Monday, June 22
Shadow

Tag: punjab news

ਪੀ.ਆਰ.ਟੀ.ਸੀ. ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਵੱਲੋਂ ਸੰਗਰੂਰ ਡਿਪੂ ਅਤੇ ਬੱਸ ਅੱਡੇ ਦੀ ਅਚਨਚੇਤ ਚੈਕਿੰਗ

ਪੀ.ਆਰ.ਟੀ.ਸੀ. ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਵੱਲੋਂ ਸੰਗਰੂਰ ਡਿਪੂ ਅਤੇ ਬੱਸ ਅੱਡੇ ਦੀ ਅਚਨਚੇਤ ਚੈਕਿੰਗ

local news
ਸੰਗਰੂਰ, 25 ਅਪ੍ਰੈਲ: ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਵੱਲੋਂ ਅੱਜ ਸੰਗਰੂਰ ਡਿਪੂ ਅਤੇ ਸਥਾਨਕ ਬੱਸ ਅੱਡੇ ਦੀ ਅਚਾਨਕ ਚੈਕਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਡਿਪੂ ਦੇ ਕਰਮਚਾਰੀਆਂ ਨਾਲ ਸਮੁੱਚੀ ਕਾਰਗੁਜ਼ਾਰੀ ਬਾਰੇ ਵਿਸਥਾਰਪੂਰਵਕ ਜਾਣਕਾਰੀ ਪ੍ਰਾਪਤ ਕੀਤੀ, ਜਿਸ ਵਿੱਚ ਨਵੇਂ ਰੂਟਾਂ ਦੀ ਸ਼ੁਰੂਆਤ, ਰੋਜ਼ਾਨਾ ਆਮਦਨ ਅਤੇ ਕੇ.ਐੱਮ.ਪੀ.ਐੱਲ. ਕਿਲੋਮੀਟਰ ਪ੍ਰਤੀ ਲੀਟਰ ਦੀ ਸਥਿਤੀ ਸ਼ਾਮਲ ਰਹੀ। ਇਸ ਮੌਕੇ ਉਨ੍ਹਾਂ ਨੇ ਪ੍ਰਸ਼ਾਨਿਕ ਅਧਿਕਾਰੀਆਂ ਅਤੇ ਹੋਰ ਸਟਾਫ ਨੂੰ ਹੋਰ ਸੁਧਾਰ ਲਿਆਉਣ ਲਈ ਵੀ ਆਦੇਸ਼ ਦਿੱਤੇ। ਚੇਅਰਮੈਨ ਨੇ ਸਵਾਰੀਆਂ, ਕੰਡਕਟਰਾਂ ਤੇ ਡਰਾਈਵਰਾਂ ਨਾਲ ਸਿੱਧੀ ਗੱਲਬਾਤ ਵੀ ਕੀਤੀ। ਉਨ੍ਹਾਂ ਨੇ ਚੈਕਿੰਗ ਦੌਰਾਨ ਸੰਗਰੂਰ ਬੱਸ ਅੱਡੇ ਵਿੱਚ ਸਾਫ-ਸਫਾਈ ਦੇ ਪ੍ਰਬੰਧਾਂ, ਵਾਸ਼ਰੂਮਾਂ ਦੀ ਸਥਿਤੀ ਅਤੇ ਬੱਸਾਂ ਦੀ ਹਾਲਤ ਦਾ ਜਾਇਜ਼ਾ ਲਿਆ। ਚੇਅਰਮੈਨ ਹਰਪਾਲ ਜੁਨੇਜਾ ਨੇ ਦੱਸਿਆ ਕਿ ਯਾਤਰੀਆਂ ਨੂੰ ਸੁਵਿਧਾਜਨਕ, ਸੁਰੱਖਿਅਤ ਅਤੇ ਸਮੇਂ ਸਿਰ ਸੇਵਾਵਾਂ ਪ੍ਰਦਾਨ ਕਰਨਾ ਪੀ.ਆਰ.ਟੀ.ਸੀ. ਦੀ ਮੁੱਖ ਪਹਿਲ ਹੈ। ਉਨ੍ਹਾਂ ਕਿਹਾ ਕਿ ਸਟਾਫ ਦੇ ਸਬੰਧਤ ਕਰਮਚਾਰੀਆਂ ਨੂੰ...
ਭਾਜਪਾ ਦੀਆਂ ਕਾਰਵਾਈਆਂ ਬਾਬਾ ਸਾਹਿਬ ਅੰਬੇਡਕਰ ਦੇ ਸੰਵਿਧਾਨ ਅਤੇ ਹਰ ਪੰਜਾਬੀ ਦੇ ਲੋਕਤੰਤਰੀ ਅਧਿਕਾਰਾਂ ‘ਤੇ ਸਿੱਧਾ ਹਮਲਾ ਹਨ: ਹਰਪਾਲ ਸਿੰਘ ਚੀਮਾ

ਭਾਜਪਾ ਦੀਆਂ ਕਾਰਵਾਈਆਂ ਬਾਬਾ ਸਾਹਿਬ ਅੰਬੇਡਕਰ ਦੇ ਸੰਵਿਧਾਨ ਅਤੇ ਹਰ ਪੰਜਾਬੀ ਦੇ ਲੋਕਤੰਤਰੀ ਅਧਿਕਾਰਾਂ ‘ਤੇ ਸਿੱਧਾ ਹਮਲਾ ਹਨ: ਹਰਪਾਲ ਸਿੰਘ ਚੀਮਾ

News of Punjab
*ਚੰਡੀਗੜ੍ਹ 24 ਅਪ੍ਰੈਲ 2026* ਪੰਜਾਬ ਦੇ ਵਿੱਤ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਹਰਪਾਲ ਸਿੰਘ ਚੀਮਾ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਭਾਰਤੀ ਜਨਤਾ ਪਾਰਟੀ ਨੇ ਪੰਜਾਬ ਅਤੇ ਇੱਥੋਂ ਦੇ ਲੋਕਾਂ 'ਤੇ ਗੈਰ-ਲੋਕਤੰਤਰੀ ਹਮਲਾ ਕੀਤਾ ਹੈ। ਉਨ੍ਹਾਂ ਇਸ ਨੂੰ ਬਾਬਾ ਸਾਹਿਬ ਅੰਬੇਡਕਰ ਦੇ ਸੰਵਿਧਾਨ ਅਤੇ ਨਾਗਰਿਕਾਂ ਦੇ ਲੋਕਤੰਤਰੀ ਅਧਿਕਾਰਾਂ 'ਤੇ ਸਿੱਧਾ ਹਮਲਾ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬੀ, ਜਿਨ੍ਹਾਂ ਨੇ ਇਤਿਹਾਸਕ ਤੌਰ 'ਤੇ ਦੇਸ਼ ਦੀ ਆਜ਼ਾਦੀ ਅਤੇ ਲੋਕਤੰਤਰ ਲਈ ਕੁਰਬਾਨੀਆਂ ਦਿੱਤੀਆਂ ਹਨ, ਇਸ ਵਿਸ਼ਵਾਸਘਾਤ ਨੂੰ ਬਰਦਾਸ਼ਤ ਨਹੀਂ ਕਰਨਗੇ ਅਤੇ ਮੂੰਹ-ਤੋੜ ਜਵਾਬ ਦੇਣਗੇ। ਇੱਕ ਬਿਆਨ ਵਿੱਚ ਸੀਨੀਅਰ ‘ਆਪ’ ਆਗੂ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ।ਭਾਜਪਾ ਨੇ ਪੰਜਾਬੀਆਂ ‘ਤੇ ਗੈਰ-ਲੋਕਤੰਤਰੀ ਤਰੀਕੇ ਨਾਲ ਹਮਲਾ ਕੀਤਾ ਹੈ। ਬਾਬਾ ਸਾਹਿਬ ਅੰਬੇਡਕਰ ਵੱਲੋਂ ਸੰਵਿਧਾਨ ਤਹਿਤ ਦਿੱਤਾ ਗਿਆ ਵੋਟ ਦਾ ਅਧਿਕਾਰ ਖੋਹਿਆ ਜਾ ਰਿਹਾ ਹੈ। ਇਹ ਬਾਬਾ ਸਾਹਿਬ ਅੰਬੇਡਕਰ ਦੇ ਸੰਵਿਧਾਨ 'ਤੇ ਸਿੱਧਾ ਹਮਲਾ ਹੈ ਅਤੇ 3 ਕਰੋੜ ਪੰਜਾਬੀ ਇਸ ਨੂੰ ਬਰਦਾਸ਼ਤ ਨਹੀਂ ਕਰਨਗੇ। ਪੰਜਾਬ ਨੇ ਇ...
ਜਦੋਂ ਤੋਂ ਬੇਅਦਬੀ ਵਿਰੋਧੀ ਕਾਨੂੰਨ ਬਣਿਆ ਹੈ, ਭਾਜਪਾ ਮੈਨੂੰ ਕਮਜ਼ੋਰ ਅਤੇ ਖ਼ਤਮ ਕਰਨ ਦੀਆਂ ਸਾਜ਼ਿਸ਼ਾਂ ਰਚ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਦੋਂ ਤੋਂ ਬੇਅਦਬੀ ਵਿਰੋਧੀ ਕਾਨੂੰਨ ਬਣਿਆ ਹੈ, ਭਾਜਪਾ ਮੈਨੂੰ ਕਮਜ਼ੋਰ ਅਤੇ ਖ਼ਤਮ ਕਰਨ ਦੀਆਂ ਸਾਜ਼ਿਸ਼ਾਂ ਰਚ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਚੰਡੀਗੜ੍ਹ; 24 ਅਪ੍ਰੈਲ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਜਪਾ ਨੂੰ ਇੱਕ ਸਪੱਸ਼ਟ ਸੁਨੇਹਾ ਦਿੰਦਿਆਂ ਕਿਹਾ ਕਿ ਜਦੋਂ ਤੋਂ 'ਬੇਅਦਬੀ' ਵਿਰੁੱਧ ਸਖ਼ਤ ਕਾਨੂੰਨ ਬਣਾਏ ਗਏ ਹਨ, ਭਾਜਪਾ ਦੀ ਬੇਚੈਨੀ ਸਪੱਸ਼ਟ ਦਿਖਾਈ ਦੇ ਰਹੀ ਹੈ ਕਿਉਂਕਿ ਭਾਜਪਾ ਪੰਜਾਬ ਦੀਆਂ ਭਾਵਨਾਵਾਂ ਨਾਲ ਜੁੜੇ ਇਸ ਮੁੱਦੇ 'ਤੇ ਪੰਜਾਬ ਸਰਕਾਰ ਦੀ ਫੈਸਲਾਕੁੰਨ ਕਾਰਵਾਈ ਨੂੰ ਸਵੀਕਾਰ ਨਹੀਂ ਕਰ ਪਾ ਰਹੀ। ਉਨ੍ਹਾਂ ਕਿਹਾ ਕਿ ਭਾਜਪਾ, ਜਿਸ ਨੂੰ ਪੰਜਾਬ ਨੇ ਵਾਰ-ਵਾਰ ਨਕਾਰਿਆ ਹੈ, ਸੂਬੇ ਅਤੇ ਆਮ ਆਦਮੀ ਪਾਰਟੀ (ਆਪ) ਪ੍ਰਤੀ ਬਦਲਾਖ਼ੋਰੀ ਤੇ ਦੁਸ਼ਮਣੀ ਵਾਲਾ ਰਵੱਈਆ ਅਪਣਾ ਕੇ ਡਰਾਉਣ-ਧਮਕਾਉਣ, ਲਾਲਚ ਦੇਣ ਅਤੇ ਦਲ-ਬਦਲੀ ਦੇ ਯਤਨਾਂ ਰਾਹੀਂ ਭ੍ਰਿਸ਼ਟਾਚਾਰ ਮੁਕਤ ਆਪ ਸਰਕਾਰ ਨੂੰ ਕਮਜ਼ੋਰ ਕਰਨ ਦੀ ਲਗਾਤਾਰ ਕੋਸ਼ਿਸ਼ ਕਰ ਰਹੀ ਹੈ। ਪਾਰਟੀ ਛੱਡਣ ਵਾਲਿਆਂ ਅਤੇ ਅਜਿਹੇ ਕਦਮ ਚੁੱਕਣ ਲਈ ਮਜਬੂਰ ਕਰਨ ਵਾਲਿਆਂ ਦੀ ਸਖ਼ਤ ਨਿੰਦਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਵਿੱਚ ਭਾਜਪਾ ਦਾ ਸਿਆਸੀ ਆਧਾਰ ਨਾ ਮਾਤਰ ਹੋਣ ਕਰਕੇ ਉਹ ਅਜਿਹੀਆਂ ਘਟੀਆਂ ਚਾਲਾਂ ਚੱਲ ਰਹੀ ਹੈ ਕਿਉਂਕਿ ਆਪ ਸਰਕਾਰ ਵੱਲੋਂ ਸਕੂਲਾਂ, ਹਸਪਤਾ...
ਆਪ’ ਆਗੂਆਂ ਦੇ ਘਰਾਂ ‘ਤੇ ਈਡੀ-ਸੀਬੀਆਈ ਦੀਆਂ ਰੇਡਾਂ ਕਰਵਾ ਕੇ ਅਮਿਤ ਸ਼ਾਹ ਪਾਰਟੀ ਤੋੜਨ ਦੀ ਕੋਸ਼ਿਸ਼ ਕਰ ਰਹੇ ਹਨ: ਮੀਤ ਹੇਅਰ

ਆਪ’ ਆਗੂਆਂ ਦੇ ਘਰਾਂ ‘ਤੇ ਈਡੀ-ਸੀਬੀਆਈ ਦੀਆਂ ਰੇਡਾਂ ਕਰਵਾ ਕੇ ਅਮਿਤ ਸ਼ਾਹ ਪਾਰਟੀ ਤੋੜਨ ਦੀ ਕੋਸ਼ਿਸ਼ ਕਰ ਰਹੇ ਹਨ: ਮੀਤ ਹੇਅਰ

News of Punjab
ਚੰਡੀਗੜ੍ਹ 24 ਅਪ੍ਰੈਲ 2026- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਸਾਂਸਦ ਗੁਰਮੀਤ ਸਿੰਘ ਮੀਤ ਹੇਅਰ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) 'ਤੇ ਤਿੱਖਾ ਹਮਲਾ ਕਰਦਿਆਂ ਕਿਹਾ ਹੈ ਕਿ ਪਿਛਲੇ 12 ਸਾਲਾਂ ਤੋਂ ਭਾਜਪਾ ਪੂਰੇ ਦੇਸ਼ ਵਿੱਚ ਲੋਕਤੰਤਰ ਦਾ ਗਲਾ ਘੁੱਟਣ ਦਾ ਇੱਕੋ ਮਾਡਲ ਅਪਣਾ ਰਹੀ ਹੈ। ਉਨ੍ਹਾਂ ਕਿਹਾ ਕਿ ਚੋਣਾਂ ਆਉਂਦੇ ਹੀ ਭਾਜਪਾ ਆਪਣੀ ਹਾਰ ਦੇ ਡਰੋਂ ਵਿਰੋਧੀ ਆਗੂਆਂ ਨੂੰ ਈਡੀ ਅਤੇ ਸੀਬੀਆਈ ਰਾਹੀਂ ਡਰਾਉਣਾ ਸ਼ੁਰੂ ਕਰ ਦਿੰਦੀ ਹੈ ਜਾਂ ਲਾਲਚ ਦੇ ਕੇ ਆਪਣੀ ਪਾਰਟੀ ਵਿੱਚ ਸ਼ਾਮਲ ਕਰ ਲੈਂਦੀ ਹੈ। ਮੀਤ ਹੇਅਰ ਨੇ ਸਪੱਸ਼ਟ ਕੀਤਾ ਕਿ ਪੰਜਾਬ ਦੀ ਧਰਤੀ ਸਿਧਾਂਤਾਂ ਅਤੇ ਸੰਘਰਸ਼ ਦੀ ਧਰਤੀ ਹੈ, ਇੱਥੇ ਭਾਜਪਾ ਦਾ ਇਹ 'ਵਾਸ਼ਿੰਗ ਮਸ਼ੀਨ' ਮਾਡਲ ਕਦੇ ਸਫਲ ਨਹੀਂ ਹੋਵੇਗਾ। ਸ਼ੁੱਕਰਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਾਂਸਦ ਮੀਤ ਹੇਅਰ ਨੇ ਉਦਾਹਰਣ ਦਿੰਦਿਆਂ ਕਿਹਾ ਕਿ ਅਸਾਮ ਵਿੱਚ ਹੇਮੰਤ ਵਿਸ਼ਵਾ ਸ਼ਰਮਾ 'ਤੇ ਕਾਂਗਰਸ ਵਿੱਚ ਰਹਿੰਦਿਆਂ ਸੀਬੀਆਈ ਦੀ ਛਾਪੇਮਾਰੀ ਹੋਈ, ਪਰ ਭਾਜਪਾ ਵਿੱਚ ਸ਼ਾਮਲ ਹੁੰਦੇ ਹੀ ਉਹ ਪਾਕ-ਸਾਫ਼ ਹੋ ਗਏ। ਮਹਾਰਾਸ਼ਟਰ ਵਿੱਚ ਅਜੀਤ ਪਵਾਰ 'ਤੇ ਇੱਕੋ ਰਾ...
ਭਗਵੰਤ ਸਿੰਘ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਹੇਠ ਨਕਦ-ਰਹਿਤ ਇਲਾਜ, ਨਿਊਰੋਲੋਜੀਕਲ ਐਮਰਜੈਂਸੀ ਦੌਰਾਨ ਤੁਰੰਤ ਸਿਹਤ ਸਹੂਲਤਾਂ ਬਣਾ ਰਿਹੈ ਯਕੀਨੀ; ਜਿੱਥੇ ਜੀਵਨ ਬਚਾਉਣ ਲਈ ਮਿੰਟ-ਮਿੰਟ ਹੁੰਦੈ ਸਹਾਈ

ਭਗਵੰਤ ਸਿੰਘ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਹੇਠ ਨਕਦ-ਰਹਿਤ ਇਲਾਜ, ਨਿਊਰੋਲੋਜੀਕਲ ਐਮਰਜੈਂਸੀ ਦੌਰਾਨ ਤੁਰੰਤ ਸਿਹਤ ਸਹੂਲਤਾਂ ਬਣਾ ਰਿਹੈ ਯਕੀਨੀ; ਜਿੱਥੇ ਜੀਵਨ ਬਚਾਉਣ ਲਈ ਮਿੰਟ-ਮਿੰਟ ਹੁੰਦੈ ਸਹਾਈ

News of Punjab
*ਚੰਡੀਗੜ੍ਹ, 24 ਅਪ੍ਰੈਲ 2026* ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੀ ਸਿਹਤ ਪ੍ਰਣਾਲੀ ਦੇ ਜ਼ਮੀਨੀ ਪੱਧਰ ‘ਤੇ ਸਾਕਾਰਾਤਮਕ ਅਤੇ ਜੀਵਨ-ਰੱਖਿਅਕ ਨਤੀਜੇ ਸਾਹਮਣੇ ਆ ਰਹੇ ਹਨ। ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਫੈਸਲਾਕੁੰਨ ਕਦਮ ਸਾਬਿਤ ਹੋ ਰਹੀ ਹੈ। ਜਿਸ ਤਹਿਤ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਹੁਣ ਆਰਥਿਕ ਤੰਗੀ ਕਿਸੇ ਵੀ ਮਰੀਜ਼ ਦੇ ਇਲਾਜ ਦਰਮਿਆਨ ਰੁਕਾਵਟ ਨਾ ਬਣੇ। ਹੁਸ਼ਿਆਰਪੁਰ ਦਾ ਇੱਕ ਹਾਲੀਆ ਮਾਮਲਾ ਇਸ ਬਦਲਾਅ ਨੂੰ ਦੀ ਪ੍ਰਤੱਖ ਸਬੂਤ ਹੈ। ਸੰਦੀਪ ਸਿੰਘ, ਜਿਸਨੂੰ ਤੀਵਰ ਇਸਕੀਮਿਕ ਸਟਰੋਕ ਹੋਇਆ ਸੀ, ਨੂੰ ਏਮਸ ਬਠਿੰਡਾ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸਦਾ 32,300 ਰੁਪਏ ਦਾ ਇਲਾਜ ਪੂਰੀ ਤਰ੍ਹਾਂ ਯੋਜਨਾ ਹੇਠ ਕਵਰ ਕੀਤਾ ਗਿਆ। ਉਸਦੇ ਪਿਤਾ ਜਗਜੀਤ ਸਿੰਘ ਨੇ ਕਿਹਾ, “ਖੁਸ਼ਕਿਸਮਤੀ ਨਾਲ ਅਸੀਂ ਪਹਿਲਾਂ ਹੀ ਸਿਹਤ ਕਾਰਡ ਬਣਵਾ ਲਿਆ ਸੀ। ਇਸ ਨਾਲ ਇਲਾਜ ਦਾ ਸਾਰਾ ਖਰਚਾ ਕਵਰ ਹੋ ਗਿਆ।”ਇਹ ਮਾਮਲਾ ਦਰਸਾਉਂਦਾ ਹੈ ਕਿ ਭਗਵੰਤ ਮਾਨ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਕਿਸ ਤਰ੍ਹਾਂ ਮੈਡੀਕਲ ਐਮਰਜੈਂਸੀ ਦੌਰਾਨ ਪਰਿਵਾਰਾਂ ਨੂੰ ਅਣ-ਕਿਆਸੇ ਆਰਥਿਕ ਬੋਝ ਤੋਂ ਬਚਾ ਰਹੀਆਂ...
ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ 11 ਕਰੋੜ ਰੁਪਏ ਦੀ ਲਾਗਤ ਵਾਲੇ ਸਿੰਚਾਈ ਪ੍ਰੋਜੈਕਟ ਦਾ ਕੀਤਾ ਉਦਘਾਟਨ

ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ 11 ਕਰੋੜ ਰੁਪਏ ਦੀ ਲਾਗਤ ਵਾਲੇ ਸਿੰਚਾਈ ਪ੍ਰੋਜੈਕਟ ਦਾ ਕੀਤਾ ਉਦਘਾਟਨ

local news
ਹੁਸ਼ਿਆਰਪੁਰ, 24 ਅਪ੍ਰੈਲ: ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਸ਼ੁੱਕਰਵਾਰ ਨੂੰ ਸੀਵਰੇਜ ਟ੍ਰੀਟਮੈਂਟ ਪਲਾਂਟ ਪਿਪਲਾਂਵਾਲਾ, ਹੁਸ਼ਿਆਰਪੁਰ ਵਿੱਚ 30 ਐਮ.ਐਲ.ਡੀ. ਸੋਧੇ ਪਾਣੀ ਨੂੰ ਜ਼ਮੀਨਦੋਜ਼ ਨਾਲਿਆਂ ਰਾਹੀਂ ਖੇਤਾਂ ਦੀ ਸਿੰਚਾਈ ਲਈ ਵਰਤਣ ਵਾਲੇ ਮਹੱਤਵਪੂਰਨ ਪ੍ਰੋਜੈਕਟ ਦਾ ਉਦਘਾਟਨ ਕੀਤਾ। ਭੂਮੀ ਸੁਰੱਖਿਆ ਵਿਭਾਗ ਵੱਲੋਂ ਕਰੀਬ 11 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਇਸ ਪ੍ਰੋਜੈਕਟ ਨਾਲ ਕਿਸਾਨਾਂ ਨੂੰ ਸਿੰਚਾਈ ਲਈ ਪ੍ਰਚੂਰ ਪਾਣੀ ਉਪਲਬਧ ਹੋਵੇਗਾ ਅਤੇ ਕੁਦਰਤੀ ਜਲ ਸਰੋਤਾਂ ‘ਤੇ ਨਿਰਭਰਤਾ ਘਟੇਗੀ। ਇਸ ਨਾਲ ਨਾ ਸਿਰਫ਼ ਪਾਣੀ ਦੀ ਬਚਤ ਹੋਵੇਗੀ ਸਗੋਂ ਕਿਸਾਨ ਉੱਚ ਕਿਸਮ ਦੀ ਖੇਤੀ ਕਰਨ ਦੇ ਯੋਗ ਵੀ ਬਣਣਗੇ।ਇਸ ਮੌਕੇ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਪਿਪਲਾਂਵਾਲਾ ਸਥਿਤ ਸੀਵਰੇਜ ਟ੍ਰੀਟਮੈਂਟ ਪਲਾਂਟ ਤੋਂ ਸੋਧ ਹੋ ਕੇ ਨਿਕਲਣ ਵਾਲਾ ਪਾਣੀ ਹੁਣ ਇਲਾਕੇ ਦੇ ਸੱਤ ਪਿੰਡਾਂ ਦੇ ਕਿਸਾਨਾਂ ਨੂੰ ਸਿੰਚਾਈ ਲਈ ਉਪਲਬਧ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮਹਤਵਪੂਰਣ ਯੋਜਨਾ ਅਧੀਨ ਲਗਭਗ 40 ਕਿਲੋਮੀਟਰ ਲੰਬੀ ਪਾਈਪਲਾਈਨ ਵਿਛਾਈ ਗਈ ਹੈ, ਜਿਸ ਰਾਹੀਂ ਸੋਧਿਆ ਪਾਣੀ ਖੇਤਾਂ ਤੱਕ ਪਹੁੰਚਾਇਆ ਜਾਵੇਗਾ।ਉਨ੍ਹਾ...
ਧੂਰੀ ਵਿਖੇ ਰਿਹਾਇਸ਼ੀ ਮਕਾਨ ‘ਚ ਕੱਚ ਦੀ ਬੋਤਲ ਵਿੱਚ ਪੈਟਰੋਲ ਨੂੰ ਅੱਗ ਲਗਾ ਕੇ ਸੁੱਟਣ ਵਾਲੀ ਵਾਰਦਾਤ ਹੱਲ- ਸਰਤਾਜ ਸਿੰਘ ਚਾਹਲ

ਧੂਰੀ ਵਿਖੇ ਰਿਹਾਇਸ਼ੀ ਮਕਾਨ ‘ਚ ਕੱਚ ਦੀ ਬੋਤਲ ਵਿੱਚ ਪੈਟਰੋਲ ਨੂੰ ਅੱਗ ਲਗਾ ਕੇ ਸੁੱਟਣ ਵਾਲੀ ਵਾਰਦਾਤ ਹੱਲ- ਸਰਤਾਜ ਸਿੰਘ ਚਾਹਲ

Crime news, local news
ਸੰਗਰੂਰ, 24 ਅਪ੍ਰੈਲ: ਸੰਗਰੂਰ ਦੇ ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਨੇ ਦੱਸਿਆ ਹੈ ਕਿ ਜ਼ਿਲ੍ਹਾ ਪੁਲਿਸ ਸੰਗਰੂਰ ਵੱਲੋਂ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਗਈ ਮੁਹਿੰਮ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ ਜਦੋਂ ਪੁਲਿਸ ਨੇ ਧੂਰੀ ਵਿਖੇ ਰਿਹਾਇਸ਼ੀ ਮਕਾਨ ‘ਚ ਕੱਚ ਦੀ ਬੋਤਲ ਵਿੱਚ ਪੈਟਰੋਲ ਨੂੰ ਅੱਗ ਲਗਾ ਕੇ ਸੁੱਟਣ ਵਾਲੀ ਵਾਰਦਾਤ ਹੱਲ ਕਰ ਲਈ। ਇੱਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਐਸ ਐਸ ਪੀ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਥਾਣਾ ਸਿਟੀ ਧੂਰੀ ਦੇ ਏਰੀਆ ਵਿੱਚ ਰਿਹਾਇਸ਼ੀ ਮਕਾਨ ਵਿੱਚ ਕੱਚ ਦੀ ਬੋਤਲ ਵਿੱਚ ਪੈਟਰੌਲ ਪਾ ਕੇ ਉਸਨੂੰ ਅੱਗ ਲਗਾ ਕੇ ਸੁੱਟਣ ਵਾਲੇ 03 ਦੋਸੀਆਂ ਨੂੰ ਗ੍ਰਿਫਤਾਰ ਕਰਕੇ ਵਾਰਦਾਤ ਸਮੇਂ ਵਰਤਿਆ ਮੋਟਰਸਾਇਕਲ ਵੀ ਬ੍ਰਾਮਦ ਕਰਵਾ ਲਿਆ ਗਿਆ ਹੈ।ਸ੍ਰੀ ਚਾਹਲ ਨੇ ਹੋਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਥਾਣਾ ਸਿਟੀ ਧੂਰੀ ਵਿਖੇ ਇਤਲਾਹ ਮਿਲੀ ਸੀ ਕਿ ਮਿਤੀ 20.04.2026 ਨੂੰ ਕਰੀਬ 11 ਵਜੇ ਰਾਤ 03 ਅਣਪਛਾਤਿਆਂ ਨੇ ਦਰਸ਼ਨ ਕੁਮਾਰ ਵਾਸੀ ਧੂਰੀ ਦੇ ਰਿਹਾਇਸ਼ੀ ਮਕਾਨ ਅੰਦਰ ਕੱਚ ਦੀ ਬੋਤਲ ਵਿੱਚ ਪੈਟਰੋਲ ਪਾ ਕੇ ਅੱਗ ਲਗਾ ਕੇ ਸੁੱਟਿਆ ਸੀ। ਜਿਸ ‘ਤੇ ਮੁਕੱਦਮਾ ਨੰਬਰ 59 ਮਿਤੀ 21.04.2...
ਬਾਹਰਲੇ ਰਾਜਾਂ ਤੋਂ ਕਣਕ ਦੀ ਅਣਅਧਿਕਾਰਤ ਸਪਲਾਈ ਨੂੰ ਰੋਕਣ ਲਈ ਬੋਹਾ ਤੇ ਸਰਦੂਲਗੜ੍ਹ ਹੱਦਾਂ ‘ਤੇ ਬੈਰੀਅਰ ਸਥਾਪਿਤ

ਬਾਹਰਲੇ ਰਾਜਾਂ ਤੋਂ ਕਣਕ ਦੀ ਅਣਅਧਿਕਾਰਤ ਸਪਲਾਈ ਨੂੰ ਰੋਕਣ ਲਈ ਬੋਹਾ ਤੇ ਸਰਦੂਲਗੜ੍ਹ ਹੱਦਾਂ ‘ਤੇ ਬੈਰੀਅਰ ਸਥਾਪਿਤ

local news
ਮਾਨਸਾ, 24 ਅਪ੍ਰੈਲ: ਜ਼ਿਲ੍ਹਾ ਮੰਡੀ ਅਫ਼ਸਰ, ਸ੍ਰੀ ਗੌਰਵ ਗਰਗ ਨੇ ਦੱਸਿਆ ਕਿ ਹਾੜ੍ਹੀ ਸੀਜਨ 2026-27 ਦੌਰਾਨ ਬਾਹਰਲੇ ਰਾਜਾਂ ਤੋਂ ਅਣ-ਅਧਿਕਾਰਤ ਕਣਕ ਦੀ ਸਪਲਾਈ ਨੂੰ ਰੋਕਣ ਲਈ ਪੰਜਾਬ ਮੰਡੀ ਬੋਰਡ ਵੱਲੋ ਮਾਰਕਿਟ ਕਮੇਟੀ, ਬੋਹਾ ਅਧੀਨ ਰਤੀਆ ਰੋਡ, ਬੋਹਾ ਅਤੇ ਮਾਰਕਿਟ ਕਮੇਟੀ ਸਰਦੂਲਗੜ੍ਹ ਅਧੀਨ ਸਿਰਸਾ ਰੋਡ ਸਰਦੂਲੇਵਾਲਾ ਵਿਖੇ 02 ਬੈਰੀਅਰ ਸਥਾਪਿਤ ਕੀਤੇ ਗਏ ਹਨ।  ਉਨ੍ਹਾਂ ਦੱਸਿਆ ਕਿ ਇੰਨ੍ਹਾਂ ਬੈਰੀਅਰ ਉੱਪਰ ਪੰਜਾਬ ਮੰਡੀ ਬੋਰਡ/ਮਾਰਕਿਟ ਕਮੇਟੀ ਵੱਲੋ 24x7 ਘੰਟਿਆਂ ਲਈ ਆਪਣੇ ਕਰਮਚਾਰੀ ਤੈਨਾਤ ਕੀਤੇ ਗਏ ਹਨ ਤਾਂ ਜੋ ਬਾਹਰਲੇ ਰਾਜਾਂ ਤੋਂ ਗੈਰ ਕਾਨੂੰਨੀ ਤੌਰ 'ਤੇ ਅਣਅਧਿਕਾਰਤ ਕਣਕ ਦੀ ਸਪਲਾਈ ਨੂੰ ਰੋਕਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਕੋਈ ਬਾਹਰਲੇ ਰਾਜਾਂ ਤੋਂ ਅਣਅਧਿਕਾਰਤ ਕਣਕ ਨਹੀ ਆਉਣ ਦਿੱਤੀ ਜਾਵੇਗੀ। ਜੇਕਰ ਕੋਈ ਵਿਅਕਤੀ ਜਾਂ ਫਰਮ ਬਾਹਰਲੇ ਰਾਜ ਤੋ ਕਣਕ ਮੰਗਵਾਉਦੀ ਹੈ ਤਾਂ ਉਸ ਵਿਅਕਤੀ ਜਾਂ ਫਰਮ ਵਿਰੁੱਧ ਬਣਦੀ ਸਖ਼ਤ ਕਾਰਵਾਈ ਕੀਤੀ ਜਾਵੇਗੀ।...
ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਜਾਂਚ ਅਨੁਸਾਰ ਸਤਲੁਜ ‘ਚ ਮੱਛੀਆਂ ਦੇ ਮਰਨ ਪਿੱਛੇ ਉਦਯੋਗਿਕ ਪ੍ਰਦੂਸ਼ਣ ਦੀ ਕੋਈ ਭੂਮਿਕਾ ਨਹੀਂ

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਜਾਂਚ ਅਨੁਸਾਰ ਸਤਲੁਜ ‘ਚ ਮੱਛੀਆਂ ਦੇ ਮਰਨ ਪਿੱਛੇ ਉਦਯੋਗਿਕ ਪ੍ਰਦੂਸ਼ਣ ਦੀ ਕੋਈ ਭੂਮਿਕਾ ਨਹੀਂ

News of Punjab
ਚੰਡੀਗੜ੍ਹ, 24 ਅਪ੍ਰੈਲ: ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀ.ਪੀ.ਸੀ.ਬੀ.) ਨੇ ਜ਼ਿਲ੍ਹਾ ਫਿਰੋਜ਼ਪੁਰ ਵਿੱਚ ਹਰੀਕੇ ਹੈੱਡ ਵਰਕਸ ਨੇੜੇ ਸਤਲੁਜ ਦਰਿਆ ‘ਚ ਮੱਛੀਆਂ ਦੇ ਮਰਨ ਸਬੰਧੀ ਰਿਪੋਰਟ ਕੀਤੇ ਗਏ ਮਾਮਲੇ ਵਿੱਚ ਵਿਸਤ੍ਰਿਤ ਫੀਲਡ ਜਾਂਚ ਪੂਰੀ ਕਰ ਲਈ ਹੈ। ਜਾਂਚ ਤੋਂ ਪਤਾ ਚੱਲਦਾ ਹੈ ਕਿ ਵਿਸ਼ਲੇਸ਼ਿਤ ਮਾਪਦੰਡਾਂ ਦੇ ਆਧਾਰ 'ਤੇ ਦਰਿਆ ਦੇ ਹਿੱਸੇ, ਜਿਥੋਂ ਨਮੂਨੇ ਲਏ ਗਏ ਸਨ, ਵਿੱਚ ਉਦਯੋਗਿਕ ਪ੍ਰਦੂਸ਼ਣ ਦਾ ਕੋਈ ਜ਼ਹਿਰੀਲਾ ਤੱਤ ਨਹੀਂ ਪਾਇਆ ਗਿਆ। ਬੋਰਡ ਨੂੰ ਪਿਛਲੇ ਦਿਨੀਂ 3 ਅਪ੍ਰੈਲ ਨੂੰ ਇੱਕ ਵੀਡੀਓ ਪ੍ਰਾਪਤ ਹੋਈ ਸੀ, ਜਿਸ ਵਿੱਚ ਮਰੀਆਂ ਮੱਛੀਆਂ ਦਿਖਾਈ ਦੇ ਰਹੀਆਂ ਸਨ। ਪੀ.ਪੀ.ਸੀ.ਬੀ. ਦੀ ਇੱਕ ਟੀਮ ਨੇ ਅਗਲੇ ਹੀ ਦਿਨ ਵਿਗਿਆਨਕ ਸਟਾਫ਼ ਅਤੇ ਮੱਛੀ ਪਾਲਣ ਵਿਭਾਗ ਦੇ ਨਾਲ ਪਿੰਡ ਗੱਟਾ ਬਾਦਸ਼ਾਹ/ਦੀਨੇਕੇ ਦੇ ਨੇੜੇ ਹਰੀਕੇ ਹੈੱਡ ਵਰਕਸ ਦੇ ਆਲੇ-ਦੁਆਲੇ ਸਾਈਟ ਦਾ ਪਤਾ ਲਗਾਇਆ। ਫੀਲਡ ਨਿਰੀਖਣਾਂ ਨੇ ਹਰੀਕੇ ਹੈੱਡ ਵਰਕਸ ਦੀ ਡਾਊਨਸਟ੍ਰੀਮ ਦੀਆਂ ਕਈ ਥਾਵਾਂ 'ਤੇ ਖਾਸ ਕਰਕੇ ਫਿਸ਼ ਲੈਡਰ ਦੇ ਨੇੜੇ ਅਤੇ ਬੈਰਾਜ ਦੇ ਖਾਸ ਗੇਟਾਂ ਦੇ ਅੰਦਰ, ਮਰੀਆਂ ਮੱਛੀਆਂ ਦੀ ਮੌਜੂਦਗੀ; ਅਤੇ ਅੱਪਸਟ੍ਰੀਮ ‘ਚ ਕੋਈ ਮਰੀ ਮੱਛੀ...
ਪੰਜਾਬ ਨੇ ਲਗਾਤਾਰ ਚੌਥੇ ਸਫਲ ਸੀਜ਼ਨ ‘ਚ ਨਾਲੋ-ਨਾਲ ਖ਼ਰੀਦ ਤੇ ਅਦਾਇਗੀ ਯਕੀਨੀ ਬਣਾਈ – ਲਾਲ ਚੰਦ ਕਟਾਰੂਚੱਕ

ਪੰਜਾਬ ਨੇ ਲਗਾਤਾਰ ਚੌਥੇ ਸਫਲ ਸੀਜ਼ਨ ‘ਚ ਨਾਲੋ-ਨਾਲ ਖ਼ਰੀਦ ਤੇ ਅਦਾਇਗੀ ਯਕੀਨੀ ਬਣਾਈ – ਲਾਲ ਚੰਦ ਕਟਾਰੂਚੱਕ

News of Punjab
ਚੰਡੀਗੜ੍ਹ/ਝਬਾਲ (ਤਰਨ ਤਾਰਨ), 24 ਅਪ੍ਰੈਲ :         ਪੰਜਾਬ ਦੇ ਖ਼ੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਕਿਹਾ ਕਿ ਸੂਬੇ ਭਰ ਵਿਚ ਕਣਕ ਦੇ ਖ਼ਰੀਦ ਕਾਰਜ ਪੂਰੇ ਜ਼ੋਰਾਂ-ਸ਼ੋਰਾਂ ਨਾਲ ਜਾਰੀ ਹਨ ਅਤੇ ਕਿਸਾਨਾਂ ਨੂੰ ਖ਼ਰੀਦ ਦੇ 24 ਘੰਟਿਆਂ ਦੇ ਅੰਦਰ ਅਦਾਇਗੀ ਪ੍ਰਾਪਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੁਚਾਰੂ ਅਤੇ ਕਿਸਾਨ-ਪੱਖੀ ਖ਼ਰੀਦ ਸੀਜ਼ਨ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੇ ਲਗਾਤਾਰ ਚੌਥੇ ਸਫਲ ਸੀਜ਼ਨ 'ਚ ਨਾਲੋ-ਨਾਲ ਖ਼ਰੀਦ ਤੇ ਅਦਾਇਗੀ ਯਕੀਨੀ ਬਣਾਈ ਹੈ। ਝਬਾਲ ਦੀ ਦਾਣਾ ਮੰਡੀ ਵਿਖੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਕੈਬਨਿਟ ਮੰਤਰੀ ਨੇ ਚੱਲ ਰਹੀ ਖ਼ਰੀਦ ਦਾ ਜਾਇਜ਼ਾ ਲਿਆ ਅਤੇ ਕਿਸਾਨਾਂ, ਆੜ੍ਹਤੀਆਂ ਤੇ ਮਜ਼ਦੂਰਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ  ਹੁਣ ਤੱਕ ਸੂਬੇ ਦੀਆਂ ਮੰਡੀਆਂ ਵਿਚ 80 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿਚੋਂ 76 ਲੱਖ ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ, ਜੋ ਕਿ 96 ਫੀਸਦੀ ਬਣਦੀ ਹੈ। ਉਨ੍ਹ...