ਜ਼ਿਲ੍ਹੇ ਦੀਆਂ ਨਗਰ ਕੌਸਲਾਂ ਅਤੇ ਨਗਰ ਪੰਚਾਇਤ ਦੀਆਂ ਚੋਣਾਂ ਲਈ ਵੋਟਰ ਸੂਚੀਆਂ ਦੀ ਸੋਧ ਪ੍ਰਕਿਰਿਆ 17 ਅਪ੍ਰੈਲ ਤੋਂ 23 ਅਪ੍ਰੈਲ ਤੱਕ ਕਰਵਾਈ ਜਾਵੇਗੀ — ਜ਼ਿਲ੍ਹਾ ਚੋਣ ਅਫਸਰ
ਫਰੀਦਕੋਟ, 11 ਅਪ੍ਰੈਲ 2026 ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਆਉਣ ਵਾਲੀਆਂ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਵੋਟਰ ਸੂਚੀਆਂ ਦੀ ਸੋਧ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ । ਇਹ ਜਾਣਕਾਰੀ ਡਿਪਟੀ ਕਮਿਸ਼ਨਰ–ਕਮ-ਜ਼ਿਲ੍ਹਾ ਚੋਣ ਅਫਸਰ ਫਰੀਦਕੋਟ ਮੈਡਮ ਪੂਨਮਦੀਪ ਕੌਰ ਨੇ ਦਿੱਤੀ। ਉਹਨਾਂ ਦੱਸਿਆ ਕਿ ਜ਼ਿਲ੍ਹਾ ਫਰੀਦਕੋਟ ਦੀਆਂ ਤਿੰਨ ਨਗਰ ਕੌਂਸਲਾਂ ਫਰੀਦਕੋਟ, ਕੋਟਕਪੂਰਾ ਅਤੇ ਜੈਤੋ ਵਿੱਚ ਭਾਰਤ ਚੋਣ ਕਮਿਸ਼ਨ ਕੋਲ ਉਪਲਬਧ ਤਾਜ਼ਾ ਵੋਟਰ ਸੂਚੀਆਂ ਦੇ ਆਧਾਰ ‘ਤੇ ਅਤੇ ਲੋਕਲ ਗਵਰਨਮੈਂਟ ਵਿਭਾਗ ਵੱਲੋਂ ਅੰਤਿਮ ਕੀਤੀ ਗਈ ਹੱਦਬੰਦੀ ਨੂੰ ਧਿਆਨ ਵਿੱਚ ਰੱਖਦਿਆਂ ਨਵੀਆਂ ਸੂਚੀਆਂ ਤਿਆਰ ਕੀਤੀਆਂ ਜਾਣਗੀਆਂ। ਉਹਨਾਂ ਦੱਸਿਆ ਕਿ ਨਗਰ ਕੌਸਲ ਫਰੀਦਕੋਟ, ਕੋਟਕਪੂਰਾ ਅਤੇ ਜੈਤੋ ਦੇ ਯੋਗ ਵੋਟਰਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਆਪਣੇ ਨਾਮ ਅਤੇ ਵੇਰਵੇ ਦੀ ਪੁਸ਼ਟੀ 15 ਅਪ੍ਰੈਲ 2026 ਨੂੰ ਜ਼ਿਲ੍ਹੇ ਦੀ ਵੈੱਬਸਾਈਟ ‘ਤੇ ਜਾਰੀ ਹੋਣ ਵਾਲੀ ਡਰਾਫਟ ਵੋਟਰ ਸੂਚੀ ਵਿੱਚ ਕਰ ਲੈਣ । ਦਾਅਵੇ ਅਤੇ ਇਤਰਾਜ਼ ਦਰਜ ਕਰਵਾਉਣ ਲਈ ਕਾਨੂੰਨੀ ਤੌਰ ‘ਤੇ 07 ਦਿਨਾਂ ਦੀ ਮਿਆਦ ਨ...








