ਬੀਕੇਆਈ ਨਾਲ ਸਬੰਧਤ ਗੈਂਗਸਟਰ ਤੋਂ ਅੱਤਵਾਦੀ ਬਣੇ ਦੋ ਵਿਅਕਤੀਆਂ ਨੂੰ ਮੁੰਬਈ ਪਹੁੰਚਣ ‘ਤੇ ਕੀਤਾ ਕਾਬੂ
ਅੰਮ੍ਰਿਤਸਰ, 15 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਅੱਤਵਾਦ ਅਤੇ ਸੰਗਠਿਤ ਅਪਰਾਧ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਨਜ਼ਦੀਕੀ ਤਾਲਮੇਲ ਨਾਲ, ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਨਾਲ ਸਬੰਧਤ ਗੈਂਗਸਟਰ ਤੋਂ ਅੱਤਵਾਦੀ ਬਣੇ ਦੋ ਵਿਅਕਤੀਆਂ ਨੂੰ ਮੁੰਬਈ ਪਹੁੰਚਣ 'ਤੇ ਸਫਲਤਾਪੂਰਵਕ ਗ੍ਰਿਫ਼ਤਾਰ ਕੀਤਾ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸਾਜਨ ਮਸੀਹ ਵਾਸੀ ਵੇਰੋਕੇ, ਗੁਰਦਾਸਪੁਰ ਅਤੇ ਸੁਖਦੇਵ ਕੁਮਾਰ ਉਰਫ਼ ਮੁਨੀਸ਼ ਬੇਦੀ ਵਾਸੀ ਲਾਹੌਰੀ ਗੇਟ, ਅੰਮ੍ਰਿਤਸਰ ਵਜੋਂ ਹੋਈ ਹੈ। ਦੋਵੇਂ ਵੱਡੇ ਅਪਰਾਧਿਕ ਪਿਛੋਕੜ ਵਾਲੇ ਮੁਲਜ਼ਮ ਹਨ ਅਤੇ ਉਨ੍ਹਾਂ ਵਿਰੁੱਧ ਬਟਾਲਾ ਅਤੇ ਅੰਮ੍ਰਿਤਸਰ ਦੇ ਵੱਖ-ਵੱਖ ਥਾਣਿਆਂ ਵਿੱਚ ਕਤਲ, ਇਰਾਦਾ ਕਤਲ, ਹਥਿਆਰਾਂ ਤੇ ਵਿਸਫੋਟਕ ਪਦਾਰਥਾਂ ਨਾਲ ਸਬੰਧਤ ਅਤੇ ਗੈਰ-ਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ (ਯੂਏਪੀਏ) ਤਹਿਤ ਕਈ ਮਾਮਲੇ ਦਰਜ ਹਨ।
ਡੀਜ...








