ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਲੁਧਿਆਣਾ ਵਿਖੇ ਨਸ਼ਾ ਵਿਰੋਧੀ ਕਾਰਕੁਨ ਨਾਲ ਕੀਤੀ ਮੁਲਾਕਾਤ
ਲੁਧਿਆਣਾ, 4 ਮਾਰਚ 2026- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਨਸ਼ਾ ਮੁਕਤੀ ਮੋਰਚਾ ਦੇ ਮੁੱਖ ਬੁਲਾਰੇ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਮੋਹਨ ਦਈ ਹਸਪਤਾਲ ਵਿਖੇ ਜ਼ੇਰੇ ਇਲਾਜ ਇੱਕ ਨਸ਼ਾ ਵਿਰੋਧੀ ਕਾਰਕੁਨ ਨਾਲ ਮੁਲਾਕਾਤ ਕੀਤੀ। ਦੱਸਣਯੋਗ ਹੈ ਕਿ ਇਹ ਕਾਰਕੁਨ ਨਸ਼ਾ ਤਸਕਰੀ ਵਿੱਚ ਸ਼ਾਮਲ ਵਿਅਕਤੀਆਂ ਵੱਲੋਂ ਕੀਤੇ ਗਏ ਹਮਲੇ ਵਿੱਚ ਜ਼ਖਮੀ ਹੋ ਗਿਆ ਸੀ। ਆਪਣੀ ਫੇਰੀ ਦੌਰਾਨ ਬਲਤੇਜ ਪੰਨੂ ਨੇ ਪੀੜਤ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਮੁਲਾਕਾਤ ਕਰਕੇ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ ਅਤੇ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ।
ਬਲਤੇਜ ਪੰਨੂ ਦੇ ਨਾਲ ਵਿਧਾਇਕ ਕੁਲਵੰਤ ਸਿੰਘ ਸਿੱਧੂ ਅਤੇ ਨਸ਼ਾ ਮੁਕਤੀ ਮੋਰਚਾ ਪੰਜਾਬ ਦੇ ਮੈਂਬਰ ਵੀ ਮੌਜੂਦ ਸਨ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਉਨ੍ਹਾਂ ਲੋਕਾਂ ਦੇ ਨਾਲ ਚਟਾਨ ਵਾਂਗ ਖੜ੍ਹੀ ਹੈ ਜੋ ਨਸ਼ਿਆਂ ਦੀ ਅਲਾਮਤ ਦਾ ਦਲੇਰੀ ਨਾਲ ਸਾਹਮਣਾ ਕਰ ਰਹੇ ਹਨ ਅਤੇ ਤਸਕਰੀ ਵਿੱਚ ਸ਼ਾਮਲ ਲੋਕਾਂ ਨੂੰ ਬੇਨਕਾਬ ਕਰ ਰਹੇ ਹਨ।
ਬਲਤੇਜ ਪੰਨੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨਸ਼ਾ ਤਸਕਰਾਂ ਅਤ...








