ਪੰਜਾਬ ਬਜਟ ਆਵਾਜਾਈ ਪ੍ਰਣਾਲੀ ਨੂੰ ਮਜ਼ਬੂਤ ਅਤੇ ਜੇਲ੍ਹਾਂ ਵਿੱਚ ਸੁਧਾਰ ਕਰੇਗਾ: ਲਾਲਜੀਤ ਸਿੰਘ ਭੁੱਲਰ
ਚੰਡੀਗੜ੍ਹ, 8 ਮਾਰਚ:
ਪੰਜਾਬ ਦੇ ਆਵਾਜਾਈ ਅਤੇ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਗਏ ਪੰਜਾਬ ਬਜਟ 2026–27 ਦਾ ਸਵਾਗਤ ਕਰਦਿਆਂ ਕਿਹਾ ਕਿ ਇਸ ਬਜਟ ਨਾਲ ਸੂਬੇ ਦੀ ਆਵਾਜਾਈ ਪ੍ਰਣਾਲੀ ਨੂੰ ਮਜ਼ਬੂਤੀ ਮਿਲੇਗੀ ਅਤੇ ਜੇਲ੍ਹਾਂ ਪ੍ਰਬੰਧ ਵਿੱਚ ਸੁਧਾਰ ਹੋਵੇਗਾ।
ਸ. ਭੁੱਲਰ ਨੇ ਅੱਜ ਇਥੇ ਜਾਰੀ ਕੀਤੇ ਬਿਆਨ ਵਿੱਚ ਕਿਹਾ ਕਿ ਇਹ ਬਜਟ ਜਿੱਥੇ ਵਿਭਿੰਨ ਖੇਤਰਾਂ ਵਿੱਚ ਹੋਰ ਵੱਧ ਤਰੱਕੀ ਲਈ ਮਜ਼ਬੂਤੀ ਪ੍ਰਦਾਨ ਕਰੇਗਾ, ਉੱਥੇ ਹੀ ਆਵਾਜਾਈ ਅਤੇ ਜੇਲ੍ਹ ਵਿਭਾਗਾਂ ਵੱਲੋਂ ਚਲਾਈਆਂ ਜਾ ਰਹੀਆਂ ਸੁਧਾਰ ਮੁਹਿੰਮਾਂ ਨੂੰ ਮਹੱਤਵਪੂਰਨ ਸਹਿਯੋਗ ਦੇਵੇਗਾ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਦਾ ਹੀ ਪਾਰਦਰਸ਼ਤਾ, ਕੁਸ਼ਲਤਾ ਅਤੇ ਲੋਕ-ਭਲਾਈ ’ਤੇ ਧਿਆਨ ਦਿੱਤਾ ਹੈ ਅਤੇ ਬਜਟ ਵਿੱਚ ਕੀਤੇ ਪ੍ਰਾਵਧਾਨ ਇਸ ਬਦਲਾਅ ਨੂੰ ਤੇਜ਼ ਕਰਨ ਵਿੱਚ ਮਦਦਗਾਰ ਸਾਬਤ ਹੋਣਗੇ।
ਸ. ਭੁੱਲਰ ਨੇ ਆਵਾਜਾਈ ਵਿਭਾਗ ਦੀ ਪ੍ਰਗਤੀ ਬਾਰੇ ਗੱਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਪਿਛਲੇ ਕੁਝ ਸਾਲਾਂ ਵਿੱਚ ਸੂਬੇ ਦੀ ਪਬਲਿਕ ਟ੍ਰਾਂਸਪ...








