Thursday, June 18
Shadow

Tag: punjabi news

ਪੰਜਾਬ ਦੇ ਬਾਗਬਾਨੀ ਖੇਤਰ ਨੂੰ ਕੀਤਾ ਜਾਵੇਗਾ ਉਤਸ਼ਾਹਿਤ ; ਕਿਸਾਨਾਂ ਨੂੰ ਨਵੇਂ ਬਾਗਾਂ ‘ਤੇ ਮਿਲੇਗੀ 40% ਤੱਕ ਸਬਸਿਡੀ

ਪੰਜਾਬ ਦੇ ਬਾਗਬਾਨੀ ਖੇਤਰ ਨੂੰ ਕੀਤਾ ਜਾਵੇਗਾ ਉਤਸ਼ਾਹਿਤ ; ਕਿਸਾਨਾਂ ਨੂੰ ਨਵੇਂ ਬਾਗਾਂ ‘ਤੇ ਮਿਲੇਗੀ 40% ਤੱਕ ਸਬਸਿਡੀ

Development News
ਚੰਡੀਗੜ੍ਹ, 29 ਦਸੰਬਰ : ਪੰਜਾਬ ਦੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਆਕਰਸ਼ਕ ਸਬਸਿਡੀ ਸਕੀਮਾਂ ਰਾਹੀਂ ਕਿਸਾਨਾਂ ਨੂੰ ਬਾਗਬਾਨੀ ਦਾ ਕਿੱਤਾ ਅਪਣਾਉਣ ਲਈ ਉਤਸ਼ਾਹਿਤ ਕਰਕੇ ਫਸਲੀ ਵਿਭਿੰਨਤਾ ਨੂੰ ਸਰਗਰਮੀ ਨਾਲ ਹੁਲਾਰਾ ਦੇ ਰਹੀ ਹੈ। ਮੰਤਰੀ ਨੇ ਦੱਸਿਆ ਕਿ ਰਾਸ਼ਟਰੀ ਬਾਗਬਾਨੀ ਮਿਸ਼ਨ (ਐਨ.ਐਚ.ਐਮ.) ਤਹਿਤ, ਕਿਸਾਨ ਨਵੇਂ ਬਾਗ ਲਗਾਉਣ ਦੇ ਨਾਲ-ਨਾਲ ਹੋਰ ਬਾਗਬਾਨੀ ਗਤੀਵਿਧੀਆਂ ਲਈ 40 ਫੀਸਦ ਤੱਕ ਸਬਸਿਡੀ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਪਹਿਲ ਦਾ ਉਦੇਸ਼ ਰਵਾਇਤੀ ਕਣਕ-ਝੋਨੇ ਦੇ ਚੱਕਰ 'ਤੇ ਨਿਰਭਰਤਾ ਘਟਾਉਣਾ, ਭੂਮੀਗਤ ਪਾਣੀ ਦੀ ਸੰਭਾਲ ਕਰਨਾ ਅਤੇ ਉੱਚ-ਮੁੱਲ ਵਾਲੀਆਂ ਫਸਲਾਂ ਰਾਹੀਂ ਕਿਸਾਨਾਂ ਦੀ ਆਮਦਨ ਵਧਾਉਣਾ ਹੈ। ਇਸ ਸਬੰਧੀ ਅਰਜ਼ੀ ਪ੍ਰਕਿਰਿਆ ਬਾਰੇ ਦੱਸਦਿਆਂ, ਬਾਗਬਾਨੀ ਮੰਤਰੀ ਨੇ ਕਿਹਾ ਕਿ ਚਾਹਵਾਨ ਕਿਸਾਨ ਆਪਣੇ ਸਬੰਧਤ ਜ਼ਿਲ੍ਹਾ ਬਾਗਬਾਨੀ ਦਫਤਰਾਂ ਰਾਹੀਂ ਸਬਸਿਡੀ ਲਈ ਅਰਜ਼ੀ ਦੇ ਸਕਦੇ ਹਨ। ਕਿਸਾਨ ਵਿਭਾਗ ਦੇ ਫੀਲਡ ਸਟਾਫ ਤੋਂ ਵੀ ਮਾਰਗਦਰਸ਼ਨ ਲੈ ਸਕਦੇ ਹਨ, ਜੋ ਉਨ੍ਹਾਂ ਨੂੰ ਅਰਜ਼ੀ ਤਿਆਰ ...
ਮਾਨ ਸਰਕਾਰ ਨੇ 2025 ਨੂੰ ਬਣਾਇਆ ਕਿਸਾਨਾਂ ਲਈ ਖੁਸ਼ਹਾਲੀ ਦਾ ਸਾਲ : ਪੰਜਾਬ ਸਰਕਾਰ ਦੀ ਇਤਿਹਾਸਕ ਪਹਿਲਕਦਮੀ ਨੇ ਪੰਜਾਬ ਦੇ ਖੇਤਾਂ ਵਿੱਚ ਲਿਆਉਂਦੇ ਮਹੱਤਵਪੂਰਨ ਬਦਲਾਅ

ਮਾਨ ਸਰਕਾਰ ਨੇ 2025 ਨੂੰ ਬਣਾਇਆ ਕਿਸਾਨਾਂ ਲਈ ਖੁਸ਼ਹਾਲੀ ਦਾ ਸਾਲ : ਪੰਜਾਬ ਸਰਕਾਰ ਦੀ ਇਤਿਹਾਸਕ ਪਹਿਲਕਦਮੀ ਨੇ ਪੰਜਾਬ ਦੇ ਖੇਤਾਂ ਵਿੱਚ ਲਿਆਉਂਦੇ ਮਹੱਤਵਪੂਰਨ ਬਦਲਾਅ

Development News
ਚੰਡੀਗੜ੍ਹ, 28 ਦਸੰਬਰ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਪਹਿਲਕਦਮੀਆਂ ਸਦਕਾ ਸਾਲ 2025 ਵਿੱਚ ਪੰਜਾਬ ਦੇ ਖੇਤੀਬਾੜੀ ਖੇਤਰ ਵਿੱਚ ਸਕਾਰਾਤਮਕ ਬਦਲਾਅ ਆਏ ਹਨ। ਇਸ ਸਾਲ ਸੂਬਾ ਸਰਕਾਰ ਵੱਲੋਂ ਗੰਨੇ ਦੀ ਫ਼ਸਲ ਦੇ ਭਾਅ ਵਿੱਚ ਕੀਤੇ ਰਿਕਾਰਡ ਵਾਧੇ, ਫਸਲੀ ਵਿਭਿੰਨਤਾ ਮੁਹਿੰਮ ਅਤੇ ਟਿਕਾਊ ਅਭਿਆਸਾਂ ਪ੍ਰਤੀ ਦ੍ਰਿੜ੍ਹ ਵਚਨਬੱਧਤਾ ਸਦਕਾ ਸੂਬੇ ਵਿੱਚ ਖੇਤੀ ਖੁਸ਼ਹਾਲੀ ਲਈ ਇੱਕ ਨਵਾਂ ਮੀਲ ਪੱਥਰ ਸਥਾਪਤ ਕੀਤਾ ਗਿਆ ਹੈ। ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਇਸ ਸਾਲ ਦੀਆਂ ਅਹਿਮ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਸੂਬਾ ਸਰਕਾਰ ਦਾ ਉਦੇਸ਼ ਕਿਸਾਨਾਂ ਨੂੰ ਸਸ਼ਕਤ ਬਣਾਉਣ ਦੇ ਨਾਲ ਨਾਲ ਵਾਤਾਵਰਣਕ ਸਥਿਰਤਾ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਸਾਡੀਆਂ ਯੋਜਨਾਵਾਂ ਨੇ ਮਿਸਾਲੀ ਤਬਦੀਲੀ ਲਿਆਂਦੀ ਹੈ ਅਤੇ ਗੰਨੇ ਦੀ ਕੀਮਤ ਵਿੱਚ ਕੀਤਾ ਰਿਕਾਰਡ ਵਾਧਾ ਕਿਸਾਨਾਂ ਦੀ ਸਖ਼ਤ ਮਿਹਨਤ ਦੇ ਸਨਮਾਨ ਪ੍ਰਤੀ ਸਾਡੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਨੇ ਦੇਸ਼ ਵਿੱਚ ਗੰਨੇ ਲਈ ਸਭ ਤੋਂ ਵੱਧ 41...
ਕਿਸਾਨ ਨਵੇਂ ਬਾਗ ਲਗਾਉਣ ਲਈ 40 ਫੀਸਦ ਤੱਕ ਸਬਸਿਡੀ ਪ੍ਰਾਪਤ ਕਰ ਸਕਦੇ ਹਨ: ਮੋਹਿੰਦਰ ਭਗਤ

ਕਿਸਾਨ ਨਵੇਂ ਬਾਗ ਲਗਾਉਣ ਲਈ 40 ਫੀਸਦ ਤੱਕ ਸਬਸਿਡੀ ਪ੍ਰਾਪਤ ਕਰ ਸਕਦੇ ਹਨ: ਮੋਹਿੰਦਰ ਭਗਤ

News of Punjab
ਚੰਡੀਗੜ੍ਹ, 28 ਦਸੰਬਰ : ਪੰਜਾਬ ਦੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਆਕਰਸ਼ਕ ਸਬਸਿਡੀ ਸਕੀਮਾਂ ਰਾਹੀਂ ਕਿਸਾਨਾਂ ਨੂੰ ਬਾਗਬਾਨੀ ਦਾ ਕਿੱਤਾ ਅਪਣਾਉਣ ਲਈ ਉਤਸ਼ਾਹਿਤ ਕਰਕੇ ਫਸਲੀ ਵਿਭਿੰਨਤਾ ਨੂੰ ਸਰਗਰਮੀ ਨਾਲ ਹੁਲਾਰਾ ਦੇ ਰਹੀ ਹੈ। ਮੰਤਰੀ ਨੇ ਦੱਸਿਆ ਕਿ ਰਾਸ਼ਟਰੀ ਬਾਗਬਾਨੀ ਮਿਸ਼ਨ (ਐਨ.ਐਚ.ਐਮ.) ਤਹਿਤ, ਕਿਸਾਨ ਨਵੇਂ ਬਾਗ ਲਗਾਉਣ ਦੇ ਨਾਲ-ਨਾਲ ਹੋਰ ਬਾਗਬਾਨੀ ਗਤੀਵਿਧੀਆਂ ਲਈ 40 ਫੀਸਦ ਤੱਕ ਸਬਸਿਡੀ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਪਹਿਲ ਦਾ ਉਦੇਸ਼ ਰਵਾਇਤੀ ਕਣਕ-ਝੋਨੇ ਦੇ ਚੱਕਰ 'ਤੇ ਨਿਰਭਰਤਾ ਘਟਾਉਣਾ, ਭੂਮੀਗਤ ਪਾਣੀ ਦੀ ਸੰਭਾਲ ਕਰਨਾ ਅਤੇ ਉੱਚ-ਮੁੱਲ ਵਾਲੀਆਂ ਫਸਲਾਂ ਰਾਹੀਂ ਕਿਸਾਨਾਂ ਦੀ ਆਮਦਨ ਵਧਾਉਣਾ ਹੈ। ਇਸ ਸਬੰਧੀ ਅਰਜ਼ੀ ਪ੍ਰਕਿਰਿਆ ਬਾਰੇ ਦੱਸਦਿਆਂ, ਬਾਗਬਾਨੀ ਮੰਤਰੀ ਨੇ ਕਿਹਾ ਕਿ ਚਾਹਵਾਨ  ਕਿਸਾਨ ਆਪਣੇ ਸਬੰਧਤ ਜ਼ਿਲ੍ਹਾ ਬਾਗਬਾਨੀ ਦਫਤਰਾਂ ਰਾਹੀਂ ਸਬਸਿਡੀ ਲਈ ਅਰਜ਼ੀ ਦੇ ਸਕਦੇ ਹਨ।  ਕਿਸਾਨ ਵਿਭਾਗ ਦੇ ਫੀਲਡ ਸਟਾਫ ਤੋਂ ਵੀ ਮਾਰਗਦਰਸ਼ਨ ਲੈ ਸਕਦੇ ਹਨ, ਜੋ ਉਨ੍ਹਾਂ ਨੂੰ...
ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ-2026: 2022 ਤੋਂ ਪੰਜਾਬ ਵਿੱਚ 1.50 ਲੱਖ ਕਰੋੜ ਰੁਪਏ ਦਾ ਨਿਵੇਸ਼, 5 ਲੱਖ ਤੋਂ ਵੱਧ ਰੋਜ਼ਗਾਰ ਦੇ ਮੌਕੇ ਮਿਲੇ

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ-2026: 2022 ਤੋਂ ਪੰਜਾਬ ਵਿੱਚ 1.50 ਲੱਖ ਕਰੋੜ ਰੁਪਏ ਦਾ ਨਿਵੇਸ਼, 5 ਲੱਖ ਤੋਂ ਵੱਧ ਰੋਜ਼ਗਾਰ ਦੇ ਮੌਕੇ ਮਿਲੇ

Development News
ਚੰਡੀਗੜ੍ਹ, 28 ਦਸੰਬਰ : ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਅੱਜ ਕਿਹਾ ਕਿ 'ਆਪ' ਸਰਕਾਰ ਦੇ ਸੱਤਾ ਸੰਭਾਲਣ ਤੋਂ ਬਾਅਦ ਹੁਣ ਤੱਕ ਪੰਜਾਬ ਰਾਜ ਵਿੱਚ 1.50 ਲੱਖ ਕਰੋੜ ਰੁਪਏ (ਲਗਭਗ 19 ਬਿਲੀਅਨ ਅਮਰੀਕੀ ਡਾਲਰ) ਦਾ ਨਿਵੇਸ਼ ਹੋਇਆ ਹੈ, ਜਿਸ ਦੇ ਨਤੀਜੇ ਵਜੋਂ ਸੂਬੇ ਭਰ ਵਿੱਚ ਪੰਜ ਲੱਖ ਤੋਂ ਵੱਧ ਰੋਜ਼ਗਾਰ ਦੇ ਮੌਕੇ ਪੈਦਾ ਹੋਏ ਹਨ। ਉਨ੍ਹਾਂ ਕਿਹਾ ਕਿ ਇਹ ਨਤੀਜੇ ਪੰਜਾਬ ਨੂੰ ਨਿਵੇਸ਼ਕਾਂ ਲਈ ਇੱਕ ਪਸੰਦੀਦਾ ਸਥਾਨ ਅਤੇ ਇੱਕ ਮੋਹਰੀ ਉਦਯੋਗਿਕ ਹੱਬ ਬਣਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦਰਸਾਉਂਦੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਪਿਛਲੇ 5 ਮਹੀਨਿਆਂ ਵਿੱਚ ਪੰਜਾਬ ਵਿੱਚ ਐਚ.ਪੀ.ਸੀ.ਐਲ. ਮਿੱਤਲ ਐਨਰਜੀ ਲਿਮ. (ਐਚ.ਐਮ.ਈ.ਐਲ.) ਵੱਲੋਂ 2,600 ਕਰੋੜ ਰੁਪਏ, ਵਰਧਮਾਨ ਸਟੀਲਜ਼ ਵੱਲੋਂ 3,000 ਕਰੋੜ ਰੁਪਏ, ਟ੍ਰਾਈਡੈਂਟ ਗਰੁੱਪ ਵੱਲੋਂ 2,000 ਕਰੋੜ ਰੁਪਏ, ਆਈ.ਓ.ਐਲ. ਕੈਮੀਕਲਜ਼ ਐਂਡ ਫਾਰਮਾਸਿਊਟੀਕਲਜ਼ ਲਿਮ. ਵੱਲੋਂ 1,400 ਕਰੋੜ ਰੁਪਏ, ਹੈਪੀ ਫੋਰਜਿੰਗਜ਼ ਲਿਮ. ਵੱਲੋਂ 1,000 ਕਰੋੜ ਰੁਪਏ, ਵੇਰਕਾ ਬੇਵਰੇਜਜ਼ ਪ੍ਰਾਈਵੇਟ ਲਿਮ. ਵੱਲੋਂ 987 ਕਰੋੜ ਰੁਪਏ, ਫੋਰਟਿਸ ਹੈਲਥਕੇਅਰ (ਮੋਹਾਲੀ) ਵੱਲੋਂ 900 ਕਰੋੜ...
ਪੰਜਾਬ ਦੀਆਂ ਜੇਲ੍ਹਾਂ ਲਈ “ਤਬਦੀਲੀ ਦਾ ਸਾਲ” ਰਿਹਾ 2025 : ਮਾਨ ਸਰਕਾਰ ਬਣਾ ਰਹੀ ਹੈ “ਸੁਧਾਰ ਘਰ” ; 126 ਕਰੋੜ ਰੁਪਏ ਨੇ ਜੇਲ੍ਹਾਂ ਨੂੰ ਬਦਲਿਆ AI -ਸਮਰਥਿਤ ਉੱਚ-ਤਕਨੀਕ ਵਿੱਚ , ਹੁਨਰ ਅਤੇ ਖੇਡਾਂ ਰਾਹੀਂ ਕੈਦੀਆਂ ਦੇ ਭਵਿੱਖ ਨੂੰ ਦਿੱਤਾ ਜਾ ਰਿਹਾ ਹੈ ਆਕਾਰ

ਪੰਜਾਬ ਦੀਆਂ ਜੇਲ੍ਹਾਂ ਲਈ “ਤਬਦੀਲੀ ਦਾ ਸਾਲ” ਰਿਹਾ 2025 : ਮਾਨ ਸਰਕਾਰ ਬਣਾ ਰਹੀ ਹੈ “ਸੁਧਾਰ ਘਰ” ; 126 ਕਰੋੜ ਰੁਪਏ ਨੇ ਜੇਲ੍ਹਾਂ ਨੂੰ ਬਦਲਿਆ AI -ਸਮਰਥਿਤ ਉੱਚ-ਤਕਨੀਕ ਵਿੱਚ , ਹੁਨਰ ਅਤੇ ਖੇਡਾਂ ਰਾਹੀਂ ਕੈਦੀਆਂ ਦੇ ਭਵਿੱਖ ਨੂੰ ਦਿੱਤਾ ਜਾ ਰਿਹਾ ਹੈ ਆਕਾਰ

Development News
ਚੰਡੀਗੜ੍ਹ, 27 ਦਸੰਬਰ : ਪੰਜਾਬ ਜੇਲ੍ਹ ਵਿਭਾਗ ਨੇ ਅੱਜ ਆਪਣੀ ਸਾਲ-ਅੰਤ ਪ੍ਰਾਪਤੀ ਰਿਪੋਰਟ ਜਾਰੀ ਕਰਦਿਆਂ ਵਿਭਿੰਨ ਪਹਿਲਕਦਮੀਆਂ ਨੂੰ ਉਜਾਗਰ ਕੀਤਾ ਹੈ, ਜਿਨ੍ਹਾਂ ਨੇ ਸੂਬੇ ਦੀਆਂ ਸੁਧਾਰ ਸਹੂਲਤਾਂ ਨੂੰ ਪੁਨਰਵਾਸ, ਸਥਿਰਤਾ ਅਤੇ ਆਧੁਨਿਕ ਸੁਰੱਖਿਆ ਦੇ ਕੇਂਦਰਾਂ ਵਿੱਚ ਬਦਲ ਦਿੱਤਾ ਹੈ। ਪੰਜਾਬ ਦੇ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਸਰਕਾਰ ਜੇਲ੍ਹ ਵਿਭਾਗ ਅੰਦਰ ਆਪਣੀਆਂ ਮਾਨਵਪੱਖੀ ਪਹਿਲਕਦਮੀਆਂ ਦਾ ਵਿਸਥਾਰ ਕਰਨ, ਤਕਨਾਲੋਜੀ ਰਾਹੀਂ ਸੁਰੱਖਿਆ ਵਧਾਉਣ, ਅਤੇ ਕੈਦੀਆਂ ਨੂੰ ਹੁਨਰਾਮੰਦ ਬਣਾਉਣ ਲਈ ਕਿੱਤਾਮੁਖੀ ਸਿਖਲਾਈ ਨੂੰ ਵਧਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਚਾਲੂ ਵਰ੍ਹੇ ਦੌਰਾਨ ਪੰਜਾਬ ਦੀਆਂ ਜੇਲ੍ਹਾਂ ਨੂੰ ਸਾਫ ਸੁਥਰੇ ਵਾਤਾਵਰਨ ਤੋਂ ਲੈ ਕੇ ਉੱਚ-ਤਕਨੀਕੀ ਸੁਰੱਖਿਆ ਤੱਕ ਮੁੜ ਪਰਿਭਾਸ਼ਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ "ਸਾਡਾ ਧਿਆਨ ਕੈਦੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਂਦੇ ਹੋਏ ਉਨ੍ਹਾਂ ਦੇ ਜੀਵਨ ਨੂੰ ਦੁਬਾਰਾ ਬਣਾਉਣ ਦਾ ਮੌਕਾ ਦੇਣ 'ਤੇ ਰਿਹਾ ਹੈ।" ਸਾਲ 2025 ਦੀਆਂ ਮੁੱਖ ਉਪਲੱਬਧੀਆਂ ਬਾਰੇ ਜਾਣਕਾਰੀ ਦਿੰਦਿਆਂ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਕੈਦੀਆ...
ਸ਼ਹੀਦੀ ਸਭਾ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ

ਸ਼ਹੀਦੀ ਸਭਾ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ

Breaking News
ਫ਼ਤਹਿਗੜ੍ਹ ਸਾਹਿਬ, 26 ਦਸੰਬਰ:   ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਵੇਰੇ ਇੱਥੇ ਇਤਿਹਾਸਕ ਗੁਰਦਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਜੀ ਦੀ ਲਾਸਾਨੀ ਕੁਰਬਾਨੀ ਨੂੰ ਸਿਜਦਾ ਕੀਤਾ।ਸ਼ਹੀਦੀ ਸਭਾ ਦੇ ਦਿਨਾਂ ਦੀ ਮਹੱਤਤਾ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਮੁੱਚਾ ਪੰਜਾਬ ਇਨ੍ਹਾਂ ਦਿਨਾਂ ਨੂੰ ‘ਸੋਗ ਦੇ ਦਿਨਾਂ’ ਵਜੋਂ ਮਨਾਉਂਦਾ ਹੈ ਕਿਉਂਕਿ ਇਨ੍ਹਾਂ ਦਿਨਾਂ ਦੌਰਾਨ ਜ਼ਾਲਮ ਹਾਕਮਾਂ ਵੱਲੋਂ ਛੋਟੇ ਸਾਹਿਬਜ਼ਾਦਿਆਂ ਨੂੰ ਜਿਉਂਦਿਆਂ ਹੀ ਨੀਂਹ ਵਿੱਚ ਚਿਣ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਪੂਰੇ ਵਿਸ਼ਵ ਨੂੰ ਇਸ ਲਾਸਾਨੀ ਅਤੇ ਬੇਮਿਸਾਲ ਕੁਰਬਾਨੀ 'ਤੇ ਮਾਣ ਹੈ, ਜੋ ਪੰਜਾਬੀਆਂ ਤੇ ਸਾਡੇ ਦੇਸ਼ ਵਾਸੀਆਂ ਲਈ ਹੀ ਨਹੀਂ, ਸਗੋਂ ਦੁਨੀਆ ਭਰ ਵਿਚ ਵਸਦੇ ਹਰੇਕ ਵਿਅਕਤੀ ਲਈ ਅਦੁੱਤੀ ਵਰਤਾਰਾ ਹੈ। ਉਨ੍ਹਾਂ ਕਿਹਾ ਕਿ ਸ਼ਹੀਦੀ ਸਭਾ ਦੌਰਾਨ ਕਰੀਬ 50 ਲੱਖ ਸ਼ਰਧਾਲੂ ਫਤਹਿਗੜ੍ਹ ਸਾਹਿਬ ਪਹੁੰਚ ਕੇ ਗੁਰੂ ਘਰ ਦਾ ਅਸ਼ੀਰਵਾਦ ਪ੍ਰਾਪਤ ਕਰਨਗੇ।ਗੁਰੂ ਘਰ ਵਿੱਚ ਨਤਮਸਤਕ ਹੋਣ ਤੋਂ ਬਾਅਦ ਪੱਤਰਕ...
ਯੁੱਧ ਨਸ਼ਿਆਂ ਵਿਰੁੱਧ’: 300ਵੇਂ ਦਿਨ, ਪੰਜਾਬ ਪੁਲਿਸ ਵੱਲੋਂ 2.8 ਕਿਲੋਗ੍ਰਾਮ ਹੈਰੋਇਨ ਸਮੇਤ 84 ਨਸ਼ਾ ਤਸਕਰ ਕਾਬੂ

ਯੁੱਧ ਨਸ਼ਿਆਂ ਵਿਰੁੱਧ’: 300ਵੇਂ ਦਿਨ, ਪੰਜਾਬ ਪੁਲਿਸ ਵੱਲੋਂ 2.8 ਕਿਲੋਗ੍ਰਾਮ ਹੈਰੋਇਨ ਸਮੇਤ 84 ਨਸ਼ਾ ਤਸਕਰ ਕਾਬੂ

News of Punjab
ਚੰਡੀਗੜ੍ਹ, 26 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ ਲਗਾਤਾਰ 300ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 327 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 63 ਐਫਆਈਆਰਜ਼ ਦਰਜ ਕਰਕੇ 84 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 300 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 41,881 ਹੋ ਗਈ ਹੈ। ਇਸ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 2.8 ਕਿਲੋ ਹੈਰੋਇਨ, 1 ਕਿਲੋ ਅਫੀਮ, 518 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 8890 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂ...
ਉਦਯੋਗ ਤੇ ਵਣਜ ਮੰਤਰੀ ਵੱਲੋਂ ਐਮ.ਐਸ.ਐਮ.ਈਜ਼. ਨਾਲ ਮੁਲਾਕਾਤ; ਕੰਪਨੀਆਂ ਵੱਲੋਂ ਪੰਜਾਬ ਵਿੱਚ ਨਿਵੇਸ਼ ਅਤੇ ਵਿਸਥਾਰਤ ਯੋਜਨਾਵਾਂ ਦਾ ਐਲਾਨ

ਉਦਯੋਗ ਤੇ ਵਣਜ ਮੰਤਰੀ ਵੱਲੋਂ ਐਮ.ਐਸ.ਐਮ.ਈਜ਼. ਨਾਲ ਮੁਲਾਕਾਤ; ਕੰਪਨੀਆਂ ਵੱਲੋਂ ਪੰਜਾਬ ਵਿੱਚ ਨਿਵੇਸ਼ ਅਤੇ ਵਿਸਥਾਰਤ ਯੋਜਨਾਵਾਂ ਦਾ ਐਲਾਨ

Development News
ਚੰਡੀਗੜ੍ਹ, 26 ਦਸੰਬਰ: ਉਦਯੋਗ ਤੇ ਵਣਜ ਅਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਅੱਜ ਐਮ.ਐਸ.ਐਮ.ਈ. (ਲਘੂ, ਛੋਟੇ ਅਤੇ ਦਰਮਿਆਨੇ ਉੱਦਮਾਂ) ਸੈਕਟਰ 'ਤੇ ਕੇਂਦ੍ਰਿਤ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸੂਬੇ ਭਰ ਦੇ ਲਘੂ, ਛੋਟੇ ਅਤੇ ਦਰਮਿਆਨੇ ਉੱਦਮਾਂ (ਐਮ.ਐਸ.ਐਮ.ਈ.) ਲਈ ਸਹਾਇਕ, ਪਾਰਦਰਸ਼ੀ ਅਤੇ ਸੁਖਾਵਾਂ ਵਾਤਾਵਰਣ ਸਿਰਜਣ ਲਈ ਪੰਜਾਬ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ। ਇਸ ਦੌਰਾਨ ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਐਮਐਸਐਮਈ ਨੂੰ ਮਜ਼ਬੂਤ ਕਰਨ ਲਈ ਕੀਤੇ ਜਾ ਰਹੇ ਉਪਾਵਾਂ 'ਤੇ ਚਾਨਣਾ ਪਾਉਂਦਿਆਂ ਦੱਸਿਆ ਕਿ ਇਸ ਉੱਦਮ ਲਈ ਮਜ਼ਬੂਤ ਨੀਤੀ ਜ਼ਰੀਏ ਸਹਾਇਤਾ, ਸਰਲ ਅਤੇ ਸਮਾਂਬੱਧ ਰੈਗੂਲੇਟਰੀ ਪ੍ਰਕਿਰਿਆਵਾਂ ਅਤੇ ਇਨਵੈਸਟ ਪੰਜਾਬ ਰਾਹੀਂ ਪ੍ਰੋਜੈਕਟਾਂ ਨੂੰ ਤੁਰੰਤ ਮਨਜ਼ੂਰੀਆਂ ਅਤੇ ਸੁਚਾਰੂ ਢੰਗ ਨਾਲ ਇਨ੍ਹਾਂ ਦੇ ਲਾਗੂਕਰਨ ਨੂੰ ਯਕੀਨੀ ਬਣਾਉਣ ਲਈ ਸਹਾਇਤਾ ਦੇਣਾ ਸ਼ਾਮਲ ਹੈ। ਉਨ੍ਹਾਂ ਅੱਗੇ ਦੱਸਿਆ ਕਿ ਐਮਐਸਐਮਈ ਪੰਜਾਬ ਦੀ ਉਦਯੋਗਿਕ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹਨ ਜੋ ਰੋਜ਼ਗਾਰ ਦੇ ਨਵੇਂ ਮੌਕੇ ਸਿਰਜਣ, ਨਵੀਨਤਾ ਅਤੇ ਸੰਤੁਲਿਤ ਖੇਤਰੀ ਵਿਕਾਸ ਵਿੱਚ ਮਹੱਤਵਪੂ...
ਵੀਰ ਬਾਲ ਦਿਵਸ ਨਾਲੋਂ ਸਾਹਿਬਜ਼ਾਦਿਆਂ ਦਾ ਬਲੀਦਾਨ ਦਿਵਸ ਛੋਟੇ ਸਾਹਿਬਜ਼ਾਦਿਆਂ ਨੂੰ ਸੱਚੀ ਸ਼ਰਧਾਂਜਲੀ: ਅਮਨ ਅਰੋੜਾ

ਵੀਰ ਬਾਲ ਦਿਵਸ ਨਾਲੋਂ ਸਾਹਿਬਜ਼ਾਦਿਆਂ ਦਾ ਬਲੀਦਾਨ ਦਿਵਸ ਛੋਟੇ ਸਾਹਿਬਜ਼ਾਦਿਆਂ ਨੂੰ ਸੱਚੀ ਸ਼ਰਧਾਂਜਲੀ: ਅਮਨ ਅਰੋੜਾ

Punjab Politics
ਫਤਹਿਗੜ੍ਹ ਸਾਹਿਬ, 26 ਦਸੰਬਰ: ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਸ਼ੁੱਕਰਵਾਰ ਸ਼ਾਮ ਨੂੰ ਕਿਹਾ ਕਿ ਸਾਹਿਬਜ਼ਾਦਿਆਂ ਦਾ ਬਲੀਦਾਨ ਦਿਵਸ ਨਾਮ, ਵੀਰ ਬਾਲ ਦਿਵਸ ਨਾਲੋਂ ਛੋਟੇ ਸਾਹਿਬਜ਼ਾਦਿਆਂ ਦੀ ਲਾਮਿਸਾਲ ਸ਼ਹਾਦਤ ਨੂੰ ਯਾਦ ਕਰਨ ਦਾ ਕਿਤੇ ਵੱਧ ਉਚਿਤ ਅਤੇ ਮਰਿਆਦਾਪੂਰਨ ਢੰਗ ਹੈ, ਕਿਉਂ ਜੋ ਇਹ ਸਿੱਖ ਸੰਗਤ ਦੀਆਂ ਡੂੰਘੀਆਂ ਭਾਵਨਾਵਾਂ ਨਾਲ ਪੂਰੀ ਤਰ੍ਹਾਂ ਸਾਂਝ ਪਾਉਂਦਾ ਹੈ। ਸ਼੍ਰੀ ਅਮਨ ਅਰੋੜਾ ਨੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਅਤੇ ਗੁਰਮੀਤ ਸਿੰਘ ‘ਮੀਤ ਹੇਅਰ’ ਦੇ ਨਾਲ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕ, ਬਾਬਾ ਜੋਰਾਵਰ ਸਿੰਘ ਜੀ, ਬਾਬਾ ਫ਼ਤਹਿ ਸਿੰਘ ਜੀ ਅਤੇ ਮਾਤਾ ਗੁਜਰੀ ਜੀ ਨੂੰ ਸ਼ਰਧਾਂਜਲੀ ਅਰਪਿਤ ਕਰਦਿਆਂ ਕਿਹਾ ਕਿ ਸਾਹਿਬਜ਼ਾਦਿਆਂ ਦੀ ਸ਼ਹਾਦਤ ਸੰਸਾਰਕ ਇਤਿਹਾਸ ਦਾ ਇੱਕ ਅਦੁੱਤੀ ਅਧਿਆਇ ਹੈ, ਜੋ ਧਰਮ, ਹਿੰਮਤ ਅਤੇ ਅਡੋਲਤਾ ਦੇ ਸਰਵਉੱਚ ਆਦਰਸ਼ਾਂ ਨੂੰ ਪ੍ਰਤੀਬਿੰਬਤ ਕਰਦਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ਼੍ਰੀ ਭਗਵੰਤ ਸਿੰਘ ਮਾਨ ਅਤੇ ਸੰਸਦ ਮੈਂਬਰਾਂ ਵੱਲੋਂ ਵੀ ਵੀਰ ਬਾਲ ਦਿਵਸ ਦਾ ਨਾਂ ਬ...
ਗੁਰਮੁਖੀ ਵਰਣਮਾਲਾ ਨੂੰ ਸਾਰੀਆਂ ਭਾਸ਼ਾਵਾਂ ਦੀਆਂ ਕਿਤਾਬ ‘ਚ ਸ਼ਾਮਿਲ ਕਰਨ ‘ਤੇ ਪੰਜਾਬ ਸਕੂਲ ਸਿੱਖਿਆ ਵਿਭਾਗ ਦਾ ਧੰਨਵਾਦ: ਚੇਅਰਮੈਨ ਅਜੈਬ ਸਿੰਘ ਚੱਠਾ

ਗੁਰਮੁਖੀ ਵਰਣਮਾਲਾ ਨੂੰ ਸਾਰੀਆਂ ਭਾਸ਼ਾਵਾਂ ਦੀਆਂ ਕਿਤਾਬ ‘ਚ ਸ਼ਾਮਿਲ ਕਰਨ ‘ਤੇ ਪੰਜਾਬ ਸਕੂਲ ਸਿੱਖਿਆ ਵਿਭਾਗ ਦਾ ਧੰਨਵਾਦ: ਚੇਅਰਮੈਨ ਅਜੈਬ ਸਿੰਘ ਚੱਠਾ

Global News
ਬਰੈਂਪਟਨ, 25 ਦਸੰਬਰ : ਜਗਤ ਪੰਜਾਬੀ ਸਭਾ, ਪੱਬਪਾ ਅਤੇ ਓਂਟਾਰੀਓ ਫਰੈਂਡ ਕਲੱਬ ਕੈਨੇਡਾ ਵੱਲੋਂ 27, 28 ਅਤੇ 29 ਜੂਨ 2025 ਨੂੰ ਬਰੈਪਟਨ ਕੈਨੇਡਾ ਵਿਖੇ ਕਰਵਾਈ ਗਈ 11ਵੀਂ ਵਰਲਡ ਪੰਜਾਬੀ ਕਾਨਫ਼ਰੰਸ ਦੌਰਾਨ ਸਰਬ ਸਾਂਝੀ ਰਾਏ ਨਾਲ ਇਹ ਮਤਾ ਪਾਸ ਕੀਤਾ ਗਿਆ ਕਿ “ਪੰਜਾਬ ਸਰਕਾਰ ਵੱਲੋਂ ਪਹਿਲੀ ਜਮਾਤ ਤੋਂ ਲੈ ਕੇ ਉੱਚ ਵਿੱਦਿਆ ਤੱਕ ਇਮਤਿਹਾਨਾਂ ਵਿੱਚ ਗੁਰਮੁਖੀ ਦੇ 35 ਅੱਖਰਾਂ ਨਾਲ ਲਗਾ ਮਾਤਰਾਵਾਂ ਨੂੰ ਪ੍ਰਸ਼ਨ ਦੇ ਤੌਰ ‘ਤੇ ਪੁੱਛਿਆ ਜਾਵੇ ਅਤੇ ਪੰਜ ਇਸ ਪ੍ਰਸ਼ਨ ਦੇ ਅੰਕ ਦਿੱਤੇ ਜਾਣ ਅਤੇ ਇਸ ਸੰਬੰਧੀ ਢੁੱਕਵੇਂ ਕਦਮ ਚੁੱਕੇ ਜਾਣ।”ਗੌਰਤਲਬ ਹੈ ਕਿ ਇਸ ਮਤੇ ਨੂੰ ਜਗਤ ਪੰਜਾਬੀ ਸਭਾ ਦੇ ਚੇਅਰਮੈਨ ਸ. ਅਜੈਬ ਸਿੰਘ ਚੱਠਾ ਵੱਲੋਂ ਪੇਸ਼ ਅਤੇ ਡਾ. ਮਨਪ੍ਰੀਤ ਕੌਰ ਸਹਾਇਕ ਪ੍ਰੋਫ਼ੈਸਰ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਸ੍ਰੀ ਅਨੰਦਪੁਰ ਸਾਹਿਬ ਵੱਲੋਂ ਤਾਈਦ ਕੀਤਾ ਗਿਆ ਸੀ। ਕਾਨਫ਼ਰੰਸ ‘ਚ ਮਤਾ ਪਾਸ ਹੋਣ ਉਪਰੰਤ ਇਸ ਮਤੇ ਦੀ ਕਾਪੀ ਸਿੱਖਿਆ ਦੇ ਉੱਚ ਵਿਭਾਗਾਂ ਦੇ ਚੇਅਰਮੈਨਾਂ ਨੂੰ ਭੇਜੀ ਗਈ ਸੀ ਤਾਂ ਜੋ ਕਿ ਇਸ ਮਤੇ ਉੱਤੇ ਬਣਦੀ ਕਾਰਵਾਈ ਕੀਤੀ ਜਾਵੇ।ਅੱਜ ਸਾਡੇ ਲਈ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਪੰਜਾਬ ਸਕੂਲ...