ਕਿਸਾਨਾਂ ਨੂੰ ਸਿੰਚਾਈ ਲਈ ਕੋਈ ਕਮੀ ਨਹੀਂ ਆਵੇਗੀ, ਨਹਿਰਾਂ ਵਿੱਚ ਦੋ ਭਾਖੜਾ ਨਹਿਰਾਂ ਦੇ ਬਰਾਬਰ ਪਾਣੀ ਛੱਡਿਆ ਜਾ ਚੁੱਕਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਸੰਗਰੂਰ, 30 ਅਪ੍ਰੈਲ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਟਿਕਾਊ ਖੇਤੀ ਅਤੇ ਲੰਮੇ ਸਮੇਂ ਤੱਕ ਪਾਣੀ ਦੀ ਸੰਭਾਲ ਲਈ ਵਿਆਪਕ ਤੌਰ ’ਤੇ ਰੂਪ ਰੇਖਾ ਦਾ ਖੁਲਾਸਾ ਕਰਦਿਆਂ ਪੰਜਾਬ ਦੇ ਕਿਸਾਨਾਂ ਨੂੰ ਧਰਤੀ ਹੇਠਲੇ ਪਾਣੀ ਤੋਂ ਨਿਰਭਰਤਾ ਘਟਾ ਕੇ ਨਹਿਰੀ ਪਾਣੀ ਦੀ ਸਿੰਚਾਈ ਵੱਲ ਮੁੜਨ ਦਾ ਸੱਦਾ ਦਿੱਤਾ। ਆਪਣੇ ਜੱਦੀ ਪਿੰਡ ਸਤੌਜ ਦੇ ਦੌਰੇ ਦੌਰਾਨ ਪਿੰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਪੰਜਾਬ ਦਾ ਭਵਿੱਖ ਇਸ ਦੇ ਜਲ ਸਰੋਤਾਂ ਨਾਲ ਅਟੁੱਟ ਰੂਪ ਵਿੱਚ ਜੁੜਿਆ ਹੋਇਆ ਹੈ ਅਤੇ ਇਨ੍ਹਾਂ ਨੂੰ ਸੁਰੱਖਿਅਤ ਰੱਖਣਾ ਬਹੁਤ ਜ਼ਰੂਰੀ ਹੈ ਅਤੇ ਇਸ ਲਈ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਪੰਜਾਬ ਦਾ ਵਜੂਦ ਸੁਭਾਵਿਕ ਤੌਰ ’ਤੇ ਇਸ ਦੇ ਪਾਣੀਆਂ ਨਾਲ ਜੁੜਿਆ ਹੋਇਆ ਹੈ ਅਤੇ ਇਸ ਨੂੰ ਮਹਿਫੂਜ਼ ਰੱਖਣਾ ਸਿਰਫ਼ ਨੀਤੀਗਤ ਤਰਜੀਹ ਨਹੀਂ ਸਗੋਂ ਨੈਤਿਕ ਜ਼ਿੰਮੇਵਾਰੀ ਵੀ ਹੈ।" ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਉਣ ਵਾਲੇ ਝੋਨੇ ਦੇ ਸੀਜ਼ਨ ਲਈ ਇਕ ਮਈ ਤੋਂ ਹੀ ਨਹਿਰੀ ਪਾਣੀ ਦਿੱਤਾ ਜਾਵੇਗਾ, ਜ...








