Thursday, June 18
Shadow

Tag: punjabi news

ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ: ਸਾਲ 2025 ਦਾ ਲੇਖਾ-ਜੋਖਾ

ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ: ਸਾਲ 2025 ਦਾ ਲੇਖਾ-ਜੋਖਾ

Development News
ਚੰਡੀਗੜ੍ਹ, 25 ਦਸੰਬਰ: ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਕਿਹਾ ਕਿ ਜਿਹੜੇ ਪਲਾਟ ਧਾਰਕ ਆਪਣੀਆਂ ਬਕਾਇਆ ਕਿਸ਼ਤਾਂ ਜਮ੍ਹਾਂ ਨਹੀਂ ਕਰਵਾ ਸਕੇ ਜਾਂ ਨਿਰਧਾਰਤ ਸਮਾਂ-ਸੀਮਾ ਅੰਦਰ ਉਸਾਰੀ ਮੁਕੰਮਲ ਨਹੀਂ ਕਰ ਸਕੇ ਜਾਂ ਨਾਨ ਕੰਸਟ੍ਰਕਸ਼ਨ ਫੀਸ ਜਮ੍ਹਾਂ ਨਹੀਂ ਕਰਵਾ ਸਕੇ, ਉਨ੍ਹਾਂ ਲਈ ਵਿਭਾਗ ਨੇ ਸਾਲ 2025 ਦੌਰਾਨ ਐਮਨੈਸਟੀ ਸਕੀਮ ਲਿਆਂਦੀ ਜਿਸ ਦਾ ਉਦੇਸ਼ ਯੋਜਨਾਬੱਧ ਸ਼ਹਿਰੀ ਵਿਕਾਸ ਨੂੰ ਕਾਇਮ ਰੱਖਦਿਆਂ ਪੁਰਾਣੇ ਮੁੱਦਿਆਂ ਨੂੰ ਸੁਲਝਾਉਣਾ ਅਤੇ ਲੋਕਾਂ ਦੇ ਵਿਸ਼ਵਾਸ ਨੂੰ ਮਜ਼ਬੂਤ ਕਰਨਾ ਹੈ। ਇੱਕ ਅਹਿਮ ਨਾਗਰਿਕ-ਕੇਂਦਰਿਤ ਸੋਧ ਬਾਰੇ ਦੱਸਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਅਣ-ਅਧਿਕਾਰਤ ਕਾਲੋਨੀਆਂ ਵਿੱਚ ਪਲਾਟ ਖਰੀਦਣ ਵਾਲੇ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਅਪਾਰਟਮੈਂਟ ਅਤੇ ਪ੍ਰਾਪਰਟੀ ਰੈਗੂਲੇਸ਼ਨ ਐਕਟ ਵਿੱਚ ਸੋਧ ਕੀਤੀ ਗਈ, ਜਿਸ ਨਾਲ ਉਹ ਬਿਨਾਂ ਐਨ.ਓ.ਸੀ ਪ੍ਰਾਪਤ ਕੀਤੇ ਆਪਣੇ ਪਲਾਟ ਨੂੰ ਰਜਿਸਟਰ ਕਰਵਾ ਸਕਦੇ ਹਨ। ਇਸ ਦੇ ਨਾਲ ਹੀ ਅਣਅਧਿਕਾਰਤ ਵਿਕਾਸ ਨੂੰ ਰੋਕਣ ਲਈ ਅਣਅਧਿਕਾਰਤ ਕਾਲੋਨੀਆਂ ਵਿਕਸਤ ਕਰਨ ਵਾਲੇ ਪ੍ਰਮੋਟਰਾਂ ਲਈ ਸਜ਼ਾ ਅਤੇ ਜੁਰ...
ਐਸਜੀਪੀਸੀ 328 ਸਰੂਪਾਂ ਦੇ ਮਸਲੇ ’ਤੇ ਰਾਜਨੀਤੀ ਕਰਨ ਦੀ ਬਜਾਏ ਦੋਸ਼ੀਆਂ ਤੇ ਕਾਰਵਾਈ ਲਈ ਸਰਕਾਰ ਦਾ ਸਹਿਯੋਗ ਕਰੇ – ਸਪੀਕਰ ਕੁਲਤਾਰ ਸਿੰਘ ਸੰਧਵਾਂ

ਐਸਜੀਪੀਸੀ 328 ਸਰੂਪਾਂ ਦੇ ਮਸਲੇ ’ਤੇ ਰਾਜਨੀਤੀ ਕਰਨ ਦੀ ਬਜਾਏ ਦੋਸ਼ੀਆਂ ਤੇ ਕਾਰਵਾਈ ਲਈ ਸਰਕਾਰ ਦਾ ਸਹਿਯੋਗ ਕਰੇ – ਸਪੀਕਰ ਕੁਲਤਾਰ ਸਿੰਘ ਸੰਧਵਾਂ

Punjab Politics
ਚੰਡੀਗੜ੍ਹ, ਦਸੰਬਰ 25: ਪੰਜਾਬ ਵਿਧਾਨ ਸਭਾ ਦੇ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਨੇ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਦੇ ਗੁੰਮ ਹੋਣ ਦੇ ਗੰਭੀਰ ਮਸਲੇ ’ਤੇ ਸਿੱਖ ਸੰਗਤਾਂ ਨੂੰ ਜਾਣੂ ਕਰਵਾਉਂਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੂੰ ਅਪੀਲ ਕੀਤੀ ਕਿ ਉਹ ਇਸ ਮਾਮਲੇ ’ਚ ਰਾਜਨੀਤੀ ਕਰਨ ਦੀ ਬਜਾਏ ਦੋਸ਼ੀਆਂ ਅਤੇ ਉਨ੍ਹਾਂ ਦੇ ਸਰਪ੍ਰਸਤਾਂ ਖ਼ਿਲਾਫ਼ ਕਾਰਵਾਈ ਲਈ ਪੰਜਾਬ ਸਰਕਾਰ ਦਾ ਪੂਰਾ ਸਹਿਯੋਗ ਦੇਵੇ। ਸਪੀਕਰ ਸੰਧਵਾਂ ਨੇ ਕਿਹਾ ਕਿ ਜਦੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਇੱਕ ਪਾਵਨ ਸਰੂਪ ਦੇ ਅੰਗ ਗਲੀਆਂ ਵਿੱਚ ਖਿਲਾਰੇ ਜਾਣ ਦੀ ਘਟਨਾ ਨੇ ਸੰਸਾਰ ਭਰ ਦੀ ਸਿੱਖ ਸੰਗਤ ਨੂੰ ਧੁਰ ਅੰਦਰ ਤੱਕ ਝੰਜੋੜ ਕੇ ਰੱਖ ਦਿੱਤਾ ਸੀ, ਤਾਂ ਫਿਰ 328 ਸਰੂਪਾਂ ਦੇ ਮਸਲੇ ’ਚ ਕੀਤੀ ਜਾ ਰਹੀ ਕਾਨੂੰਨੀ ਕਾਰਵਾਈ ਦਾ ਵਿਰੋਧ ਐਸਜੀਪੀਸੀ ਵੱਲੋਂ ਕਿਉਂ ਕੀਤਾ ਜਾ ਰਿਹਾ ਹੈ। ਉਨ੍ਹਾਂ ਸਪਸ਼ਟ ਕੀਤਾ ਕਿ ਗੁਰੂ ਸਾਹਿਬ ਨਾਲ ਜੁੜੇ ਮਸਲਿਆਂ ’ਤੇ ਕੋਈ ਵੀ ਰਾਜਨੀਤੀ ਨਹੀਂ ਕੀਤੀ ਜਾਵੇਗੀ, ਪਰ ਗੁਰੂ ਦੋਖੀਆਂ ਖ਼ਿਲਾਫ਼ ਗੁਰੂ ਸਾਹਿਬ ਵੱਲੋਂ ਬਖ਼ਸ਼ੀ ਤਾਕਤ ਦੀ ਸੰਵਿਧਾਨਕ ਅਤੇ ...
3 ਕਰੋੜ ਪੰਜਾਬੀਆਂ ਨੂੰ ਨਵੇਂ ਸਾਲ ਦਾ ਤੋਹਫਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਨਵਰੀ ਤੋਂ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕਰਨ ਦੀ ਦਿੱਤੀ ਪ੍ਰਵਾਨਗੀ

3 ਕਰੋੜ ਪੰਜਾਬੀਆਂ ਨੂੰ ਨਵੇਂ ਸਾਲ ਦਾ ਤੋਹਫਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਨਵਰੀ ਤੋਂ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕਰਨ ਦੀ ਦਿੱਤੀ ਪ੍ਰਵਾਨਗੀ

Health
ਚੰਡੀਗੜ੍ਹ, 25 ਦਸੰਬਰ : ਪੰਜਾਬ ਦੇ ਵਸਨੀਕਾਂ ਲਈ ਨਵੇਂ ਸਾਲ ਦੇ ਤੋਹਫੇ ਵਜੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਹਤ ਵਿਭਾਗ ਨੂੰ ਜਨਵਰੀ ਮਹੀਨੇ ਤੋਂ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਨਾਲ ਸੂਬੇ ਦੇ ਹਰੇਕ ਪਰਿਵਾਰ ਲਈ 10 ਲੱਖ ਰੁਪਏ ਦਾ ਨਕਦ ਰਹਿਤ ਇਲਾਜ ਯਕੀਨੀ ਬਣਾਇਆ ਜਾਵੇਗਾ। ਅੱਜ ਇੱਥੇ ਸਿਹਤ ਵਿਭਾਗ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਸੂਬੇ ਦੇ ਲੋਕਾਂ ਨੂੰ ਇੱਕ ਵੀ ਪੈਸਾ ਖਰਚੇ ਬਿਨਾ ਵਿਆਪਕ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੀ ਦਿਸ਼ਾ ਵੱਲ ਅਹਿਮ ਕਦਮ ਹੈ। ਉਨ੍ਹਾਂ ਕਿਹਾ, “ਇਹ ਸਕੀਮ ਵਿਸ਼ਵ ਪੱਧਰੀ ਸਿਹਤ ਸੰਭਾਲ ਪ੍ਰਦਾਨ ਕਰਨ ਅਤੇ ਲੋਕਾਂ ਨੂੰ 10 ਲੱਖ ਰੁਪਏ ਦਾ ਨਕਦ ਰਹਿਤ ਇਲਾਜ ਯਕੀਨੀ ਬਣਾਉਣ ਪ੍ਰਤੀ ਸਰਕਾਰ ਵੱਲੋਂ ਸ਼ੁਰੂ ਕੀਤੀ ਅਹਿਮ ਪਹਿਲਕਦਮੀ ਹੈ। ਪੰਜਾਬ ਦੇਸ਼ ਦਾ ਪਹਿਲਾ ਅਜਿਹਾ ਸੂਬਾ ਹੋਵੇਗਾ ਜਿੱਥੇ ਸੂਬੇ ਦੇ ਹਰੇਕ ਪਰਿਵਾਰ ਲਈ 10 ਲੱਖ ਰੁਪਏ ਤੱਕ ਦਾ ਨਕਦ ਰਹਿਤ ਇਲਾਜ ਯਕੀਨੀ ਬਣਾਇਆ ਜਾਵੇਗਾ।” ਮੁੱਖ ਮੰਤਰੀ ਨੇ ਕਿਹਾ ਕਿ ਮੁੱਖ ਮ...
ਮਾਨ ਸਰਕਾਰ ਦਾ ਸੰਵੇਦਨਸ਼ੀਲ ਫੈਸਲਾ: ਚੋਣ ਡਿਊਟੀ ਦੌਰਾਨ ਮੌਤ ਹੋਈ ਅਧਿਆਪਕ ਜੋੜੇ ਦੇ ਪਰਿਵਾਰ ਨੂੰ ਵਿੱਤੀ ਸਹਾਇਤਾ ਦਾ ਐਲਾਨ, ਸਰਕਾਰ ਉਨ੍ਹਾਂ ਦੇ ਬੱਚਿਆਂ ਦੀ ਪੜ੍ਹਾਈ ਦਾ ਚੁੱਕੇਗੀ ਪੂਰਾ ਖਰਚਾ

ਮਾਨ ਸਰਕਾਰ ਦਾ ਸੰਵੇਦਨਸ਼ੀਲ ਫੈਸਲਾ: ਚੋਣ ਡਿਊਟੀ ਦੌਰਾਨ ਮੌਤ ਹੋਈ ਅਧਿਆਪਕ ਜੋੜੇ ਦੇ ਪਰਿਵਾਰ ਨੂੰ ਵਿੱਤੀ ਸਹਾਇਤਾ ਦਾ ਐਲਾਨ, ਸਰਕਾਰ ਉਨ੍ਹਾਂ ਦੇ ਬੱਚਿਆਂ ਦੀ ਪੜ੍ਹਾਈ ਦਾ ਚੁੱਕੇਗੀ ਪੂਰਾ ਖਰਚਾ

Breaking News
ਚੰਡੀਗੜ੍ਹ, 25 ਦਸੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇੱਕ ਵਾਰ ਫਿਰ ਆਪਣੇ ਕਰਮਚਾਰੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਆਪਣੇ ਠੋਸ ਸਮਰਥਨ ਦਾ ਸਬੂਤ ਦਿੱਤਾ ਹੈ। ਮੋਗਾ ਜ਼ਿਲ੍ਹੇ ਵਿੱਚ ਚੋਣ ਡਿਊਟੀ ਦੌਰਾਨ ਇੱਕ ਦੁਖਦਾਈ ਸੜਕ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਅਧਿਆਪਕ ਜੋੜੇ ਪ੍ਰਤੀ ਡੂੰਘੀ ਸੰਵੇਦਨਾ ਅਤੇ ਸਤਿਕਾਰ ਪ੍ਰਗਟ ਕਰਦੇ ਹੋਏ, ਰਾਜ ਸਰਕਾਰ ਨੇ ਨਾ ਸਿਰਫ਼ ਤੁਰੰਤ 20 ਲੱਖ ਰੁਪਏ ਦੀ ਕੁੱਲ ਵਿੱਤੀ ਸਹਾਇਤਾ ਜਾਰੀ ਕੀਤੀ ਹੈ, ਸਗੋਂ ਪ੍ਰਭਾਵਿਤ ਪਰਿਵਾਰ ਦੇ ਬੱਚਿਆਂ ਦੇ ਉੱਜਵਲ ਭਵਿੱਖ ਲਈ ਉਨ੍ਹਾਂ ਦੇ ਪੂਰੇ ਸਿੱਖਿਆ ਖਰਚੇ ਨੂੰ ਚੁੱਕਣ ਦਾ ਮਹੱਤਵਪੂਰਨ ਐਲਾਨ ਵੀ ਕੀਤਾ ਹੈ। ਇਹ ਦਿਲ ਦਹਿਲਾ ਦੇਣ ਵਾਲੀ ਘਟਨਾ ਉਸ ਸਮੇਂ ਵਾਪਰੀ ਜਦੋਂ ਸਰਕਾਰੀ ਅਧਿਆਪਕ ਜਸਕਰਨ ਸਿੰਘ ਆਪਣੀ ਪਤਨੀ ਕਮਲਜੀਤ ਕੌਰ ਨੂੰ ਚੋਣ ਡਿਊਟੀ ਲਈ ਛੱਡ ਰਹੇ ਸਨ। ਮੋਗਾ ਦੇ ਬਾਘਾਪੁਰਾਣਾ ਖੇਤਰ ਵਿੱਚ ਸੰਘਣੀ ਧੁੰਦ ਅਤੇ ਘੱਟ ਦ੍ਰਿਸ਼ਟੀ ਕਾਰਨ ਉਨ੍ਹਾਂ ਦੀ ਗੱਡੀ ਬੇਕਾਬੂ ਹੋ ਗਈ ਅਤੇ ਡੂੰਘੀ ਖੱਡ ਵਿੱਚ ਡਿੱਗ ਗਈ। ਇਸ ਦੁਖਦਾਈ ਹਾਦਸੇ ਵਿੱਚ ਦੋਵਾਂ ਅਧਿਆਪਕਾਂ ਦੀ ਬੇਵਕਤੀ ਮੌਤ ਨੇ ਪੂਰੇ ਸੂਬੇ ਨੂੰ ਹਿਲਾ...
ਪੰਜਾਬੀ ਮਾਂ-ਬੋਲੀ ਦੀ ਰੱਖਿਆ ਲਈ ਮਾਨ ਸਰਕਾਰ ਦਾ ਵੱਡਾ ਕਦਮ! ਹੁਣ ਹਰ ਭਾਸ਼ਾ ਦੀ ਕਿਤਾਬ ਵਿੱਚ ਹੋਵੇਗਾ ਗੁਰਮੁੱਖੀ ਦਾ ਪੰਨਾ; ਹਰ ਸਕੂਲ ਵਿੱਚ ਗੂੰਜੇਗਾ ‘ਊੜਾ-ਐੜਾ

ਪੰਜਾਬੀ ਮਾਂ-ਬੋਲੀ ਦੀ ਰੱਖਿਆ ਲਈ ਮਾਨ ਸਰਕਾਰ ਦਾ ਵੱਡਾ ਕਦਮ! ਹੁਣ ਹਰ ਭਾਸ਼ਾ ਦੀ ਕਿਤਾਬ ਵਿੱਚ ਹੋਵੇਗਾ ਗੁਰਮੁੱਖੀ ਦਾ ਪੰਨਾ; ਹਰ ਸਕੂਲ ਵਿੱਚ ਗੂੰਜੇਗਾ ‘ਊੜਾ-ਐੜਾ

News of Punjab
ਚੰਡੀਗੜ੍ਹ, 25 ਦਸੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੀ ਸਿੱਖਿਆ ਪ੍ਰਣਾਲੀ ਵਿੱਚ ਇੱਕ ਇਨਕਲਾਬੀ ਅਤੇ ਭਾਵਨਾਤਮਕ ਬਦਲਾਅ ਲਿਆਉਣ ਦਾ ਫੈਸਲਾ ਲਿਆ ਹੈ। ਆਪਣੀ ‘ਮਾਂ ਬੋਲੀ’ ਪੰਜਾਬੀ ਅਤੇ ਗੁਰਮੁੱਖੀ ਲਿਪੀ ਨਾਲ ਨਵੀਂ ਪੀੜ੍ਹੀ ਦੇ ਜੁੜਾਅ ਨੂੰ ਡੂੰਘਾ ਕਰਨ ਲਈ ਸਿੱਖਿਆ ਵਿਭਾਗ ਨੇ ਇਹ ਇਤਿਹਾਸਕ ਫੈਸਲਾ ਲਿਆ ਹੈ ਕਿ ਆਉਣ ਵਾਲੇ ਸਿੱਖਿਆ ਸੈਸ਼ਨ 2026-27 ਤੋਂ ਜਮਾਤ ਪਹਿਲੀ ਤੋਂ ਬਾਰ੍ਹਵੀਂ ਤੱਕ ਦੀਆਂ ਸਾਰੀਆਂ ਭਾਸ਼ਾਵਾਂ ਦੀਆਂ ਕਿਤਾਬਾਂ—ਭਾਵੇਂ ਉਹ ਅੰਗਰੇਜ਼ੀ ਹੋਵੇ ਜਾਂ ਹਿੰਦੀ—ਵਿੱਚ ਗੁਰਮੁੱਖੀ ਵਰਣਮਾਲਾ ਦਾ ਇੱਕ ਸਮਰਪਿਤ ਪੰਨਾ ਲਾਜ਼ਮੀ ਤੌਰ ’ਤੇ ਸ਼ਾਮਲ ਕੀਤਾ ਜਾਵੇਗਾ। ਇਹ ਪਹਿਲ ਸਿਰਫ਼ ਇੱਕ ਸਿੱਖਿਆ ਸੁਧਾਰ ਨਹੀਂ ਹੈ, ਸਗੋਂ ਪੰਜਾਬ ਦੀ ਸੱਭਿਆਚਾਰਕ ਵਿਰਾਸਤ ਨੂੰ ਘਰ-ਘਰ ਪਹੁੰਚਾਉਣ ਦਾ ਇੱਕ ਮਿਸ਼ਨ ਹੈ। ਪੰਜਾਬ ਸਕੂਲ ਸਿੱਖਿਆ ਬੋਰਡ (PSEB) ਦੁਆਰਾ ਤਿਆਰ ਕੀਤੀਆਂ ਜਾ ਰਹੀਆਂ ਇਨ੍ਹਾਂ ਨਵੀਆਂ ਕਿਤਾਬਾਂ ਦੇ ਜ਼ਰੀਏ ਸੂਬੇ ਦੇ ਸਰਕਾਰੀ, ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਦੇ ਲਗਭਗ 60 ਲੱਖ ਵਿਦਿਆਰਥੀ ਆਪਣੀਆਂ ਜੜ੍ਹਾਂ ਨਾਲ ਜੁੜਨਗੇ। ਅਕਸਰ ਇਹ ਦੇਖਿਆ ਗ...
ਭਗਵੰਤ ਸਿੰਘ ਮਾਨ ਵੱਲੋਂ ਅਧਿਕਾਰੀਆਂ ਨੂੰ 1,350 ਕਰੋੜ ਰੁਪਏ ਦੀ ਲਾਗਤ ਨਾਲ ਪੰਜਾਬ ਭਰ ਵਿੱਚ 3,100 ਸਟੇਡੀਅਮਾਂ ਦਾ ਕੰਮ ਜੂਨ 2026 ਤੱਕ ਮੁਕੰਮਲ ਕਰਨ ਦੇ ਨਿਰਦੇਸ਼

ਭਗਵੰਤ ਸਿੰਘ ਮਾਨ ਵੱਲੋਂ ਅਧਿਕਾਰੀਆਂ ਨੂੰ 1,350 ਕਰੋੜ ਰੁਪਏ ਦੀ ਲਾਗਤ ਨਾਲ ਪੰਜਾਬ ਭਰ ਵਿੱਚ 3,100 ਸਟੇਡੀਅਮਾਂ ਦਾ ਕੰਮ ਜੂਨ 2026 ਤੱਕ ਮੁਕੰਮਲ ਕਰਨ ਦੇ ਨਿਰਦੇਸ਼

Sports
ਚੰਡੀਗੜ੍ਹ, 24 ਦਸੰਬਰ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਅੱਜ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਨਾਲ ਉੱਚ ਪੱਧਰੀ ਸਮੀਖਿਆ ਮੀਟਿੰਗ ਦੌਰਾਨ ਪੰਜਾਬ ਦੇ ਖੇਡ ਬੁਨਿਆਦੀ ਢਾਂਚੇ ਦੇ ਨਵੀਨੀਕਰਨ ਲਈ ਸਪੱਸ਼ਟ, ਸਮਾਂਬੱਧ ਨਿਰਦੇਸ਼ ਜਾਰੀ ਕਰਦਿਆਂ ਅਧਿਕਾਰੀਆਂ ਨੂੰ ਸੂਬੇ ਭਰ ਵਿੱਚ 1,350 ਕਰੋੜ ਦੀ ਲਾਗਤ ਨਾਲ ਬਣਾਏ ਜਾ ਰਹੇ 3,100 ਸਟੇਡੀਅਮਾਂ ਦਾ ਕੰਮ ਜੂਨ 2026 ਤੱਕ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਇਸ ਦੌਰਾਨ ਮੁੱਖ ਮੰਤਰੀ ਵੱਲੋਂ ਇੱਕ ਵਿਆਪਕ ਪੈਕੇਜ ਦੀ ਵੀ ਸ਼ੁਰੂਆਤ ਕੀਤੀ ਗਈ ਜਿਸ ਵਿੱਚ ਲਗਭਗ 3,000 ਥਾਵਾਂ 'ਤੇ ਅਤਿ-ਆਧੁਨਿਕ ਜਿੰਮ ਸਥਾਪਤ ਕਰਨਾ, 50 ਕਰੋੜ ਰੁਪਏ ਦੀ ਲਾਗਤ ਨਾਲ 17,000 ਖੇਡ ਕਿੱਟਾਂ ਦੀ ਵੰਡ, ਇੱਕ ਵਿਆਪਕ ਖੇਡ ਪੋਰਟਲ ਦੀ ਸ਼ੁਰੂਆਤ ਅਤੇ 43 ਕਰੋੜ ਰੁਪਏ ਦੀ ਲਾਗਤ ਨਾਲ ਇੱਕ ਨਵਾਂ ਯੁਵਾ ਭਵਨ ਦੀ ਉਸਾਰੀ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਪੰਜਾਬ ਦੇ ਨੌਜਵਾਨਾਂ ਦੀ ਅਥਾਹ ਊਰਜਾ ਨੂੰ ਸਕਾਰਾਤਮਕ ਦਿਸ਼ਾ ਵੱਲ ਲਗਾਉਣਾ ਅਤੇ ਉਨ੍ਹਾਂ ਨੂੰ ਨਸ਼ਿਆਂ ਦੇ ਖ਼ਤਰੇ ਤੋਂ ਦੂਰ ਰੱਖਣਾ ਹੈ। ਅੱਜ ਇੱਥੇ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਦੀ ਸਮੀਖਿਆ ਮੀਟਿੰਗ ...
ਆਮ ਆਦਮੀ ਦੀ ਭਲਾਈ ਲਈ ਹਰ ਸੰਭਵ ਕੋਸ਼ਿਸ਼ ਕਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਲ ਇੰਡੀਆ ਤੇ ਕੇਂਦਰੀ ਸੇਵਾਵਾਂ ਦੇ ਅਧਿਕਾਰੀਆਂ ਨੂੰ ਅਪੀਲ

ਆਮ ਆਦਮੀ ਦੀ ਭਲਾਈ ਲਈ ਹਰ ਸੰਭਵ ਕੋਸ਼ਿਸ਼ ਕਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਲ ਇੰਡੀਆ ਤੇ ਕੇਂਦਰੀ ਸੇਵਾਵਾਂ ਦੇ ਅਧਿਕਾਰੀਆਂ ਨੂੰ ਅਪੀਲ

Breaking News
ਚੰਡੀਗੜ੍ਹ, 24 ਦਸੰਬਰ : ਸ਼ਾਸਨ ਵਿੱਚ ਲੋਕਾਂ ਨੂੰ ਪਹਿਲ ਦੇਣ ਦਾ ਸਪੱਸ਼ਟ ਮਾਪਦੰਡ ਸਥਾਪਤ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਲ ਇੰਡੀਆ ਤੇ ਕੇਂਦਰੀ ਸੇਵਾਵਾਂ ਦੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਉਨ੍ਹਾਂ ਦਾ ਹਰੇਕ ਪ੍ਰਸ਼ਾਸਕੀ ਫੈਸਲਾ ਆਮ ਆਦਮੀ ਦੀ ਭਲਾਈ ਤੇ ਰਾਹਤ ਲਈ ਹੋਵੇ। ਇੱਥੇ ਵਿਸ਼ੇਸ਼ ਫਾਉਂਡੇਸ਼ਨ ਕੋਰਸ (ਐਸ.ਐਫ.ਸੀ.) ਲਈ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਨਿਸਟ੍ਰੇਸ਼ਨ (ਮਗਸੀਪਾ) ਵਿੱਚ ਪੁੱਜੇ 32 ਆਈ.ਪੀ.ਐਸ., ਆਈ.ਆਰ.ਐਸ. ਤੇ ਹੋਰ ਸੇਵਾਵਾਂ ਦੇ ਅਧਿਕਾਰੀਆਂ ਨਾਲ ਵਿਚਾਰ-ਵਟਾਂਦਰਾ ਕਰਦਿਆਂ ਮੁੱਖ ਮੰਤਰੀ ਨੇ ਇਸ ਗੱਲ ਉੱਤੇ ਜ਼ੋਰ ਦਿੱਤਾ ਕਿ ਅਹੁਦੇ ਨਾਲ ਜ਼ਿੰਮੇਵਾਰੀ ਵੀ ਆਉਂਦੀ ਹੈ ਅਤੇ ਸ਼ਾਸਨ ਦਾ ਮੁਲਾਂਕਣ ਨਾਗਰਿਕਾਂ ਦੇ ਜੀਵਨ ਉੱਤੇ ਇਸ ਦੇ ਪ੍ਰਭਾਵ ਰਾਹੀਂ ਮਾਪਿਆ ਜਾਣਾ ਚਾਹੀਦਾ ਹੈ।  ਉਨ੍ਹਾਂ ਨੇ ਅਜਿਹੇ ਪ੍ਰੋਗਰਾਮ ਦੀ ਮੇਜ਼ਬਾਨੀ ਕਰਕੇ ਦੇਸ਼ ਦੀਆਂ ਪੰਜ ਚੋਟੀ ਦੀਆਂ ਸੂਬਾਈ ਪ੍ਰਸ਼ਾਸਕੀ ਸਿਖਲਾਈ ਸੰਸਥਾਵਾਂ ਵਿੱਚ ਸਥਾਨ ਪ੍ਰਾਪਤ ਕਰਨ ਲਈ ਮਗਸੀਪਾ ਨੂੰ ਵਧਾਈ ਦਿੱਤੀ, ਜੋ ਪੰਜਾਬ ਦੀ ਪੇਸ਼ੇਵਰ ਪਹੁੰਚ ਅਤੇ ਜਵਾਬਦੇਹ ਪ੍ਰਸ਼ਾਸਨ ਨੂ...
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਬੈਂਕਾਂ ਲਈ ਪੈਨਸ਼ਨਰ ਸੇਵਾ ਪੋਰਟਲ ਰਜਿਸਟ੍ਰੇਸ਼ਨ ਨੂੰ ਪੂਰਾ ਕਰਨ ਲਈ ਸਮਾਂ-ਸੀਮਾ ਕੀਤੀ ਨਿਰਧਾਰਤ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਬੈਂਕਾਂ ਲਈ ਪੈਨਸ਼ਨਰ ਸੇਵਾ ਪੋਰਟਲ ਰਜਿਸਟ੍ਰੇਸ਼ਨ ਨੂੰ ਪੂਰਾ ਕਰਨ ਲਈ ਸਮਾਂ-ਸੀਮਾ ਕੀਤੀ ਨਿਰਧਾਰਤ

Breaking News
ਚੰਡੀਗੜ੍ਹ, 24 ਦਸੰਬਰ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਪੈਨਸ਼ਨਰ ਸੇਵਾ ਪੋਰਟਲ 'ਤੇ ਰਾਜ ਦੇ ਪੈਨਸ਼ਨਰਾਂ ਦੀ 100% ਰਜਿਸਟ੍ਰੇਸ਼ਨ ਨੂੰ ਤੇਜ਼ ਕਰਨ ਦੇ ਉਦੇਸ਼ ਨਾਲ ਅੱਜ ਇਥੇ ਪੈਨਸ਼ਨ ਵੰਡਣ ਵਾਲੇ ਬੈਂਕਾਂ ਨਾਲ ਇੱਕ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ ਅਤੇ ਹਰੇਕ ਬੈਂਕ ਦੇ ਕੇਸ ਲੋਡ ਦੇ ਅਨੁਸਾਰ ਇਸ ਕਾਰਜ਼ ਨੂੰ ਪੂਰਾ ਕਰਨ ਲਈ ਸਮਾਂ-ਸੀਮਾਵਾਂ ਜਾਰੀ ਕੀਤੀਆਂ। ਵਿੱਤ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਡਿਜੀਟਲ ਤਬਦੀਲੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਲਈ ਇੱਕ ਪ੍ਰਮੁੱਖ ਤਰਜੀਹ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਪੰਜਾਬ ਸਰਕਾਰ ਦੇ ਪੈਨਸ਼ਨਰ ਸਰਕਾਰੀ ਦਫਤਰਾਂ ਵਿੱਚ ਜਾਏ ਬਿਨਾਂ ਆਪਣੇ ਘਰਾਂ ਤੋਂ ਹੀ ਜ਼ਰੂਰੀ ਸੇਵਾਵਾਂ ਤੱਕ ਪਹੁੰਚ ਕਰ ਸਕਣ। ਇਸ ਵਿਆਪਕ ਪ੍ਰਗਤੀ ਸਮੀਖਿਆ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੋਰਟਲ ਦੀ ਸ਼ੁਰੂਆਤ ਅਤੇ ਉਸ ਤੋਂ ਬਾਅਦ ਜ਼ਿਲ੍ਹਾ ਪੱਧਰੀ 'ਸੇਵਾ ਮੇਲਿਆਂ' ਤੋਂ ਬਾਅਦ 1,11,233 ਪੈਨਸ਼ਨਰਾਂ ਪਹਿਲਾਂ ਹੀ ਆਪਣਾ ਈ-ਕੇਵਾਈਸੀ ਸਫਲਤਾਪੂਰਵਕ ਪੂਰਾ ਕਰ ਚੁੱਕੇ ਹਨ ਅਤੇ ਇਸ ਰਫ਼ਤਾਰ...
ਪੰਜਾਬ ਦੇ ਕਿਸਾਨਾਂ ਨੂੰ ਭਾਰਤ ਵਿੱਚ ਸਭ ਤੋਂ ਵੱਧ 416 ਰੁਪਏ ਪ੍ਰਤੀ ਕੁਇੰਟਲ ਗੰਨੇ ਦਾ ਭਾਅ ਮਿਲ ਰਿਹੈ: ਗੁਰਮੀਤ ਸਿੰਘ ਖੁੱਡੀਆਂ

ਪੰਜਾਬ ਦੇ ਕਿਸਾਨਾਂ ਨੂੰ ਭਾਰਤ ਵਿੱਚ ਸਭ ਤੋਂ ਵੱਧ 416 ਰੁਪਏ ਪ੍ਰਤੀ ਕੁਇੰਟਲ ਗੰਨੇ ਦਾ ਭਾਅ ਮਿਲ ਰਿਹੈ: ਗੁਰਮੀਤ ਸਿੰਘ ਖੁੱਡੀਆਂ

News of Punjab
ਚੰਡੀਗੜ੍ਹ, 24 ਦਸੰਬਰ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਪਹਿਲਕਦਮੀਆਂ ਸਦਕਾ ਸਾਲ 2025 ਵਿੱਚ ਪੰਜਾਬ ਦੇ ਖੇਤੀਬਾੜੀ ਖੇਤਰ ਵਿੱਚ ਸਕਾਰਾਤਮਕ ਬਦਲਾਅ ਆਏ ਹਨ। ਇਸ ਸਾਲ ਸੂਬਾ ਸਰਕਾਰ ਵੱਲੋਂ ਗੰਨੇ ਦੀ ਫ਼ਸਲ ਦੇ ਭਾਅ ਵਿੱਚ ਕੀਤੇ ਰਿਕਾਰਡ ਵਾਧੇ, ਫਸਲੀ ਵਿਭਿੰਨਤਾ ਮੁਹਿੰਮ ਅਤੇ ਟਿਕਾਊ ਅਭਿਆਸਾਂ ਪ੍ਰਤੀ ਦ੍ਰਿੜ੍ਹ ਵਚਨਬੱਧਤਾ ਸਦਕਾ ਸੂਬੇ ਵਿੱਚ ਖੇਤੀ ਖੁਸ਼ਹਾਲੀ ਲਈ ਇੱਕ ਨਵਾਂ ਮੀਲ ਪੱਥਰ ਸਥਾਪਤ ਕੀਤਾ ਗਿਆ ਹੈ। ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਇਸ ਸਾਲ ਦੀਆਂ ਅਹਿਮ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਸੂਬਾ ਸਰਕਾਰ ਦਾ ਉਦੇਸ਼ ਕਿਸਾਨਾਂ ਨੂੰ ਸਸ਼ਕਤ ਬਣਾਉਣ ਦੇ ਨਾਲ ਨਾਲ ਵਾਤਾਵਰਣਕ ਸਥਿਰਤਾ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਸਾਡੀਆਂ ਯੋਜਨਾਵਾਂ ਨੇ ਮਿਸਾਲੀ ਤਬਦੀਲੀ ਲਿਆਂਦੀ ਹੈ ਅਤੇ ਗੰਨੇ ਦੀ ਕੀਮਤ ਵਿੱਚ ਕੀਤਾ ਰਿਕਾਰਡ ਵਾਧਾ ਕਿਸਾਨਾਂ ਦੀ ਸਖ਼ਤ ਮਿਹਨਤ ਦੇ ਸਨਮਾਨ ਪ੍ਰਤੀ ਸਾਡੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਨੇ ਦੇਸ਼ ਵਿੱਚ ਗੰਨੇ ਲਈ ਸਭ ਤੋਂ ਵੱਧ 41...
ਪੰਜਾਬ ਦੇ ਚਾਰ ਵੱਡੇ ਮੈਡੀਕਲ ਕਾਲਜਾਂ ਨੂੰ 69 ਕਰੋੜ ਰੁਪਏ ਦਾ ਅਪਗ੍ਰੇਡ; ਮਾਨ ਸਰਕਾਰ ਪੰਜਾਬ ਦੇ ਸਿਹਤ ਸੰਭਾਲ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਲਈ ਵਚਨਬੱਧ

ਪੰਜਾਬ ਦੇ ਚਾਰ ਵੱਡੇ ਮੈਡੀਕਲ ਕਾਲਜਾਂ ਨੂੰ 69 ਕਰੋੜ ਰੁਪਏ ਦਾ ਅਪਗ੍ਰੇਡ; ਮਾਨ ਸਰਕਾਰ ਪੰਜਾਬ ਦੇ ਸਿਹਤ ਸੰਭਾਲ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਲਈ ਵਚਨਬੱਧ

Breaking News
ਚੰਡੀਗੜ੍ਹ, 24 ਦਸੰਬਰ : ਮੈਡੀਕਲ ਕਾਲਜਾਂ ਵਿੱਚ ਲੋਕਾਂ ਨੂੰ ਮਿਆਰੀ ਇਲਾਜ ਤੇ ਮੈਡੀਕਲ ਟੈਸਟਾਂ ਦੀਆਂ ਸਹੂਲਤਾਂ ਮੁਹੱਈਆ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਪ੍ਰਮੁੱਖ ਮੈਡੀਕਲ ਕਾਲਜਾਂ ਦੀ ਕਾਇਆ-ਕਲਪ ਕਰਨ ਵਾਸਤੇ 68.98 ਕਰੋੜ ਰੁਪਏ ਦੇ ਫੰਡ ਫੌਰੀ ਜਾਰੀ ਕਰਨ ਦਾ ਆਦੇਸ਼ ਦਿੱਤਾ। ਇੱਥੇ ਅੱਜ ਮੈਡੀਕਲ ਸਿੱਖਿਆ ਦੇ ਖੋਜ ਵਿਭਾਗ ਦੀ ਸਮੀਖਿਆ ਮੀਟਿੰਗ ਦੀ ਅਗਵਾਈ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਇਨ੍ਹਾਂ ਮੈਡੀਕਲ ਕਾਲਜਾਂ ਵਿੱਚ ਇਨ੍ਹਾਂ ਸਹੂਲਤਾਂ ਦਾ ਵਿਸਤਾਰ ਕਰਨਾ ਸਮੇਂ ਦੀ ਲੋੜ ਸੀ ਤਾਂ ਕਿ ਲੋਕਾਂ ਨੂੰ ਵਧੀਆ ਇਲਾਜ ਦੇ ਨਾਲ-ਨਾਲ ਮੈਡੀਕਲ ਟੈਸਟਾਂ ਦੀ ਸਹੂਲਤ ਯਕੀਨੀ ਬਣੇ। ਉਨ੍ਹਾਂ ਕਿਹਾ ਕਿ ਇਨ੍ਹਾਂ ਮੈਡੀਕਲ ਕਾਲਜਾਂ ਨੂੰ ਅਤਿ-ਆਧੁਨਿਕ ਤੇ ਵਿਸ਼ਵ ਪੱਧਰੀ ਮਸ਼ੀਨਰੀ ਨਾਲ ਲੈਸ ਕਰਨਾ ਜ਼ਰੂਰੀ ਹੈ ਤਾਂ ਕਿ ਇਹ ਮਰੀਜ਼ਾਂ ਨੂੰ ਬਿਹਤਰ ਤਰੀਕੇ ਨਾਲ ਸੇਵਾਵਾਂ ਦੇ ਸਕਣ। ਭਗਵੰਤ ਸਿੰਘ ਮਾਨ ਨੇ ਮੈਡੀਕਲ ਸਿੱਖਿਆ ਵਿਭਾਗ ਨੂੰ ਕਿਹਾ ਕਿ ਇਨ੍ਹਾਂ ਮੈਡੀਕਲ ਕਾਲਜਾਂ ਵਿੱਚ ਸਹੂਲਤਾਂ ਨੂੰ ਅਪਗ੍ਰੇਡ ਕਰਨ ਲਈ ਫੌਰੀ 68.98 ਕਰੋੜ ਰੁਪਏ ਜਾਰੀ ਕੀਤੇ ਜਾਣ। ਮੁੱਖ ਮੰਤਰੀ ਨੇ ਕਿਹਾ...