Wednesday, June 17
Shadow

Tag: Punjabi

ਬੈਂਕ ਪੀ.ਓ. ਅਤੇ ਐਲ.ਆਈ.ਸੀ./ਜੀ.ਆਈ.ਸੀ. ਪ੍ਰੀਖਿਆਵਾਂ ਲਈ ਪੰਜਾਬ ਸਰਕਾਰ ਵੱਲੋਂ ਮੁਫ਼ਤ ਕੋਚਿੰਗ ਦਾ ਐਲਾਨ; ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਅੰਤਿਮ ਮਿਤੀ 30 ਜੂਨ

ਬੈਂਕ ਪੀ.ਓ. ਅਤੇ ਐਲ.ਆਈ.ਸੀ./ਜੀ.ਆਈ.ਸੀ. ਪ੍ਰੀਖਿਆਵਾਂ ਲਈ ਪੰਜਾਬ ਸਰਕਾਰ ਵੱਲੋਂ ਮੁਫ਼ਤ ਕੋਚਿੰਗ ਦਾ ਐਲਾਨ; ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਅੰਤਿਮ ਮਿਤੀ 30 ਜੂਨ

News of Punjab
ਚੰਡੀਗੜ੍ਹ , 17 ਜੂਨ: ਅਨੁਸੂਚਿਤ ਜਾਤੀਆਂ (ਐਸ.ਸੀ.), ਹੋਰ ਪੱਛੜੀਆਂ ਸ਼੍ਰੇਣੀਆਂ (ਓ.ਬੀ.ਸੀ.) ਅਤੇ ਘੱਟ ਗਿਣਤੀ ਭਾਈਚਾਰਿਆਂ ਨਾਲ ਸਬੰਧਤ ਨੌਜਵਾਨਾਂ ਲਈ ਕਰੀਅਰ ਦੇ ਮੌਕਿਆਂ ਦਾ ਵਿਸਥਾਰ ਕਰਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਨੇ ਪ੍ਰੋਬੇਸ਼ਨਰੀ ਅਫ਼ਸਰ (ਬੈਂਕ) ਅਤੇ ਅਸਿਸਟੈਂਟ ਐਡਮਿਨਿਸਟ੍ਰੇਟਿਵ ਅਫ਼ਸਰ (ਐਲ.ਆਈ.ਸੀ./ਜੀ.ਆਈ.ਸੀ.) ਪ੍ਰੀਖਿਆ-2026 ਲਈ ਮੁਫ਼ਤ ਕੋਚਿੰਗ ਦੇਣ ਦਾ ਐਲਾਨ ਕੀਤਾ ਹੈ। ਇਸ ਪਹਿਲ ਨਾਲ ਯੋਗ ਉਮੀਦਵਾਰ ਮਹਿੰਗੀਆਂ ਕੋਚਿੰਗ ਫ਼ੀਸਾਂ ਦੇ ਬੋਝ ਤੋਂ ਬਿਨਾਂ ਪ੍ਰਮੁੱਖ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰ ਸਕਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੀ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮਾਮਲੇ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਇਸ ਉਪਰਾਲੇ ਦਾ ਉਦੇਸ਼ ਹੋਣਹਾਰ ਨੌਜਵਾਨਾਂ ਨੂੰ ਗੁਣਵੱਤਾ ਭਰਪੂਰ ਕੋਚਿੰਗ, ਮਾਹਿਰ ਮਾਰਗਦਰਸ਼ਨ ਅਤੇ ਬਰਾਬਰ ਦੇ ਮੌਕੇ ਪ੍ਰਦਾਨ ਕਰਨਾ ਹੈ ਤਾਂ ਜੋ ਉਹ ਬੈਂਕਿੰਗ ਅਤੇ ਬੀਮਾ ਖੇਤਰ ਵਿੱਚ ਆਪਣਾ ਸਫ਼ਲ ਕਰੀਅਰ ਬਣਾ ਸਕਣ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਇਹ ਯਕੀਨੀ ਬ...