ਅਕਾਲੀ ਦਲ ਦਾ ਦੋਹਰਾ ਚਿਹਰਾ ਉਜਾਗਰ, ਕਾਨੂੰਨ-ਵਿਵਸਥਾ ‘ਤੇ ਸਵਾਲ ਚੁੱਕਣ ਵਾਲੇ ਖ਼ੁਦ ਅਪਰਾਧੀਆਂ ਦੇ ਮਦਦਗਾਰ: ਬਲਤੇਜ ਪੰਨੂ
*ਚੰਡੀਗੜ੍ਹ, 30 ਅਪ੍ਰੈਲ 2026*-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼੍ਰੋਮਣੀ ਅਕਾਲੀ ਦਲ 'ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਜੋ ਅਕਾਲੀ ਦਲ ਅੱਜ ਸੂਬੇ ਦੀ ਕਾਨੂੰਨ-ਵਿਵਸਥਾ 'ਤੇ ਮਗਰਮੱਛ ਦੇ ਹੰਝੂ ਵਹਾ ਰਿਹਾ ਹੈ, ਅਸਲ ਵਿੱਚ ਉਹੀ ਅਪਰਾਧੀਆਂ ਅਤੇ ਗੈਂਗਸਟਰਾਂ ਨੂੰ ਸਿਆਸੀ ਸਰਪ੍ਰਸਤੀ ਦੇਣ ਵਿੱਚ ਸਭ ਤੋਂ ਅੱਗੇ ਰਿਹਾ ਹੈ। ਉਨ੍ਹਾਂ ਹੈਰਾਨੀ ਪ੍ਰਗਟ ਕਰਦਿਆਂ ਕਿਹਾ ਕਿ ਅਕਾਲੀ ਦਲ ਦੀ ਹਾਲਤ ਇਹ ਹੈ ਕਿ ਇੱਕ ਪਾਸੇ ਉਹ ਸ਼ਾਂਤੀ ਦੀਆਂ ਗੱਲਾਂ ਕਰਦੇ ਹਨ ਅਤੇ ਦੂਜੇ ਪਾਸੇ ਇੱਕ ਬਦਨਾਮ ਗੈਂਗਸਟਰ ਦੀ ਪਤਨੀ ਨੂੰ 'ਹਲਕਾ ਇੰਚਾਰਜ' ਬਣਾ ਕੇ ਉਸ ਨੂੰ ਸਿਆਸੀ ਤਾਕਤ ਸੌਂਪ ਰਹੇ ਹਨ।
ਬਲਤੇਜ ਪੰਨੂ ਨੇ ਕਿਹਾ ਕਿ ਅਕਾਲੀ ਦਲ ਨੇ ਸਿਰਫ਼ ਇੱਕ ਥਾਂ ਨਹੀਂ, ਸਗੋਂ ਕਈ ਹੋਰ ਹਲਕਿਆਂ ਵਿੱਚ ਵੀ ਇਸੇ ਤਰ੍ਹਾਂ ਗੈਂਗਸਟਰਾਂ ਦੇ ਕਰੀਬੀਆਂ ਨੂੰ ਮੁੱਖ ਧਾਰਾ ਦੀ ਰਾਜਨੀਤੀ ਵਿੱਚ ਫਿੱਟ ਕਰਨ ਦੀ ਕੋਸ਼ਿਸ਼ ਕੀਤੀ ਹੋਈ ਹੈ। ਉਨ੍ਹਾਂ ਸਵਾਲ ਕੀਤਾ ਕਿ ਕੀ ਅਕਾਲੀ ਦਲ ਕੋਲ ਇਮਾਨਦਾਰ ਵਰਕਰਾਂ ਦੀ ਇੰਨੀ ਕਮੀ ਹੋ ਗਈ ਹੈ ਕਿ ਉਨ੍ਹਾਂ ਨੂੰ ਹੁਣ ਆਪਣੀ ਪਾਰਟੀ ਚਲਾਉਣ ਲਈ ਗੈਂਗਸਟਰਾਂ ਦੇ ਪਰਿਵਾਰਾਂ ਦਾ ...








