Thursday, June 18
Shadow

Tag: top 10 news

ਫਰੀਦਕੋਟ ਹੋਇਆ ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਕਾਰਵਾਈ ਵਿੱਚ ਮੂਹਰਲੇ ਜ਼ਿਲ੍ਹਿਆਂ ਵਿੱਚ ਸ਼ਾਮਲ; ਅਪਰਾਧ ਵਿੱਚ 37% ਕਮੀ, ਲੁੱਟ ਖੋਹ ਦੇ ਮਾਮਲਿਆਂ ਵਿੱਚ 97% ਬਰਾਮਦਗੀ ਦਰਜ

ਫਰੀਦਕੋਟ ਹੋਇਆ ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਕਾਰਵਾਈ ਵਿੱਚ ਮੂਹਰਲੇ ਜ਼ਿਲ੍ਹਿਆਂ ਵਿੱਚ ਸ਼ਾਮਲ; ਅਪਰਾਧ ਵਿੱਚ 37% ਕਮੀ, ਲੁੱਟ ਖੋਹ ਦੇ ਮਾਮਲਿਆਂ ਵਿੱਚ 97% ਬਰਾਮਦਗੀ ਦਰਜ

Crime news, News of Punjab
ਚੰਡੀਗੜ੍ਹ/ਫਰੀਦਕੋਟ, 28 ਮਾਰਚ 2026: ਭਗਵੰਤ ਮਾਨ ਸਰਕਾਰ ਦੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਹੇਠ ਨਸ਼ਿਆਂ ਖ਼ਿਲਾਫ਼ ਜ਼ੋਰਦਾਰ ਕਾਰਵਾਈ ਵਿੱਚ ਫਰੀਦਕੋਟ ਇੱਕ ਮਿਸਾਲ ਵਜੋਂ ਸਾਹਮਣੇ ਆਇਆ ਹੈ। ਜ਼ਿਲ੍ਹੇ ਵਿੱਚ ਕੁੱਲ ਅਪਰਾਧਾਂ ਵਿੱਚ 37% ਦੀ ਕਮੀ ਆਈ ਹੈ ਅਤੇ ;ਲੁੱਟਾਂ ਖੋਹਾਂ ਦੇ ਮਾਮਲਿਆਂ ਵਿੱਚ 97% ਦੀ ਬਰਾਮਦਗੀ ਦਰਜ ਕੀਤੀ ਗਈ ਹੈ, ਜੋ ਕਿ ਚੱਲ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਅਤੇ ‘ਓਪਰੇਸ਼ਨ ਪ੍ਰਹਾਰ’ ਮੁਹਿੰਮਾਂ ਦੇ ਪ੍ਰਭਾਵ ਨੂੰ ਦਰਸਾਉਂਦਾ ਹੈ। ਇਹ ਬਦਲਾਅ ਸਖ਼ਤ ਕਾਰਵਾਈ, ਤਕਨਾਲੋਜੀ ਆਧਾਰਿਤ ਨਿਗਰਾਨੀ ਅਤੇ ਭਾਈਚਾਰਕ ਸਹਿਭਾਗਿਤਾ ਦੀ ਮਿਲੀ ਜੁਲੀ ਕੋਸ਼ਿਸ਼ਾਂ ਨਾਲ ਸੰਭਵ ਹੋਇਆ ਹੈ, ਜਿਸ ਨਾਲ ਸਥਾਨਕ ਨਸ਼ਾ ਤਸਕਰੀ ਜਾਲਾਂ ਨੂੰ ਕਮਜ਼ੋਰ ਕੀਤਾ ਗਿਆ ਹੈ ਅਤੇ ਜ਼ਮੀਨੀ ਪੱਧਰ ’ਤੇ ਕਾਨੂੰਨ-ਵਿਵਸਥਾ ਮਜ਼ਬੂਤ ਹੋਈ ਹੈ। ਭਗਵੰਤ ਮਾਨ ਸਰਕਾਰ ਵੱਲੋਂ ਨਸ਼ਾ ਤੰਤਰ ਨੂੰ ਖਤਮ ਕਰਨ ਲਈ ਕੀਤੀਆਂ ਜਾ ਰਹੀਆਂ ਕੇਂਦਰੀ ਕੋਸ਼ਿਸ਼ਾਂ ਹੁਣ ਜ਼ਿਲ੍ਹਾ ਪੱਧਰ ’ਤੇ ਸਪੱਸ਼ਟ ਨਤੀਜੇ ਦੇ ਰਹੀਆਂ ਹਨ। ਪੁਲਿਸ ਅਧਿਕਾਰੀਆਂ ਮੁਤਾਬਕ, ਪਿੰਡ ਰੱਖਿਆ ਕਮੇਟੀਆਂ (VDC), ਗੈਰ-ਸਰਕਾਰੀ ਸੰਗਠਨਾਂ ਅਤੇ ਸਮਾਜਿਕ ਸੰਸਥਾਵਾ...
ਕਣਕ ਦੀ ਖਰੀਦ ਦੇ ਪ੍ਰਬੰਧਾਂ ਵਿੱਚ ਲਾਪਰਵਾਹੀ ਅਤੇ ਲਾਪਰਵਾਹੀ ਵਰਤਣ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ: ਰਾਜੇਸ਼ ਨਾਗਰ

ਕਣਕ ਦੀ ਖਰੀਦ ਦੇ ਪ੍ਰਬੰਧਾਂ ਵਿੱਚ ਲਾਪਰਵਾਹੀ ਅਤੇ ਲਾਪਰਵਾਹੀ ਵਰਤਣ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ: ਰਾਜੇਸ਼ ਨਾਗਰ

Haryana News
ਚੰਡੀਗੜ੍ਹ, 25 ਮਾਰਚ – ਹਰਿਆਣਾ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ, ਸ੍ਰੀ ਰਾਜੇਸ਼ ਨਾਗਰ ਨੇ ਕਿਹਾ ਕਿ ਹਰਿਆਣਾ ਸਰਕਾਰ ਕਿਸਾਨਾਂ ਅਤੇ ਆੜ੍ਹਤੀਆਂ (ਕਮਿਸ਼ਨ ਏਜੰਟ) ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਰਾਜ ਦੀਆਂ ਅਨਾਜ ਮੰਡੀਆਂ (ਮੰਡੀਆਂ) ਵਿੱਚ ਕਣਕ ਦੀ ਖਰੀਦ ਲਈ ਮਜ਼ਬੂਤ ​​ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਜਾਰੀ ਕੀਤੇ ਹਨ। ਇਸ ਤੋਂ ਇਲਾਵਾ, ਕਿਸਾਨਾਂ ਲਈ ਢੁਕਵੀਆਂ ਸਹੂਲਤਾਂ ਪ੍ਰਦਾਨ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਇਨ੍ਹਾਂ ਹੁਕਮਾਂ ਪ੍ਰਤੀ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ, ਅਤੇ ਲਾਪਰਵਾਹੀ ਦੇ ਦੋਸ਼ੀ ਪਾਏ ਜਾਣ ਵਾਲੇ ਕਿਸੇ ਵੀ ਅਧਿਕਾਰੀ ਜਾਂ ਕਰਮਚਾਰੀ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਹਰਿਆਣਾ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਬੁੱਧਵਾਰ ਨੂੰ ਕੁਰੂਕਸ਼ੇਤਰ ਜ਼ਿਲ੍ਹੇ ਦੇ ਲਾਡਵਾ ਅਨਾਜ ਮੰਡੀ ਦਾ ਨਿਰੀਖਣ ਕਰ ਰਹੇ ਸਨ। ਸ੍ਰੀ ਰਾਜੇਸ਼ ਨਾਗਰ ਨੇ ਅਨਾਜ ਮੰਡੀ ਵਿੱਚ ਕਣਕ ਦੀ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਤੋਂ ਇਲਾਵਾ, ਉਨ੍ਹਾਂ ਨੇ ਆੜ੍ਹਤੀਆਂ ਅਤੇ ਕ...
ਪਾਣੀਪਤ ਦੀ ਟ੍ਰੈਫਿਕ ਸਮੱਸਿਆ ਦੇ ਹੱਲ ਲਈ ਸਰਕਾਰ ਗੰਭੀਰ: ਗੰਗਵਾ

ਪਾਣੀਪਤ ਦੀ ਟ੍ਰੈਫਿਕ ਸਮੱਸਿਆ ਦੇ ਹੱਲ ਲਈ ਸਰਕਾਰ ਗੰਭੀਰ: ਗੰਗਵਾ

Haryana News
ਚੰਡੀਗੜ੍ਹ, 9 ਮਾਰਚ - ਲੋਕ ਨਿਰਮਾਣ (ਭਵਨ ਅਤੇ ਸੜਕਾਂ) ਮੰਤਰੀ ਸ੍ਰੀ ਰਣਬੀਰ ਗੰਗਵਾ ਨੇ ਕਿਹਾ ਕਿ ਪਾਣੀਪਤ ਸ਼ਹਿਰ ਵਿੱਚ ਵਧਦੇ ਟ੍ਰੈਫਿਕ ਜਾਮ ਦੀ ਸਮੱਸਿਆ ਦੇ ਹੱਲ ਲਈ ਸਰਕਾਰ ਲਗਾਤਾਰ ਯਤਨ ਕਰ ਰਹੀ ਹੈ। ਸ੍ਰੀ ਗੰਗਵਾ ਅੱਜ ਹਰਿਆਣਾ ਵਿਧਾਨ ਸਭਾ ਦੇ ਚੱਲ ਰਹੇ ਬਜਟ ਸੈਸ਼ਨ ਦੌਰਾਨ ਪਾਣੀਪਤ ਸਿਟੀ ਤੋਂ ਵਿਧਾਇਕ ਸ੍ਰੀ ਪ੍ਰਮੋਦ ਕੁਮਾਰ ਵਿਜ ਦੇ ਸਵਾਲ ਦਾ ਜਵਾਬ ਦੇ ਰਹੇ ਸਨ। ਉਨ੍ਹਾਂ ਕਿਹਾ ਕਿ ਐਨ.ਐਚ.-44 'ਤੇ ਮੌਜੂਦਾ ਐਲੀਵੇਟਿਡ ਹਾਈਵੇਅ ਮੁੱਖ ਰਾਜਮਾਰਗ ਆਵਾਜਾਈ ਦੀ ਸਹੂਲਤ ਪ੍ਰਦਾਨ ਕਰਦਾ ਹੈ। ਐਨ.ਐਚ.-709 ਦਾ ਮੌਜੂਦਾ ਪਾਣੀਪਤ-ਰੋਹਤਕ ਖੰਡ ਅਤੇ ਐਨ.ਐਚ.-709AD ਦਾ ਪਾਣੀਪਤ-ਸ਼ਾਮਲੀ ਖੰਡ ਪਾਣੀਪਤ ਸ਼ਹਿਰ ਲਈ ਪੱਛਮੀ ਬਾਈਪਾਸ ਦਾ ਕੰਮ ਕਰਦੇ ਹਨ। ਮੰਤਰੀ ਸ੍ਰੀ ਰਣਬੀਰ ਗੰਗਵਾ ਨੇ ਕਿਹਾ ਕਿ ਇਸ ਤੋਂ ਇਲਾਵਾ ਬਰਸਤ ਰੋਡ ਤੋਂ ਸਨੌਲੀ ਰੋਡ ਤੱਕ ਨਾਲਾ ਨੰਬਰ 2 ਦੇ ਕੰਢੇ 'ਤੇ 11.20 ਕਿਲੋਮੀਟਰ ਲੰਬੀ 10 ਮੀਟਰ ਚੌੜੀ ਸੜਕ ਦਾ ਨਿਰਮਾਣ ਪਹਿਲਾਂ ਹੀ ਹੋ ਚੁੱਕਾ ਹੈ ਅਤੇ ਬਾਕੀ 2.90 ਕਿਲੋਮੀਟਰ ਲੰਬੀ ਸੜਕ ਦਾ ਨਿਰਮਾਣ ਇਸੇ ਕੰਢੇ 'ਤੇ ਪ੍ਰਸਤਾਵਿਤ ਹੈ, ਜੋ ਐਨ.ਐਚ.-44 (ਦਿੱਲੀ ਤੋਂ ਅੰਬਾਲਾ) ਨੂੰ ਐਨ.ਐਚ.-709...
ਆਯੁਸ਼ਮਾਨ ਭਾਰਤ ਯੋਜਨਾ ‘ਤੇ ਵਿਰੋਧੀ ਧਿਰ ਦੇ ਦੋਸ਼ ਨਿਰਾਧਾਰ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਆਯੁਸ਼ਮਾਨ ਭਾਰਤ ਯੋਜਨਾ ‘ਤੇ ਵਿਰੋਧੀ ਧਿਰ ਦੇ ਦੋਸ਼ ਨਿਰਾਧਾਰ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

Haryana News
ਚੰਡੀਗੜ੍ਹ, 9 ਮਾਰਚ- ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸੂਬੇ ਵਿੱਚ ਸਿਹਤ ਸੇਵਾਵਾਂ ਨੂੰ ਲੈ ਕੇ ਵਿਰੋਧੀ ਧਿਰ ਵੱਲੋਂ ਹੈਲਥ ਐਮਰਜੈਂਸੀ ਵਰਗੇ ਹਾਲਾਤ ਦੱਸਣਾ ਸਿਰਫ਼ ਰਾਜਨੀਤੀ ਤੋਂ ਪ੍ਰੇਰਿਤ ਇੱਕ ਨੈਰੇਟਿਵ ਘੜਨ ਦੀ ਕੋਸ਼ਿਸ਼ ਹੈ। ਆਯੁਸ਼ਮਾਨ ਭਾਰਤ ਯੋਜਨਾ ਦੇ ਤਹਿਤ ਭੁਗਤਾਨ ਵਿੱਚ ਅਨਿਅਮਿਤੱਤਾ ਅਤੇ ਨਿੱਜੀ ਹਸਪਤਾਲਾਂ ਵੱਲੋਂ ਇਲਾਜ ਰੋਕਣ ਦੇ ਲਗਾਏ ਜਾ ਰਹੇ ਦੋਸ਼ ਪੂਰੀ ਤਰ੍ਹਾਂ ਨਿਰਾਧਾਰ, ਤੱਥਾਂ ਪੱਖੋਂ ਗਲਤ ਅਤੇ ਸੱਚਾਈ ਤੋਂ ਕੋਸੋ ਦੂਰ ਹਨ। ਮੁੱਖ ਮੰਤਰੀ ਸੋਮਵਾਰ ਨੂੰ ਹਰਿਆਣਾ ਵਿਧਾਨ ਸਭਾ ਵਿੱਚ ਬਜਟ ਸੈਸ਼ਨ ਦੌਰਾਨ ਵਿਰੋਧੀ ਧਿਰ ਵੱਲੋਂ ਆਯੁਸ਼ਮਾਨ ਭਾਰਤ ਯੋਜਨਾ ਨੂੰ ਲੈ ਕੇ ਲਿਆਂਦੇ ਗਏ ਧਿਆਨਖਿੱਚ ਮਤੇ ਦਾ ਜਵਾਬ ਦੇ ਰਹੇ ਸਨ। ਮੁੱਖ ਮੰਤਰੀ ਨੇ ਸਦਨ ਵਿੱਚ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਆਯੁਸ਼ਮਾਨ ਭਾਰਤ ਪ੍ਰਧਾਨ ਮੰਤਰੀ ਜਨ ਅਰੋਗ ਯੋਜਨਾ ਦੀ ਸ਼ੁਰੂਆਤ 23 ਦਸੰਬਰ 2018 ਨੂੰ ਕੀਤੀ ਗਈ ਸੀ। ਇਸ ਦੇ ਤਹਿਤ ਯੋਗ ਪਰਿਵਾਰਾਂ ਨੂੰ ਪ੍ਰਤੀ ਸਾਲ ਪ੍ਰਤੀ ਪਰਿਵਾਰ 5 ਲੱਖ ਰੁਪਏ ਤੱਕ ਦਾ ਸਿਹਤ ਬੀਮਾ ਕਵਰ ਪ੍ਰਦਾਨ ਕੀਤਾ ਜਾਂਦਾ ਹੈ। ਇਸ ਯੋਜਨਾ...
ਪੰਜਾਬ ਸਰਕਾਰ ਨੇ ਹੋਲੇ ਮਹੱਲੇ ਲਈ ਭਾਰਤ ਦੀ ਪਹਿਲੀ ਹਰ ਮੌਸਮ ਲਈ ਅਨੁਕੂਲ ਸਥਾਈ ਟੈਂਟ ਸਿਟੀ ਕੀਤੀ ਸਥਾਪਤ

ਪੰਜਾਬ ਸਰਕਾਰ ਨੇ ਹੋਲੇ ਮਹੱਲੇ ਲਈ ਭਾਰਤ ਦੀ ਪਹਿਲੀ ਹਰ ਮੌਸਮ ਲਈ ਅਨੁਕੂਲ ਸਥਾਈ ਟੈਂਟ ਸਿਟੀ ਕੀਤੀ ਸਥਾਪਤ

Breaking News
ਚੰਡੀਗੜ੍ਹ, 2 ਮਾਰਚ:ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਨੇ ਅੱਜ ਸ੍ਰੀ ਆਨੰਦਪੁਰ ਸਾਹਿਬ ਵਿਖੇ ਚੱਲ ਰਹੇ ਹੋਲਾ ਮਹੱਲਾ ਸਬੰਧੀ ਸਮਾਗਮਾਂ ਮੌਕੇ ਜੁੜਨ ਵਾਲੀ ਵੱਡੀ ਗਿਣਤੀ ਸੰਗਤ ਲਈ ਬਣਾਈ ਗਈ ਸਥਾਈ ਟੈਂਟ ਸਿਟੀ ਸਮੇਤ ਨਿਰਵਿਘਨ ਧਾਰਮਿਕ ਦਰਸ਼ਨਾਂ ਨੂੰ ਯਕੀਨੀ ਬਣਾਉਣ ਲਈ ਬੁਨਿਆਦੀ ਢਾਂਚੇ ਦੇ ਵਿਸਥਾਰ ਅਤੇ ਵਾਤਾਵਰਣਪੱਖੀ ਕਾਰਜਾਂ ਨੂੰ ਉਤਸ਼ਾਹਿਤ ਕਰਨ ਕੀਤੇ ਵਿਆਪਕ ਪ੍ਰਬੰਧਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ। ਅੱਜ ਇੱਥੇ ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਭਾਰਤ ਦੀ ਪਹਿਲੀ ਸਥਾਈ (ਪਰਮਾਨੈਂਟ) ਏਅਰ-ਕੰਡੀਸ਼ਨਡ ਟੈਂਟ ਸਿਟੀ ਅਤੇ ਗ੍ਰੀਨ ਹੋਲਾ ਮਹੱਲਾ ਸਮੇਤ ਕਈ ਅਹਿਮ ਪਹਿਲਕਦਮੀਆਂ ਦੀ ਸ਼ੁਰੂਆਤ ਕੀਤੀ। ਉਨ੍ਹਾਂ ਕਿਹਾ, "ਪਿਛਲੇ ਸਾਲ ਇੱਕ ਅਸਥਾਈ ਢਾਂਚੇ ਦੀ ਸਫਲਤਾ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੀਖਣ ਤੋਂ ਬਾਅਦ ਇੱਕ ਸਥਾਈ ਟੈਂਟ ਸਿਟੀ ਬਣਾਉਣ ਬਾਰੇ ਵਿਚਾਰ ਰੱਖਿਆ ਗਿਆ ਸੀ ਅਤੇ ਹੁਣ ਪਵਿੱਤਰ ਨਗਰੀ ਵਿਖੇ ਸਥਾਈ ਟੈਂਟ ਸਿਟੀ ਸਥਾਪਤ ਕੀਤੀ ਗਈ ਹੈ। ਸਿੱਖਿਆ ਮੰਤਰੀ ਨੇ ਕਿਹਾ, "ਇਹ ਪੰਜਾਬ ਦੇ ਧਾਰਮਿਕ...
ਪੰਜਾਬ ਨੂੰ ਊਨੀ ਅਤੇ ਫੈਂਸੀ ਧਾਗੇ ਦੇ ਕਾਰੋਬਾਰ ਵਿੱਚ 750 ਕਰੋੜ ਰੁਪਏ ਦਾ ਨਿਵੇਸ਼ ਹਾਸਲ ਹੋਇਆ; ਗੰਗਾ ਐਕਰੋਵੂਲਜ਼ ਲਿਮਟਿਡ ਆਪਣੇ ਕਾਰੋਬਾਰ ਦੇ ਵਿਸਥਾਰ ਨਾਲ ਰੋਜ਼ਗਾਰ ਲਈ 1500 ਨਵੇਂ ਮੌਕੇ ਪੈਦਾ ਕਰੇਗੀ: ਸੰਜੀਵ ਅਰੋੜਾ

ਪੰਜਾਬ ਨੂੰ ਊਨੀ ਅਤੇ ਫੈਂਸੀ ਧਾਗੇ ਦੇ ਕਾਰੋਬਾਰ ਵਿੱਚ 750 ਕਰੋੜ ਰੁਪਏ ਦਾ ਨਿਵੇਸ਼ ਹਾਸਲ ਹੋਇਆ; ਗੰਗਾ ਐਕਰੋਵੂਲਜ਼ ਲਿਮਟਿਡ ਆਪਣੇ ਕਾਰੋਬਾਰ ਦੇ ਵਿਸਥਾਰ ਨਾਲ ਰੋਜ਼ਗਾਰ ਲਈ 1500 ਨਵੇਂ ਮੌਕੇ ਪੈਦਾ ਕਰੇਗੀ: ਸੰਜੀਵ ਅਰੋੜਾ

Breaking News
ਚੰਡੀਗੜ੍ਹ 2 ਮਾਰਚ 2026:ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਅੱਜ ਇਥੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਨੂੰ ਨਿਵੇਸ਼ਕਾਂ ਲਈ ਪਸੰਦੀਦਾ ਸਥਾਨ ਬਣਾਉਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ, ਜਿਸ ਦੇ ਚਲਦਿਆਂ ਗੰਗਾ ਐਕਰੋਵੂਲਜ਼ ਲਿਮਟਿਡ, ਜੋ ਕਿ ਊਨੀ ਅਤੇ ਫੈਂਸੀ ਧਾਗੇ ਦੀ ਮੋਹਰੀ ਨਿਰਮਾਤਾ ਹੈ, ਨੇ ਪੰਜਾਬ ਵਿੱਚ ਆਪਣੇ ਕਾਰੋਬਾਰ ਦੇ ਵਿਸਥਾਰ ਦਾ ਐਲਾਨ ਕੀਤਾ ਹੈ। ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ੍ਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਗੰਗਾ ਐਕਰੋਵੂਲਜ਼ ਲਿਮਟਿਡ 60 ਤੋਂ ਵੱਧ ਦੇਸ਼ਾਂ ਨੂੰ ਆਪਣੇ ਉਤਪਾਦ ਬਰਾਮਦ ਕਰਦੀ ਹੈ ਅਤੇ ਮੌਜੂਦਾ ਸਮੇਂ ਕੰਪਨੀ ਵਿੱਚ 5600 ਤੋਂ ਵੱਧ ਕਰਮਚਾਰੀ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਕੰਪਨੀ ਦਾ ਸਾਲਾਨਾ ਟਰਨਓਵਰ 850 ਕਰੋੜ ਰੁਪਏ ਹੈ। ਉਨ੍ਹਾਂ ਨਾਲ ਹੀ ਦੱਸਿਆ ਕਿ ਇਸ ਕੰਪਨੀ ਨੇ ਪਿਛਲੇ 4 ਤੋਂ 5 ਸਾਲਾਂ ਵਿੱਚ 3000 ਤੋਂ ਵੱਧ ਵਿਅਕਤੀਆਂ ਲਈ ਰੋਜ਼ਗਾਰ ਦੇ ਮੌਕੇ ਵੀ ਪੈਦਾ ਕੀਤੇ ਹਨ ਅਤੇ 1998 ਤੋਂ ਹਰ ਉਦਯੋਗਿਕ ਨੀਤੀ ਤਹਿਤ ਪੰਜਾਬ ‘ਚ ਨਿਰੰਤਰ ਨਿਵੇਸ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਕੰ...
ਪੰਜਾਬ ਸਰਕਾਰ ਨੇ ਮੱਧ ਪੂਰਬੀ ਤਣਾਅ ਕਾਰਨ ਉੱਥੇ ਫਸੇ ਪੰਜਾਬੀਆਂ ਲਈ 24×7 ਹੈਲਪਲਾਈਨ ਜਾਰੀ ਕੀਤੀ, ਪੂਰੇ ਸਹਿਯੋਗ ਦਾ ਭਰੋਸਾ ਦਿੱਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਸਰਕਾਰ ਨੇ ਮੱਧ ਪੂਰਬੀ ਤਣਾਅ ਕਾਰਨ ਉੱਥੇ ਫਸੇ ਪੰਜਾਬੀਆਂ ਲਈ 24×7 ਹੈਲਪਲਾਈਨ ਜਾਰੀ ਕੀਤੀ, ਪੂਰੇ ਸਹਿਯੋਗ ਦਾ ਭਰੋਸਾ ਦਿੱਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਚੰਡੀਗੜ੍ਹ, 2 ਮਾਰਚ 2026:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮੱਧ ਪੂਰਬ ਦੇ ਕੁਝ ਹਿੱਸਿਆਂ ਵਿੱਚ ਵਧ ਰਹੇ ਤਣਾਅ ਕਾਰਨ ਉੱਥੇ ਫਸੇ ਪੰਜਾਬੀਆਂ ਦੀ ਸਹਾਇਤਾ ਲਈ ਦਿਨ-ਰਾਤ ਕਾਰਜਸ਼ੀਲ ਹੈਲਪਲਾਈਨ ਜਾਰੀ ਕੀਤੀ ਹੈ। ਉਨ੍ਹਾਂ ਕਿਹਾ ਕਿ ਪੀੜਤ ਪਰਿਵਾਰ ਤੁਰੰਤ ਸਹਾਇਤਾ ਲਈ 0172 2260042, 0172 2260043 'ਤੇ ਕਾਲ ਕਰ ਸਕਦੇ ਹਨ ਜਾਂ ਵਟਸਅੱਪ ਨੰ. +91 94787 79112 'ਤੇ ਮੈਸੇਜ ਭੇਜ ਸਕਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਉਨ੍ਹਾਂ ਦੀ ਸੁਰੱਖਿਅਤ ਅਤੇ ਜਲਦ ਵਾਪਸੀ ਨੂੰ ਯਕੀਨੀ ਬਣਾਉਣ ਲਈ ਭਾਰਤ ਸਰਕਾਰ ਨਾਲ ਲਗਾਤਾਰ ਗੱਲਬਾਤ ਕਰ ਰਹੀ ਹੈ ਅਤੇ ਪੰਜਾਬ ਸਰਕਾਰ ਵੱਲੋਂ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਮੱਧ ਪੂਰਬ ਵਿੱਚ ਜੰਗ ਕਾਰਨ ਫਸੇ ਪੰਜਾਬੀਆਂ ਦੇ ਪੀੜਤ ਪਰਿਵਾਰਾਂ ਨੂੰ ਪੂਰਨ ਸਹਾਇਤਾ ਦਾ ਭਰੋਸਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਸੂਬਾ ਸਰਕਾਰ ਫਸੇ ਹੋਏ ਲੋਕਾਂ ਦੀ ਸੁਰੱਖਿਅਤ ਅਤੇ ਜਲਦ ਵਾਪਸੀ ਨੂੰ ਯਕੀਨੀ ਬਣਾਉਣ ਲਈ ਭਾਰਤ ਸਰਕਾਰ ਨਾਲ ਲਗਾਤਾਰ ਗੱਲਬਾਤ ਕਰ ਰਹੀ ਹੈ। ਅਰਬ ਦੇਸ਼ਾਂ ਵਿੱਚ ਤਣਾਅ ਕਾਰਨ ਇੱਥੇ ਬਹੁਤ ਸਾਰੇ ਪੰਜਾਬ...
ਪੰਜਾਬ ਨੂੰ ਨਾਗਰਿਕ-ਕੇਂਦ੍ਰਿਤ ਸੁਧਾਰਾਂ ਲਈ ਮਿਲਿਆ ਵੱਕਾਰੀ ‘ਡਿਜੀਟਲ ਐਕਸੀਲੈਂਸ ਐਵਾਰਡ

ਪੰਜਾਬ ਨੂੰ ਨਾਗਰਿਕ-ਕੇਂਦ੍ਰਿਤ ਸੁਧਾਰਾਂ ਲਈ ਮਿਲਿਆ ਵੱਕਾਰੀ ‘ਡਿਜੀਟਲ ਐਕਸੀਲੈਂਸ ਐਵਾਰਡ

News of Punjab
ਚੰਡੀਗੜ੍ਹ, 1 ਮਾਰਚ: ਨਾਗਰਿਕ-ਕੇਂਦ੍ਰਿਤ ਸੁਧਾਰਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੂੰ ਪਾਰਦਰਸ਼ਤਾ, ਕੁਸ਼ਲਤਾ ਅਤੇ ਜਨਤਕ ਸੇਵਾਵਾਂ ਦੀ ਨਿਰਵਿਘਨ ਡਿਲੀਵਰੀ ਨੂੰ ਯਕੀਨੀ ਬਣਾਉਣ ਵਿੱਚ ਤਕਨਾਲੋਜੀ ਦੀ ਵਰਤੋਂ ਵਿੱਚ ਮੋਹਰੀ ਪਹਿਲਕਦਮੀਆਂ ਕਰਨ ਲਈ ਤਕਨਾਲੋਜੀ ਸਭਾ 2026 ਦੌਰਾਨ ਵੱਕਾਰੀ “ਡਿਜੀਟਲ ਐਕਸੀਲੈਂਸ” ਐਵਾਰਡ ਮਿਲਿਆ ਹੈ। ਪੰਜਾਬ ਦੇ ਸੁਚੱਜਾ ਪ੍ਰਸ਼ਾਸਨ ਤੇ ਸੂਚਨਾ ਤਕਨੀਕ ਵਿਭਾਗ ਦੇ ਡਾਇਰੈਕਟਰ ਸ੍ਰੀ ਵਿਸ਼ੇਸ਼ ਸਾਰੰਗਲ ਨੇ ਸੂਬਾ ਸਰਕਾਰ ਤਰਫੋਂ ਇਹ ਪੁਰਸਕਾਰ ਹੈਦਰਾਬਾਦ ਵਿਖੇ ਇੰਡੀਅਨ ਐਕਸਪ੍ਰੈਸ ਗਰੁੱਪ ਵੱਲੋਂ ਕਰਵਈ ਗਈ ਤਕਨਾਲੋਜੀ ਸਭਾ 2026 ਦੌਰਾਨ ਹਾਸਲ ਕੀਤਾ। ਇਸ ਸਮਾਰੋਹ ਵਿੱਚ ਦੇਸ਼ ਭਰ ਦੇ ਚੋਟੀ ਦੇ ਤਕਨਾਲੋਜੀ ਦਿੱਗਜਾਂ ਅਤੇ ਨੀਤੀ ਘਾੜਿਆਂ ਨੇ ਸ਼ਿਰਕਤ ਕੀਤੀ। ਇਹ ਪੁਰਸਕਾਰ ਸੂਬੇ ਦੇ ਨਾਗਰਿਕਾਂ ਅਤੇ ਵਿਭਾਗ ਦੀ ਟੀਮ ਨੂੰ ਸਮਰਪਿਤ ਕਰਦਿਆਂ, ਪੰਜਾਬ ਦੇ ਸੁਚੱਜਾ ਪ੍ਰਸ਼ਾਸਨ ਤੇ ਸੂਚਨਾ ਤਕਨੀਕ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਮਾਨਤਾ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਇੱਕ ਪਾਰਦਰਸ਼ੀ, ਕਾਗਜ਼ ਰਹਿਤ ਅਤੇ ਜਵਾਬਦੇਹੀ ਵਾਲਾ ਪ੍ਰਬੰਧਕੀ ਢ...
ਪੰਜਾਬ ਦੇ ਲੋਕ 2027 ਵਿੱਚ ‘ਆਪ’ ਨੂੰ 100 ਸੀਟਾਂ ਦੇ ਕੇ ਕੇਂਦਰ ਵਿੱਚ ਭਾਜਪਾ ਦੇ ਤਾਨਾਸ਼ਾਹੀ ਸ਼ਾਸਨ ਦੇ ਅੰਤ ਦਾ ਮੁੱਢ ਬੰਨ੍ਹਣਗੇ: ਭਗਵੰਤ ਸਿੰਘ ਮਾਨ

ਪੰਜਾਬ ਦੇ ਲੋਕ 2027 ਵਿੱਚ ‘ਆਪ’ ਨੂੰ 100 ਸੀਟਾਂ ਦੇ ਕੇ ਕੇਂਦਰ ਵਿੱਚ ਭਾਜਪਾ ਦੇ ਤਾਨਾਸ਼ਾਹੀ ਸ਼ਾਸਨ ਦੇ ਅੰਤ ਦਾ ਮੁੱਢ ਬੰਨ੍ਹਣਗੇ: ਭਗਵੰਤ ਸਿੰਘ ਮਾਨ

Breaking News
ਨਵੀਂ ਦਿੱਲੀ, 1 ਮਾਰਚ : ਆਮ ਆਦਮੀ ਪਾਰਟੀ (ਆਪ) ਦੀ ਜੰਤਰ-ਮੰਤਰ ਵਿਖੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਹੋਈ ਵਿਸ਼ਾਲ ਜਨਤਕ ਰੈਲੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਅਦਾਲਤ ਦਾ ਹਾਲੀਆ ਫੈਸਲਾ ਭਾਰਤੀ ਰਾਜਨੀਤੀ ਵਿੱਚ ਸੱਚਾਈ ਦੀ ਇਤਿਹਾਸਕ ਜਿੱਤ ਹੈ ਅਤੇ ਇਸ ਗੱਲ ਦੀ ਪੁਸ਼ਟੀ ਕਰਦਾ ਹੈ ਕਿ 'ਆਪ' ਪਾਰਟੀ ਇੱਕ ਕੌਮੀ ਤਾਕਤ ਵਜੋਂ ਮਜ਼ਬੂਤੀ ਨਾਲ ਉਭਰ ਕੇ ਸਾਹਣਣੇ ਆਈ ਹੈ। ਸਿੱਧੀ ਰਾਜਨੀਤਿਕ ਚੁਣੌਤੀ ਦਿੰਦਿਆਂ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਇਸ ਤਾਨਾਸ਼ਾਹੀ ਸ਼ਾਸਨ ਨੂੰ ਮਾਤ ਦੇਣ ਲਈ 2027 ਵਿੱਚ ‘ਆਪ’ ਦੀ ਝੋਲੀ ਘੱਟੋ-ਘੱਟ 100 ਸੀਟਾਂ ਪਾਏਗਾ। ਉਨ੍ਹਾਂ ਕਿਹਾ ਕਿ ਇਸ ਤਾਨਾਸ਼ਾਹੀ ਵਿਰੁੱਧ ਜਿੱਤ ਦਾ ਆਗਾਜ਼ ਪੰਜਾਬ ਤੋਂ ਹੋਵਗਾ। ਇਹ ਆਖਦਿਆਂ ਕਿ ਸਾਲ 2027 ਦੇਸ਼ ਭਰ ਵਿੱਚ ਬਦਲਾਅ ਦਾ ਮੁੱਢ ਬੰਨ੍ਹੇਗਾ, ਉਨ੍ਹਾਂ ਕਿਹਾ ਕਿ ਜਿਸ ਦਿਸ਼ਾ ਵੱਲ ਪੰਜਾਬ ਮਾਰਚ ਕਰਦਾ ਹੈ, ਪੂਰਾ ਦੇਸ਼ ਵੀ ਉਸ ਪਾਸੇ ਵੱਲ ਹੋ ਜਾਂਦਾ ਹੈ ਕਿਉਂ ਕਿ ਹਰ ਕੋਈ ਜਾਣਦਾ ਹੈ ਕਿ ਪੰਜਾਬ ਕਿਸੇ ਵੀ ਤਾਨਾਸ਼ਾਹੀ ਨੂੰ ਮੂੰਹ ਤੋੜਵਾਂ ਜਵਾਬ ਦੇਣਾ ਚੰਗੀ ਤਰ੍ਹਾਂ ਜਾਣਦਾ ਹੈ।ਜੀ.ਐ...
140 ਕਰੋੜ ਲੋਕ ਮਿਲ ਕੇ ਦੇਸ਼ ਵਿੱਚੋਂ ਤਾਨਾਸ਼ਾਹ ਸਰਕਾਰ ਨੂੰ ਉਖਾੜ ਸੁੱਟਣਗੇ – ਕੇਜਰੀਵਾਲ

140 ਕਰੋੜ ਲੋਕ ਮਿਲ ਕੇ ਦੇਸ਼ ਵਿੱਚੋਂ ਤਾਨਾਸ਼ਾਹ ਸਰਕਾਰ ਨੂੰ ਉਖਾੜ ਸੁੱਟਣਗੇ – ਕੇਜਰੀਵਾਲ

Breaking News
ਨਵੀਂ ਦਿੱਲੀ, 1 ਮਾਰਚ : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਐਤਵਾਰ ਨੂੰ ਦਿੱਲੀ ਦੇ ਜੰਤਰ-ਮੰਤਰ 'ਤੇ ਵਿਸ਼ਾਲ ਰੈਲੀ ਕਰਕੇ ਦੇਸ਼ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ 140 ਕਰੋੜ ਲੋਕ ਮਿਲ ਕੇ ਦੇਸ਼ ਵਿੱਚੋਂ ਤਾਨਾਸ਼ਾਹ ਸਰਕਾਰ ਨੂੰ ਉਖਾੜ ਸੁੱਟਣਗੇ। ਇਹ ਲੋਕ ਸੱਤਾ ਦੀ ਰਾਜਨੀਤੀ ਕਰਨ ਅਤੇ ਅਸੀਂ ਜਨਤਾ ਲਈ ਕੰਮ ਕਰਾਂਗੇ। ਅੱਜ ਤੋਂ ਇਸ ਬਦਲਾਅ ਦੀ ਗਿਣਤੀ ਸ਼ੁਰੂ ਹੋ ਗਈ ਹੈ। ਉਨ੍ਹਾਂ ਕਿਹਾ ਕਿ ਮੋਦੀ ਜੀ ਕਹਿੰਦੇ ਰਹੇ ਕਿ ਦਿੱਲੀ ਵਾਲਿਆਂ ਦਾ 'ਪੁੱਤਰ' ਭ੍ਰਿਸ਼ਟ ਹੈ, ਪਰ ਅਦਾਲਤ ਨੇ ਸਾਫ਼ ਕਰ ਦਿੱਤਾ ਕਿ ਕੇਜਰੀਵਾਲ ਕੱਟੜ ਇਮਾਨਦਾਰ ਸੀ, ਹੈ ਅਤੇ ਰਹੇਗਾ। ਕਾਂਗਰਸ ਦੇ ਭ੍ਰਿਸ਼ਟਾਚਾਰ ਤੋਂ ਤੰਗ ਆ ਕੇ ਲੋਕਾਂ ਨੇ ਵੱਡੀਆਂ ਉਮੀਦਾਂ ਨਾਲ ਮੋਦੀ ਜੀ ਨੂੰ ਪੂਰਨ ਬਹੁਮਤ ਦਿੱਤਾ ਸੀ, ਪਰ ਅੱਜ ਦੇਸ਼ ਦਾ ਹਰ ਸੈਕਟਰ ਬਰਬਾਦ ਹੈ। ਇਸ ਦੌਰਾਨ ਦਿੱਲੀ, ਪੰਜਾਬ, ਗੁਜਰਾਤ, ਗੋਆ ਸਮੇਤ ਵੱਖ-ਵੱਖ ਰਾਜਾਂ ਤੋਂ ਆਏ 'ਆਪ' ਆਗੂਆਂ, ਵਰਕਰਾਂ ਅਤੇ ਹਜ਼ਾਰਾਂ ਆਮ ਲੋਕਾਂ ਨੇ ‘ਪੜ੍ਹਿਆ-ਲਿਖਿਆ ਦਮਦਾਰ ਹੈ, ਮੇਰਾ ਕੇਜਰੀਵਾਲ ਕੱਟੜ ਇਮਾਨਦਾਰ ਹੈ’ ਦੇ ਜ਼ੋਰਦਾਰ ਨਾਅਰੇ ਲਗਾਏ।ਮੋਦੀ-ਅਮਿਤ ਸ਼ਾਹ ਨੇ ਸਾਜ਼ਿਸ਼ ਰਚ ...