Thursday, June 18
Shadow

Tag: today news

ਮੁੱਖ ਮੰਤਰੀ ਵੱਲੋਂ ਹੁਸ਼ਿਆਰਪੁਰ ਵਿੱਚ ਸਲੇਰਾਨ ਡੈਮ ਈਕੋ-ਟੂਰਿਜ਼ਮ ਪ੍ਰੋਜੈਕਟ ਦਾ ਉਦਘਾਟਨ; ਕਿਹਾ, ‘ਆਪ’ ਸਰਕਾਰ ਪੰਜਾਬ ਦੇ ਸੈਰ-ਸਪਾਟਾ ਸਥਾਨਾਂ ਨੂੰ ਵਿਕਸਤ ਕਰਕੇ ਨੌਜਵਾਨਾਂ ਨੂੰ ਦੇ ਰਹੀ ਹੈ ਰੋਜ਼ਗਾਰ

ਮੁੱਖ ਮੰਤਰੀ ਵੱਲੋਂ ਹੁਸ਼ਿਆਰਪੁਰ ਵਿੱਚ ਸਲੇਰਾਨ ਡੈਮ ਈਕੋ-ਟੂਰਿਜ਼ਮ ਪ੍ਰੋਜੈਕਟ ਦਾ ਉਦਘਾਟਨ; ਕਿਹਾ, ‘ਆਪ’ ਸਰਕਾਰ ਪੰਜਾਬ ਦੇ ਸੈਰ-ਸਪਾਟਾ ਸਥਾਨਾਂ ਨੂੰ ਵਿਕਸਤ ਕਰਕੇ ਨੌਜਵਾਨਾਂ ਨੂੰ ਦੇ ਰਹੀ ਹੈ ਰੋਜ਼ਗਾਰ

Breaking News
ਹੁਸ਼ਿਆਰਪੁਰ, 25 ਜਨਵਰੀ : ਸਲੇਰਾਨ ਡੈਮ ਵਿਖੇ ਵਾਤਾਵਰਣ ਅਨੁਕੂਲ ਹੱਟਸ ਦਾ ਉਦਘਾਟਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਕਿਹਾ ਕਿ ਇਸ ਨਾਲ ਸੂਬੇ ਵਿੱਚ ਈਕੋ-ਟੂਰਿਜ਼ਮ ਅਤੇ ਰੋਜ਼ਗਾਰ ਦੇ ਮੌਕੇ ਸਿਰਜਣ ਲਈ ਵੱਡਾ ਹੁਲਾਰਾ ਮਿਲੇਗਾ। ਉਨ੍ਹਾਂ ਨਾਲ ਹੀ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਪੰਜਾਬ ਦੇ ਸੈਰ-ਸਪਾਟਾ ਸਥਾਨਾਂ ਨੂੰ ਵਿਕਸਤ ਕਰਕੇ ਰੋਜ਼ਗਾਰ ਦੇ ਮੌਕੇ ਵਧਾ ਰਹੀ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ, ਪਟਿਆਲਾ ਅਤੇ ਚਮਰੌੜ ਝੀਲ 'ਤੇ ਫਿਲਮਾਂ ਦੀ ਸ਼ੂਟਿੰਗ ਅਤੇ ਡੈਸਟੀਨੇਸ਼ਨ ਵੈਡਿੰਗ ਨਾਲ ਵੀ ਰੋਜ਼ਗਾਰ ਦੇ ਮੌਕੇ ਵਧੇ ਹਨ। ਉਨ੍ਹਾਂ ਕਿਹਾ ਕਿ ਸਲੇਰਾਨ ਡੈਮ ਪ੍ਰੋਜੈਕਟ ਹਿਮਾਚਲ ਪ੍ਰਦੇਸ਼ ਦੇ ਸੈਰ-ਸਪਾਟਾ ਸਥਾਨਾਂ ਨੂੰ ਟੱਕਰ ਦੇਵੇਗਾ।ਮੁੱਖ ਮੰਤਰੀ ਨੇ ਕਿਹਾ ਕਿ 'ਆਪ' ਸਰਕਾਰ ਨੇ ਖੰਡਰਾਂ ਦਾ ਰੂਪ ਧਾਰ ਚੁੱਕੇ 52 ਰੈਸਟ ਹਾਊਸਾਂ ਨੂੰ ਮੁੜ ਸੁਰਜੀਤ ਕੀਤਾ ਹੈ, ਜਿਨ੍ਹਾਂ ਤੋਂ ਹੁਣ ਕਿਰਾਏ ਰਾਹੀਂ ਇਕ ਕਰੋੜ ਰੁਪਏ ਦਾ ਮਹੀਨਾਵਾਰ ਮਾਲੀਆ ਪੈਦਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਰਕਾਰੀ ਜਾਇਦਾਦਾਂ ਆਪਣੇ ਚਹੇਤਿਆਂ ਨੂੰ ਕੌਡੀਆਂ ਦੇ ਭਾਅ ਵੇਚੀਆਂ ਸਨ, ਜਦਕਿ ਉਨ੍...
ਮਹਿੰਦਰਾ ਗਰੁੱਪ ਪੰਜਾਬ ਵਿੱਚ ਨਿਵੇਸ਼ ਨਾਲ ਆਪਣੇ ਵਪਾਰਕ ਆਧਾਰ ਨੂੰ ਲਗਾਤਾਰ ਮਜ਼ਬੂਤੀ ਦੇ ਰਿਹੈ: ਸੰਜੀਵ ਅਰੋੜਾ

ਮਹਿੰਦਰਾ ਗਰੁੱਪ ਪੰਜਾਬ ਵਿੱਚ ਨਿਵੇਸ਼ ਨਾਲ ਆਪਣੇ ਵਪਾਰਕ ਆਧਾਰ ਨੂੰ ਲਗਾਤਾਰ ਮਜ਼ਬੂਤੀ ਦੇ ਰਿਹੈ: ਸੰਜੀਵ ਅਰੋੜਾ

Development News
ਚੰਡੀਗੜ੍ਹ 24 ਜਨਵਰੀ : ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਮਹਿੰਦਰਾ ਐਂਡ ਮਹਿੰਦਰਾ ਭਾਰਤ ਦੇ ਮੋਹਰੀ ਬਹੁ-ਕੌਮੀ ਗਰੁੱਪਾਂ ਵਿੱਚੋਂ ਇੱਕ ਹੈ ਜਿਸਨੇ ਆਟੋਮੋਟਿਵ, ਖੇਤੀ ਉਪਕਰਣ, ਵਿੱਤੀ ਸੇਵਾਵਾਂ, ਨਿਰਮਾਣ ਅਤੇ ਤਕਨਾਲੋਜੀ ਦੇ ਖੇਤਰ ਵਿੱਚ ਵਿੱਚ ਆਪਣੀ ਮਜ਼ਬੂਤ ਜਗ੍ਹਾ ਬਣਾਈ ਹੈ। ਇਸ ਗਰੁੱਪ ਕੋਲ ਵਿਸ਼ਵ ਪੱਧਰ 'ਤੇ ਪ੍ਰਤੀਯੋਗੀ ਉਦਯੋਗਿਕ ਪਲੇਟਫਾਰਮ ਬਣਾਉਣ ਲਈ ਇੱਕ ਵੱਡਾ ਮਾਣ-ਸਨਮਾਨ ਹੈ ਅਤੇ ਇਹ ਭਾਰਤ ਦੇ ਸਭ ਤੋਂ ਵੱਡੇ ਮੋਬਿਲਟੀ ਸਲਿਊਸ਼ਨ ਨਿਰਮਾਤਾਵਾਂ ਵਿੱਚੋਂ ਇੱਕ ਹੈ, ਜਿਸਦਾ ਕੰਮਕਾਜ ਘਰੇਲੂ ਅਤੇ ਅੰਤਰਰਾਸ਼ਟਰੀ ਬਾਜ਼ਾਰਾਂ ਵਿੱਚ ਫੈਲਿਆ ਹੋਇਆ ਹੈ।ਉਨ੍ਹਾਂ ਅੱਗੇ ਕਿਹਾ ਕਿ ਮਹਿੰਦਰਾ ਐਂਡ ਮਹਿੰਦਰਾ ਲਿਮਟਿਡ ਨੇ ਜਾਪਾਨ-ਅਧਾਰਤ ਸੁਮਿਤੋਮੋ ਕਾਰਪੋਰੇਸ਼ਨ ਅਤੇ ਇਸੂਜ਼ੂ ਮੋਟਰਜ਼ ਤੋਂ ਸ਼ੇਅਰਾਂ ਦੀ ਖਰੀਦ ਰਾਹੀਂ ਲਗਭਗ 555 ਕਰੋੜ ਰੁਪਏ ਵਿੱਚ ਐਸਐਮਐਲ ਇਸੂਜ਼ੂ ਲਿਮਟਿਡ ‘ਚ 58.96 ਫੀਸਦ ਹਿੱਸੇਦਾਰੀ ਹਾਸਲ ਕੀਤੀ ਹੈ। ਅਗਸਤ 2025 ਵਿੱਚ ਲੈਣ-ਦੇਣ ਪੂਰਾ ਹੋਣ ਤੋਂ ਬਾਅਦ ਕੰਪਨੀ ਦੇ ਬੋਰਡ ਦਾ ਪੁਨਰਗਠਨ ਕੀਤਾ ਗਿਆ ਸੀ, ਅਤੇ ਫਰਮ ਦਾ ਨਾਮ ਐਸਐਮਐਲ ਮਹਿੰਦਰਾ ਲਿਮਟਿਡ ਰੱਖਿਆ ਜਾ ਰਿਹਾ ਹੈ।ਉਨ੍ਹਾ...
ਸਪੀਕਰ ਨੇ ਵਾਰਾਣਸੀ ਵਿਖੇ ਧਾਰਮਿਕ ਸਥਾਨਾਂ ਦੇ ਦਰਸ਼ਨ ਕੀਤੇ

ਸਪੀਕਰ ਨੇ ਵਾਰਾਣਸੀ ਵਿਖੇ ਧਾਰਮਿਕ ਸਥਾਨਾਂ ਦੇ ਦਰਸ਼ਨ ਕੀਤੇ

News of Punjab
ਚੰਡੀਗੜ੍ਹ 24 ਜਨਵਰੀ : ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਉੱਤਰ ਪ੍ਰਦੇਸ਼ ਦੇ ਪਾਵਨ ਨਗਰ ਵਾਰਾਣਸੀ ਪੁੱਜ ਕੇ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕੀਤੇ ਅਤੇ ਬਾਬਾ ਕਾਸ਼ੀ ਵਿਸ਼ਵਨਾਥ ਮੰਦਰ ਵਿੱਚ ਮੱਥਾ ਵੀ ਟੇਕਿਆ। ਇਹ ਮੰਦਰ ਪਵਿੱਤਰ ਗੰਗਾ ਨਦੀ ਦੇ ਕੰਢੇ ਸਥਿਤ ਹੈ, ਜੋ ਨਾ ਸਿਰਫ ਆਸਥਾ ਦਾ ਕੇਂਦਰ ਹੈ ਸਗੋਂ ਸਾਡੀ ਸ਼ਾਨਦਾਰ ਵਿਰਾਸਤ ਅਤੇ ਆਧੁਨਿਕਤਾ ਦਾ ਸ਼ਾਨਦਾਰ ਸੁਮੇਲ ਵੀ ਹੈ।ਉਨ੍ਹਾਂ ਨੇ ਵਾਰਾਣਸੀ (ਯੂ.ਪੀ.) ਵਿੱਚ ਗੁਰੂ ਕਾ ਬਾਗ ਗੁਰਦੁਆਰਾ ਸਾਹਿਬ ਵਿਖੇ ਵੀ ਨਤਮਤਸਕ ਹੋਏ ਇਹ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨਛੋਹ ਪ੍ਰਾਪਤ ਧਰਤੀ ਹੈ। ਸਪੀਕਰ ਨੇ ਸਾਰੇ ਪੰਜਾਬੀਆਂ ਦੀ ਭਲਾਈ ਲਈ ਵੀ ਅਰਦਾਸ ਕੀਤੀ।ਸ. ਸੰਧਵਾਂ ਨੇ ਵਾਰਾਣਸੀ ਦੀ ਪਵਿੱਤਰ ਧਰਤੀ ਬਾਰੇ ਕਿਹਾ ਕਿ ਉਨ੍ਹਾਂ ਨੂੰ ਇੱਥੇ ਪੁੱਜ ਕੇ ਅਥਾਹ ਸ਼ਾਂਤੀ ਅਤੇ ਸੁਕੂਨ ਮਹਿਸੂਸ ਹੋਈ ਹੈ। ਇਹ ਉਹੀ ਇਤਿਹਾਸਕ ਸਥਾਨ ਹੈ ਜਿਸਨੂੰ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਆਪਣੀ ਪਹਿਲੀ ਉਦਾਸੀ ਦੌਰਾਨ ਭਾਗ ਲਾਏ ਸਨ ਅਤੇ ਪੰਡਿਤ ਚਤੁਰ ਦਾਸ ਨਾਲ ਵਿਚਾਰ-ਵਟਾਂਦਰਾ ਕਰਦਿਆਂ ਉਨ੍ਹਾਂ ਨੂੰ ‘ਓਂਕਾਰ’ ਬਾਣੀ ਰਾਹੀਂ ਸੱਚ ਦਾ ਮਾਰਗ ਦਿਖਾਇਆ ਸੀ।ਇਸ ...
ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਵੱਲੋਂ ਗੜ੍ਹਸ਼ੰਕਰ ਦੇ ਪਿੰਡਾਂ ‘ਚ ਲੋਕਾਂ ਨੂੰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਕੀਤਾ ਗਿਆ ਜਾਗਰੂਕ

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਵੱਲੋਂ ਗੜ੍ਹਸ਼ੰਕਰ ਦੇ ਪਿੰਡਾਂ ‘ਚ ਲੋਕਾਂ ਨੂੰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਕੀਤਾ ਗਿਆ ਜਾਗਰੂਕ

News of Punjab
ਹੁਸ਼ਿਆਰਪੁਰ, 24 ਜਨਵਰੀ: ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਹਲਕਾ ਗੜ੍ਹਸ਼ੰਕਰ ਤੋਂ ਵਿਧਾਇਕ ਸ. ਜੈ ਕ੍ਰਿਸ਼ਨ ਸਿੰਘ ਰੋੜੀ ਵੱਲੋਂ ਅੱਜ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਲੋਕਾਂ ਨਾਲ ਸਿੱਧਾ ਸੰਪਰਕ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਪਿੰਡ ਪੱਧਰ ’ਤੇ ਇਕੱਠਾਂ ਨੂੰ ਸੰਬੋਧਨ ਕਰਦੇ ਹੋਏ ਪੰਜਾਬ ਸਰਕਾਰ ਦੀਆਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸਮੇਤ ਹੋਰਨਾਂ ਲੋਕ-ਹਿਤੈਸ਼ੀ ਨੀਤੀਆਂ ਅਤੇ ਚੱਲ ਰਹੀਆਂ ਵਿਕਾਸ ਯੋਜਨਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਪਿੰਡ ਵਾਸੀਆਂ ਵੱਲੋਂ ਡਿਪਟੀ ਸਪੀਕਰ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ।ਇਸ ਮੌਕੇ ਡਿਪਟੀ ਸਪੀਕਰ ਰੋੜੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ। ਸਿਹਤ, ਸਿੱਖਿਆ, ਬੁਨਿਆਦੀ ਢਾਂਚੇ ਅਤੇ ਰੋਜ਼ਗਾਰ ਦੇ ਖੇਤਰ ਵਿੱਚ ਲਏ ਗਏ ਇਤਿਹਾਸਕ ਫ਼ੈਸਲੇ ਆਮ ਲੋਕਾਂ ਦੀ ਜ਼ਿੰਦਗੀ ਵਿੱਚ ਸਕਾਰਾਤਮਕ ਬਦਲਾਅ ਲਿਆ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਪਿੰਡਾਂ ਦੀ ਸਮੂਹਿਕ ਤਰੱਕੀ ਅਤੇ ਲੋਕਾਂ ਦੀ ਜੀਵਨ-ਸ਼ੈਲੀ ਨੂੰ ਸੁਧਾਰਨਾ ਹੈ।ਇਸ ਮੌਕੇ ਡਿਪਟੀ ਸਪੀਕਰ ਰ...
ਹਰਭਜਨ ਸਿੰਘ ਈ.ਟੀ.ਓ. ਵੱਲੋਂ ਸੂਬੇ ਵਿੱਚ ਸੜਕੀ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਲਈ ਲੋਕ ਨਿਰਮਾਣ ਵਿਭਾਗ ਦੇ ਕੰਮਾਂ ਦਾ ਜਾਇਜ਼ਾ

ਹਰਭਜਨ ਸਿੰਘ ਈ.ਟੀ.ਓ. ਵੱਲੋਂ ਸੂਬੇ ਵਿੱਚ ਸੜਕੀ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਲਈ ਲੋਕ ਨਿਰਮਾਣ ਵਿਭਾਗ ਦੇ ਕੰਮਾਂ ਦਾ ਜਾਇਜ਼ਾ

Development News
ਚੰਡੀਗੜ੍ਹ, 24 ਜਨਵਰੀ : ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਲੋਕ ਨਿਰਮਾਣ ਵਿਭਾਗ (ਪੀ.ਡਬਲਯੂ.ਡੀ.) ਵੱਲੋਂ ਸੂਬੇ ਵਿੱਚ ਸੜਕੀ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਲਈ ਕੀਤੇ ਜਾ ਰਹੇ ਕੰਮਾਂ ਦੀ ਸਥਿਤੀ ਦਾ ਪੜਾਅਵਾਰ ਜਾਇਜ਼ਾ ਲਿਆ।ਉਨ੍ਹਾਂ ਨੇ ਲਿੰਕ ਸੜਕਾਂ ਅਤੇ ਪਲਾਨ ਰੋਡਜ਼ ਦੀ ਪ੍ਰਗਤੀ 'ਤੇ ਵਿਸਥਾਰਪੂਰਵਕ ਚਰਚਾ ਕੀਤੀ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਨੂੰ ਦੇਸ਼ ਦਾ ਸਭ ਤੋਂ ਵਧੀਆ ਸੜਕੀ ਨੈੱਟਵਰਕ ਪ੍ਰਦਾਨ ਕਰਨ ਲਈ ਦ੍ਰਿੜਤਾ ਨਾਲ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਨ ਦੀ ਦੂਰਦਰਸ਼ੀ ਅਗਵਾਈ ਹੇਠ ਸੂਬਾ ਸਰਕਾਰ ਵਿਸ਼ਵ ਪੱਧਰੀ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਤਰਜੀਹ ਦੇ ਰਹੀ ਹੈ ਤਾਂ ਜੋ ਨਿਰਵਿਘਨ ਸੜਕੀ ਸੰਪਰਕ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਆਰਥਿਕ ਵਿਕਾਸ ਨੂੰ ਹੁਲਾਰਾ ਦਿੱਤਾ ਜਾ ਸਕੇ, ਜਿਸ ਨਾਲ ਹਰੇਕ ਨਾਗਰਿਕ ਦਾ ਜੀਵਨ ਸੁਖਾਲਾ ਹੋਵੇਗਾ।ਕੈਬਨਿਟ ਮੰਤਰੀ ਨੇ ਨਿਰਦੇਸ਼ ਦਿੱਤੇ ਕਿ ਸਾਰੇ ਨਾਨ-ਬਿਟੂਮਿਨਸ ਕਾਰਜ 10 ਫਰਵਰੀ, 2026 ਤੱਕ ਹਰ ਪੱਖੋਂ ਮੁਕੰਮਲ ਕੀਤੇ ਜਾਣ ਨੂੰ ਯਕੀਨੀ ਬਣਾਇਆ ਜਾਵ...
ਗਣਤੰਤਰ ਦਿਵਸ ਦੇ ਮੱਦੇਨਜ਼ਰ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ ਅੰਮ੍ਰਿਤਸਰ ਤੋਂ ਕਾਬੂ; ਤਿੰਨ ਪਿਸਤੌਲ ਬਰਾਮਦ

ਗਣਤੰਤਰ ਦਿਵਸ ਦੇ ਮੱਦੇਨਜ਼ਰ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ ਅੰਮ੍ਰਿਤਸਰ ਤੋਂ ਕਾਬੂ; ਤਿੰਨ ਪਿਸਤੌਲ ਬਰਾਮਦ

News of Punjab
ਅੰਮ੍ਰਿਤਸਰ, 24 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹੁਕਮਾਂ ਅਨੁਸਾਰ ਸ਼ਾਂਤੀਪੂਰਨ ਢੰਗ ਨਾਲ ਗਣਤੰਤਰ ਦਿਵਸ ਦੇ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ ਸੂਬੇ ਵਿੱਚ ਸਖ਼ਤ ਸੁਰੱਖਿਆ ਦੇ ਚਲਦਿਆਂ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦੇ ਤਿੰਨ ਮੁਲਜ਼ਮਾਂ ਨੂੰ, ਤਿੰਨ ਵਿਦੇਸ਼ੀ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ । ਇਹ ਜਾਣਕਾਰੀ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਮਨੀ,ਜੋ ਅੰਮ੍ਰਿਤਸਰ ਦੇ ਬਾਗਵਾਨਪੁਰ ਦਾ ਵਾਸੀ ਹੈ; ਸਹਿਜਪਾਲ ਸਿੰਘ,ਜੋ ਅੰਮ੍ਰਿਤਸਰ ਦੇ ਪਿੰਡ ਵਿਛੋਆ ਦਾ ਵਸਨੀਕ ਹੈ; ਅਤੇ ਦਿਲਜਨਪ੍ਰੀਤ ਸਿੰਘ,ਜੋ ਅੰਮ੍ਰਿਤਸਰ ਦੇ ਪਿੰਡ ਸ਼ਹਿਜ਼ਾਦਾ ਦਾ ਵਾਸੀ ਹੈ, ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਦੋ 9 ਐਮ.ਐਮ. ਪਿਸਤੌਲ ਅਤੇ ਇੱਕ .30 ਬੋਰ ਪਿਸਤੌਲ ਸਮੇਤ 15 ਜ਼ਿੰਦਾ ਕਾਰਤੂਸ ਵੀ ਸ਼ਾਮਲ ਹਨ। ਇਸ ਤੋਂ ਇਲਾਵਾ ਪੁਲਿਸ ਟੀਮਾਂ ਨੇ ਉਨ੍ਹਾਂ ਦਾ ਸਪਲੈਂਡਰ ਮੋਟਰਸਾਈਕਲ , ਜਿਸਦਾ ਰਜਿਸਟਰੇਸ਼ਨ ਨੰਬਰ ਪੀਬੀ02 ਈਟੀ 8857 ਹੈ,ਵੀ ਜ਼ਬ...
ਮੁੱਖ ਮੰਤਰੀ ਸਿਹਤ ਯੋਜਨਾ ਨੂੰ ਲਗਾਤਾਰ ਦੂਜੇ ਦਿਨ ਮਿਲਿਆ ਭਰਵਾਂ ਹੁੰਗਾਰਾ

ਮੁੱਖ ਮੰਤਰੀ ਸਿਹਤ ਯੋਜਨਾ ਨੂੰ ਲਗਾਤਾਰ ਦੂਜੇ ਦਿਨ ਮਿਲਿਆ ਭਰਵਾਂ ਹੁੰਗਾਰਾ

News of Punjab
ਚੰਡੀਗੜ੍ਹ, 24 ਜਨਵਰੀ : ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇਥੇ ਪਟਿਆਲਾ ਵਿਖੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਰਜਿਸਟ੍ਰੇਸ਼ਨ ਮੁਹਿੰਮ ਨੂੰ ਲਗਾਤਰ ਦੂਜੇ ਦਿਨ ਜਾਰੀ ਰੱਖਦਿਆਂ ਅਮਨ ਵਿਹਾਰ ਕਲੋਨੀ, ਤ੍ਰਿਪੜੀ, ਸੁਖਰਾਮ ਕਲੋਨੀ, ਪਿੰਡ ਲੰਗ, ਮਾਤਾ ਕੌਸ਼ਲਿਆ ਹਸਪਤਾਲ ਅਤੇ ਰਾਜਿੰਦਰਾ ਹਸਪਤਾਲ ਵਿਖੇ ਸਿਹਤ ਕਾਰਡ ਜਾਰੀ ਕਰਨ ਵਾਲੇ ਕੇਂਦਰਾਂ ਦਾ ਉਦਘਾਟਨ ਕੀਤਾ। ਦੱਸਣਯੋਗ ਹੈ ਕਿ ਇਹ ਯੋਜਨਾ ਸੂਬੇ ਦੇ ਹਰ ਮੂਲ ਨਿਵਾਸੀ ਨੂੰ ਯੂਨੀਵਰਸਲ ਹੈਲਥ ਕਵਰੇਜ ਪ੍ਰਦਾਨ ਕਰਦੀ ਹੈ।ਇਸ ਦੌਰਾਨ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਹੁਣ ਰਾਜ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਮਿਲੇਗੀ ਅਤੇ ਸਮਾਜ ਦੇ ਆਰਥਿਕ ਤੌਰ 'ਤੇ ਗਰੀਬ ਵਰਗ ਦੇ ਲੋਕ ਹੁਣ ਨਿੱਜੀ ਹਸਪਤਾਲਾਂ ਵਿੱਚ ਵੀ ਇਲਾਜ ਲੈ ਸਕਣਗੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਯੋਜਨਾ ਇਹ ਯਕੀਨੀ ਬਣਾਉਣ ਲਈ ਤਿਆਰ ਕੀਤੀ ਗਈ ਹੈ ਕਿ ਸੂਬੇ ਦਾ ਕੋਈ ਵੀ ਨਾਗਰਿਕ ਵਿੱਤੀ ਤੰਗੀਆਂ-ਤੁਰਸ਼ੀਆਂ ਕਾਰਨ ਮਿਆਰੀ ਸਿਹਤ ਸੰਭਾਲ ਸੇਵਾਵਾਂ ਤੋਂ ਵਾਂਝਾ ਨਾ ਰਹੇ।ਸਿਹਤ ਮੰਤਰੀ ਨੇ ਅੱਗੇ ਕਿ...
ਗਣਤੰਤਰ ਦਿਵਸ ਜਸ਼ਨਾਂ ਦੇ ਮੱਦੇਨਜ਼ਰ ਪੰਜਾਬ ਵਿੱਚ ਸੁਰੱਖਿਆ ਵਧਾਈ

ਗਣਤੰਤਰ ਦਿਵਸ ਜਸ਼ਨਾਂ ਦੇ ਮੱਦੇਨਜ਼ਰ ਪੰਜਾਬ ਵਿੱਚ ਸੁਰੱਖਿਆ ਵਧਾਈ

Breaking News
ਚੰਡੀਗੜ੍ਹ, 24 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਗਣਤੰਤਰ ਦਿਵਸ-2026 ਦੇ ਸ਼ਾਂਤੀਪੂਰਨ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ ਸੂਬੇ ਭਰ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ ਅਤੇ ਸਮਾਜ ਵਿਰੋਧੀ ਅਨਸਰਾਂ ’ਤੇ ਬਾਜ਼ ਅੱਖ ਰੱਖਣ ਅਤੇ ਵਿਸ਼ੇਸ਼ ਕਾਰਵਾਈਆਂ ਨੂੰ ਅੰਜਾਮ ਦੇਣ ਲਈ 6000 ਵਾਧੂ ਪੁਲਿਸ ਨਫ਼ਰੀ ਨੂੰ ਤਾਇਨਾਤ ਕੀਤਾ ਗਿਆ ਹੈ।ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਪੁਲਿਸ ਕਮਿਸ਼ਨਰਾਂ ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀਜ਼) ਨੂੰ ਆਪਣੇ ਸਬੰਧਤ ਅਧਿਕਾਰ ਖੇਤਰਾਂ ਵਿੱਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧਾਂ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਨੇ ਸਾਰੇ ਸਟੇਸ਼ਨ ਹਾਊਸ ਅਫ਼ਸਰਾਂ (ਐਸਐਚਓਜ਼) ਅਤੇ ਗਜ਼ਟਿਡ ਅਫ਼ਸਰਾਂ ਨੂੰ ਗਣਤੰਤਰ ਦਿਵਸ ਸਮਾਗਮ ਦੀ ਸਮਾਪਤੀ ਤੱਕ ਫੀਲਡ ਵਿੱਚ ਰਹਿਣ ਲਈ ਹਦਾਇਤਾਂ ਕੀਤੀਆਂ ਹਨ।ਹੋਰ ਵੇਰਵੇ ਸਾਂਝੇ ਕਰਦਿਆਂ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ ਕਿ, ‘‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ ਹਿੱਸੇ ਵਜੋਂ, ਸੂਬੇ ਭਰ ਵਿੱਚ ਵਾਹਨਾਂ ਅਤੇ ਸ਼ੱਕੀ ਵਿਅਕਤੀਆਂ ਦੀ ਚੈ...
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਨਾਂਦੇੜ ਸਾਹਿਬ ਵਿਖੇ ਮੱਥਾ ਟੇਕਿਆ; ਕਿਹਾ, ਪੰਜਾਬ ਸਰਕਾਰ ਨਾਂਦੇੜ ਸਾਹਿਬ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਦੀ ਮੰਗ ਮਹਾਰਾਸ਼ਟਰ ਸਰਕਾਰ ਕੋਲ ਉਠਾਏਗੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਨਾਂਦੇੜ ਸਾਹਿਬ ਵਿਖੇ ਮੱਥਾ ਟੇਕਿਆ; ਕਿਹਾ, ਪੰਜਾਬ ਸਰਕਾਰ ਨਾਂਦੇੜ ਸਾਹਿਬ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਦੀ ਮੰਗ ਮਹਾਰਾਸ਼ਟਰ ਸਰਕਾਰ ਕੋਲ ਉਠਾਏਗੀ

Breaking News
ਨਾਂਦੇੜ, 24 ਜਨਵਰੀ : ਮਹਾਰਾਸ਼ਟਰ ਵਿੱਚ ਅੱਜ ਨਾਂਦੇੜ ਵਿੱਚ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਸ਼ਰਧਾ ਨਾਲ ਮੱਥਾ ਟੇਕਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਸਰਕਾਰ ਨਾਂਦੇੜ ਸਾਹਿਬ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਦੀ ਮੰਗ ਮਹਾਰਾਸ਼ਟਰ ਸਰਕਾਰ ਕੋਲ ਉਠਾਏਗੀ ਅਤੇ ਕਿਹਾ ਕਿ ਇਹ ਪਵਿੱਤਰ ਸ਼ਹਿਰ ਸਿੱਖਾਂ ਅਤੇ ਖਾਸ ਕਰਕੇ ਮਨੁੱਖਤਾ ਲਈ ਵਧੇਰੇ ਅਧਿਆਤਮਕ ਮਹੱਤਵ ਰੱਖਦਾ ਹੈ। ਇਹ ਚੇਤੇ ਕਰਾਉਂਦਿਆਂ ਕਿ ਪੰਜਾਬ ਸਰਕਾਰ ਪਹਿਲਾਂ ਹੀ ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਅਤੇ ਤਲਵੰਡੀ ਸਾਬੋ ਨੂੰ ਪਵਿੱਤਰ ਸ਼ਹਿਰ ਐਲਾਨ ਚੁੱਕੀ ਹੈ, ਪੰਜਾਬ ਦੇ ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਗੁਰੂ ਸਾਹਿਬਾਨਾਂ ਦੇ ਫਲਸਫ਼ੇ ਦੇ ਵੱਧ ਤੋਂ ਵੱਧ ਪਸਾਰ ਲਈ ਪੂਰੀ ਤਰ੍ਹਾਂ ਵਚਨਬੱਧ ਹੈ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਲਗੀਧਰ ਪਾਤਸ਼ਾਹ ਜੀ ਦੇ ਪਵਿੱਤਰ ਅਸਥਾਨ 'ਤੇ ਵੀ ਮੱਥਾ ਟੇਕਿਆ ਅਤੇ ਇਸ ਧਾਰਮਿਕ ਅਸਥਾਨ ਦੇ ਪ੍ਰਬੰਧਕਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਨੇ ਇਸ ਪਵਿੱਤਰ ਅਸਥਾਨ ਵਿਖੇ ਨਤਮਸਤਕ ਹੋਣ ਲਈ ਪਹੁੰਚੇ ਸ਼ਰਧਾਲੂਆਂ ਅ...
ਸਰਕਾਰੀ ਸਕੂਲਾਂ ਨੂੰ ਰਿਕਾਰਡ ਹੁੰਗਾਰਾ ਮਿਲਣਾ ਭਗਵੰਤ ਮਾਨ ਸਰਕਾਰ ਦੀ “ਸਿੱਖਿਆ ਕ੍ਰਾਂਤੀ” ‘ਤੇ ਮਾਪਿਆਂ ਦੇ ਵਧਦੇ ਭਰੋਸੇ ਦਾ ਸਬੂਤ: ਹਰਜੋਤ ਸਿੰਘ ਬੈਂਸ

ਸਰਕਾਰੀ ਸਕੂਲਾਂ ਨੂੰ ਰਿਕਾਰਡ ਹੁੰਗਾਰਾ ਮਿਲਣਾ ਭਗਵੰਤ ਮਾਨ ਸਰਕਾਰ ਦੀ “ਸਿੱਖਿਆ ਕ੍ਰਾਂਤੀ” ‘ਤੇ ਮਾਪਿਆਂ ਦੇ ਵਧਦੇ ਭਰੋਸੇ ਦਾ ਸਬੂਤ: ਹਰਜੋਤ ਸਿੰਘ ਬੈਂਸ

News of Punjab
ਚੰਡੀਗੜ੍ਹ, 23 ਜਨਵਰੀ: ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਇਥੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ 'ਸਿੱਖਿਆ ਕ੍ਰਾਂਤੀ' ਅਧੀਨ ਪਹਿਲਕਦਮੀਆਂ ਦੇ ਉਸਾਰੂ ਨਤੀਜੇ ਸਾਹਮਣੇ ਆ ਰਹੇ ਹਨ ਅਤੇ ਸਕੂਲ ਆਫ਼ ਐਮੀਨੈਂਸ (ਐਸ.ਓ.ਈ.) ਤੇ ਰੈਜ਼ੀਡੈਂਸ਼ੀਅਲ ਸਕੂਲਜ਼ ਫਾਰ ਮੈਰੀਟੋਰੀਅਸ ਸਟੂਡੈਂਟਸ (ਆਰ.ਐਸ.ਐਮ.ਐਸ.) ਵਿੱਚ ਦਾਖ਼ਲਿਆਂ ਪ੍ਰਤੀ ਭਾਰੀ ਹੁੰਗਾਰਾ ਮਿਲਣਾ ਸਰਕਾਰੀ ਸਕੂਲਾਂ ਦੀ ਸਿੱਖਿਆ ਵਿੱਚ ਵਿਦਿਆਰਥੀਆਂ ਦੇ ਵਧ ਰਹੇ ਵਿਸ਼ਵਾਸ ਦਾ ਸਪੱਸ਼ਟ ਪ੍ਰਮਾਣ ਹੈ।ਸਿੱਖਿਆ ਮੰਤਰੀ ਨੇ ਦੱਸਿਆ ਕਿ ਇਨ੍ਹਾਂ ਵੱਕਾਰੀ ਸੰਸਥਾਵਾਂ ਵਿੱਚ 9ਵੀਂ ਅਤੇ 11ਵੀਂ ਜਮਾਤ ਵਿੱਚ ਦਾਖ਼ਲੇ ਲਈ 2 ਲੱਖ ਤੋਂ ਵੱਧ ਵਿਦਿਆਰਥੀਆਂ ਨੇ ਰਜਿਸਟਰ ਕੀਤਾ ਹੈ, ਜੋ ਕਰੀਬ 20,000 ਉਪਲਬਧ ਸੀਟਾਂ ਲਈ ਮੁਕਾਬਲਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਉਪਲੱਬਧ ਸੀਟਾਂ ਦੇ ਸਨਮੁਖ ਇੰਨੀ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਵੱਲੋਂ ਰਜਿਸਟਰ ਕਰਨਾ ਸਰਕਾਰੀ ਸਕੂਲਾਂ ਵਿੱਚ ਮਿਲ ਰਹੀ ਮਿਆਰੀ ਸਿੱਖਿਆ ਪ੍ਰਤੀ ਮਾਪਿਆਂ ਅਤੇ ਵਿਦਿਆਰਥੀਆਂ ਦੇ ਭਰੋਸੇ ਨੂੰ ਦਰਸਾਉਂਦਾ ਹੈ।ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ...