Thursday, June 18
Shadow

Tag: today news

ਦਿੱਲੀ ਡੈਕਲੇਰਸ਼ਨ 2026 ਨੂੰ ਅਪਨਾਉਣ ਦੇ ਨਾਲ ਸਮਾਪਤ ਹੋਇਆ ਲੋਕਤੰਤਰ ਅਤੇ ਚੋਣ ਪ੍ਰਬੰਧਨ ‘ਤੇ ਅੰਤਰਰਾਸ਼ਟਰੀ ਸੰਮੇਲਨ

ਦਿੱਲੀ ਡੈਕਲੇਰਸ਼ਨ 2026 ਨੂੰ ਅਪਨਾਉਣ ਦੇ ਨਾਲ ਸਮਾਪਤ ਹੋਇਆ ਲੋਕਤੰਤਰ ਅਤੇ ਚੋਣ ਪ੍ਰਬੰਧਨ ‘ਤੇ ਅੰਤਰਰਾਸ਼ਟਰੀ ਸੰਮੇਲਨ

Breaking News
ਚੰਡੀਗੜ੍ਹ, 23 ਜਨਵਰੀ: ਭਾਰਤ ਦੇ ਚੋਣ ਕਮਿਸ਼ਨ ਦਾ 3 ਰੋਜ਼ਾ ਸੰਮੇਲਨ ਲੋਕਤੰਤਰ ਅਤੇ ਚੋਣ ਪ੍ਰਬੰਧਨ 'ਤੇ ਅੰਤਰਰਾਸ਼ਟਰੀ ਸੰਮੇਲਨ 2026 ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿਖੇ ਦਿੱਲੀ ਡੈਕਲੇਰੇਸ਼ਨ 2026 ਨੂੰ ਅਪਣਾਉਣ ਦੇ ਨਾਲ ਸਮਾਪਤ ਹੋਇਆ। ਭਾਰਤ ਦੇ ਮੁੱਖ ਚੋਣ ਕਮਿਸ਼ਨਰ (ਸੀ.ਈ.ਸੀ.), ਸ੍ਰੀ ਗਿਆਨੇਸ਼ ਕੁਮਾਰ, ਚੋਣ ਕਮਿਸ਼ਨਰ (ਈਸੀਜ਼) ਡਾ. ਸੁਖਬੀਰ ਸਿੰਘ ਸੰਧੂ ਅਤੇ ਡਾ. ਵਿਵੇਕ ਜੋਸ਼ੀ, 42 ਚੋਣ ਪ੍ਰਬੰਧਨ ਸੰਸਥਾਵਾਂ (ਈਐਮਬੀਜ਼) ਦੇ ਮੁਖੀਆਂ, 70 ਤੋਂ ਵੱਧ ਰਾਸ਼ਟਰੀ ਸੰਸਥਾਵਾਂ ਦੇ ਮਾਹਰ ਅਤੇ ਈ.ਸੀ.ਆਈ. ਦੇ ਸੀਨੀਅਰ ਅਧਿਕਾਰੀ ਅਤੇ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ 36 ਮੁੱਖ ਚੋਣ ਅਧਿਕਾਰੀ (ਸੀ.ਈ.ਓਜ਼) ਆਈਆਈਸੀਡੀਈਐਮ-2026 ਦੇ ਸਮਾਪਤੀ ਸੈਸ਼ਨ ਵਿੱਚ ਮੌਜੂਦ ਸਨ।ਸਮਾਪਤੀ ਸੈਸ਼ਨ ਵਿੱਚ ਮੁੱਖ ਚੋਣ ਕਮਿਸ਼ਨਰ ਸ੍ਰੀ ਗਿਆਨੇਸ਼ ਕੁਮਾਰ ਨੇ ਦਿੱਲੀ ਡੈਕਲੇਰੇਸ਼ਨ 2026 ਪੜ੍ਹਿਆ, ਜਿਸਨੂੰ ਈਐਮਬੀਜ਼ ਦੁਆਰਾ ਸਰਬਸੰਮਤੀ ਨਾਲ ਅਪਣਾਇਆ ਗਿਆ। ਈਐਮਬੀਜ਼ ਨੇ ਐਲਾਨਨਾਮੇ ਦੇ ਪੰਜ ਥੰਮ੍ਹਾਂ ਚੋਣ ਸੂਚੀਆਂ ਦੀ ਸ਼ੁੱਧਤਾ, ਚੋਣਾਂ ਦਾ ਸੰਚਾਲਨ, ਖੋਜ ਅਤੇ ਪ੍ਰਕਾਸ਼ਨ, ਤਕਨਾਲੋਜੀ ਦੀ ਵਰਤੋਂ ਅਤੇ ਸਿਖਲਾਈ ਅਤੇ ਸਮਰੱਥਾ ਨ...
‘ਗੈਂਗਸਟਰਾਂ ’ਤੇ ਵਾਰ’ ਦਾ ਚੌਥਾ ਦਿਨ: ਪੰਜਾਬ ਪੁਲਿਸ ਨੇ ਵਿਸ਼ੇਸ਼ ਕਾਰਵਾਈ ਦੌਰਾਨ 8328 ਕਿਰਾਏਦਾਰਾਂ ਦੀ ਕੀਤੀ ਜਾਂਚ ; 132 ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ

‘ਗੈਂਗਸਟਰਾਂ ’ਤੇ ਵਾਰ’ ਦਾ ਚੌਥਾ ਦਿਨ: ਪੰਜਾਬ ਪੁਲਿਸ ਨੇ ਵਿਸ਼ੇਸ਼ ਕਾਰਵਾਈ ਦੌਰਾਨ 8328 ਕਿਰਾਏਦਾਰਾਂ ਦੀ ਕੀਤੀ ਜਾਂਚ ; 132 ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ

Breaking News
ਚੰਡੀਗੜ੍ਹ, 23 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ਮੁਹਿੰਮ ‘ਗੈਂਗਸਟਰਾਂ ਤੇ ਵਾਰ’ ਦੇ ਚੌਥੇ ਦਿਨ , ਪੰਜਾਬ ਪੁਲਿਸ ਨੇ ਸ਼ੁੱਕਰਵਾਰ ਨੂੰ ਸੂਬੇ ਭਰ ਦੇ ਉਪ-ਸ਼ਹਿਰੀ ਖੇਤਰਾਂ ਅਤੇ ਸ਼ਹਿਰਾਂ ਅਤੇ ਕਸਬਿਆਂ ਦੇ ਬਾਹਰਵਾਰ ਸਥਾਪਿਤ ਕਲੋਨੀਆਂ ਵਿੱਚ ਰਹਿਣ ਵਾਲੇ ਕਿਰਾਏਦਾਰਾਂ ਦੀ ਪਛਾਣ ਕਰਨ ਅਤੇ ਪਿਛੋਕੜ ਦੀ ਪੁਸ਼ਟੀ ਕਰਨ ਲਈ ਸੂਬਾ ਪੱਧਰੀ ਮੁਹਿੰਮ ਚਲਾਈ।ਇਹ ਕਾਰਵਾਈ 72 ਘੰਟਿਆਂ ਦੇ ‘ਆਪ੍ਰੇਸ਼ਨ ਪ੍ਰਹਾਰ’, ਜੋ ਮੰਗਲਵਾਰ ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ ਹਿੱਸੇ ਵਜੋਂ ਸ਼ੁਰੂ ਕੀਤਾ ਸੀ, ਦੇ ਮੁਕੰਮਲ ਹੋਣ ਤੋਂ ਬਾਅਦ ਅਮਲ ਵਿੱਚ ਲਿਆਂਦੀ ਗਈ ਹੈ । ਆਪ੍ਰੇਸ਼ਨ ਪ੍ਰਹਾਰ ਤਹਿਤ 12,000 ਕਰਮਚਾਰੀਆਂ ਦੀ ਨਫ਼ਰੀ ਵਾਲੀਆਂ 2000 ਤੋਂ ਵੱਧ ਪੁਲਿਸ ਟੀਮਾਂ ਨੂੰ ਪੰਜਾਬ ਭਰ ਵਿੱਚ 60 ਵਿਦੇਸ਼ੀ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ ਟਿਕਾਣਿਆਂ ’ਤੇ ਛਾਪੇਮਾਰੀ ਕਰਨ ਲਈ ਸੂਬੇ ਭਰ ਵਿੱਚ ਤਾਇਨਾਤ ਕੀਤਾ ਗਿਆ ਸੀ।ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ ਪੁਲਿਸ ਦੇ ਸਪੈਸ਼ਲ ਡਾਇਰੈਕਟਰ ਜਨਰਲ (ਸਪੈਸ਼ਲ...
ਮੁੱਖ ਮੰਤਰੀ ਸਿਹਤ ਯੋਜਨਾ ਨੂੰ ਪੰਜਾਬ ਭਰ ਵਿੱਚ ਮਿਲਿਆ ਭਰਵਾਂ ਹੁੰਗਾਰਾ 

ਮੁੱਖ ਮੰਤਰੀ ਸਿਹਤ ਯੋਜਨਾ ਨੂੰ ਪੰਜਾਬ ਭਰ ਵਿੱਚ ਮਿਲਿਆ ਭਰਵਾਂ ਹੁੰਗਾਰਾ 

Health
ਚੰਡੀਗੜ੍ਹ, 23 ਜਨਵਰੀ: ਪੰਜਾਬ ਵਿੱਚ ਮੁਫ਼ਤ ਸਿਹਤ ਸੰਭਾਲ ਮੁਹੱਈਆ ਕਰਨ ਦੇ ਆਪਣੇ ਵਾਅਦੇ ਨੂੰ ਪੂਰਾ ਕਰਦਿਆਂ ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਸ਼ੁਰੂ ਕਰ ਦਿੱਤੀ ਹੈ। ਇਸ ਪਹਿਲਕਦਮੀ ਦੇ ਹਿੱਸੇ ਵਜੋਂ ਕੈਬਨਿਟ ਮੰਤਰੀਆਂ ਦੀ ਅਗਵਾਈ ਹੇਠ ਅੱਜ ਪੰਜਾਬ ਭਰ ਵਿੱਚ ਲਾਭਪਾਤਰੀਆਂ ਦੀ ਰਜਿਸਟ੍ਰੇਸ਼ਨ ਸ਼ੁਰੂ ਹੋ ਗਈ ਹੈ। ਸੁਨਾਮ ਊਧਮ ਸਿੰਘ ਵਾਲਾ ਵਿਖੇ ਰਜਿਸਟ੍ਰੇਸ਼ਨ ਮੁਹਿੰਮ ਦੀ ਅਗਵਾਈ ਕਰਦੇ ਹੋਏ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਇਸ ਯੋਜਨਾ ਦੀ ਸ਼ੁਰੂਆਤ ਨਾਲ ਪੰਜਾਬ ਦਾ ਹਰ ਪਰਿਵਾਰ 10 ਲੱਖ ਤੱਕ ਦਾ ਮੁਫ਼ਤ ਇਲਾਜ ਕਰਵਾਉਣ ਦਾ ਹੱਕਦਾਰ ਹੋਵੇਗਾ।ਇਸ ਯੋਜਨਾ ਤਹਿਤ 10 ਲੱਖ ਤੱਕ ਦੀਆਂ ਵੱਡੀਆਂ ਅਤੇ ਛੋਟੀਆਂ ਬਿਮਾਰੀਆਂ ਲਈ ਸਾਰੀਆਂ ਦਵਾਈਆਂ ਅਤੇ ਟੈਸਟ ਮੁਫ਼ਤ ਉਪਲਬਧ ਹੋਣਗੇ। ਹਸਪਤਾਲ ਵਿੱਚ ਦਾਖਲ ਹੋਣ ’ਤੇ, ਮਰੀਜ਼ਾਂ ਨੂੰ ਸਿਰਫ਼ ਆਪਣਾ ਸਿਹਤ ਕਾਰਡ ਦਿਖਾਉਣ ਨਾਲ ਹੀ ਸਾਰਾ ਇਲਾਜ ਨਕਦ ਰਹਿਤ ਹੋ ਜਾਵੇਗਾ। ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਲਗਭਗ 65 ਲੱਖ ਪਰਿਵਾਰ ਹਨ ਤੇ ਇਨ੍ਹਾਂ ਸਾਰੇ 65 ਲੱਖ ਪਰਿਵਾਰਾਂ (ਲਗਭਗ ਤਿੰਨ ਕਰੋੜ ਨਾਗਰਿਕਾਂ ਨੂੰ ਕਵਰ ਕਰਦੇ ਹੋਏ) ਨੂੰ ਸਿਹਤ ਕਾਰਡ ਜਾਰੀ ਕੀਤੇ ਜਾਣਗੇ। ਇ...
ਪੰਜਾਬ ਨੇ ਵਿਸ਼ੇਸ਼ ਸਟੀਲ ਨਿਰਮਾਣ ਖੇਤਰ ਵਿੱਚ 1003.57 ਕਰੋੜ ਦਾ ਗ੍ਰੀਨਫੀਲਡ ਨਿਵੇਸ਼ ਕੀਤਾ ਆਕਰਸ਼ਿਤ : ਸੰਜੀਵ ਅਰੋੜਾ

ਪੰਜਾਬ ਨੇ ਵਿਸ਼ੇਸ਼ ਸਟੀਲ ਨਿਰਮਾਣ ਖੇਤਰ ਵਿੱਚ 1003.57 ਕਰੋੜ ਦਾ ਗ੍ਰੀਨਫੀਲਡ ਨਿਵੇਸ਼ ਕੀਤਾ ਆਕਰਸ਼ਿਤ : ਸੰਜੀਵ ਅਰੋੜਾ

Development News
ਚੰਡੀਗੜ੍ਹ 23 ਜਨਵਰੀ : ਪੰਜਾਬ ਨੇ ਵਿਸ਼ੇਸ਼ ਸਟੀਲ ਨਿਰਮਾਣ ਖੇਤਰ ਵਿੱਚ ਇੱਕ ਵੱਡਾ ਗ੍ਰੀਨਫੀਲਡ ਨਿਵੇਸ਼ ਪ੍ਰਾਪਤ ਕੀਤਾ ਹੈ, ਜਿਸ ਨਾਲ ਰਾਜ ਦੇ ਉਦਯੋਗ ਜਗਤ ਨੂੰ ਹੋਰ ਮਜ਼ਬੂਤੀ ਮਿਲੀ ਹੈ। ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਬਿਜਲੀ ਮੰਤਰੀ ਸ਼੍ਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਲਗਭਗ 2,200 ਕਰੋੜ ਦੇ ਟਰਨਓਵਰ ਵਾਲਾ ਏ.ਆਈ.ਐਸ.ਆਰ.ਐਮ. ਮਲਟੀਮੈਟਲਜ਼ ਪ੍ਰਾਈਵੇਟ ਲਿਮਟਿਡ- ਜੋ ਅਰੋੜਾ ਆਇਰਨ ਗਰੁੱਪ ਦਾ ਹਿੱਸਾ ਹੈ , ਨੇ ਪਿੰਡ ਜਸਪਾਲੋਂ ਦੋਰਾਹਾ-ਖੰਨਾ ਰੋਡ, ਜ਼ਿਲ੍ਹਾ ਲੁਧਿਆਣਾ ਵਿਖੇ ਇੱਕ ਅਤਿ-ਆਧੁਨਿਕ ਸਟੀਲ ਨਿਰਮਾਣ ਸਹੂਲਤ ਸਥਾਪਤ ਕਰਨ ਲਈ 1003.57 ਕਰੋੜ ਦੇ ਨਿਵੇਸ਼ ਦਾ ਪ੍ਰਸਤਾਵ ਪੇਸ਼ ਕੀਤਾ ਹੈ।ਇਹ ਪ੍ਰਾਜੈਕਟ ਲਗਭਗ 46 ਏਕੜ ਦੇ ਖੇਤਰ ਵਿੱਚ ਸਥਾਪਿਤ ਕੀਤਾ ਜਾਵੇਗਾ ਅਤੇ ਇਸ ਨਾਲ 920 ਤੋਂ ਵੱਧ ਵਿਅਕਤੀਆਂ ਲਈ ਰੁਜ਼ਗਾਰ ਪੈਦਾ ਹੋਣ ਦੀ ਉਮੀਦ ਹੈ, ਜਿਸ ਨਾਲ ਖੇਤਰ ਵਿੱਚ ਉਦਯੋਗਿਕ ਰੁਜ਼ਗਾਰ ਨੂੰ ਵੱਡਾ ਹੁਲਾਰਾ ਮਿਲੇਗਾ। ਇਹ ਪ੍ਰਾਜੈਕਟ ਤਿੰਨ ਪੜਾਵਾਂ ਵਿੱਚ ਲਾਗੂ ਕੀਤਾ ਜਾਵੇਗਾ ਅਤੇ ਜਿਸ ਦਾ ਪਹਿਲਾ ਪੜਾਅ ਸਤੰਬਰ 2027 ਤੱਕ ਕਾਰਜਸ਼ੀਲ ਕਰਨ ਦਾ ਟੀਚਾ ਹੈ।ਪ੍ਰਸਤਾਵਿਤ ਯ...
ਲੋੜ ਪੈਣ ‘ਤੇ ਮਰੀਜ਼ ਸਿਹਤ ਕਾਰਡ ਦੀ ਵਰਤੋਂ ਰਾਹੀਂ ਰਾਜ ਤੋਂ ਬਾਹਰਲੇ ਹਸਪਤਾਲਾਂ ਵਿੱਚ ਵੀ ਇਲਾਜ ਲੈਣ ਦੇ ਯੋਗ ਹੋਣਗੇ

ਲੋੜ ਪੈਣ ‘ਤੇ ਮਰੀਜ਼ ਸਿਹਤ ਕਾਰਡ ਦੀ ਵਰਤੋਂ ਰਾਹੀਂ ਰਾਜ ਤੋਂ ਬਾਹਰਲੇ ਹਸਪਤਾਲਾਂ ਵਿੱਚ ਵੀ ਇਲਾਜ ਲੈਣ ਦੇ ਯੋਗ ਹੋਣਗੇ

Health
ਚੰਡੀਗੜ੍ਹ, 23 ਜਨਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸਿਹਤ ਸੰਭਾਲ ਖੇਤਰ ਵਿੱਚ ਇੱਕ ਵੱਡਾ ਮੀਲ ਪੱਥਰ ਤੇ ਲੀਹੋ-ਹਟਵੀਂ ਪਹਿਲਕਦਮੀ ਕਰਦਿਆਂ ਮੁੱਖ ਮੰਤਰੀ ਸਿਹਤ ਯੋਜਨਾ ਲਾਗੂ ਕੀਤੀ ਹੈ, ਜੋ ਇਹ ਯਕੀਨੀ ਬਣਾਉਂਦੀ ਹੈ ਕਿ ਸੂਬੇ ਦੇ ਹਰ ਨਿਵਾਸੀ ਨੂੰ ਵਿੱਤੀ ਤੰਗੀਆਂ-ਤੁਰਸ਼ੀਆਂ ਦੇ ਬੋਝ ਤੋਂ ਬਿਨਾਂ ਮਿਆਰੀ ਡਾਕਟਰੀ ਇਲਾਜ ਮਿਲੇ। ਇਹ ਯੋਜਨਾ ਪ੍ਰਤੀ ਪਰਿਵਾਰ ਪ੍ਰਤੀ ਸਾਲ 10 ਲੱਖ ਰੁਪਏ ਤੱਕ ਦਾ ਨਕਦੀ ਰਹਿਤ ਡਾਕਟਰੀ ਇਲਾਜ ਪ੍ਰਦਾਨ ਕਰਦੀ ਹੈ, ਜੋ ਦੇਸ਼ ਦੇ ਸਭ ਤੋਂ ਵਿਸ਼ਾਲ ਅਤੇ ਵਿਆਪਕ ਸਿਹਤ ਸੰਭਾਲ ਪ੍ਰੋਗਰਾਮਾਂ ਵਿੱਚੋਂ ਇੱਕ ਹੈ। ਇਸ ਪਹਿਲਕਦਮੀ ਨਾਲ ਪੰਜਾਬ ਨੇ ਬਿਨਾਂ ਕਿਸੇ ਆਮਦਨ ਸੀਮਾ ਜਾਂ ਯੋਜਨਾ ਤੋਂ ਬਾਹਰ ਰੱਖਣ ਦੀ ਸ਼ਰਤ ਦੇ ਯੂਨੀਵਰਸਲ ਸਿਹਤ ਕਵਰੇਜ ਦੀ ਪੇਸ਼ਕਸ਼ ਕਰਕੇ ਇੱਕ ਨਵਾਂ ਕੌਮੀ ਮਾਪਦੰਡ ਸਥਾਪਤ ਕੀਤਾ ਹੈ, ਜੋ ਭਾਰਤ ਵਿੱਚ ਕਿਤੇ ਵੀ ਲਾਗੂ ਕਿਸੇ ਵੀ ਸਿਹਤ ਬੀਮਾ ਯੋਜਨਾ ਨਾਲੋਂ ਵਿਲੱਖਣ ਅਤੇ ਵਿਆਪਕ ਹੈ।ਮੁੱਖ ਮੰਤਰੀ ਸਿਹਤ ਯੋਜਨਾ ਕੀ ਹੈ?ਮੁੱਖ ਮੰਤਰੀ ਸਿਹਤ ਯੋਜਨਾ ਇੱਕ ਯੂਨੀਵਰਸਲ ਸਿਹਤ ਬੀਮਾ ਯੋਜਨਾ ਹੈ ਜੋ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰ...
ਭਾਰਤ ਵਿੱਚ ਵੋਟਾਂ ਦੀ  ਗਿਣਤੀ ਸਿਰਫ਼ ਪ੍ਰਕਿਰਿਆਤਮਕ ਅਭਿਆਸ ਨਹੀਂ ਸਗੋਂ ਸੰਸਥਾਗਤ ਵਿਸ਼ਵਾਸ-ਨਿਰਮਾਣ ਪ੍ਰਕਿਰਿਆ : ਮੁੱਖ ਚੋਣ ਅਧਿਕਾਰੀ ਪੰਜਾਬ

ਭਾਰਤ ਵਿੱਚ ਵੋਟਾਂ ਦੀ  ਗਿਣਤੀ ਸਿਰਫ਼ ਪ੍ਰਕਿਰਿਆਤਮਕ ਅਭਿਆਸ ਨਹੀਂ ਸਗੋਂ ਸੰਸਥਾਗਤ ਵਿਸ਼ਵਾਸ-ਨਿਰਮਾਣ ਪ੍ਰਕਿਰਿਆ : ਮੁੱਖ ਚੋਣ ਅਧਿਕਾਰੀ ਪੰਜਾਬ

Punjab Politics
ਚੰਡੀਗੜ੍ਹ, 22 ਜਨਵਰੀ: ਸਾਲ 2025 ਦੇ ਸ਼ੁਰੂ ਤੱਕ ਰਜਿਸਟਰਡ ਹੋਏ ਲਗਭਗ 991 ਮਿਲੀਅਨ ਵੋਟਰਾਂ ਦੇ ਨਾਲ ਭਾਰਤ ਦੁਨੀਆ ਦੇ ਸਭ ਤੋਂ ਵੱਡੇ ਅਤੇ ਗੁੰਝਲਦਾਰ ਲੋਕਤੰਤਰੀ ਅਭਿਆਸ ਨੂੰ ਅੰਜਾਮ ਦਿੰਦਾ ਹੈ । ਹਰ ਵੋਟ ਦੀ ਸਹੀ ਅਤੇ ਪਾਰਦਰਸ਼ੀ ਢੰਗ ਨਾਲ ਗਿਣਤੀ ਯਕੀਨੀ ਬਣਾਉਣਾ ਹੀ ਭਾਰਤ ਦੇ ਚੋਣ ਲੋਕਤੰਤਰੀ ਢਾਂਚੇ ਦਾ ਆਧਾਰ ਰਿਹਾ ਹੈ।ਨਵੀਂ ਦਿੱਲੀ ਵਿੱਚ ਲੋਕਤੰਤਰ ਅਤੇ ਚੋਣ ਪ੍ਰਬੰਧਨ ’ਤੇ ਅੰਤਰਰਾਸ਼ਟਰੀ ਕਾਨਫਰੰਸ (ਆਈ.ਆਈ.ਸੀ.ਡੀ.ਈ.ਐਮ.) 2026 ਵਿੱਚ ਚੋਣ ਪ੍ਰਕਿਰਿਆ ਦੇ ਅਹਿਮ ਪੜਾਅ ਵਜੋਂ ਵੋਟ ਗਿਣਤੀ ਦੀ ਮਹੱਤਤਾ ਬਾਰੇ ਬੋਲਦਿਆਂ ਪੰਜਾਬ ਦੀ ਮੁੱਖ ਚੋਣ ਅਧਿਕਾਰੀ ਅਨਿੰਦਿਤਾ ਮਿੱਤਰਾ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਭਾਰਤ ਦੀ ਵੋਟਾਂ ਦੀ ਗਿਣਤੀ ਇੱਕ ਮਜ਼ਬੂਤ ਸੰਵਿਧਾਨਕ ਫ਼ਤਵੇ ਅਤੇ ਲੋਕ ਪ੍ਰਤੀਨਿਧਤਾ ਐਕਟ, 1951 ਅਤੇ ਕੰਡਕਟ ਆਫ਼ ਇਲੈਕਸ਼ਨ ਰੂਲਜ਼, 1961 ਤਹਿਤ ਵਿਆਪਕ ਕਾਨੂੰਨੀ ਢਾਂਚੇ ਦੁਆਰਾ ਕੀਤੀ ਜਾਂਦੀ ਹੈ। ਇਹ ਵਿਵਸਥਾਵਾਂ ਦੇਸ਼ ਭਰ ਵਿੱਚ ਚੋਣ ਨਤੀਜਿਆਂ ਦੀ ਘੋਸ਼ਣਾ ਦੌਰਾਨ ਇਕਸਾਰਤਾ, ਨਿਰੰਤਰਤਾ ਅਤੇ ਭਰੋਸੇਯੋਗਤਾ ਨੂੰ ਯਕੀਨੀ ਬਣਾਉਂਦੀਆਂ ਹਨ। ਭਾਰਤ ਦਾ ਪੇਪਰ ਬੈਲਟ ਤੋਂ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈਵੀ...
ਵਿਜੀਲੈਂਸ ਬਿਊਰੋ ਨੇ 110000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਣ ਗਾਰਡ, ਦਿਹਾੜੀ ਮਜ਼ਦੂਰ ਅਤੇ ਪ੍ਰਾਈਵੇਟ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਨੇ 110000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਣ ਗਾਰਡ, ਦਿਹਾੜੀ ਮਜ਼ਦੂਰ ਅਤੇ ਪ੍ਰਾਈਵੇਟ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ

News of Punjab
ਚੰਡੀਗੜ੍ਹ, 22 ਜਨਵਰੀ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਟਾਲਰੈਂਸ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਜੰਗਲਾਤ ਵਿਭਾਗ ਦਫ਼ਤਰ ਜ਼ਿਲ੍ਹਾ ਨਵਾਂਸ਼ਹਿਰ ਵਿਖੇ ਤਾਇਨਾਤ ਵਣ ਗਾਰਡ ਤੇਜਿੰਦਰਪਾਲ ਸਿੰਘ, ਜੰਗਲਾਤ ਵਿਭਾਗ ਦਫ਼ਤਰ ਜ਼ਿਲ੍ਹਾ ਨਵਾਂਸ਼ਹਿਰ ਵਿਖੇ ਤਾਇਨਾਤ ਸ਼ਮਸ਼ੇਰ ਸਿੰਘ ਦਿਹਾੜੀ ਮਜ਼ਦੂਰ ਅਤੇ ਜ਼ਿਲ੍ਹਾ ਐਸ.ਬੀ.ਐਸ. ਨਗਰ ਦੇ ਵਸਨੀਕ ਚਾਹ ਵੇਚਣ ਵਾਲੇ ਅਮਰਜੀਤ ਥਿੰਦ ਨੂੰ 110000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਮੁੱਖ ਮੰਤਰੀ ਦੇ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ ’ਤੇ ਦਰਜ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ। ਇਸ ਸ਼ਿਕਾਇਤ ਦੀ ਪੜਤਾਲ ਦੌਰਾਨ ਇਹ ਗੱਲ ਸਾਹਮਣੇ ਆਈ ਸੀ ਕਿ ਬਲਾਕ ਅਫ਼ਸਰ ਚਿਰਾਗ ਲਖੋਤਰਾ ਨੇ ਤਜਿੰਦਰਪਾਲ ਸਿੰਘ ਵਣ ਗਾਰਡ ਅਤੇ ਸ਼ਮਸ਼ੇਰ ਸਿੰਘ, ਦਿਹਾੜੀ ਮਜ਼ਦੂਰ ਨਾਲ ਮਿਲ ਕੇ ਸ਼ਿਕਾਇਤਕਰਤਾ ਮੁਹੰਮਦ ਸਲੀਮ, ਜੋ ਜੰਗਲਾਤ ਵਿਭਾਗ ਦੀ ਜ਼ਮੀਨ ’ਤੇ ਗੈਰ-ਕਾਨੂੰਨੀ ਮਾਈਨਿੰਗ ਵਿੱਚ ਸ਼ਾਮਲ ਸੀ, ਦੀਆਂ ਤਿੰਨ ਗੱਡੀਆਂ...
ਆਬਕਾਰੀ ਨੀਤੀ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ ਨੂੰ ਰਾਹਤ, ਭਾਜਪਾ ਦੇ ਝੂਠ ਦਾ ਹੋਇਆ ਪਰਦਾਫਾਸ਼: ਕੁਲਦੀਪ ਧਾਲੀਵਾਲ

ਆਬਕਾਰੀ ਨੀਤੀ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ ਨੂੰ ਰਾਹਤ, ਭਾਜਪਾ ਦੇ ਝੂਠ ਦਾ ਹੋਇਆ ਪਰਦਾਫਾਸ਼: ਕੁਲਦੀਪ ਧਾਲੀਵਾਲ

Punjab Politics
ਚੰਡੀਗੜ੍ਹ, 22 ਜਨਵਰੀ : ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਕਥਿਤ ਆਬਕਾਰੀ ਨੀਤੀ ਮਾਮਲੇ ਨਾਲ ਜੁੜੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਇੱਕ ਮਾਮਲੇ ਵਿੱਚ ਬਰੀ ਕੀਤੇ ਜਾਣ ਦੇ ਫੈਸਲੇ 'ਤੇ ‘ਆਪ’ ਵਿਧਾਇਕ ਅਤੇ ਮੁੱਖ ਬੁਲਾਰੇ ਕੁਲਦੀਪ ਧਾਲੀਵਾਲ ਨੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਧਾਲੀਵਾਲ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਨੇ ਆਮ ਆਦਮੀ ਪਾਰਟੀ ਨੂੰ ਨੁਕਸਾਨ ਪਹੁੰਚਾਉਣ ਦੇ ਇਰਾਦੇ ਨਾਲ ਅਰਵਿੰਦ ਕੇਜਰੀਵਾਲ ਨੂੰ ਝੂਠੇ ਕੇਸਾਂ ਵਿੱਚ ਫਸਾਇਆ ਸੀ। ਭਾਜਪਾ ਨੂੰ ਇਹ ਗਲਤਫਹਿਮੀ ਸੀ ਕਿ ਕੇਜਰੀਵਾਲ ਦੇ ਜੇਲ੍ਹ ਜਾਣ ਤੋਂ ਬਾਅਦ ਆਮ ਆਦਮੀ ਪਾਰਟੀ ਖਤਮ ਹੋ ਜਾਵੇਗੀ, ਪਰ ਅਜਿਹਾ ਨਹੀਂ ਹੋਇਆ।ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਨਾ ਸਿਰਫ਼ ਮਜ਼ਬੂਤ ਬਣੀ ਹੋਈ ਹੈ, ਸਗੋਂ ਹੋਰ ਰਾਜਾਂ ਵਿੱਚ ਵੀ ਇਸਦਾ ਵਿਸਥਾਰ ਹੋ ਰਿਹਾ ਹੈ। ਅਦਾਲਤ ਦੇ ਫੈਸਲੇ ਨੇ ਸੱਚਾਈ ਨੂੰ ਸਭ ਦੇ ਸਾਹਮਣੇ ਲਿਆ ਦਿੱਤਾ ਹੈ। ਕੁਲਦੀਪ ਧਾਲੀਵਾਲ ਨੇ ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਦੇ ਸਮਰਥਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਭਾਜਪਾ ਨੇ ਝੂਠ ਦੇ ਸਿਰ 'ਤੇ ਸੱਚ ਨੂੰ ਦ...
ਪੰਜਾਬ ਵਿੱਚ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਪੂਰੀ ਕੀਤੀ ਸਿਹਤ ਗਾਰੰਟੀ

ਪੰਜਾਬ ਵਿੱਚ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਪੂਰੀ ਕੀਤੀ ਸਿਹਤ ਗਾਰੰਟੀ

Breaking News, Health
ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ), 22 ਜਨਵਰੀ: ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਵਿੱਚ ਮੁਫ਼ਤ ਸਿਹਤ ਸੰਭਾਲ ਦੇ ਆਪਣੇ ਵਾਅਦੇ ਨੂੰ ਪੂਰਾ ਕਰਦਿਆਂ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮੋਹਾਲੀ ਵਿੱਚ 'ਮੁੱਖ ਮੰਤਰੀ ਸਿਹਤ ਯੋਜਨਾ' ਦੀ ਸ਼ੁਰੂਆਤ ਕੀਤੀ, ਜਿਸ ਨਾਲ ਸੂਬੇ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮਿਲੇਗਾ। ਇਸ ਯੋਜਨਾ ਦੇ ਲਾਗੂ ਹੋਣ ਨਾਲ ਅਮੀਰਾਂ ਦੀ ਪਹੁੰਚ ਵਿੱਚ ਆਉਂਦੇ ਸਭ ਤੋਂ ਮਹਿੰਗੇ ਨਿੱਜੀ ਹਸਪਤਾਲ ਵੀ ਗਰੀਬਾਂ ਲਈ ਖੋਲ੍ਹ ਦਿੱਤੇ ਗਏ ਹਨ, ਜੋ ਲੋਕ ਸੇਵਾ ਵਿੱਚ ਫੈਸਲਾਕੁੰਨ ਬਦਲਾਅ ਹੈ।ਆਮ ਆਦਮੀ ਪਾਰਟੀ ਦੀ ਸਰਕਾਰ ਅਧੀਨ ਪੰਜਾਬ ਹੁਣ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ ਜਿਸ ਨੇ ਔਰਤਾਂ ਲਈ ਮੁਫ਼ਤ ਸਿਹਤ ਸੰਭਾਲ, ਮੁਫ਼ਤ ਸਿੱਖਿਆ, ਮੁਫ਼ਤ ਬਿਜਲੀ ਅਤੇ ਮੁਫ਼ਤ ਬੱਸ ਯਾਤਰਾ ਦੀ ਗਰੰਟੀ ਦਿੱਤੀ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸੱਤਾ ਦੀਆਂ ਭੁੱਖੀਆਂ ਵਿਰੋਧੀ ਪਾਰਟੀਆਂ ਆਪਸੀ ਲੜਾਈਆਂ ਵਿੱਚ ਡੁੱਬੀਆਂ ਰਹਿੰਦੀਆਂ ਹਨ ਅਤੇ ਸਿਰਫ਼ 'ਆਪ' ਹੀ ਪੰਜਾਬ ਦਾ ਭਵਿੱਖ ਸੁਰੱਖਿਅਤ ਕਰ ਸਕਦੀ ਹੈ। ਇਸ ਮੌਕੇ 'ਤੇ 'ਆਪ' ...
ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ‘ਸਰਕਾਰ-ਏ-ਖਾਲਸਾ ਐਵਾਰਡ’ ਨਾਲ ਸਨਮਾਨਿਤ

ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ‘ਸਰਕਾਰ-ਏ-ਖਾਲਸਾ ਐਵਾਰਡ’ ਨਾਲ ਸਨਮਾਨਿਤ

Global News
ਲੁਧਿਆਣਾ, 21 ਜਨਵਰੀ : ਡੀ.ਆਈ.ਬੀ. ਇਵੈਂਟਸ ਦੁਬਈ ਵੱਲੋਂ ਇੱਥੇ ਨਿਰਵਾਣਾ ਹੋਟਲ ਵਿਖੇ ਆਯੋਜਿਤ 'ਸਰਕਾਰ-ਏ-ਖਾਲਸਾ ਐਵਾਰਡਜ਼ 2026' ਨਮਿਤ ਯਾਦਗਾਰੀ ਸਮਾਰੋਹ ਸਫਲਤਾਪੂਰਵਕ ਸੰਪੰਨ ਹੋਇਆ ਜਿਸ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਜੀ ਬਤੌਰ ਰੂਹਾਨੀ ਮਹਿਮਾਨ, ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਿਸ਼ੇਸ਼ ਮਹਿਮਾਨ ਅਤੇ ਅਤੇ ਬਾਬਾ ਗੁਰਜੀਤ ਸਿੰਘ ਨਾਨਕਸਰ ਵਾਲਿਆਂ ਨੇ ਵਿਸ਼ੇਸ਼ ਤੌਰ 'ਤੇ ਹਾਜ਼ਰੀ ਭਰੀ। ਸੰਸਦ ਮੈਂਬਰ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਹੋਏ ਅਤੇ ਸਮਾਜ ਪ੍ਰਤੀ ਬੇਮਿਸਾਲ ਸੇਵਾਵਾਂ ਨਿਭਾਉਣ ਵਾਲੀਆਂ ਸ਼ਖਸੀਅਤਾਂ ਨੂੰ ਸਨਮਾਨਿਤ ਕਰਨ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ।ਇਸ ਸਮਾਗਮ ਦੌਰਾਨ ਵਿਸ਼ਵ ਭਰ ਵਿੱਚ ਪੰਜਾਬ ਦਾ ਨਾਂ ਰੌਸ਼ਨ ਕਰਨ ਵਾਲੇ 13 ਪ੍ਰਮੁੱਖ ਪੰਜਾਬੀਆਂ ਨੂੰ ਉਨ੍ਹਾਂ ਦੇ ਵੱਖ-ਵੱਖ ਖੇਤਰਾਂ ਵਿੱਚ ਪਾਏ ਵੱਡਮੁੱਲੇ ਯੋਗਦਾਨ ਲਈ ਇਸ ਵੱਕਾਰੀ ਐਵਾਰਡ ‘ਸਰਕਾਰ ਏ ਖ਼ਾਲਸਾ’ ਨਾਲ ਨਿਵਾਜਿਆ ਗਿਆ ਜਿਨ੍ਹਾਂ ਵਿੱਚ ਸ. ਤਨਮਨਜੀਤ ਸਿੰਘ ਢੇਸੀ ਸੰਸਦ ਮੈਂਬਰ ...