ਭਲਕੇ (24 ਅਪ੍ਰੈਲ) ਨੂੰ ਰਾਤ 8 ਵਜੇ ਸਿਵਲ ਡਿਫੈਂਸ ਵੱਲੋਂ ਕੀਤੀ ਜਾਵੇਗੀ ਮੋਕ ਡਰਿੱਲ- ਵਧੀਕ ਡਿਪਟੀ ਕਮਿਸ਼ਨਰ
ਮਾਲੇਰਕੋਟਲਾ 23 ਅਪ੍ਰੈਲ: ਗ੍ਰਹਿ ਮੰਤਰਾਲਾ, ਭਾਰਤ ਸਰਕਾਰ, ਨਵੀਂ ਦਿੱਲੀ ਦੇ ਨਿਰਦੇਸ਼ਾਂ ਤਹਿਤ ਅਨੁਸਾਰ 24 ਅਪ੍ਰੈਲ, 2026 ਨੂੰ ਰਾਤ 8 ਵਜੇ ਅਰਿਹੰਤ ਸਪਿਨਿੰਗ ਮਿਲਜ਼ ਰਿਹਾਇਸੀ ਖੇਤਰਾਂ ਵਿਖੇ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼ ਕਰਵਾਈ ਜਾ ਰਹੀ ਹੈ। ਇਹ ਮੌਕ ਐਕਸਰਸਾਈਜ਼ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਸਿਵਲ ਡਿਫੈਂਸ ਦੀ ਤਿਆਰੀ ਦੀ ਜਾਂਚ ਕਰਨ ਲਈ ਕੀਤੀ ਜਾ ਰਹੀ ਹੈ।
ਵਧੀਕ ਡਿਪਟੀ ਕਮਿਸ਼ਨਰ ਰਾਜਦੀਪ ਸਿੰਘ ਬਰਾੜ ਨੇ ਅਗੇਤੇ ਪ੍ਰਬੰਧਾ ਲਈ ਸੱਦੀ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦੱਸਿਆ ਕਿ ਇਹ ਮੌਕ ਐਕਸਰਸਾਈਜ਼ ਡੀ.ਜੀ.ਪੀ. ਕਮ ਕਮਾਡੈਂਟ ਜਨਰਲ ਪੰਜਾਬ ਹੋਮ ਗਾਰਡਸ ਐਂਡ ਡਾਇਰੈਕਟਰ,ਸਿਵਲ ਡਿਫੈਂਸ ਪੰਜਾਬ ਅਤੇ ਜ਼ਿਲ੍ਹਾ ਸਿਵਲ ਪ੍ਰਸਾਸ਼ਨ ਦੇ ਸਹਿਯ...








