ਫੂਡ ਸੇਫਟੀ ਵਿੰਗ ਦੀ ਸਾਂਝੀ ਟੀਮ ਨੇ ਫਾਸਟ ਫੂਡ ਸਾਮਾਨ ਵੇਚਣ ਵਾਲਿਆਂ ਦੀ ਕੀਤੀ ਅਚਨਚੇਤ ਚੈਕਿੰਗ
ਤਰਨ ਤਾਰਨ, 18 ਮਾਰਚ : ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਅਤੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਦੇ ਨਿਰਦੇਸ਼ਾਂ ਅਨੁਸਾਰ ਫੂਡ ਸੇਫਟੀ ਵਿੰਗ ਤਰਨ ਤਾਰਨ ਦੀ ਸਾਂਝੀ ਟੀਮ ਨੇ ਡਾ. ਸੁਖਬੀਰ ਕੌਰ, ਜ਼ਿਲ੍ਹਾ ਸਿਹਤ ਅਧਿਕਾਰੀ ਦੀ ਅਗਵਾਈ ਵਿਚ ਸਟ੍ਰੀਟ ਫੂਡ ਵਿਕਰੇਤਾਵਾਂ, ਖਾਸ ਕਰਕੇ ਗਾਹਕਾਂ ਨੂੰ ਤਿਆਰ ਕੀਤੇ ਫਾਸਟ ਫੂਡ ਸਾਮਾਨ ਵੇਚਣ ਵਿਚ ਲੱਗੇ ਲੋਕਾਂ ਦਾ ਨਿਰੀਖਣ ਕੀਤਾ।
ਇਹ ਵਿਸ਼ੇਸ਼ ਜਾਂਚ ਮੁਹਿੰਮ ਐਫ.ਐਸ ਓ ਅਸ਼ਵਨੀ ਕੁਮਾਰ, ਐਫ ਐਸ ਓ ਸਾਕਸ਼ੀ ਖੋਸਲਾ ਅਤੇ ਐਮ.ਸੀ ਦਫ਼ਤਰ ਤੋਂ ਮੋਹਿਤ ਧਵਨ ਦੁਆਰਾ ਚਲਾਈ ਗਈ।
ਟੀਮ ਨੇ ਚੱਬਲ, ਗੱਗੂਭੂਆ, ਸੁਰਸਿੰਘ ਅਤੇ ਭਿਖੀਵਿੰਡ ਦੇ ਵੱਖ-ਵੱਖ ਖੇਤਰਾਂ ਦਾ ਦੌਰਾ ਕੀਤਾ ਅਤੇ ਐਫ.ਐਸ.ਐਸ.ਏ.ਆਈ ਦੁਆਰਾ ਐਫ.ਬੀ.ਓ ਲਈ ਪ੍ਰਦਾਨ ਕੀਤੀ ਗਈ ਸਹੀ ਚੈੱਕ ਸੂਚੀ ਅਨੁਸਾਰ ਸਫਾਈ ਬਾਰੇ ਐਫ.ਬੀ.ਓਜ਼ ਨੂੰ ਹਦਾਇਤਾਂ ਦਿੱਤੀਆਂ।
ਇਸ ਦੌਰਾਨ ਮੋਮੋਜ਼, ਚਾਪ, ਸਪਰਿੰਗ ਰੋਲ ਅਤੇ ਸੌਸ ਦੇ 10 ਨਮੂਨੇ ਖਰੜ ਲੈਬ ਨੂੰ ਭੇਜਣ ਲਈ ਲਏ ਗਏ ਸਨ
ਸਾਰੇ ਫੂਡ ਕਾਰੋਬਾਰ ਸੰਚਾਲਕਾਂ ਖਾਸ ਕਰਕੇ ਸਟ੍ਰੀਟ ਫੂਡ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ। ਤਿਆਰ ਭੋਜਨ ਪਦਾਰਥ ਵੇਚਣ ਵਾਲੇ ਵਿਕ...








