ਅਕਾਲੀ ਦਲ ਅਤੇ ਸ਼੍ਰੋਮਣੀ ਕਮੇਟੀ ਆਪਣੇ ਗਲਤ ਕੰਮਾਂ ਲਈ ਅਕਾਲ ਤਖ਼ਤ ਸਾਹਿਬ ਅਤੇ ਪੰਥ ਨੂੰ ਢਾਲ ਵਜੋਂ ਵਰਤ ਰਹੇ ਹਨ: ਭਗਵੰਤ ਮਾਨ
ਚੰਡੀਗੜ੍ਹ, 29 ਦਸੰਬਰ: ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਸਿੱਧੀ ਚੁਣੌਤੀ ਦਿੰਦੇ ਹੋਏ ਕਿਹਾ ਕਿ ਆਪਣੇ ਗਲਤ ਕੰਮਾਂ ਦੀ ਜਵਾਬਦੇਹੀ ਤੋਂ ਬਚਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਪੰਥ ਵਰਗੀਆਂ ਪਵਿੱਤਰ ਸੰਸਥਾਵਾਂ ਨੂੰ ਢਾਲ ਵਜੋਂ ਵਰਤਿਆ ਜਾ ਰਿਹਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਲਾਪਤਾ ਹੋਏ ਸਰੂਪਾਂ ਦੇ ਮਾਮਲੇ ਵਿੱਚ ਲਗਾਤਾਰ ਕਾਰਵਾਈ ਨਾ ਹੋਣ ਕਾਰਨ ਸੰਗਤ ਵਿੱਚ ਡੂੰਘਾ ਗੁੱਸਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ, ਅਕਾਲੀ ਲੀਡਰਸ਼ਿਪ ਦੇ ਨੇੜਲੇ ਧਨਾਢਾਂ ਨੂੰ ਬਚਾਉਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ, ਜੋ ਇਸ ਗੰਭੀਰ ਅਪਰਾਧ ਵਿੱਚ ਸ਼ਾਮਲ ਹਨ।
ਇੱਥੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਕੁਝ ਸਾਲਾਂ ਤੋਂ ਪੰਜਾਬੀ ਅਤੇ ਸਿੱਖ ਭਾਈਚਾਰਾ ਡੂੰਘੇ ਸਦਮੇ ਵਿੱਚ ਹੈ ਕਿਉਂਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਸਰੂਪ ਲਾਪਤਾ ਹੋਣ ਦੇ ਮਾਮਲੇ ਵਿੱਚ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ...








