ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ
ਚੰਡੀਗੜ੍ਹ; 1 ਮਈ:-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਅੱਜ ਜਨਤਕ ਸੁਰੱਖਿਆ ਨੂੰ ਮਜ਼ਬੂਤ ਕਰਨ, ਕਿਸਾਨਾਂ ਦੀ ਆਮਦਨ ਵਧਾਉਣ ਅਤੇ ਰੈਗੂਲੇਟਰੀ ਢਾਂਚੇ ਨੂੰ ਹੋਰ ਬਿਹਤਰ ਬਣਾਉਣ 'ਤੇ ਕੇਂਦਰਿਤ ਕਈ ਮਹੱਤਵਪੂਰਨ ਫੈਸਲੇ ਲਏ ਗਏ, ਜਿਨ੍ਹਾਂ ਵਿੱਚ ਨਵੀਂ ਫੌਰੈਂਸਿਕ ਵਿਗਿਆਨ ਪ੍ਰਣਾਲੀ, ਨਵੀਂ ਫਾਰਮ ਸਟੇਅ ਨੀਤੀ ਅਤੇ ਸੁਸਾਇਟੀਜ਼ ਰਜਿਸਟ੍ਰੇਸ਼ਨ ਕਾਨੂੰਨ ਵਿੱਚ ਸੋਧਾਂ ਨੂੰ ਪ੍ਰਵਾਨਗੀ ਦਿੱਤੀ ਗਈ।ਇਨ੍ਹਾਂ ਫੈਸਲਿਆਂ ਦਾ ਵੇਰਵਾ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਸਬੂਤਾਂ ਦੀ ਢੁਕਵੀਂ ਪ੍ਰਕਿਰਿਆ ਅਤੇ ਅਪਰਾਧਾਂ ਦੀ ਤੇਜ਼ੀ ਨਾਲ ਜਾਂਚ ਰਾਹੀਂ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਲਏ ਗਏ ਮਹੱਤਵਪੂਰਨ ਫੈਸਲੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਨੇ ਅੱਜ ਡਾਇਰੈਕਟੋਰੇਟ ਆਫ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਨੂੰ ਪ੍ਰਵਾਨਗੀ ਦਿੱਤੀ ਹੈ। ਇਸ ਸਬੰਧੀ ਫੈਸਲਾ ਮੰਤਰੀ ਪ੍ਰੀਸ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਲਿਆ।ਡਾਇਰੈਕਟੋਰੇਟ ਆਫ ਫੌਰੈਂਸਿਕ ਸੇਵਾਵਾਂ (ਡੀ....








