ਹਰਜੋਤ ਬੈਂਸ ਵੱਲੋਂ ਵਿਸ਼ਵ-ਪੱਧਰੀ ਅਧਿਆਪਨ ਵਿਧੀਆਂ ਬਾਰੇ ਸਿਖਲਾਈ ਲਈ 72 ਅਧਿਆਪਕਾਂ ਦੇ ਤੀਜੇ ਬੈਚ ਨੂੰ ਫਿਨਲੈਂਡ ਲਈ ਕੀਤਾ ਰਵਾਨਾ
ਚੰਡੀਗੜ੍ਹ, 15 ਨਵੰਬਰ: ਕਲਾਸਰੂਮ ਸਿੱਖਿਆ ਵਿੱਚ ਸਕਾਰਾਤਮਕ ਬਦਲਾਅ ਲਿਆਉਣ ਅਤੇ ਸਿੱਖਿਆ ਪ੍ਰਣਾਲੀ ਵਿੱਚ ਵਿਸ਼ਵ ਦੇ ਬਿਹਤਰ ਅਭਿਆਸਾਂ ਨੂੰ ਸ਼ਾਮਲ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਫਿਨਲੈਂਡ ਦੀ ਯੂਨੀਵਰਸਿਟੀ ਆਫ ਤੁਰਕੂ ਵਿਖੇ 15 ਦਿਨਾਂ ਦੀ ਸਿਖਲਾਈ ਵਾਸਤੇ ਪ੍ਰਾਇਮਰੀ ਕਾਡਰ ਦੇ 72 ਅਧਿਆਪਕਾਂ ਦੇ ਤੀਜੇ ਬੈਚ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਬੈਚ ਵਿੱਚ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ (ਬੀ.ਪੀ.ਈ.ਓ.), ਸੈਂਟਰ ਹੈੱਡ ਟੀਚਰ (ਸੀ.ਐਚ.ਟੀ.), ਹੈੱਡ ਟੀਚਰ (ਐਚ.ਟੀ.) ਅਤੇ ਈ.ਟੀ.ਟੀ. ਅਧਿਆਪਕ ਸ਼ਾਮਲ ਸਨ, ਜੋ ਫਿਨਲੈਂਡ ਦੇ ਵਿਸ਼ਵ-ਪ੍ਰਸਿੱਧ ਟੀਚਿੰਗ ਵਿਧੀਆਂ ਬਾਰੇ ਜਾਣਕਾਰੀ ਪ੍ਰਾਪਤ ਕਰਨਗੇ।
ਅੱਜ ਇੱਥੇ ਮੈਗਸੀਪਾ ਵਿਖੇ ਅਧਿਆਪਕਾਂ ਦੇ ਬੈਚ ਨੂੰ ਹਰੀ ਝੰਡੀ ਦਿਖਾਉਣ ਉਪਰੰਤ ਮੀਡੀਆ ਨਾਲ ਗੱਲਬਾਤ ਦੌਰਾਨ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਸ ਬੈਚ ਦੀ ਸਿਖਲਾਈ ਨਾਲ ਫਿਨਲੈਂਡ ਦੀਆਂ ਅਧਿਆਪਨ ਵਿਧੀਆਂ ਬਾਰੇ ਸਿਖਲਾਈ ਹਾਸਲ ਕਰਨ ਵਾਲੇ ਅਧਿਆਪਕਾਂ ਦੀ ਕੁੱਲ ਗਿਣਤੀ 216 ਹੋ ਜਾਵੇਗੀ। ਇਹ ਕਦਮ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾ...





