ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਸਾਰੇ ਚੋਣ ਵਾਅਦੇ ਪੂਰੇ ਕੀਤੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਚੰਡੀਗੜ੍ਹ, 8 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਆਪਣਾ ਸਭ ਤੋਂ ਵੱਡਾ ਚੋਣ ਵਾਅਦਾ ਪੂਰਾ ਕਰ ਦਿੱਤਾ ਹੈ, ਜਿਸ ਤਹਿਤ ਪੰਜਾਬ ਭਰ ਦੀਆਂ ਮਹਿਲਾਵਾਂ ਨੂੰ ਮਹੀਨਾਵਾਰ ਵਿੱਤੀ ਸਹਾਇਤਾ ਪ੍ਰਦਾਨ ਕਰਨ ਲਈ 'ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ' ਸ਼ੁਰੂ ਕੀਤੀ ਗਈ ਹੈ। ਇਸ ਯੋਜਨਾ ਤਹਿਤ ਮਹਿਲਾਵਾਂ ਨੂੰ ਪ੍ਰਤੀ ਮਹੀਨਾ 1,000 ਰੁਪਏ, ਜਦਕਿ ਅਨੁਸੂਚਿਤ ਜਾਤੀ ਭਾਈਚਾਰਿਆਂ ਨਾਲ ਸਬੰਧਤ ਔਰਤਾਂ ਨੂੰ 1,500 ਪ੍ਰਾਪਤ ਮਿਲਣਗੇ, ਜਿਸ ਲਈ ਬਜਟ ਵਿੱਚ 9,300 ਕਰੋੜ ਰੁਪਏ ਦੀ ਵਿਵਸਥਾ ਕੀਤੀ ਗਈ ਹੈ।
ਇਸਨੂੰ ਮਹਿਲਾਵਾਂ ਦੀ ਵਿੱਤੀ ਸੁਤੰਤਰਤਾ ਦੀ ਮਜ਼ਬੂਤੀ ਵੱਲ ਮਹੱਤਵਪੂਰਨ ਕਦਮ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ 'ਆਪ' ਸਰਕਾਰ ਦਾ "ਸਾਰੀਆਂ ਗਰੰਟੀਆਂ ਪੂਰੀਆਂ" ਬਜਟ ਚੋਣ ਵਾਅਦਿਆਂ ਨੂੰ ਪੂਰਾ ਕਰਨ ਸਬੰਧੀ ਆਮ ਆਦਮੀ ਪਾਰਟੀ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਇਸਦੇ ਨਾਲ ਹੀ ਬਜਟ ਵਿੱਚ ਸੂਬੇ ਭਰ ਦੀਆਂ ਔਰਤਾਂ ਨੂੰ ਸਸ਼ਕਤ ਬਣਾਉਣ ਅਤੇ ਹਰ ਇੱਕ ਪੰਜਾਬੀ ਪਰਿਵਾਰ ਨੂੰ ਸਮਰਥਨ ਦੇਣ ਲਈ ਮੁਫਤ ਬੱਸ ਯਾਤਰਾ, ਮੁਫਤ ਬਿਜਲੀ ਅਤੇ ਨਕਦੀ ਰਹਿਤ ਸ...








