ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕਰਮਚਾਰੀਆਂ ਦੇ ਲੰਬਿਤ ਮੁੱਦਿਆਂ ਦਾ ਠੋਸ ਹੱਲ ਲੱਭਣ ਲਈ ਵੱਖ-ਵੱਖ ਵਿਭਾਗਾਂ ਦੀਆਂ ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗਾਂ
ਚੰਡੀਗੜ੍ਹ; 11 ਜੂਨ 2026: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਵੱਖ-ਵੱਖ ਵਿਭਾਗਾਂ ਦੀਆਂ ਕਰਮਚਾਰੀ ਯੂਨੀਅਨਾਂ ਨਾਲ ਉਨ੍ਹਾਂ ਦੀਆਂ ਸ਼ਿਕਾਇਤਾਂ ਬਾਰੇ ਚਰਚਾ ਕਰਨ ਅਤੇ ਉਨ੍ਹਾਂ ਦੇ ਮੁੱਦਿਆਂ ਦੇ ਠੋਸ ਹੱਲ ਲੱਭਣ ਲਈ ਵੱਖ-ਵੱਖ ਮੀਟਿੰਗਾਂ ਕੀਤੀਆਂ।
ਇਹਨਾਂ ਮੀਟਿੰਗਾਂ ਵਿੱਚ ਵੈਟਰਨਰੀ ਫਾਰਮਾਸਿਸਟ ਐਕਸ਼ਨ ਕਮੇਟੀ, ਓਵਰਏਜ ਬੇਰੋਜ਼ਗਰ ਯੂਨੀਅਨ, ਆਦਰਸ਼ ਸਕੂਲ ਟੀਚਿੰਗ ਐਂਡ ਨਾਨ-ਟੀਚਿੰਗ ਐਸੋਸੀਏਸ਼ਨ, ਪੰਜਾਬ ਏਡਜ਼ ਕੰਟਰੋਲ ਇੰਪਲਾਈਜ਼ ਵੈਲਫੇਅਰ ਐਸੋਸੀਏਸ਼ਨ ਅਤੇ ਆਸ਼ਾ ਵਰਕਰ ਅਤੇ ਆਸ਼ਾ ਫੈਸੀਲੀਟੇਟਰ ਯੂਨੀਅਨ ਦੇ ਵਫ਼ਦ ਨਾਲ ਵਿਚਾਰ ਚਰਚਾ ਕੀਤੀ ਗਈ।
ਪੰਜਾਬ ਸਰਕਾਰ ਦੀ ਮੁਲਜ਼ਮਾਂ ਪ੍ਰਤੀ ਸਕਾਰਾਤਮਕ ਰਵਈਏ ਬਾਰੇ ਕਰਮਚਾਰੀ ਯੂਨੀਅਨਾਂ ਨੂੰ ਭਰੋਸਾ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਰਮਚਾਰੀਆਂ ਦੇ ਜਾਇਜ਼ ਮੁੱਦਿਆਂ ਨੂੰ ਰਚਨਾਤਮਕ ਢੰਗ ਨਾਲ ਹੱਲ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਸਾਰੀਆਂ ਜਾਇਜ਼ ਮੰਗਾਂ ਦਾ ਪਹਿਲ ਦੇ ਆਧਾਰ 'ਤੇ ਨਿਰੀਖਣ ਕਰਦਿਆਂ ਇਹਨਾਂ ਦੇ ਹੱਲ ਲਈ ਪ੍ਰਕਿਰਿਆ ਵਿੱਚ ਤੇਜ਼ੀ ਲਿਆਂ...








