Thursday, June 18
Shadow

Tag: today news

“ਗੈਂਗਸਟਰਾਂ ਤੇ ਵਾਰ”: ਆਪ੍ਰੇਸ਼ਨ ਪ੍ਰਹਾਰ ਦੇ ਪਹਿਲੇ ਦਿਨ ਵਿਦੇਸ਼-ਅਧਾਰਤ ਗੈਂਗਸਟਰਾਂ ਦੇ 1300 ਤੋਂ ਵੱਧ ਸਹਿਯੋਗੀ/ਸਾਥੀ ਹਿਰਾਸਤ ‘ਚ ਲਏ

“ਗੈਂਗਸਟਰਾਂ ਤੇ ਵਾਰ”: ਆਪ੍ਰੇਸ਼ਨ ਪ੍ਰਹਾਰ ਦੇ ਪਹਿਲੇ ਦਿਨ ਵਿਦੇਸ਼-ਅਧਾਰਤ ਗੈਂਗਸਟਰਾਂ ਦੇ 1300 ਤੋਂ ਵੱਧ ਸਹਿਯੋਗੀ/ਸਾਥੀ ਹਿਰਾਸਤ ‘ਚ ਲਏ

Development News
ਚੰਡੀਗੜ੍ਹ, 20 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ "ਗੈਂਗਸਟਰਾਂ ਤੇ ਵਾਰ" ਮੁਹਿੰਮ ਵਿੱਢਣ ਦੇ ਨਾਲ ਪੰਜਾਬ ਪੁਲਿਸ ਦੀਆਂ ਟੀਮਾਂ ਵੱਲੋਂ ਅੱਜ ਆਪ੍ਰੇਸ਼ਨ ਪ੍ਰਹਾਰ ਦੇ ਪਹਿਲੇ ਦਿਨ ਵਿਦੇਸ਼ੀ ਗੈਂਗਸਟਰਾਂ ਦੇ ਪਛਾਣੇ ਗਏ ਅਤੇ ਮੈਪਡ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਗਈ। ਗੈਂਗਸਟਰਾਂ ਵਿਰੁੱਧ ਜੰਗ ਦਾ ਐਲਾਨ ਕਰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਕਿਹਾ ਕਿ ਸੂਬੇ ਭਰ ਵਿੱਚ "ਆਪ੍ਰੇਸ਼ਨ ਪ੍ਰਹਾਰ" ਅਧੀਨ 72 ਘੰਟਿਆਂ ਦੀ ਵਿਆਪਕ ਕਾਰਵਾਈ ਪਹਿਲਾਂ ਹੀ ਜਾਰੀ ਹੈ।ਆਪ੍ਰੇਸ਼ਨ ਦੇ ਪੈਮਾਨੇ ਬਾਰੇ ਗੱਲ ਕਰਦਿਆਂ ਡੀਜੀਪੀ ਨੇ ਦੱਸਿਆ ਕਿ "ਆਪ੍ਰੇਸ਼ਨ ਪ੍ਰਹਾਰ" ਦੇ ਹਿੱਸੇ ਵਜੋਂ 12,000 ਪੁਲਿਸ ਕਰਮੀਆਂ ਵਾਲੀਆਂ 2000 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ ਵਿਦੇਸ਼-ਅਧਾਰਤ 60 ਗੈਂਗਸਟਰਾਂ ਦੇ ਸਹਿਯੋਗੀਆਂ/ਸਾਥੀਆਂ ਨਾਲ ਸਬੰਧਤ ਪਛਾਣੇ ਗਏ ਅਤੇ ਮੈਪ਼ਡ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ।ਆਪ੍ਰੇਸ਼ਨ ਪ੍ਰਹਾਰ ਦੇ ਪਹਿਲੇ ਦਿਨ ਦੇ ਨਤੀਜੇ ਸਾਂਝੇ ਕਰਦਿਆਂ ਵਿਸ਼ੇਸ਼ ਡਾਇਰੈਕਟਰ ਜਨਰਲ ਆਫ਼ ਪੁਲਿਸ (ਵਿ...
ਮਾਨ ਸਰਕਾਰ ਨੇ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੀ ਕੀਤੀ ਸ਼ੁਰੂਆਤ, ਸੰਗਠਿਤ ਅਪਰਾਧ ਵਿਰੁੱਧ ਜੰਗੀ ਪੱਧਰ ‘ਤੇ ਕਾਰਵਾਈ ਸ਼ੁਰੂ: ਬਲਤੇਜ ਪੰਨੂ

ਮਾਨ ਸਰਕਾਰ ਨੇ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੀ ਕੀਤੀ ਸ਼ੁਰੂਆਤ, ਸੰਗਠਿਤ ਅਪਰਾਧ ਵਿਰੁੱਧ ਜੰਗੀ ਪੱਧਰ ‘ਤੇ ਕਾਰਵਾਈ ਸ਼ੁਰੂ: ਬਲਤੇਜ ਪੰਨੂ

News of Punjab
ਚੰਡੀਗੜ੍ਹ, 20 ਜਨਵਰੀ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਪੰਜਾਬ ਪੁਲਿਸ ਨੇ ਰਸਮੀ ਤੌਰ 'ਤੇ 'ਗੈਂਗਸਟਰਾਂ 'ਤੇ ਵਾਰ' ਮੁਹਿੰਮ ਦੀ ਸ਼ੁਰੂਆਤ ਕਰ ਦਿੱਤੀ ਹੈ, ਜੋ ਸੂਬੇ ਵਿੱਚ ਸੰਗਠਿਤ ਅਪਰਾਧ ਵਿਰੁੱਧ ਇੱਕ ਨਿਰਣਾਇਕ ਅਤੇ ਵੱਡੇ ਪੱਧਰ ਦੀ ਜੰਗ ਦਾ ਆਗਾਜ਼ ਹੈ। ਮੰਗਲਵਾਰ ਨੂੰ ਪਾਰਟੀ ਦਫ਼ਤਰ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਨੂ ਨੇ ਕਿਹਾ ਕਿ ਇਹ ਮੁਹਿੰਮ ਪੰਜਾਬ ਵਿੱਚੋਂ ਗੈਂਗਸਟਰਵਾਦ ਨੂੰ ਜੜ੍ਹੋਂ ਪੁੱਟਣ ਲਈ ਮਾਨ ਸਰਕਾਰ ਦੀ ਮਜ਼ਬੂਤ ਸਿਆਸੀ ਇੱਛਾ ਸ਼ਕਤੀ ਨੂੰ ਦਰਸਾਉਂਦੀ ਹੈ।ਪੰਨੂ ਨੇ ਕਿਹਾ ਕਿ 'ਨਸ਼ਿਆਂ ਵਿਰੁੱਧ ਜੰਗ' ਦੀ ਸਫਲਤਾ ਤੋਂ ਬਾਅਦ ਹੁਣ ਪੰਜਾਬ ਪੁਲਿਸ ਨੇ ਆਪਣਾ ਧਿਆਨ ਸੰਗਠਿਤ ਅਪਰਾਧ ਵੱਲ ਮੋੜਿਆ ਹੈ। ਉਨ੍ਹਾਂ ਦੱਸਿਆ ਕਿ ਨਸ਼ਾ ਵਿਰੋਧੀ ਮੁਹਿੰਮ ਤਹਿਤ ਕਈ ਵੱਡੇ-ਛੋਟੇ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਭਾਰੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਅਤੇ ਸਪਲਾਈ ਚੇਨ ਤੇ ਸਟ੍ਰੀਟ ਲੈਵਲ ਨੈੱਟਵਰਕ ਨੂੰ ਕਾਫ਼ੀ ਹੱਦ ਤੱਕ ਤੋੜ ਦਿੱਤਾ ਗਿਆ ਹੈ। ਸਰਹੱਦੀ ਸੂਬਾ ਹੋਣ ਕਰਕੇ ਪੰਜਾਬ ਨੂੰ ਸਰਹੱਦ ਪਾਰੋਂ ਨਸ਼ੇ ਧੱਕਣ ਦੀਆਂ ਲਗ...
ਸੰਸਦ ਮੈਂਬਰ ਮਲਵਿੰਦਰ ਕੰਗ ਨੇ ਪੀਐਮ ਤੋਂ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੇ ਭਾਜਪਾ ਆਗੂਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਕੀਤੀ ਮੰਗ

ਸੰਸਦ ਮੈਂਬਰ ਮਲਵਿੰਦਰ ਕੰਗ ਨੇ ਪੀਐਮ ਤੋਂ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੇ ਭਾਜਪਾ ਆਗੂਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਕੀਤੀ ਮੰਗ

Punjab Politics
ਚੰਡੀਗੜ੍ਹ, 18 ਜਨਵਰੀ : ਆਮ ਆਦਮੀ ਪਾਰਟੀ (ਆਪ) ਦੇ ਸ੍ਰੀ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਇੱਕ ਫਰਜ਼ੀ ਅਤੇ ਐਡਿਟ ਕੀਤੀ ਹੋਈ ਵੀਡੀਓ ਰਾਹੀਂ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਜਾਣਬੁੱਝ ਕੇ ਠੇਸ ਪਹੁੰਚਾਉਣ ਵਾਲੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।ਕੰਗ ਨੇ ਕਿਹਾ ਕਿ ਪੰਜਾਬ ਅਤੇ ਦਿੱਲੀ ਦੋਵਾਂ ਦੀਆਂ ਫੋਰੈਂਸਿਕ ਸਾਇੰਸ ਲੈਬਾਰਟਰੀਆਂ (ਐਫ.ਐਸ.ਐਲ) ਦੀ ਜਾਂਚ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਸਬੰਧਤ ਵੀਡੀਓ ਫਰਜ਼ੀ ਸੀ ਅਤੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ 'ਤੇ ਸਿੱਖ ਗੁਰੂਆਂ ਬਾਰੇ ਅਪਮਾਨਜਨਕ ਟਿੱਪਣੀਆਂ ਕਰਨ ਦੇ ਝੂਠੇ ਦੋਸ਼ ਲਗਾਉਣ ਲਈ ਇਸ ਨੂੰ ਬੜੀ ਸ਼ਰਾਰਤ ਨਾਲ ਐਡਿਟ ਕੀਤਾ ਗਿਆ ਸੀ। ਵਿਗਿਆਨਕ ਰਿਪੋਰਟਾਂ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਉਨ੍ਹਾਂ ਵੱਲੋਂ ਅਜਿਹਾ ਕੋਈ ਸ਼ਬਦ ਨਹੀਂ ਬੋਲਿਆ ਗਿਆ ਸੀ।ਇਸ ਘਟਨਾ ਨੂੰ ਫਿਰਕੂ ਸਦਭਾਵਨਾ ਨੂੰ ਭੜਕਾਉਣ ਦੀ ਜਾਣਬੁੱਝ ਕੇ ਕੀਤੀ ਗਈ ਇੱਕ ਖਤਰਨਾਕ ਕੋਸ਼ਿਸ਼ ਕਰਾਰ ਦਿੰਦਿਆਂ ਕੰਗ ਨੇ ਕਿਹਾ ਕਿ ਇਹ ਫਰਜ਼ੀ ਵੀਡੀਓ ਭਾਜਪਾ ...
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਰੂ ਸਾਹਿਬਾਨ ਦੇ ਸਿਪਾਹੀ ਬਣਨ ਦੀ ਬਜਾਏ ਸੁਖਬੀਰ ਬਾਦਲ ਦੇ ਸਿਪਾਹੀ ਬਣੇ ਹੋਏ ਹਨ ਜੋ ਪੰਥ ਲਈ ਬਹੁਤ ਮੰਦਭਾਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਰੂ ਸਾਹਿਬਾਨ ਦੇ ਸਿਪਾਹੀ ਬਣਨ ਦੀ ਬਜਾਏ ਸੁਖਬੀਰ ਬਾਦਲ ਦੇ ਸਿਪਾਹੀ ਬਣੇ ਹੋਏ ਹਨ ਜੋ ਪੰਥ ਲਈ ਬਹੁਤ ਮੰਦਭਾਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਮਜੀਠਾ(ਅੰਮ੍ਰਿਤਸਰ), 18 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਮਜੀਠਾ ਵਿਖੇ ਸੂਬਾ ਪੱਧਰੀ ਸਮਾਗਮ ਦੌਰਾਨ 23 ਪੇਂਡੂ ਲਿੰਕ ਸੜਕਾਂ ਦਾ ਨੀਂਹ ਪੱਥਰ ਰੱਖਦਿਆਂ ਐਲਾਨ ਕੀਤਾ ਕਿ ਪੰਜਾਬ ਵਿੱਚ ਖੌਫ਼ ਦਾ ਦੌਰ, "ਪਰਚੀ ਦਾ ਦੌਰ" (ਜਬਰੀ ਵਸੂਲੀ) ਅਤੇ ਅਕਾਲੀਆਂ ਦੀ ਧੱਕੇਸ਼ਾਹੀ ਦਾ ਦੌਰ ਖਤਮ ਹੋ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੇ ਡਰਾਉਣ-ਧਮਕਾਉਣ ਵਾਲੀ ਸਿਆਸਤ ਨੂੰ ਪੂਰੀ ਤਰ੍ਹਾਂ ਨਾਕਾਰ ਦਿੱਤਾ ਹੈ ਅਤੇ ਵਿਕਾਸ, ਜਵਾਬਦੇਹੀ ਤੇ ਲੋਕ ਭਲਾਈ 'ਤੇ ਕੇਂਦਰਿਤ ਮਾਡਲ ਨੂੰ ਅਪਣਾਇਆ ਹੈ। ਮੁੱਖ ਮੰਤਰੀ ਨੇ ਚੇਤਾਵਨੀ ਦਿੱਤੀ ਕਿ ਅਕਾਲੀਆਂ ਦੀ ਸੱਤਾ ਵਿੱਚ ਵਾਪਸੀ ਦਾ ਭਾਵ ਬੇਅਦਬੀਆਂ ਅਤੇ ਨਿਰਦੋਸ਼ ਲੋਕਾਂ 'ਤੇ ਗੋਲੀਬਾਰੀ ਵੱਲ ਵਾਪਸੀ ਹੋਵੇਗਾ। ਉਨ੍ਹਾਂ ਨੇ ਜਲ੍ਹਿਆਂਵਾਲਾ ਬਾਗ ਕਤਲੇਆਮ ਤੋਂ ਬਾਅਦ ਜਨਰਲ ਡਾਇਰ ਨੂੰ ਰਾਤ ਦੇ ਖਾਣੇ ਦੀ ਮੇਜ਼ਬਾਨੀ ਨੂੰ ਸੂਬੇ ਪ੍ਰਤੀ ਵਿਸ਼ਵਾਸਘਾਤ ਦੱਸਿਆ ਜੋ ਪੰਜਾਬ ਦੇ ਲੋਕ ਕਦੇ ਨਹੀਂ ਭੁੱਲਣਗੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਧਾਰਮਿਕ ਸੰਸਥਾਵਾਂ ਨੂੰ ਗੁਰੂ ਸਾਹਿਬ ਦੀ ਸੇਵਾ ਕਰਨੀ ਚਾਹੀਦੀ ਹੈ, ਨਾ ਕਿ ਕਿਸੇ ਸਿਆਸੀ ਪਰਿਵਾਰਾਂ ਦ...
ਲੁਧਿਆਣਾ ਪੁਲਿਸ ਨੇ ਗੋਲਡੀ ਬਰਾੜ ਗੈਂਗ ਦੇ 10 ਮੈਂਬਰ ਗ੍ਰਿਫ਼ਤਾਰ ਕੀਤੇ, ਵਿਦੇਸ਼ੀ ਹਥਿਆਰ ਬਰਾਮਦ

ਲੁਧਿਆਣਾ ਪੁਲਿਸ ਨੇ ਗੋਲਡੀ ਬਰਾੜ ਗੈਂਗ ਦੇ 10 ਮੈਂਬਰ ਗ੍ਰਿਫ਼ਤਾਰ ਕੀਤੇ, ਵਿਦੇਸ਼ੀ ਹਥਿਆਰ ਬਰਾਮਦ

News of Punjab
ਲੁਧਿਆਣਾ: ਲੁਧਿਆਣਾ ਕਮਿਸ਼ਨਰੇਟ ਪੁਲਿਸ ਨੇ ਸੰਗਠਿਤ ਅਪਰਾਧ ਦੇ ਖਿਲਾਫ਼ ਵੱਡੀ ਕਾਰਵਾਈ ਕਰਦਿਆਂ ਕੁਖਿਆਤ ਗੈਂਗਸਟਰ ਗੋਲਡੀ ਬਰਾੜ ਨਾਲ ਜੁੜੇ ਇੱਕ ਖ਼ਤਰਨਾਕ ਅਪਰਾਧਕ ਮਾਡਿਊਲ ਦਾ ਪਰਦਾਫ਼ਾਸ਼ ਕੀਤਾ ਹੈ। ਤਿੰਨ ਹਫ਼ਤਿਆਂ ਤੱਕ ਚੱਲੇ ਵਿਸ਼ੇਸ਼ ਆਪ੍ਰੇਸ਼ਨ ਦੌਰਾਨ 10 ਅਪਰਾਧੀ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਨ ਦੇ ਨਾਲ-ਨਾਲ ਵੱਡੀ ਮਾਤਰਾ ਵਿੱਚ ਵਿਦੇਸ਼ੀ ਹਥਿਆਰ ਵੀ ਬਰਾਮਦ ਕੀਤੇ ਗਏ ਹਨ।ਪੁਲਿਸ ਸੂਤਰਾਂ ਮੁਤਾਬਕ, ਇਸ ਕਾਰਵਾਈ ਦੌਰਾਨ 2 ਆਸਟ੍ਰੀਅਨ ਗਲੌਕ ਪਿਸਤੌਲ ਸਮੇਤ 12 ਅਧੁਨਿਕ ਹਥਿਆਰ ਬਰਾਮਦ ਕੀਤੇ ਗਏ ਹਨ। ਇਹ ਹਥਿਆਰ ਅੰਤਰਰਾਸ਼ਟਰੀ ਗੈਰ-ਕਾਨੂੰਨੀ ਨੈੱਟਵਰਕ ਰਾਹੀਂ ਪੰਜਾਬ ਵਿੱਚ ਤਸਕਰੀ ਕਰਕੇ ਲਿਆਂਦੇ ਗਏ ਸਨ।ਪੁਲਿਸ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਕਾਰਕੁਨ ਪੂਰੇ ਸੂਬੇ ਵਿੱਚ ਅਰਾਜਕਤਾ ਫੈਲਾਉਣ, ਵਿਰੋਧੀਆਂ ਨੂੰ ਧਮਕਾਉਣ ਅਤੇ ਯੋਜਨਾਬੱਧ ਤਰੀਕੇ ਨਾਲ ਕਤਲਾਂ ਨੂੰ ਅੰਜਾਮ ਦੇਣ ਦੀਆਂ ਸਾਜ਼ਿਸ਼ਾਂ ਰਚ ਰਹੇ ਸਨ। ਇਹ ਗੈਂਗ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਅਤੇ ਸਪਲਾਈ ਦੇ ਕਾਰੋਬਾਰ ਵਿੱਚ ਵੀ ਸਰਗਰਮ ਸੀ।ਪੁਲਿਸ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ (ਬੀ.ਐਨ.ਐਸ.) ਅਤੇ ਆਰਮਜ਼ ਐਕਟ ਦੀ...
ਪੰਜਾਬ ਦੇ ਕਿਸਾਨਾਂ ਲਈ ਵੱਡੀ ਰਾਹਤ, ਸਰਹੱਦ ‘ਤੇ ਬਿਨਾਂ ਰੁਕਾਵਟ ਖੇਤੀ ਕਰ ਸਕਣਗੇ ਕਿਸਾਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੇ ਕਿਸਾਨਾਂ ਲਈ ਵੱਡੀ ਰਾਹਤ, ਸਰਹੱਦ ‘ਤੇ ਬਿਨਾਂ ਰੁਕਾਵਟ ਖੇਤੀ ਕਰ ਸਕਣਗੇ ਕਿਸਾਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਨਵੀਂ ਦਿੱਲੀ, 17 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਵੀਂ ਦਿੱਲੀ ਵਿਖੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਅਤੇ ਪੰਜਾਬ ਨਾਲ ਸਬੰਧਤ ਵੱਖ-ਵੱਖ ਲੰਬਿਤ ਮੁੱਦਿਆਂ ਦੇ ਜਲਦੀ ਅਤੇ ਸਮਾਂਬੱਧ ਹੱਲ ਲਈ ਵਿਚਾਰ-ਵਟਾਂਦਰਾ ਕੀਤਾ, ਜਿਨ੍ਹਾਂ ਵਿੱਚ ਸਰਹੱਦੀ ਸੁਰੱਖਿਆ ਪ੍ਰਬੰਧ, ਖੇਤੀਬਾੜੀ ਸੰਕਟ, ਅੰਤਰਰਾਜੀ ਪਾਣੀ ਸਬੰਧੀ ਵਿਵਾਦ ਅਤੇ ਕੇਂਦਰ ਵੱਲੋਂ ਪੇਂਡੂ ਵਿਕਾਸ ਫੰਡ ਦੇ ਬਕਾਏ ਦੀ ਅਦਾਇਗੀ ਵਿੱਚ ਦੇਰੀ ਸ਼ਾਮਲ ਹੈ। ਇਸ ਦੇ ਨਾਲ ਨਾਲ ਸਰਹੱਦੀ ਸੁਰੱਖਿਆ ਵਾੜ ਜ਼ੀਰੋ ਲਾਈਨ ਤੋਂ ਕਾਫ਼ੀ ਦੂਰ ਹੋਣ ਕਾਰਨ ਕਿਸਾਨਾਂ ਨੂੰ ਦਰਪੇਸ਼ ਮੁਸ਼ਕਲਾਂ 'ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਨੇ ਕੌਮਾਂਤਰੀ ਸਰਹੱਦ ਅਤੇ ਕੰਡਿਆਲੀ ਤਾਰ ਦਰਮਿਆਨ ਪੈਂਦੀ ਖੇਤੀਯੋਗ ਜ਼ਮੀਨ ਦੇ ਵੱਡੇ ਹਿੱਸੇ 'ਤੇ ਚਿੰਤਾ ਪ੍ਰਗਟ ਕੀਤੀ, ਜਿਸ ਕਾਰਨ ਕਿਸਾਨਾਂ ਨੂੰ ਆਪਣੇ ਖੇਤਾਂ ਤੱਕ ਪਹੁੰਚਣ ਲਈ ਰੋਜ਼ਾਨਾ ਇਸ ਨੂੰ ਪਾਰ ਕਰਨਾ ਪੈਂਦਾ ਹੈ।ਪੰਜਾਬ ਦੇ ਮੁੱਖ ਮੰਤਰੀ ਨੇ ਪ੍ਰਸਤਾਵਿਤ ਬੀਜ ਬਿੱਲ 2025, ਅਣਸੁਲਝੇ ਸਤਲੁਜ ਯਮੁਨਾ ਲਿੰਕ (ਐਸ.ਵਾਈ.ਐਲ) ਵਿਵਾਦ, ਐਫ.ਸੀ.ਆਈ. ਵੱਲੋਂ ਅਨਾਜ ਦੀ ਮੱਠੀ ਢੋਆ-ਢੋਆਈ, ਆੜ੍ਹਤੀਆ...
ਫੋਰੈਂਸਿਕ ਰਿਪੋਰਟ ਅਦਾਲਤੀ ਰਿਕਾਰਡ ਦਾ ਹਿੱਸਾ ਹੈ, ਸਿਆਸੀ ਰਾਏ ਨਹੀਂ: ‘ਆਪ’ ਦੀ ਜਾਖੜ ਤੇ ਪਰਗਟ ਸਿੰਘ ਨੂੰ ਚੇਤਾਵਨੀ

ਫੋਰੈਂਸਿਕ ਰਿਪੋਰਟ ਅਦਾਲਤੀ ਰਿਕਾਰਡ ਦਾ ਹਿੱਸਾ ਹੈ, ਸਿਆਸੀ ਰਾਏ ਨਹੀਂ: ‘ਆਪ’ ਦੀ ਜਾਖੜ ਤੇ ਪਰਗਟ ਸਿੰਘ ਨੂੰ ਚੇਤਾਵਨੀ

Breaking News
ਚੰਡੀਗੜ੍ਹ, 17 ਜਨਵਰੀ : ਆਮ ਆਦਮੀ ਪਾਰਟੀ ਨੇ ਭਾਜਪਾ ਅਤੇ ਕਾਂਗਰਸ ਆਗੂਆਂ ਵੱਲੋਂ 'ਆਪ' ਨੇਤਾ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਆਤਿਸ਼ੀ ਦੇ ਛੇੜਛਾੜ ਵਾਲੇ ਵੀਡੀਓ ਨਾਲ ਸਬੰਧਤ ਮਾਮਲੇ ਵਿੱਚ ਅਦਾਲਤ ਦੁਆਰਾ ਫੋਰੈਂਸਿਕ ਰਿਪੋਰਟ ਦੇ ਅਧਾਰ 'ਤੇ ਜਾਰੀ ਕੀਤੇ ਹੁਕਮਾਂ 'ਤੇ ਸ਼ੱਕ ਜਤਾ ਕੇ ਜਨਤਾ ਨੂੰ ਗੁੰਮਰਾਹ ਕਰਨ ਦੀਆਂ ਕੋਸ਼ਿਸ਼ਾਂ ਦੀ ਸਖ਼ਤ ਨਿੰਦਾ ਕੀਤੀ ਹੈ। 'ਆਪ' ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਪੰਜਾਬ ਪੁਲਿਸ ਦੀ ਫੋਰੈਂਸਿਕ ਰਿਪੋਰਟ 'ਤੇ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਵੱਲੋਂ ਉਠਾਏ ਸਵਾਲਾਂ ਦਾ ਜਵਾਬ ਦਿੰਦਿਆਂ ਕਿਹਾ ਕਿ ਇਹ ਮੁੱਦਾ ਹੁਣ ਸਿਆਸੀ ਅਸਹਿਮਤੀ ਤੋਂ ਕਿਤੇ ਅੱਗੇ ਵਧ ਚੁੱਕਾ ਹੈ ਅਤੇ ਇਹ ਸਿੱਧੇ ਤੌਰ 'ਤੇ ਅਦਾਲਤੀ ਹੁਕਮਾਂ ਨੂੰ ਚੁਣੌਤੀ ਦੇਣ ਦੇ ਬਰਾਬਰ ਹੈ।ਅਰੋੜਾ ਨੇ ਸਪੱਸ਼ਟ ਕੀਤਾ ਕਿ ਮਾਣਯੋਗ ਅਦਾਲਤ ਨੇ ਸਟੇਟ ਫੋਰੈਂਸਿਕ ਸਾਇੰਸ ਲੈਬਾਰਟਰੀ ਵੱਲੋਂ ਪੇਸ਼ ਕੀਤੀਆਂ ਫੋਰੈਂਸਿਕ ਰਿਪੋਰਟਾਂ ਦੀ ਜਾਂਚ ਕਰਨ ਤੋਂ ਬਾਅਦ ਸਪੱਸ਼ਟ ਤੌਰ 'ਤੇ ਕਿਹਾ ਹੈ ਕਿ ਵਾਇਰਲ ਹੋਈ ਵੀਡੀਓ ਨਾਲ ਛੇੜਛਾੜ ਕੀਤੀ ਗਈ ਸੀ ਅਤੇ ਅਸਲ ਆਡੀਓ ਵਿੱਚ ਕੋਈ ਵੀ ਇਤਰਾਜ਼ਯੋਗ ਸ਼ਬਦ ਮੌਜੂਦ ਨਹੀਂ ਸੀ। ਇਸੇ ਸਿੱਟ...
ਰਵਨੀਤ ਬਿੱਟੂ ਨੇ ਖੁਦ ਮੰਨਿਆ ਕਿ ਬਾਦਲਾਂ ਨਾਲ ਗਠਜੋੜ ਦਾ ਮਤਲਬ ਪੰਜਾਬ ਵਿੱਚ ਨਸ਼ਿਆਂ ਅਤੇ ਗੈਂਗਸਟਰਵਾਦ ਦੀ ਵਾਪਸੀ: ਆਪ

ਰਵਨੀਤ ਬਿੱਟੂ ਨੇ ਖੁਦ ਮੰਨਿਆ ਕਿ ਬਾਦਲਾਂ ਨਾਲ ਗਠਜੋੜ ਦਾ ਮਤਲਬ ਪੰਜਾਬ ਵਿੱਚ ਨਸ਼ਿਆਂ ਅਤੇ ਗੈਂਗਸਟਰਵਾਦ ਦੀ ਵਾਪਸੀ: ਆਪ

News of Punjab
ਚੰਡੀਗੜ੍ਹ, 16 ਜਨਵਰੀ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਖੁਦ 2007-17 ਤੱਕ ਦੇ ਅਕਾਲੀ-ਭਾਜਪਾ ਸ਼ਾਸਨ, 2017-22 ਦੀ ਫੇਲ੍ਹ ਰਹੀ ਕਾਂਗਰਸ ਸਰਕਾਰ ਅਤੇ ਹੁਣ ਭਾਜਪਾ ਦੇ ਕੁਝ ਆਗੂਆਂ ਦੀ ਬਾਦਲਾਂ ਨਾਲ ਗਠਜੋੜ ਦੀ ਤੜਫ ਪਿੱਛੇ ਦੀ ਸੱਚਾਈ ਨੂੰ ਬੇਨਕਾਬ ਕਰ ਦਿੱਤਾ ਹੈ। ਬਿੱਟੂ ਨੇ ਖੁਦ ਕਬੂਲ ਕੀਤਾ ਹੈ ਕਿ ਜੇਕਰ ਅਜਿਹਾ ਗਠਜੋੜ ਹੁੰਦਾ ਹੈ ਤਾਂ ਪੰਜਾਬ ਵਿੱਚ ਨਸ਼ੇ ਅਤੇ ਗੈਂਗਸਟਰਵਾਦ ਦੀ ਵਾਪਸੀ ਹੋਵੇਗੀ।ਸ਼ੁੱਕਰਵਾਰ ਨੂੰ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਬਲਤੇਜ ਪੰਨੂ ਨੇ ਕਿਹਾ ਕਿ ਬਿੱਟੂ ਨੇ ਜਨਤਕ ਤੌਰ 'ਤੇ ਇਹ ਕਹਿ ਕੇ ਬਹੁਤ ਹੀ ਗੰਭੀਰ ਸਵਾਲ ਖੜ੍ਹੇ ਕੀਤੇ ਹਨ ਕਿ ਬਾਦਲਾਂ ਨਾਲ ਗਠਜੋੜ ਦਾ ਮਤਲਬ ਪੰਜਾਬ ਵਿੱਚ "ਚਿੱਟਾ" (ਸਿੰਥੈਟਿਕ ਨਸ਼ੇ) ਅਤੇ ਗੈਂਗਸਟਰਵਾਦ ਦੀ ਵਾਪਸੀ ਹੋਵੇਗੀ। ਪੰਨੂ ਨੇ ਕਿਹਾ ਕਿ ਇਹ ਸਿਰਫ਼ ਸਿਆਸੀ ਬਿਆਨ ਨਹੀਂ ਹਨ। ਇਹ ਉਹ ਇਕਬਾਲੀਆ ਬਿਆਨ ਹਨ ਜੋ ਸਪੱਸ਼ਟ ਕਰਦੇ ਹਨ ਕਿ 2007 ਤੋਂ 2017 ਦਰਮਿਆਨ ਪੰਜਾਬ ਨੂੰ ਕਿਸ ਨੇ ਬਰਬਾਦ ਕੀਤਾ।ਪੰਨੂ ਨੇ ਰਵਨੀਤ ਬਿੱਟੂ ਨੂੰ ਸਵਾਲ ਪੁੱਛਦਿਆਂ...
ਗੰਭੀਰ ਸੰਕਟ ਤੋਂ ਮੁਕੰਮਲ ਇਲਾਜ ਵੱਲ ਕਦਮ: ਭਗਵੰਤ ਮਾਨ ਸਰਕਾਰ ਨੇ ਪੰਜਾਬ ਵਿੱਚ ਰੇਬੀਜ਼ ਦੇ ਖ਼ਤਰੇ ਨਾਲ ਨਜਿੱਠਣ ਲਈ ਕੀਤੇ ਵਿਆਪਕ ਸੁਧਾਰ

ਗੰਭੀਰ ਸੰਕਟ ਤੋਂ ਮੁਕੰਮਲ ਇਲਾਜ ਵੱਲ ਕਦਮ: ਭਗਵੰਤ ਮਾਨ ਸਰਕਾਰ ਨੇ ਪੰਜਾਬ ਵਿੱਚ ਰੇਬੀਜ਼ ਦੇ ਖ਼ਤਰੇ ਨਾਲ ਨਜਿੱਠਣ ਲਈ ਕੀਤੇ ਵਿਆਪਕ ਸੁਧਾਰ

Breaking News
ਚੰਡੀਗੜ੍ਹ, 16 ਜਨਵਰੀ : ਸਾਲਾਂ ਤੋਂ, ਪੰਜਾਬ ਵਿੱਚ ਕੁੱਤੇ ਦੇ ਕੱਟਣ ਦੇ ਨਤੀਜੇ ਇਕ ਜ਼ਖ਼ਮ ਤੋਂ ਕਿਤੇ ਜ਼ਿਆਦਾ ਗੰਭੀਰ ਹੁੰਦੇ ਸਨ। ਹਰ ਸਾਲ ਕੁੱਤਿਆਂ ਦੇ ਕੱਟਣ ਦੇ ਲਗਭਗ ਤਿੰਨ ਲੱਖ ਮਾਮਲੇ ਸਾਹਮਣੇ ਆਉਂਦੇ ਹਨ, ਜਿਸ ਨਾਲ ਹਜ਼ਾਰਾਂ ਪਰਿਵਾਰਾਂ 'ਤੇ ਰੇਬੀਜ਼ ਦਾ ਖ਼ਤਰਾ ਬਣਿਆ ਰਹਿੰਦਾ ਸੀ। ਜੇਕਰ ਇਸ ਦਾ ਇਲਾਜ ਨਾ ਕੀਤਾ ਜਾਵੇ ਤਾਂ ਇਹ ਬਿਮਾਰੀ 100 ਫ਼ੀਸਦੀ ਘਾਤਕ ਹੁੰਦੀ ਹੈ ਪਰ ਸਮੇਂ ਸਿਰ ਟੀਕਾਕਰਨ ਨਾਲ ਇਸ ਦੀ ਪੂਰੀ ਤਰ੍ਹਾਂ ਰੋਕਥਾਮ ਕੀਤੀ ਜਾ ਸਕਦੀ ਹੈ। ਪਹਿਲਾਂ ਐਂਟੀ-ਰੇਬੀਜ਼ ਟੀਕਾਕਰਨ (ਏਆਰਵੀ) ਸਿਰਫ਼ 48 ਪ੍ਰਾਇਮਰੀ ਸਿਹਤ ਕੇਂਦਰਾਂ ਵਿੱਚ ਹੀ ਉਪਲੱਬਧ ਸੀ, ਜਿਸ ਕਾਰਨ ਪੀੜਤਾਂ, ਜਿਹਨਾਂ ਵਿੱਚ ਅਕਸਰ ਬੱਚੇ, ਬਜ਼ੁਰਗ ਅਤੇ ਰੋਜ਼ਾਨਾ ਮਜ਼ਦੂਰੀ ਕਰਨ ਵਾਲੇ ਕਾਮੇ ਹੁੰਦੇ ਹਨ, ਨੂੰ ਘਰਾਂ ਤੋਂ ਦੂਰ ਜਾਣਾ ਪੈਂਦਾ ਸੀ, ਘੰਟਿਆਂ ਤੱਕ ਉਡੀਕ ਕਰਨੀ ਪੈਂਦੀ ਸੀ, ਉਨ੍ਹਾਂ ਦੀ ਮਜ਼ਦੂਰੀ ਦਾ ਨੁਕਸਾਨ ਹੁੰਦਾ ਸੀ ਅਤੇ ਕਈ ਮਾਮਲਿਆਂ ਵਿੱਚ, ਜ਼ਰੂਰੀ ਪੰਜ ਖੁਰਾਕਾਂ ਵਾਲੇ ਟੀਕਾਕਰਨ ਸ਼ਡਿਊਲ ਨੂੰ ਵਿਚਕਾਰੋਂ ਛੱਡਣ ਲਈ ਮਜਬੂਰ ਹੋਣਾ ਪੈਂਦਾ ਸੀ। ਇਹ ਪਾੜਾ ਪ੍ਰਣਾਲੀਗਤ ਸੀ ਅਤੇ ਕੀਮਤੀ ਮਨੁੱਖੀ ਜਾਨਾਂ 'ਤੇ ਇਸ ਦਾ ਜੋਖਮ ਗੰ...
ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਨਿਮਾਣੇ ਸਿੱਖ ਵਜੋਂ ਪੇਸ਼ ਹੋਏ ਮੁੱਖ ਮੰਤਰੀ ਮਾਨ

ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਨਿਮਾਣੇ ਸਿੱਖ ਵਜੋਂ ਪੇਸ਼ ਹੋਏ ਮੁੱਖ ਮੰਤਰੀ ਮਾਨ

Breaking News
ਅੰਮ੍ਰਿਤਸਰ, 15 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਨੰਗੇ ਪੈਰੀਂ ਅਰਦਾਸ ਕਰਦੇ ਹੋਏ ਇਕ ਨਿਮਾਣੇ ਸਿੱਖ ਵਜੋਂ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਨਤਮਸਤਕ ਹੋਏ। ਮੁੱਖ ਮੰਤਰੀ ਨੇ ਅੱਜ ਆਪਣਾ ਪੂਰਾ ਦਿਨ ਸਿੱਖਾਂ ਦੇ ਸਰਵਉੱਚ ਅਸਥਾਨ ਨੂੰ ਸਮਰਪਿਤ ਕੀਤਾ। ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਜਥੇਦਾਰ ਸਾਹਿਬ ਅੱਗੇ ਪੇਸ਼ ਹੋ ਕੇ ਆਪਣੇ ਪਹਿਲੇ ਬਿਆਨਾਂ ਬਾਰੇ ਵਿਸਥਾਰ ਵਿੱਚ ਸਪੱਸ਼ਟੀਕਰਨ ਦਿੱਤਾ। ਉਨ੍ਹਾਂ ਨੇ ਮੁੜ ਦੁਹਰਾਇਆ ਕਿ ਉਹ ਇਕ ਨਿਮਾਣੇ ਸਿੱਖ ਵਜੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਵਿੱਚ ਪੂਰਨ ਵਿਸ਼ਵਾਸ ਰੱਖਦੇ ਹਨ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਹਰ ਫੈਸਲਾ ਸਿਰ ਮੱਥੇ ਸਵਿਕਾਰ ਕਰਦੇ ਹਨ ਅਤੇ ਇਸ ਪਾਵਨ ਅਸਥਾਨ ਦੀ ਸਰਵਉੱਚਤਾ ਨੂੰ ਚੁਣੌਤੀ ਦੇਣ ਜਾਂ ਕਮਜ਼ੋਰ ਕਰਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਪੇਸ਼ ਹੋਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਜਥੇਦਾਰ ਸਾਹਿਬ ਦੇ ਆਦੇਸ਼ਾਂ ਦੀ ਪਾਲਣਾ ਕਰਦੇ ਹੋਏ ਨਿੱਜੀ ਤੌਰ ’ਤੇ ਪੇਸ਼ ਹੋਏ ਹਨ। ਉਨ੍ਹਾਂ ਕਿਹਾ, “ਜਥੇਦਾਰ ਸਾਹਿਬ ਦੇ...