿਸ ਵਿੱਚ ਨਵੇਂ ਰੂਟਾਂ ਦੀ ਸ਼ੁਰੂਆਤ, ਰੋਜ਼ਾਨਾ ਆਮਦਨ ਅਤੇ ਕੇ.ਐੱਮ.ਪੀ.ਐੱਲ. ਕਿਲੋਮੀਟਰ ਪ੍ਰਤੀ ਲੀਟਰ ਦੀ ਸਥਿਤੀ ਸ਼ਾਮਲ ਰਹੀ। ਇਸ ਮੌਕੇ ਉਨ੍ਹਾਂ ਨੇ ਪ੍ਰਸ਼ਾਨਿਕ ਅਧਿਕਾਰੀਆਂ ਅਤੇ ਹੋਰ ਸਟਾਫ ਨੂੰ ਹੋਰ ਸੁਧਾਰ ਲਿਆਉਣ ਲਈ ਵੀ ਆਦੇਸ਼ ਦਿੱਤੇ। ਚੇਅਰਮੈਨ ਨੇ ਸਵਾਰੀਆਂ, ਕੰਡਕਟਰਾਂ ਤੇ ਡਰਾਈਵਰਾਂ ਨਾਲ ਸਿੱਧੀ ਗੱਲਬਾਤ ਵੀ ਕੀਤੀ। ਉਨ੍ਹਾਂ ਨੇ ਚੈਕਿੰਗ ਦੌਰਾਨ ਸੰਗਰੂਰ ਬੱਸ ਅੱਡੇ ਵਿੱਚ ਸਾਫ-ਸਫਾਈ ਦੇ ਪ੍ਰਬੰਧਾਂ, ਵਾਸ਼ਰੂਮਾਂ ਦੀ ਸਥਿਤੀ ਅਤੇ ਬੱਸਾਂ ਦੀ ਹਾਲਤ ਦਾ ਜਾਇਜ਼ਾ ਲਿਆ। ਚੇਅਰਮੈਨ ਹਰਪਾਲ ਜੁਨੇਜਾ ਨੇ ਦੱਸਿਆ ਕਿ ਯਾਤਰੀਆਂ ਨੂੰ ਸੁਵਿਧਾਜਨਕ, ਸੁਰੱਖਿਅਤ ਅਤੇ ਸਮੇਂ ਸਿਰ ਸੇਵਾਵਾਂ ਪ੍ਰਦਾਨ ਕਰਨਾ ਪੀ.ਆਰ.ਟੀ.ਸੀ. ਦੀ ਮੁੱਖ ਪਹਿਲ ਹੈ। ਉਨ੍ਹਾਂ ਕਿਹਾ ਕਿ ਸਟਾਫ ਦੇ ਸਬੰਧਤ ਕਰਮਚਾਰੀਆਂ ਨੂੰ...
ਭਾਜਪਾ ਦੀਆਂ ਕਾਰਵਾਈਆਂ ਬਾਬਾ ਸਾਹਿਬ ਅੰਬੇਡਕਰ ਦੇ ਸੰਵਿਧਾਨ ਅਤੇ ਹਰ ਪੰਜਾਬੀ ਦੇ ਲੋਕਤੰਤਰੀ ਅਧਿਕਾਰਾਂ ‘ਤੇ ਸਿੱਧਾ ਹਮਲਾ ਹਨ: ਹਰਪਾਲ ਸਿੰਘ ਚੀਮਾ

ਭਾਜਪਾ ਦੀਆਂ ਕਾਰਵਾਈਆਂ ਬਾਬਾ ਸਾਹਿਬ ਅੰਬੇਡਕਰ ਦੇ ਸੰਵਿਧਾਨ ਅਤੇ ਹਰ ਪੰਜਾਬੀ ਦੇ ਲੋਕਤੰਤਰੀ ਅਧਿਕਾਰਾਂ ‘ਤੇ ਸਿੱਧਾ ਹਮਲਾ ਹਨ: ਹਰਪਾਲ ਸਿੰਘ ਚੀਮਾ

News of Punjab
*ਚੰਡੀਗੜ੍ਹ 24 ਅਪ੍ਰੈਲ 2026* ਪੰਜਾਬ ਦੇ ਵਿੱਤ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਹਰਪਾਲ ਸਿੰਘ ਚੀਮਾ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਭਾਰਤੀ ਜਨਤਾ ਪਾਰਟੀ ਨੇ ਪੰਜਾਬ ਅਤੇ ਇੱਥੋਂ ਦੇ ਲੋਕਾਂ 'ਤੇ ਗੈਰ-ਲੋਕਤੰਤਰੀ ਹਮਲਾ ਕੀਤਾ ਹੈ। ਉਨ੍ਹਾਂ ਇਸ ਨੂੰ ਬਾਬਾ ਸਾਹਿਬ ਅੰਬੇਡਕਰ ਦੇ ਸੰਵਿਧਾਨ ਅਤੇ ਨਾਗਰਿਕਾਂ ਦੇ ਲੋਕਤੰਤਰੀ ਅਧਿਕਾਰਾਂ 'ਤੇ ਸਿੱਧਾ ਹਮਲਾ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬੀ, ਜਿਨ੍ਹਾਂ ਨੇ ਇਤਿਹਾਸਕ ਤੌਰ 'ਤੇ ਦੇਸ਼ ਦੀ ਆਜ਼ਾਦੀ ਅਤੇ ਲੋਕਤੰਤਰ ਲਈ ਕੁਰਬਾਨੀਆਂ ਦਿੱਤੀਆਂ ਹਨ, ਇਸ ਵਿਸ਼ਵਾਸਘਾਤ ਨੂੰ ਬਰਦਾਸ਼ਤ ਨਹੀਂ ਕਰਨਗੇ ਅਤੇ ਮੂੰਹ-ਤੋੜ ਜਵਾਬ ਦੇਣਗੇ। ਇੱਕ ਬਿਆਨ ਵਿੱਚ ਸੀਨੀਅਰ ‘ਆਪ’ ਆਗੂ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ।ਭਾਜਪਾ ਨੇ ਪੰਜਾਬੀਆਂ ‘ਤੇ ਗੈਰ-ਲੋਕਤੰਤਰੀ ਤਰੀਕੇ ਨਾਲ ਹਮਲਾ ਕੀਤਾ ਹੈ। ਬਾਬਾ ਸਾਹਿਬ ਅੰਬੇਡਕਰ ਵੱਲੋਂ ਸੰਵਿਧਾਨ ਤਹਿਤ ਦਿੱਤਾ ਗਿਆ ਵੋਟ ਦਾ ਅਧਿਕਾਰ ਖੋਹਿਆ ਜਾ ਰਿਹਾ ਹੈ। ਇਹ ਬਾਬਾ ਸਾਹਿਬ ਅੰਬੇਡਕਰ ਦੇ ਸੰਵਿਧਾਨ 'ਤੇ ਸਿੱਧਾ ਹਮਲਾ ਹੈ ਅਤੇ 3 ਕਰੋੜ ਪੰਜਾਬੀ ਇਸ ਨੂੰ ਬਰਦਾਸ਼ਤ ਨਹੀਂ ਕਰਨਗੇ। ਪੰਜਾਬ ਨੇ ਇ...
ਜਦੋਂ ਤੋਂ ਬੇਅਦਬੀ ਵਿਰੋਧੀ ਕਾਨੂੰਨ ਬਣਿਆ ਹੈ, ਭਾਜਪਾ ਮੈਨੂੰ ਕਮਜ਼ੋਰ ਅਤੇ ਖ਼ਤਮ ਕਰਨ ਦੀਆਂ ਸਾਜ਼ਿਸ਼ਾਂ ਰਚ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਦੋਂ ਤੋਂ ਬੇਅਦਬੀ ਵਿਰੋਧੀ ਕਾਨੂੰਨ ਬਣਿਆ ਹੈ, ਭਾਜਪਾ ਮੈਨੂੰ ਕਮਜ਼ੋਰ ਅਤੇ ਖ਼ਤਮ ਕਰਨ ਦੀਆਂ ਸਾਜ਼ਿਸ਼ਾਂ ਰਚ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਚੰਡੀਗੜ੍ਹ; 24 ਅਪ੍ਰੈਲ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਜਪਾ ਨੂੰ ਇੱਕ ਸਪੱਸ਼ਟ ਸੁਨੇਹਾ ਦਿੰਦਿਆਂ ਕਿਹਾ ਕਿ ਜਦੋਂ ਤੋਂ 'ਬੇਅਦਬੀ' ਵਿਰੁੱਧ ਸਖ਼ਤ ਕਾਨੂੰਨ ਬਣਾਏ ਗਏ ਹਨ, ਭਾਜਪਾ ਦੀ ਬੇਚੈਨੀ ਸਪੱਸ਼ਟ ਦਿਖਾਈ ਦੇ ਰਹੀ ਹੈ ਕਿਉਂਕਿ ਭਾਜਪਾ ਪੰਜਾਬ ਦੀਆਂ ਭਾਵਨਾਵਾਂ ਨਾਲ ਜੁੜੇ ਇਸ ਮੁੱਦੇ 'ਤੇ ਪੰਜਾਬ ਸਰਕਾਰ ਦੀ ਫੈਸਲਾਕੁੰਨ ਕਾਰਵਾਈ ਨੂੰ ਸਵੀਕਾਰ ਨਹੀਂ ਕਰ ਪਾ ਰਹੀ। ਉਨ੍ਹਾਂ ਕਿਹਾ ਕਿ ਭਾਜਪਾ, ਜਿਸ ਨੂੰ ਪੰਜਾਬ ਨੇ ਵਾਰ-ਵਾਰ ਨਕਾਰਿਆ ਹੈ, ਸੂਬੇ ਅਤੇ ਆਮ ਆਦਮੀ ਪਾਰਟੀ (ਆਪ) ਪ੍ਰਤੀ ਬਦਲਾਖ਼ੋਰੀ ਤੇ ਦੁਸ਼ਮਣੀ ਵਾਲਾ ਰਵੱਈਆ ਅਪਣਾ ਕੇ ਡਰਾਉਣ-ਧਮਕਾਉਣ, ਲਾਲਚ ਦੇਣ ਅਤੇ ਦਲ-ਬਦਲੀ ਦੇ ਯਤਨਾਂ ਰਾਹੀਂ ਭ੍ਰਿਸ਼ਟਾਚਾਰ ਮੁਕਤ ਆਪ ਸਰਕਾਰ ਨੂੰ ਕਮਜ਼ੋਰ ਕਰਨ ਦੀ ਲਗਾਤਾਰ ਕੋਸ਼ਿਸ਼ ਕਰ ਰਹੀ ਹੈ। ਪਾਰਟੀ ਛੱਡਣ ਵਾਲਿਆਂ ਅਤੇ ਅਜਿਹੇ ਕਦਮ ਚੁੱਕਣ ਲਈ ਮਜਬੂਰ ਕਰਨ ਵਾਲਿਆਂ ਦੀ ਸਖ਼ਤ ਨਿੰਦਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਵਿੱਚ ਭਾਜਪਾ ਦਾ ਸਿਆਸੀ ਆਧਾਰ ਨਾ ਮਾਤਰ ਹੋਣ ਕਰਕੇ ਉਹ ਅਜਿਹੀਆਂ ਘਟੀਆਂ ਚਾਲਾਂ ਚੱਲ ਰਹੀ ਹੈ ਕਿਉਂਕਿ ਆਪ ਸਰਕਾਰ ਵੱਲੋਂ ਸਕੂਲਾਂ, ਹਸਪਤਾ...
ਆਪ’ ਆਗੂਆਂ ਦੇ ਘਰਾਂ ‘ਤੇ ਈਡੀ-ਸੀਬੀਆਈ ਦੀਆਂ ਰੇਡਾਂ ਕਰਵਾ ਕੇ ਅਮਿਤ ਸ਼ਾਹ ਪਾਰਟੀ ਤੋੜਨ ਦੀ ਕੋਸ਼ਿਸ਼ ਕਰ ਰਹੇ ਹਨ: ਮੀਤ ਹੇਅਰ

ਆਪ’ ਆਗੂਆਂ ਦੇ ਘਰਾਂ ‘ਤੇ ਈਡੀ-ਸੀਬੀਆਈ ਦੀਆਂ ਰੇਡਾਂ ਕਰਵਾ ਕੇ ਅਮਿਤ ਸ਼ਾਹ ਪਾਰਟੀ ਤੋੜਨ ਦੀ ਕੋਸ਼ਿਸ਼ ਕਰ ਰਹੇ ਹਨ: ਮੀਤ ਹੇਅਰ

News of Punjab
ਚੰਡੀਗੜ੍ਹ 24 ਅਪ੍ਰੈਲ 2026- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਸਾਂਸਦ ਗੁਰਮੀਤ ਸਿੰਘ ਮੀਤ ਹੇਅਰ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) 'ਤੇ ਤਿੱਖਾ ਹਮਲਾ ਕਰਦਿਆਂ ਕਿਹਾ ਹੈ ਕਿ ਪਿਛਲੇ 12 ਸਾਲਾਂ ਤੋਂ ਭਾਜਪਾ ਪੂਰੇ ਦੇਸ਼ ਵਿੱਚ ਲੋਕਤੰਤਰ ਦਾ ਗਲਾ ਘੁੱਟਣ ਦਾ ਇੱਕੋ ਮਾਡਲ ਅਪਣਾ ਰਹੀ ਹੈ। ਉਨ੍ਹਾਂ ਕਿਹਾ ਕਿ ਚੋਣਾਂ ਆਉਂਦੇ ਹੀ ਭਾਜਪਾ ਆਪਣੀ ਹਾਰ ਦੇ ਡਰੋਂ ਵਿਰੋਧੀ ਆਗੂਆਂ ਨੂੰ ਈਡੀ ਅਤੇ ਸੀਬੀਆਈ ਰਾਹੀਂ ਡਰਾਉਣਾ ਸ਼ੁਰੂ ਕਰ ਦਿੰਦੀ ਹੈ ਜਾਂ ਲਾਲਚ ਦੇ ਕੇ ਆਪਣੀ ਪਾਰਟੀ ਵਿੱਚ ਸ਼ਾਮਲ ਕਰ ਲੈਂਦੀ ਹੈ। ਮੀਤ ਹੇਅਰ ਨੇ ਸਪੱਸ਼ਟ ਕੀਤਾ ਕਿ ਪੰਜਾਬ ਦੀ ਧਰਤੀ ਸਿਧਾਂਤਾਂ ਅਤੇ ਸੰਘਰਸ਼ ਦੀ ਧਰਤੀ ਹੈ, ਇੱਥੇ ਭਾਜਪਾ ਦਾ ਇਹ 'ਵਾਸ਼ਿੰਗ ਮਸ਼ੀਨ' ਮਾਡਲ ਕਦੇ ਸਫਲ ਨਹੀਂ ਹੋਵੇਗਾ। ਸ਼ੁੱਕਰਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਾਂਸਦ ਮੀਤ ਹੇਅਰ ਨੇ ਉਦਾਹਰਣ ਦਿੰਦਿਆਂ ਕਿਹਾ ਕਿ ਅਸਾਮ ਵਿੱਚ ਹੇਮੰਤ ਵਿਸ਼ਵਾ ਸ਼ਰਮਾ 'ਤੇ ਕਾਂਗਰਸ ਵਿੱਚ ਰਹਿੰਦਿਆਂ ਸੀਬੀਆਈ ਦੀ ਛਾਪੇਮਾਰੀ ਹੋਈ, ਪਰ ਭਾਜਪਾ ਵਿੱਚ ਸ਼ਾਮਲ ਹੁੰਦੇ ਹੀ ਉਹ ਪਾਕ-ਸਾਫ਼ ਹੋ ਗਏ। ਮਹਾਰਾਸ਼ਟਰ ਵਿੱਚ ਅਜੀਤ ਪਵਾਰ 'ਤੇ ਇੱਕੋ ਰਾ...
ਭਗਵੰਤ ਸਿੰਘ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਹੇਠ ਨਕਦ-ਰਹਿਤ ਇਲਾਜ, ਨਿਊਰੋਲੋਜੀਕਲ ਐਮਰਜੈਂਸੀ ਦੌਰਾਨ ਤੁਰੰਤ ਸਿਹਤ ਸਹੂਲਤਾਂ ਬਣਾ ਰਿਹੈ ਯਕੀਨੀ; ਜਿੱਥੇ ਜੀਵਨ ਬਚਾਉਣ ਲਈ ਮਿੰਟ-ਮਿੰਟ ਹੁੰਦੈ ਸਹਾਈ

ਭਗਵੰਤ ਸਿੰਘ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਹੇਠ ਨਕਦ-ਰਹਿਤ ਇਲਾਜ, ਨਿਊਰੋਲੋਜੀਕਲ ਐਮਰਜੈਂਸੀ ਦੌਰਾਨ ਤੁਰੰਤ ਸਿਹਤ ਸਹੂਲਤਾਂ ਬਣਾ ਰਿਹੈ ਯਕੀਨੀ; ਜਿੱਥੇ ਜੀਵਨ ਬਚਾਉਣ ਲਈ ਮਿੰਟ-ਮਿੰਟ ਹੁੰਦੈ ਸਹਾਈ

News of Punjab
*ਚੰਡੀਗੜ੍ਹ, 24 ਅਪ੍ਰੈਲ 2026* ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੀ ਸਿਹਤ ਪ੍ਰਣਾਲੀ ਦੇ ਜ਼ਮੀਨੀ ਪੱਧਰ ‘ਤੇ ਸਾਕਾਰਾਤਮਕ ਅਤੇ ਜੀਵਨ-ਰੱਖਿਅਕ ਨਤੀਜੇ ਸਾਹਮਣੇ ਆ ਰਹੇ ਹਨ। ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਫੈਸਲਾਕੁੰਨ ਕਦਮ ਸਾਬਿਤ ਹੋ ਰਹੀ ਹੈ। ਜਿਸ ਤਹਿਤ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਹੁਣ ਆਰਥਿਕ ਤੰਗੀ ਕਿਸੇ ਵੀ ਮਰੀਜ਼ ਦੇ ਇਲਾਜ ਦਰਮਿਆਨ ਰੁਕਾਵਟ ਨਾ ਬਣੇ। ਹੁਸ਼ਿਆਰਪੁਰ ਦਾ ਇੱਕ ਹਾਲੀਆ ਮਾਮਲਾ ਇਸ ਬਦਲਾਅ ਨੂੰ ਦੀ ਪ੍ਰਤੱਖ ਸਬੂਤ ਹੈ। ਸੰਦੀਪ ਸਿੰਘ, ਜਿਸਨੂੰ ਤੀਵਰ ਇਸਕੀਮਿਕ ਸਟਰੋਕ ਹੋਇਆ ਸੀ, ਨੂੰ ਏਮਸ ਬਠਿੰਡਾ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸਦਾ 32,300 ਰੁਪਏ ਦਾ ਇਲਾਜ ਪੂਰੀ ਤਰ੍ਹਾਂ ਯੋਜਨਾ ਹੇਠ ਕਵਰ ਕੀਤਾ ਗਿਆ। ਉਸਦੇ ਪਿਤਾ ਜਗਜੀਤ ਸਿੰਘ ਨੇ ਕਿਹਾ, “ਖੁਸ਼ਕਿਸਮਤੀ ਨਾਲ ਅਸੀਂ ਪਹਿਲਾਂ ਹੀ ਸਿਹਤ ਕਾਰਡ ਬਣਵਾ ਲਿਆ ਸੀ। ਇਸ ਨਾਲ ਇਲਾਜ ਦਾ ਸਾਰਾ ਖਰਚਾ ਕਵਰ ਹੋ ਗਿਆ।”ਇਹ ਮਾਮਲਾ ਦਰਸਾਉਂਦਾ ਹੈ ਕਿ ਭਗਵੰਤ ਮਾਨ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਕਿਸ ਤਰ੍ਹਾਂ ਮੈਡੀਕਲ ਐਮਰਜੈਂਸੀ ਦੌਰਾਨ ਪਰਿਵਾਰਾਂ ਨੂੰ ਅਣ-ਕਿਆਸੇ ਆਰਥਿਕ ਬੋਝ ਤੋਂ ਬਚਾ ਰਹੀਆਂ...
ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ 11 ਕਰੋੜ ਰੁਪਏ ਦੀ ਲਾਗਤ ਵਾਲੇ ਸਿੰਚਾਈ ਪ੍ਰੋਜੈਕਟ ਦਾ ਕੀਤਾ ਉਦਘਾਟਨ

ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ 11 ਕਰੋੜ ਰੁਪਏ ਦੀ ਲਾਗਤ ਵਾਲੇ ਸਿੰਚਾਈ ਪ੍ਰੋਜੈਕਟ ਦਾ ਕੀਤਾ ਉਦਘਾਟਨ

local news
ਹੁਸ਼ਿਆਰਪੁਰ, 24 ਅਪ੍ਰੈਲ: ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਸ਼ੁੱਕਰਵਾਰ ਨੂੰ ਸੀਵਰੇਜ ਟ੍ਰੀਟਮੈਂਟ ਪਲਾਂਟ ਪਿਪਲਾਂਵਾਲਾ, ਹੁਸ਼ਿਆਰਪੁਰ ਵਿੱਚ 30 ਐਮ.ਐਲ.ਡੀ. ਸੋਧੇ ਪਾਣੀ ਨੂੰ ਜ਼ਮੀਨਦੋਜ਼ ਨਾਲਿਆਂ ਰਾਹੀਂ ਖੇਤਾਂ ਦੀ ਸਿੰਚਾਈ ਲਈ ਵਰਤਣ ਵਾਲੇ ਮਹੱਤਵਪੂਰਨ ਪ੍ਰੋਜੈਕਟ ਦਾ ਉਦਘਾਟਨ ਕੀਤਾ। ਭੂਮੀ ਸੁਰੱਖਿਆ ਵਿਭਾਗ ਵੱਲੋਂ ਕਰੀਬ 11 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਇਸ ਪ੍ਰੋਜੈਕਟ ਨਾਲ ਕਿਸਾਨਾਂ ਨੂੰ ਸਿੰਚਾਈ ਲਈ ਪ੍ਰਚੂਰ ਪਾਣੀ ਉਪਲਬਧ ਹੋਵੇਗਾ ਅਤੇ ਕੁਦਰਤੀ ਜਲ ਸਰੋਤਾਂ ‘ਤੇ ਨਿਰਭਰਤਾ ਘਟੇਗੀ। ਇਸ ਨਾਲ ਨਾ ਸਿਰਫ਼ ਪਾਣੀ ਦੀ ਬਚਤ ਹੋਵੇਗੀ ਸਗੋਂ ਕਿਸਾਨ ਉੱਚ ਕਿਸਮ ਦੀ ਖੇਤੀ ਕਰਨ ਦੇ ਯੋਗ ਵੀ ਬਣਣਗੇ।ਇਸ ਮੌਕੇ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਪਿਪਲਾਂਵਾਲਾ ਸਥਿਤ ਸੀਵਰੇਜ ਟ੍ਰੀਟਮੈਂਟ ਪਲਾਂਟ ਤੋਂ ਸੋਧ ਹੋ ਕੇ ਨਿਕਲਣ ਵਾਲਾ ਪਾਣੀ ਹੁਣ ਇਲਾਕੇ ਦੇ ਸੱਤ ਪਿੰਡਾਂ ਦੇ ਕਿਸਾਨਾਂ ਨੂੰ ਸਿੰਚਾਈ ਲਈ ਉਪਲਬਧ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮਹਤਵਪੂਰਣ ਯੋਜਨਾ ਅਧੀਨ ਲਗਭਗ 40 ਕਿਲੋਮੀਟਰ ਲੰਬੀ ਪਾਈਪਲਾਈਨ ਵਿਛਾਈ ਗਈ ਹੈ, ਜਿਸ ਰਾਹੀਂ ਸੋਧਿਆ ਪਾਣੀ ਖੇਤਾਂ ਤੱਕ ਪਹੁੰਚਾਇਆ ਜਾਵੇਗਾ।ਉਨ੍ਹਾ...