ਸਰਕਾਰੀ ਬਹੁਤਕਨੀਕੀ ਕਾਲਜ ਵਿਖੇ ਚੱਲ ਰਹੇ ਸਕਿੱਲ ਅਤੇ ਰੋਜ਼ਗਾਰਮੁਖੀ ਕੋਰਸਾਂ ਦਾ ਵੱਧ ਤੋਂ ਵੱਧ ਲਾਭ ਲੈਣ ਇਲਾਕੇ ਦੇ ਨੌਜ਼ਵਾਨ – ਵਿਧਾਇਕ ਚੱਢਾ
ਰੂਪਨਗਰ, 28 ਮਾਰਚ: ਹਲਕਾ ਰੂਪਨਗਰ ਤੋਂ ਵਿਧਾਇਕ ਐਡਵੋਕੇਟ ਸ਼੍ਰੀ ਦਿਨੇਸ਼ ਚੱਢਾ ਨੇ ਅੱਜ ਸਰਕਾਰੀ ਬਹੁਤਕਨੀਕੀ ਕਾਲਜ ਰੂਪਨਗਰ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਦਾ ਸਵਾਗਤ ਕਾਲਜ ਦੇ ਪ੍ਰਿੰਸੀਪਲ ਡਾ. ਨਵਨੀਤ ਵਾਲੀਆ ਅਤੇ ਸਮੂਹ ਸਟਾਫ ਵੱਲੋਂ ਗਰਮਜੋਸ਼ੀ ਨਾਲ ਕੀਤਾ ਗਿਆ।
ਇਸ ਦੌਰੇ ਦੌਰਾਨ ਪ੍ਰਿੰਸੀਪਲ ਡਾ. ਵਾਲੀਆ ਨੇ ਕਾਲਜ ਵਿੱਚ ਚੱਲ ਰਹੀਆਂ ਅਕਾਦਮਿਕ ਗਤੀਵਿਧੀਆਂ ਅਤੇ ਕੋਰਸਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਕਾਲਜ ਵਿੱਚ ਇਸ ਸਮੇਂ ਇੰਜੀਨੀਅਰਿੰਗ ਦੇ ਛੇ ਤਿੰਨ ਸਾਲਾ ਡਿਪਲੋਮਾ ਕੋਰਸ ਚੱਲ ਰਹੇ ਹਨ, ਜਿਨ੍ਹਾਂ ਵਿੱਚ ਇਲੈਕਟ੍ਰਿਕਲ ਇੰਜੀਨੀਅਰਿੰਗ, ਕੈਮਿਕਲ ਇੰਜੀਨੀਅਰਿੰਗ, ਮਕੈਨਿਕਲ ਇੰਜੀਨੀਅਰਿੰਗ, ਕੰਪਿਊਟਰ ਇੰਜੀਨੀਅਰਿੰਗ, ਇਲੈਕਟ੍ਰਾਨਿਕਸ ਅਤੇ ਕਮਿਊਨੀਕੇਸ਼ਨ ਇੰਜੀਨੀਅਰਿੰਗ ਅਤੇ ਇਨਫੋਰਮੇਸ਼ਨ ਟੈਕਨਾਲੋਜੀ ਸ਼ਾਮਲ ਹਨ। ਇਸ ਤੋਂ ਇਲਾਵਾ ਕਾਲਜ ਵਿੱਚ ਡਿਪਲੋਮਾ ਇਨ ਫਾਰਮੇਸੀ ਦਾ ਕੋਰਸ ਵੀ ਸਫਲਤਾਪੂਰਵਕ ਚੱਲ ਰਿਹਾ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਦੇ ਨੌਜਵਾਨਾਂ ਲਈ ਵੱਖ-ਵੱਖ ਸਕਿਲ ਅਤੇ ਰੋਜ਼ਗਾਰਮੁੱਖੀ ਕੋਰਸ ਚਲਾਏ ਜਾ ਰਹੇ ਹਨ ਅਤੇ ਕੁਝ ਨਵੇਂ ਕੋਰਸ ਪ੍ਰਸਤਾਵਿਤ ...








