ਪੰਜਾਬ ਭਰ ਵਿੱਚ ਦੋ-ਰੋਜ਼ਾ ਮਿਲਕ ਸੈਂਪਲਿੰਗ ਮੁਹਿੰਮ ਚਲਾਈ; ਸਿਹਤ ਮੰਤਰੀ ਨੇ ਮਿਲਾਵਟਖ਼ੋਰਾਂ ਨੂੰ ਦਿੱਤੀ ਚੇਤਾਵਨੀ
ਚੰਡੀਗੜ੍ਹ, 8 ਮਈ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚ ਸੁਰੱਖਿਅਤ ਅਤੇ ਉੱਚ-ਗੁਣਵੱਤਾ ਵਾਲੇ ਭੋਜਨ ਉਤਪਾਦਾਂ ਦੀ ਉਪਲਬਧਤਾ ਯਕੀਨੀ ਬਣਾਉਣ ਦੇ ਆਦੇਸ਼ ਨੂੰ ਪੂਰਾ ਕਰਨ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਫੂਡ ਐਂਡ ਡਰੱਗਜ਼ ਐਡਮਿਨਿਸਟ੍ਰੇਸ਼ਨ (ਐਫ.ਡੀ.ਏ.) ਪੰਜਾਬ ਨੇ ਸੂਬੇ ਵਿੱਚ ਦੁੱਧ ਦੇ ਨਮੂਨੇ ਲੈਣ ਲਈ ਦੋ ਰੋਜ਼ਾ ਮੁਹਿੰਮ ਚਲਾਈ। ਇਹ ਮੁਹਿੰਮ ਬੁੱਧਵਾਰ ਅਤੇ ਵੀਰਵਾਰ ਨੂੰ ਚਲਾਈ ਗਈ।
ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੇ ਨਿਰਦੇਸ਼ਾਂ ਅਤੇ ਐਫ.ਡੀ.ਏ.,ਪੰਜਾਬ ਦੇ ਕਮਿਸ਼ਨਰ ਕੰਵਲਪ੍ਰੀਤ ਬਰਾੜ ਦੀ ਨਿਗਰਾਨੀ ਹੇਠ ਚਲਾਈ ਗਈ ਇਹ ਮੁਹਿੰਮ ਡੇਅਰੀ ਸਪਲਾਈ ਚੇਨ ਦੇ ਵੱਖ-ਵੱਖ ਪਹਿਲੂਆਂ ’ਤੇ ਕੇਂਦਰਿਤ ਸੀ ।
ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਸੂਬੇ ਭਰ ਵਿੱਚ ਤੜਕਸਾਰ ਨਾਕੇ ਲਗਾਏ ਗਏ ਸਨ, ਜਿਨ੍ਹਾਂ ਤਹਿਤ ਸ਼ਹਿਰੀ ਅਤੇ ਪੇਂਡੂ ਦੋਵਾਂ ਖੇਤਰਾਂ ਵਿੱਚ ਡੇਅਰੀ ਫਾਰਮਾਂ, ਸੰਗ੍ਰਹਿ ਕੇਂਦਰਾਂ, ਪ੍ਰੋਸੈਸਿੰਗ ਯੂਨਿਟਾਂ ਅਤੇ ਪ੍ਰਚੂਨ ਦੀਆਂ ਦੁਕਾਨਾਂ ਤੋਂ ਦੁੱਧ ਦੇ 200 ਨਮੂਨੇ ਲਏ ਗਏ।
ਸਿਹਤ ਮੰਤਰੀ ਨੇ ਦੱਸਿਆ ਕਿ ਇਕੱਠੇ ਕੀਤੇ ਨਮੂਨਿਆਂ ਨੂੰ ਮਿਲਾਵਟ, ਅਸ਼...








