Thursday, August 6
Shadow

Tag: punjabi news

ਪੰਜਾਬ ਸਰਕਾਰ ਨੇ ਰਿਕਾਰਡ ਮਾਲੀਏ, 1,300 ਕਰੋੜ ਰੁਪਏ ਦੇ ਸੜਕੀ ਕੰਮਾਂ ਅਤੇ ਵਿਆਪਕ ਨਾਗਰਿਕ ਸੁਧਾਰਾਂ ਨਾਲ ਸ਼ਹਿਰੀ ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਲਿਆਂਦੀ ਤੇਜ਼ੀ

ਪੰਜਾਬ ਸਰਕਾਰ ਨੇ ਰਿਕਾਰਡ ਮਾਲੀਏ, 1,300 ਕਰੋੜ ਰੁਪਏ ਦੇ ਸੜਕੀ ਕੰਮਾਂ ਅਤੇ ਵਿਆਪਕ ਨਾਗਰਿਕ ਸੁਧਾਰਾਂ ਨਾਲ ਸ਼ਹਿਰੀ ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਲਿਆਂਦੀ ਤੇਜ਼ੀ

Breaking News
ਚੰਡੀਗੜ੍ਹ, 3 ਅਪ੍ਰੈਲ 2026: ਸਥਾਨਕ ਸਰਕਾਰਾਂ, ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਅੱਜ ਸ਼ਹਿਰੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ, ਬਿਹਤਰ ਢੰਗ ਨਾਲ ਸੇਵਾ ਪ੍ਰਦਾਨ ਕਰਨ ਅਤੇ ਸੂਬੇ ਦੇ ਨਾਗਰਿਕਾਂ ਦੇ ਜੀਵਨ ਨੂੰ ਬਿਹਤਰ ਬਣਾਉਣ ਦੇ ਉਦੇਸ਼ ਨਾਲ ਵਿਆਪਕ ਪਹਿਲਕਦਮੀਆਂ ਅਤੇ ਸੁਧਾਰਾਂ ਦਾ ਐਲਾਨ ਕੀਤਾ। ਲੋਕਾਂ ਨੂੰ ਰਾਹਤ ਪ੍ਰਦਾਨ ਕਰਨ ਸਬੰਧੀ ਉਪਾਵਾਂ ‘ਤੇ ਚਾਨਣਾ ਪਾਉਂਦਿਆਂ ਮੰਤਰੀ ਨੇ ਦੱਸਿਆ ਕਿ ਸੁਧਾਰ ਟਰੱਸਟਾਂ ਲਈ ਯਕਮੁਸ਼ਤ ਨਿਪਟਾਰਾ (ਓਟੀਐਸ) ਯੋਜਨਾ 30 ਅਪ੍ਰੈਲ, 2026 ਤੱਕ ਮੁੜ ਸ਼ੁਰੂ ਕੀਤੀ ਗਈ ਹੈ ਜਿਸ ਤਹਿਤ ਨਾਨ-ਕੰਸਟ੍ਰੱਕਸ਼ਨ ਫੀਸ (ਐਨਸੀਐਫ) 'ਤੇ ਲਗਭਗ 50 ਫੀਸਦ ਦੀ ਛੋਟ ਦਿੱਤੀ ਜਾ ਰਹੀ ਹੈ ਜਿਸ ਨਾਲ ਜਾਇਦਾਦ ਮਾਲਕਾਂ ਨੂੰ ਵੱਡੀ ਵਿੱਤੀ ਰਾਹਤ ਮਿਲੇਗੀ। ਇੱਕ ਵੱਡੀ ਪ੍ਰਾਪਤੀ ਹਾਸਲ ਕਰਦਿਆਂ ਵਿੱਤੀ ਸਾਲ 2025-26 ਲਈ ਹਾਊਸ ਟੈਕਸ ਦੀ ਵਸੂਲੀ 600 ਕਰੋੜ ਰੁਪਏ ਤੱਕ ਪਹੁੰਚ ਗਿਆ ਹੈ ਜੋ ਕਿ ਵਿੱਤੀ ਸਾਲ 2024-25 ਵਿੱਚ 500 ਕਰੋੜ ਰੁਪਏ ਸੀ। ਇਹ ਵਾਧਾ ਸ਼ਹਿਰੀ ਸਥਾਨਕ ਇਕਾਈਆਂ ਦੀ ਬਿਹਤਰ ਕੁਸ਼ਲਤਾ, ਪਾਰਦਰਸ਼ਤਾ ਅਤੇ ਪਾਲਣਾ ਨੂੰ ਦਰਸਾਉਂਦਾ...
ਹਰ ਸ਼ੁੱਕਰਵਾਰ ਡੇਂਗੂ ’ਤੇ ਵਾਰ 2026: ਪੰਜਾਬ ਨੇ ਬਿਮਾਰੀ-ਮੁਕਤ ਮਾਨਸੂਨ ਸੀਜ਼ਨ ਯਕੀਨੀ ਬਣਾਉਣ ਲਈ ਜ਼ਮੀਨੀ ਪੱਧਰ ’ਤੇ ਕਾਰਵਾਈ ਵਿੱਚ ਲਿਆਂਦੀ ਤੇਜ਼ੀ

ਹਰ ਸ਼ੁੱਕਰਵਾਰ ਡੇਂਗੂ ’ਤੇ ਵਾਰ 2026: ਪੰਜਾਬ ਨੇ ਬਿਮਾਰੀ-ਮੁਕਤ ਮਾਨਸੂਨ ਸੀਜ਼ਨ ਯਕੀਨੀ ਬਣਾਉਣ ਲਈ ਜ਼ਮੀਨੀ ਪੱਧਰ ’ਤੇ ਕਾਰਵਾਈ ਵਿੱਚ ਲਿਆਂਦੀ ਤੇਜ਼ੀ

Breaking News
ਚੰਡੀਗੜ੍ਹ, 3 ਅਪ੍ਰੈਲ:- ਆਗਾਮੀ ਹਾਈ-ਟਰਾਂਸਮਿਸ਼ਨ ਸੀਜ਼ਨ ਦੇ ਮੱਦੇਨਜ਼ਰ ਲੋਕਾਂ ਦੀ ਸਿਹਤ ਦੀ ਰੱਖਿਆ ਲਈ ਫੈਸਲਾਕੁੰਨ ਕਦਮ ਚੁੱਕਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਅਤੇ ਵਿੱਤ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਾਂਝੇ ਤੌਰ ’ਤੇ  ਉੱਚ-ਪੱਧਰੀ ਸਟੇਟ ਟਾਸਕ ਫੋਰਸ ਮੀਟਿੰਗ ਦੀ ਪ੍ਰਧਾਨਗੀ ਕੀਤੀ ਤਾਂ ਜੋ ਸੂਬੇ ਭਰ ਵਿੱਚ ਵੈਕਟਰ- ਬੋਰਨ , ਪਾਣੀ ਤੋਂ ਪੈਦਾ ਹੋਣ ਵਾਲੀਆਂ ਅਤੇ ਜ਼ੂਨੋਟਿਕ ਬਿਮਾਰੀਆਂ ਦੇ ਵਿਰੁੱਧ ਏਕੀਕ੍ਰਿਤ ਪ੍ਰਤੀਕਿਰਿਆ ਤਿਆਰ ਕੀਤੀ ਜਾ ਸਕੇ। ਸਬੰਧਤ ਵਿਭਾਗਾਂ ਦੀ ਇਕੱਤਰਤਾ ਨੂੰ ਸੰਬੋਧਨ ਕਰਦਿਆਂ  ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਡੇਂਗੂ, ਮਲੇਰੀਆ, ਚਿਕਨਗੁਨੀਆ, ਰੇਬੀਜ਼ ਅਤੇ ਲੈਪਟੋਸਪਾਇਰੋਸਿਸ ਵਰਗੀਆਂ ਬਿਮਾਰੀਆਂ  ਨਾਲ ਨਜਿੱਠਣ ਲਈ  ਮਨੁੱਖਾਂ, ਜਾਨਵਰਾਂ ਅਤੇ ਵਾਤਾਵਰਣ ਸਿਹਤ ਰਣਨੀਤੀਆਂ ਨੂੰ ਏਕੀਕ੍ਰਿਤ ਕਰਨ ਵਾਲੀ ‘ਵਨ ਹੈਲਥ ’ ਪਹੁੰਚ ਦੀ ਬਹੁਤ ਲੋੜ ਹੈ।  ਉਨਾਂ ਦੱਸਿਆ ਕਿ ਪੰਜਾਬ ਨੇ ਆਪਣੇ ਡਾਇਗਨੌਸਟਿਕ ਬੁਨਿਆਦੀ ਢਾਂਚੇ ਨੂੰ ਕਾਫ਼ੀ ਮਜ਼ਬੂਤ ਕੀਤਾ ਹੈ, ਜਿਸਦੇ ਸਿੱਟੇ ਵਜੋਂ ਹੁਣ 47 ਸੈਂਟੀਨੇਲ ਨਿ...
10000 ਰੁਪਏ ਰਿਸ਼ਵਤ ਲੈਂਦਾ ਐਸ.ਡੀ.ਓ. ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

10000 ਰੁਪਏ ਰਿਸ਼ਵਤ ਲੈਂਦਾ ਐਸ.ਡੀ.ਓ. ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

Crime news, Punjab Politics
ਚੰਡੀਗੜ੍ਹ 2 ਅਪ੍ਰੈਲ : ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੀ.ਐਸ.ਪੀ.ਸੀ.ਐਲ. ਦਫ਼ਤਰ, ਸਬ- ਡਿਵੀਜ਼ਨ ਕੁੱਪ ਕਲਾਂ ਜ਼ਿਲ੍ਹਾ ਮਲੇਰਕੋਟਲਾ ਵਿਖੇ ਤਾਇਨਾਤ ਉਪ- ਮੰਡਲ ਅਧਿਕਾਰੀ ਹਰਦੀਪ ਸਿੰਘ ਨੂੰ 10000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਿੰਡ ਭੋਗੀਵਾਲ ਜ਼ਿਲ੍ਹਾ ਮਲੇਰਕੋਟਲਾ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਬੁਲਾਰੇ ਨੇ ਕਿਹਾ ਕਿ ਦੋਸ਼ੀ ਐਸ.ਡੀ.ਓ. ਹਰਦੀਪ ਸਿੰਘ ਨੇ ਸ਼ਿਕਾਇਤਕਰਤਾ ਦੇ ਘਰ ਦੀ ਜਾਂਚ ਕੀਤੀ ਅਤੇ ਉਸਨੂੰ ਦੱਸਿਆ ਕਿ ਉਸ ਦੇ ਘਰ ਵਿੱਚ ਅਣਅਧਿਕਾਰਤ ਬਿਜਲੀ ਮੀਟਰ ਲੱਗੇ ਹੋਏ ਹਨ। ਇਸ ਸਬੰਧ ਵਿੱਚ ਮੁਲਜ਼ਮ ਐਸਡੀਓ ਨੇ ਇਨ੍ਹਾਂ ਬਿਜਲੀ ਮੀਟਰਾਂ ਨੂੰ ਚਾਲੂ ਰੱਖਣ ਲਈ ਸ਼ਿਕਾਇਤਕਰਤਾ ਤੋਂ 10000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਜ਼ਿਕਰਯੋਗ ਹੈ ਕਿ ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਦੀ ਪੂਰੀ ਗੱਲਬਾਤ ਰਿਕਾਰਡ ਕਰ ਲਈ ਸੀ। ਸ਼ਿਕਾਇਤਕਰਤਾ...
ਪੰਜਾਬ ਸਰਕਾਰ ਨੇ ਰਿਕਾਰਡ ਮਾਲੀਏ, 1,300 ਕਰੋੜ ਰੁਪਏ ਦੇ ਸੜਕੀ ਕੰਮਾਂ ਅਤੇ ਵਿਆਪਕ ਨਾਗਰਿਕ ਸੁਧਾਰਾਂ ਨਾਲ ਸ਼ਹਿਰੀ ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਲਿਆਂਦੀ ਤੇਜ਼ੀ

ਪੰਜਾਬ ਸਰਕਾਰ ਨੇ ਰਿਕਾਰਡ ਮਾਲੀਏ, 1,300 ਕਰੋੜ ਰੁਪਏ ਦੇ ਸੜਕੀ ਕੰਮਾਂ ਅਤੇ ਵਿਆਪਕ ਨਾਗਰਿਕ ਸੁਧਾਰਾਂ ਨਾਲ ਸ਼ਹਿਰੀ ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਲਿਆਂਦੀ ਤੇਜ਼ੀ

News of Punjab
ਚੰਡੀਗੜ੍ਹ, 2 ਅਪ੍ਰੈਲ 2026: ਸਥਾਨਕ ਸਰਕਾਰਾਂ, ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਅੱਜ ਸ਼ਹਿਰੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ, ਬਿਹਤਰ ਢੰਗ ਨਾਲ ਸੇਵਾ ਪ੍ਰਦਾਨ ਕਰਨ ਅਤੇ ਸੂਬੇ ਦੇ ਨਾਗਰਿਕਾਂ ਦੇ ਜੀਵਨ ਨੂੰ ਬਿਹਤਰ ਬਣਾਉਣ ਦੇ ਉਦੇਸ਼ ਨਾਲ ਵਿਆਪਕ ਪਹਿਲਕਦਮੀਆਂ ਅਤੇ ਸੁਧਾਰਾਂ ਦਾ ਐਲਾਨ ਕੀਤਾ। ਲੋਕਾਂ ਨੂੰ ਰਾਹਤ ਪ੍ਰਦਾਨ ਕਰਨ ਸਬੰਧੀ ਉਪਾਵਾਂ ‘ਤੇ ਚਾਨਣਾ ਪਾਉਂਦਿਆਂ ਮੰਤਰੀ ਨੇ ਦੱਸਿਆ ਕਿ ਸੁਧਾਰ ਟਰੱਸਟਾਂ ਲਈ ਯਕਮੁਸ਼ਤ ਨਿਪਟਾਰਾ (ਓਟੀਐਸ) ਯੋਜਨਾ 30 ਅਪ੍ਰੈਲ, 2026 ਤੱਕ ਮੁੜ ਸ਼ੁਰੂ ਕੀਤੀ ਗਈ ਹੈ ਜਿਸ ਤਹਿਤ ਨਾਨ-ਕੰਸਟ੍ਰੱਕਸ਼ਨ ਫੀਸ (ਐਨਸੀਐਫ) 'ਤੇ ਲਗਭਗ 50 ਫੀਸਦ ਦੀ ਛੋਟ ਦਿੱਤੀ ਜਾ ਰਹੀ ਹੈ ਜਿਸ ਨਾਲ ਜਾਇਦਾਦ ਮਾਲਕਾਂ ਨੂੰ ਵੱਡੀ ਵਿੱਤੀ ਰਾਹਤ ਮਿਲੇਗੀ। ਇੱਕ ਵੱਡੀ ਪ੍ਰਾਪਤੀ ਹਾਸਲ ਕਰਦਿਆਂ ਵਿੱਤੀ ਸਾਲ 2025-26 ਲਈ ਹਾਊਸ ਟੈਕਸ ਦੀ ਵਸੂਲੀ 600 ਕਰੋੜ ਰੁਪਏ ਤੱਕ ਪਹੁੰਚ ਗਿਆ ਹੈ ਜੋ ਕਿ ਵਿੱਤੀ ਸਾਲ 2024-25 ਵਿੱਚ 500 ਕਰੋੜ ਰੁਪਏ ਸੀ। ਇਹ ਵਾਧਾ ਸ਼ਹਿਰੀ ਸਥਾਨਕ ਇਕਾਈਆਂ ਦੀ ਬਿਹਤਰ ਕੁਸ਼ਲਤਾ, ਪਾਰਦਰਸ਼ਤਾ ਅਤੇ ਪਾਲਣਾ ਨੂੰ ਦਰਸਾਉਂ...
ਪੰਜਾਬ ਦੇ ਲੋਕ ਕਾਂਗਰਸ, ਭਾਜਪਾ ਅਤੇ ਅਕਾਲੀਆਂ ਵੱਲੋਂ ਕੀਤੇ ਗਏ ਵਿਸ਼ਵਾਸਘਾਤ ਕਾਰਨ 2027 ਵਿੱਚ ਇਨ੍ਹਾਂ ਦਾ ਮੁਕੰਮਲ ਸਫਾਇਆ ਕਰ ਦੇਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੇ ਲੋਕ ਕਾਂਗਰਸ, ਭਾਜਪਾ ਅਤੇ ਅਕਾਲੀਆਂ ਵੱਲੋਂ ਕੀਤੇ ਗਏ ਵਿਸ਼ਵਾਸਘਾਤ ਕਾਰਨ 2027 ਵਿੱਚ ਇਨ੍ਹਾਂ ਦਾ ਮੁਕੰਮਲ ਸਫਾਇਆ ਕਰ ਦੇਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਫਾਜ਼ਿਲਕਾ, 2 ਅਪ੍ਰੈਲ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬੇ ਦੇ ਲੋਕਾਂ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਦਾ ਮੁਕੰਮਲ ਸਫਾਇਆ ਕਰਨ ਦਾ ਸੰਕਲਪ ਲਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਵੱਲੋਂ ਦਹਾਕਿਆਂ ਦੀ "ਲੁੱਟ, ਝੂਠ ਅਤੇ ਵਿਸ਼ਵਾਸਘਾਤ" ਨੂੰ ਨਿਰਣਾਇਕ ਤੌਰ 'ਤੇ ਦਰਕਿਨਾਰ ਕੀਤਾ ਜਾਵੇਗਾ ਕਿਉਂਕਿ ਸੂਬਾ ਹੁਣ ਪੂਰੀ ਤਰ੍ਹਾਂ ਆਮ ਆਦਮੀ ਪਾਰਟੀ (ਆਪ) ਦੇ ਇਮਾਨਦਾਰ ਸ਼ਾਸਨ ਅਤੇ ਲੋਕ ਪੱਖੀ ਵਿਕਾਸ ਵੱਲ ਮਜ਼ਬੂਤੀ ਨਾਲ ਵੱਧ ਰਿਹਾ ਹੈ। ਇੱਥੇ 283.99 ਕਰੋੜ ਰੁਪਏ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਅਤੇ ਉਦਘਾਟਨ ਉਪਰੰਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਰਵਾਇਤੀ ਪਾਰਟੀਆਂ ਦਾ ਪੰਜਾਬ ਵਿੱਚ ਕੋਈ ਭਵਿੱਖ ਨਹੀਂ ਹੈ, ਜਿਨ੍ਹਾਂ ਨੇ ਵਾਰ-ਵਾਰ "ਪੰਜਾਬ ਨਾਲ ਵਿਸ਼ਵਾਸਘਾਤ ਕੀਤਾ" ਹੈ। ਉਨ੍ਹਾਂ ਕਿਹਾ ਕਿ ‘ਆਪ' ਸਰਕਾਰ ਵੱਲੋਂ ਸਿੱਖਿਆ, ਸਿਹਤ ਸੰਭਾਲ, ਨੌਕਰੀਆਂ ਅਤੇ ਬੁਨਿਆਦੀ ਢਾਂਚੇ ਨਾਲ ਸਬੰਧਤ ਵਿਆਪਕ ਕਦਮ ਚੱਕੇ ਜਾ ਰਹੇ ਹਨ ਅਤੇ ਸੂਬਾ ਸਰਕਾਰ ਵੱਲੋਂ ਇਹ ਯਕੀਨੀ ਬਣਾਇਆ ਗਿਆ ਹੈ ਕਿ ਲੋਕਾਂ ...
ਚੰਡੀਗੜ੍ਹ ਕੇਂਦਰ ਦੇ ਅਧਿਕਾਰ ਖੇਤਰ ਵਿੱਚ ਆਉਂਦਾ ਹੈ; ਭਾਜਪਾ ਦਫ਼ਤਰ ਦੇ ਬਾਹਰ ਹਮਲੇ ਲਈ ਕੇਂਦਰੀ ਗ੍ਰਹਿ ਮੰਤਰੀ ਜ਼ਿੰਮੇਵਾਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ ਕੇਂਦਰ ਦੇ ਅਧਿਕਾਰ ਖੇਤਰ ਵਿੱਚ ਆਉਂਦਾ ਹੈ; ਭਾਜਪਾ ਦਫ਼ਤਰ ਦੇ ਬਾਹਰ ਹਮਲੇ ਲਈ ਕੇਂਦਰੀ ਗ੍ਰਹਿ ਮੰਤਰੀ ਜ਼ਿੰਮੇਵਾਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਸੰਗਰੂਰ, 2 ਅਪ੍ਰੈਲ:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਚੰਡੀਗੜ੍ਹ ਵਿੱਚ ਭਾਜਪਾ ਦਫ਼ਤਰ ਦੇ ਬਾਹਰ ਹੋਏ ਹਮਲੇ ਲਈ ਕੇਂਦਰ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਕਿਹਾ ਕਿ ਕੇਂਦਰ ਦੇ ਕੰਟਰੋਲ ਅਧੀਨ ਆਉਂਦੇ ਕੇਂਦਰ ਸ਼ਾਸਤ ਪ੍ਰਦੇਸ਼ ਨੂੰ ਸਿਆਸੀ ਦੂਸ਼ਣਬਾਜ਼ੀ ਦਾ ਆਧਾਰ ਬਣਾ ਕੇ ਵਰਤਣਾ ਪੂਰੀ ਤਰ੍ਹਾਂ ਗਲਤ ਹੈ। ਇਹ ਸਪੱਸ਼ਟ ਕਰਦਿਆਂ ਕਿ ਇਸ ਘਟਨਾ ਦੀ ਜ਼ਿੰਮੇਵਾਰੀ ਪੂਰੀ ਤਰ੍ਹਾਂ ਕੇਂਦਰ ਸਰਕਾਰ ਦੀ ਹੈ, ਉਨ੍ਹਾਂ ਕਿਹਾ ਕਿ ਜੇ ਇਸ ਘਟਨਾ ਨੂੰ ਉਨ੍ਹਾਂ 'ਤੇ ਥੋਪਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਕੇਂਦਰ ਨੂੰ ਆਪਣੀ ਡਿਊਟੀ ਤੋਂ ਭੱਜਣ ਦੀ ਬਜਾਏ ਚੰਡੀਗੜ੍ਹ ਨੂੰ ਪੰਜਾਬ ਸਰਕਾਰ ਦੇ ਹਵਾਲੇ ਕਰ ਦੇਣਾ ਚਾਹੀਦਾ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਾਸਨ ਮਾਡਲਾਂ ਦਰਮਿਆਨ ਵੱਡੇ ਅੰਤਰ ਦਾ ਹਵਾਲਾ ਦਿੰਦਿਆਂ ਕਿਹਾ ਕਿ ਜਿੱਥੇ 'ਆਪ' ਸਰਕਾਰ ਲੋਕਾਂ ਤੋਂ ਵਿੱਤੀ ਬੋਝ ਘਟਾ ਰਹੀ ਹੈ, ਉਥੇ ਹਿਮਾਚਲ ਪ੍ਰਦੇਸ਼ ਵਿੱਚ ਕਾਂਗਰਸ ਦੀ ਅਗਵਾਈ ਵਾਲੀ ਸਰਕਾਰ ਆਮ ਜਨਤਾ 'ਤੇ ਗੈਰ-ਵਾਜਬ ਢੰਗ ਨਾਲ ਐਂਟਰੀ ਟੈਕਸ ਦਾ ਬੋਝ ਵਧਾ ਰਹੀ ਹੈ। ਉਨ੍ਹਾਂ ਨੇ ਇਸ ਕਦਮ ਨੂੰ ਲੋਕ ਵਿਰੋਧੀ ਦੱਸਦਿਆਂ ਇਸ ...
ਵਿੱਤੀ ਸਾਲ 2025-26 ਵਿੱਚ ਪੰਜਾਬ ਦੇ ਸ਼ੁੱਧ ਜੀ.ਐਸ.ਟੀ. ਸੰਗ੍ਰਹਿ ਵਿੱਚ 12.52% ਦਾ ਵਾਧਾ ਦਰਜ: ਹਰਪਾਲ ਸਿੰਘ ਚੀਮਾ

ਵਿੱਤੀ ਸਾਲ 2025-26 ਵਿੱਚ ਪੰਜਾਬ ਦੇ ਸ਼ੁੱਧ ਜੀ.ਐਸ.ਟੀ. ਸੰਗ੍ਰਹਿ ਵਿੱਚ 12.52% ਦਾ ਵਾਧਾ ਦਰਜ: ਹਰਪਾਲ ਸਿੰਘ ਚੀਮਾ

Breaking News
ਚੰਡੀਗੜ੍ਹ, 2 ਅਪ੍ਰੈਲ- ਮਜ਼ਬੂਤ ਵਿੱਤੀ ਪ੍ਰਬੰਧਨ ਅਤੇ ਨਿਰੰਤਰ ਆਰਥਿਕ ਸੁਧਾਰ ਨੂੰ ਦਰਸਾਉਂਦੇ ਹੋਏ, ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਵਿੱਤੀ ਸਾਲ 2025-26 ਲਈ ਮਾਰਚ ਮਹੀਨੇ ਤੱਕ ਸ਼ੁੱਧ ਵਸਤਾਂ ਅਤੇ ਸੇਵਾਵਾਂ ਕਰ (ਜੀ.ਐਸ.ਟੀ.) ਦੇ ਸੰਗ੍ਰਹਿ ਵਿੱਚ 12.52% ਦੇ ਮਹੱਤਵਪੂਰਨ ਵਾਧੇ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਸੂਬੇ ਨੇ ਮਾਰਚ 2026 ਵਿੱਚ ਸਾਲ-ਦਰ-ਸਾਲ ਵੀ ਭਾਰੀ ਵਾਧਾ ਦਰਜ ਕੀਤਾ ਹੈ, ਜਿਸ ਵਿੱਚ ਸ਼ੁੱਧ ਜੀ.ਐਸ.ਟੀ. ਸੰਗ੍ਰਹਿ ਮਾਰਚ 2025 ਦੇ 1,913.82 ਕਰੋੜ ਰੁਪਏ ਤੋਂ ਵੱਧ ਕੇ 2,231.93 ਕਰੋੜ ਰੁਪਏ ਹੋ ਗਿਆ ਹੈ, ਜੋ ਕਿ 318.11 ਕਰੋੜ ਰੁਪਏ ਦੇ ਸ਼ੁੱਧ ਲਾਭ ਅਤੇ 16.6% ਦੇ ਵਾਧੇ ਨੂੰ ਦਰਸਾਉਂਦਾ ਹੈ ਅਤੇ ਮਾਰਚ ਵਿੱਚ ਐਸ.ਜੀ.ਐਸ.ਟੀ. ਨਕਦ ਸੰਗ੍ਰਹਿ ਵਿੱਚ 18% ਦਾ ਮਜ਼ਬੂਤ ਵਾਧਾ ਦਰਜ ਕੀਤਾ ਗਿਆ ਹੈ। ਲਗਭਗ 7% ਦੀ ਕੌਮੀ ਵਿਕਾਸ ਦਰ ਦੇ ਮੁਕਾਬਲੇ ਇਸ ਨੇ ਪੰਜਾਬ ਨੂੰ ਦੇਸ਼ ਦੇ ਸਭ ਤੋਂ ਵਧੀਆ ਪ੍ਰਦਰਸ਼ਨ ਕਰਨ ਵਾਲੇ ਵੱਡੇ ਸੂਬਿਆਂ ਵਿੱਚ ਲਿਆ ਖੜ੍ਹਾ ਕੀਤਾ ਹੈ। ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਇਨ੍ਹਾਂ ਅੰਕੜਿਆਂ ਦਾ ਖੁਲਾ...
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਮਾਝੇ ਦੇ ਟਰਾਂਸਪੋਰਟਰਾਂ ਅਤੇ ਲੇਬਰ ਠੇਕੇਦਾਰਾਂ ਨਾਲ ਮੀਟਿੰਗ

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਮਾਝੇ ਦੇ ਟਰਾਂਸਪੋਰਟਰਾਂ ਅਤੇ ਲੇਬਰ ਠੇਕੇਦਾਰਾਂ ਨਾਲ ਮੀਟਿੰਗ

News of Punjab
ਗੁਰਦਾਸਪੁਰ 2 ਅਪ੍ਰੈਲ  - ਸ਼੍ਰੀ ਲਾਲ ਚੰਦ ਕਟਾਰੂਚੱਕ, ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਪੰਜਾਬ ਵਲੋਂ ਕਣਕ ਦੀ ਖਰੀਦ ਪ੍ਰਕਿਰਿਆ ਨੂੰ ਹੋਰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਅੱਜ ਮਾਝੇ ਖੇਤਰ ਦੇ ਟਰਾਂਸਪੋਰਟਰਾਂ ਅਤੇ ਲੇਬਰ ਠੇਕੇਦਾਰਾਂ ਨਾਲ ਗੁਰਦਾਸਪੁਰ ਵਿਖੇ ਮੀਟਿੰਗ ਕੀਤੀ ਗਈ। ਜਿਸ ਵਿੱਚ ਗੁਰਦਾਸਪੁਰ, ਪਠਾਨਕੋਟ, ਸ਼੍ਰੀ ਅੰਮ੍ਰਿਤਸਰ ਸਾਹਿਬ ਅਤੇ ਤਰਨਤਾਰਨ ਜ਼ਿਲ੍ਹਿਆਂ ਦੇ ਡੀ.ਐਫ.ਐਸ.ਸੀ ਸਮੇਤ ਖਰੀਦ ਏਜੰਸੀਆਂ ਦੇ ਡੀ.ਐਮ ਅਤੇ ਟਰਾਂਸਪੋਰਟਰ ਅਤੇ ਠੇਕੇਦਾਰ ਮੌਜੂਦ ਸਨ। ਮੀਟਿੰਗ ਦੌਰਾਨ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਅੰਦਰ ਕਣਕ ਦੀ ਖਰੀਦ ਪ੍ਰਕਿਰਿਆ ਪਹਿਲੀ ਅਪ੍ਰੈਲ ਤੋਂ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਜਿਸ ਤਰ੍ਹਾਂ ਪਹਿਲਾਂ ਚਾਰ ਸਾਲਾਂ ਦੌਰਾਨ ਖਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਮੁਕੰਮਲ ਕੀਤੀਆਂ ਗਈਆ ਹਨ, ਓਸੇ ਤਰਾਂ ਬਲਕਿ ਹੋਰ ਵੀ ਬਿਹਤਰ ਢੰਗ ਨਾਲ ਖਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਨੇਪੜੇ ਚਾੜੀ ਜਾਵੇਗੀ। ਮੀਟਿੰਗ ਦੌਰਾਨ ਉਹਨਾਂ ਟਰਾਂਸਪੋਰਟ ਅਤੇ ਲੇਬਰ ਠੇਕੇਦਾਰਾਂ ਨੂੰ ਕਿਹਾ ਕਿ ਖਰੀਦ ਪ੍ਰਕਿਰਿਆ ਦੌਰਾਨ ਕਿਸੇ ਕਿਸਮ ਦੀ ਟਰਾਂ...
ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ₹੪ ਲੱਖ ਦਾ ਜੀਵਨ-ਰੱਖਿਅਕ ਆਪ੍ਰੇਸ਼ਨ ਕੈਸ਼ਲੈੱਸ ਹੋਇਆ; ਭਗਵੰਤ ਮਾਨ ਸਰਕਾਰ ਦੇ ਸਿਹਤ ਸੰਭਾਲ ਪਸਾਰ ਤਹਿਤ ਸਭ ਤੋਂ ਵੱਡੇ ਕਲੇਮਾਂ ਵਿੱਚੋਂ ਇੱਕ

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ₹੪ ਲੱਖ ਦਾ ਜੀਵਨ-ਰੱਖਿਅਕ ਆਪ੍ਰੇਸ਼ਨ ਕੈਸ਼ਲੈੱਸ ਹੋਇਆ; ਭਗਵੰਤ ਮਾਨ ਸਰਕਾਰ ਦੇ ਸਿਹਤ ਸੰਭਾਲ ਪਸਾਰ ਤਹਿਤ ਸਭ ਤੋਂ ਵੱਡੇ ਕਲੇਮਾਂ ਵਿੱਚੋਂ ਇੱਕ

News of Punjab
ਚੰਡੀਗੜ੍ਹ, 2 ਅਪ੍ਰੈਲ 2026- ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹੁਣ ਤੱਕ ਦੇ ਸਭ ਤੋਂ ਵੱਡੇ ਕਲੇਮਾਂ ਵਿੱਚੋਂ ਇੱਕ ਵਜੋਂ ₹੪ ਲੱਖ ਦਾ ਜੀਵਨ-ਰੱਖਿਅਕ ਆਪ੍ਰੇਸ਼ਨ ਕੈਸ਼ਲੈੱਸ (ਨਗਦ ਰਹਿਤ) ਤਰੀਕੇ ਨਾਲ ਕੀਤਾ ਗਿਆ, ਜੋ ਭਗਵੰਤ ਮਾਨ ਸਰਕਾਰ ਦੀ ਸਿਹਤ ਪ੍ਰਣਾਲੀ ਦੇ ਪੱਧਰ ਅਤੇ ਜ਼ਮੀਨੀ ਪ੍ਰਭਾਵ ਨੂੰ ਦਰਸਾਉਂਦਾ ਹੈ। ਲਾਭਪਾਤਰੀ ਸੁਖਪਾਲ ਕੌਰ (੩੭), ਜੋ ਕਿ ਚੰਡੀਗੜ੍ਹ ਦੀ ਰਹਿਣ ਵਾਲੀ ਹੈ, ਨੂੰ 'ਐਓਰਟਿਕ ਡਿਸੈਕਸ਼ਨ' (Aortic Dissection) ਨਾਮਕ ਗੰਭੀਰ ਦਿਲ ਅਤੇ ਨਾੜੀਆਂ ਦੀ ਬਿਮਾਰੀ ਕਾਰਨ ਪੀ.ਜੀ.ਆਈ.ਐਮ.ਈ.ਆਰ. (PGIMER) ਚੰਡੀਗੜ੍ਹ ਵਿਖੇ ਦਾਖ਼ਲ ਕਰਵਾਇਆ ਗਿਆ ਸੀ, ਜਿਸ ਲਈ ਤੁਰੰਤ ਸਰਜਰੀ ਦੀ ਲੋੜ ਸੀ। ਇਸ ਪ੍ਰਕਿਰਿਆ, ਹਸਪਤਾਲ ਵਿੱਚ ਦਾਖ਼ਲੇ ਅਤੇ ਵਿਸ਼ੇਸ਼ ਦੇਖਭਾਲ ਦਾ ਅੰਦਾਜ਼ਨ ਖਰਚਾ ਲਗਭਗ ₹੪ ਲੱਖ ਸੀ, ਜੋ ਕਿ ਪਰਿਵਾਰ ਲਈ ਇੰਨੇ ਘੱਟ ਸਮੇਂ ਵਿੱਚ ਜੁਟਾਉਣਾ ਬਹੁਤ ਮੁਸ਼ਕਲ ਸੀ। ਹਸਪਤਾਲ ਵਿੱਚ ਸਿਹਤ ਕਾਰਡ ਦੀ ਤਸਦੀਕ ਹੋਣ ਦੇ ਨਾਲ ਹੀ, ਇਲਾਜ ਬਿਨਾਂ ਕਿਸੇ ਦੇਰੀ ਦੇ ਸ਼ੁਰੂ ਹੋ ਗਿਆ। ਇਸ ਸਕੀਮ ਤਹਿਤ ਪ੍ਰਤੀ ਪਰਿਵਾਰ ₹੧੦ ਲੱਖ ਤੱਕ ਦੇ ਬੀਮਾ ਕਵਰ ਅਧੀਨ ਸਾਰੀ ਪ੍ਰਕਿਰਿਆ ਕੈਸ਼ਲੈੱਸ ਮੁਕੰਮਲ ...
ਵਿਧਾਇਕ ਸ਼ੈਰੀ ਕਲਸੀ ਨੇ ਬਲਾਕ ਸੰਮਤੀ ਚੋਣਾਂ ਵਿੱਚ ਸਭ ਤੋਂ ਵੱਧ ਲੀਡ ਹਾਸਿਲ ਕਰਨ ਵਾਲੇ ਪਿੰਡ, ਬੋਦੇ ਦੀ ਖੂਹੀ ਨੂੰ ਕੀਤੇ ਵਾਅਦੇ ਅਨੁਸਾਰ 25 ਲੱਖ ਰੁਪਏ ਦੀ ਸਪੈਸ਼ਲ ਗਰਾਂਟ ਦਿੱਤੀ

ਵਿਧਾਇਕ ਸ਼ੈਰੀ ਕਲਸੀ ਨੇ ਬਲਾਕ ਸੰਮਤੀ ਚੋਣਾਂ ਵਿੱਚ ਸਭ ਤੋਂ ਵੱਧ ਲੀਡ ਹਾਸਿਲ ਕਰਨ ਵਾਲੇ ਪਿੰਡ, ਬੋਦੇ ਦੀ ਖੂਹੀ ਨੂੰ ਕੀਤੇ ਵਾਅਦੇ ਅਨੁਸਾਰ 25 ਲੱਖ ਰੁਪਏ ਦੀ ਸਪੈਸ਼ਲ ਗਰਾਂਟ ਦਿੱਤੀ

News of Punjab
ਬਟਾਲਾ, 2 ਅਪ੍ਰੈਲ () ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਆਪਣੇ ਵਾਅਦੇ ਨੂੰ ਪੁਗਾਉਂਦਿਆਂ ਬਲਾਕ ਸੰਮਤੀ ਚੋਣਾਂ ਵਿੱਚ ਸਭ ਤੋਂ ਵੱਧ ਲੀਡ ਹਾਸਿਲ ਕਰਨ ਵਾਲੇ ਪਿੰਡ, ਬੋਦੇ ਦੀ ਖੂਹੀ ਨੂੰ 25 ਲੱਖ ਰੁਪਏ ਦੀ ਸਪੈਸ਼ਲ ਗਰਾਂਟ ਦਿੱਤੀ ਹੈ, ਜਿਸ ਨਾਲ ਪਿੰਡ ਵਿੱਚ ਸਟਰੀਟ ਲਾਈਟਾਂ ਲਗਾਈਆਂ ਜਾਣਗੀਆਂ ਅਤੇ ਸੜਕਾਂ ਚੌੜੀਆਂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਬਲਾਕ ਸੰਮਤੀ ਚੋਣਾਂ ਦੌਰਾਨ ਵਾਅਦਾ ਕੀਤਾ ਗਿਆ ਸੀ ਕਿ ਜੋ ਪਿੰਡ ਵੱਡੀ ਲੀਡ ਨਾਲ ਜਿੱਤ ਹਾਸਲ ਕਰੇਗਾ, ਉਸ ਪਿੰਡ ਨੂੰ ਵਿਕਾਸ ਕਾਰਜਾਂ ਲਈ 25 ਲੱਖ ਰੁਪਏ ਦੀ ਸਪੈਸ਼ਲ ਗਰਾਂਟ ਦਿੱਤੀ ਜਾਵੇਗੀ, ਜਿਸ ਦੇ ਚੱਲਦਿਆਂ ਪਿੰਡ ਬੋਦੇ ਦੀ ਖੂਹੀ ਨੇ ਇਹ ਗਰਾਂਟ ਹਾਸਲ ਕੀਤੀ ਹੈ। ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਸਰਬਸੰਮਤੀ ਨਾਲ ਚੁਣੀਆਂ ਗਈਆਂ ਪੰਚਾਇਤਾਂ ਨੂੰ 5-5 ਲੱਖ ਰੁਪਏ ਦੇ ਚੈੱਕ ਦਿੱਤੇ ਜਾ ਚੁੱਕੇ ਹਨ, ਜਿਸ ਨਾਲ ਪਿੰਡ ਦੇ ਬੁਨਿਆਦੀ ਢਾਂਚੇ, ਸਫਾਈ, ਪੀਣ ਵਾਲੇ ਪਾਣੀ, ਗਲੀਆਂ- ਨਾਲੀਆਂ ਦੀ ਉਸਾਰੀ, ਭਾਈਚਾਰਕ ਸਹੂਲਤਾਂ ਅਤੇ ਹੋਰ ਜਨਤਕ ਭਲਾਈ ਕਾਰਜਾਂ ਵਿੱਚ ਸੁਧਾਰ ਕਰਨ 'ਤੇ ਖਰਚ ਕੀਤੇ ਜਾਣਗੇ। ਵ...