ਚੋਣਾਂ ਅਮਨ-ਸ਼ਾਂਤੀ ਨਾਲ ਨੇਪਰੇ ਚੜ੍ਹੀਆਂ, ਵਿਰੋਧੀਆਂ ਦੇ ਝੂਠੇ ਪ੍ਰਚਾਰ ਦੀ ਫੂਕ ਨਿਕਲੀ: ਧਾਲੀਵਾਲ
ਚੰਡੀਗੜ੍ਹ, 15 ਦਸੰਬਰ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਪੰਜਾਬ ਵਿੱਚ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਸ਼ਾਂਤੀਪੂਰਵਕ ਨੇਪਰੇ ਚੜ੍ਹਨ 'ਤੇ ਪੰਜਾਬੀਆਂ ਦਾ ਧੰਨਵਾਦ ਕੀਤਾ।
ਜ਼ਿਲਾ ਪ੍ਰਧਾਨ ਅੰਮ੍ਰਿਤਸਰ-ਸ਼ਹਿਰੀ ਪ੍ਰਭਬੀਰ ਸਿੰਘ ਬਰਾੜ ਦੇ ਨਾਲ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਿਤ ਕਰਦਿਆਂ ਧਾਲੀਵਾਲ ਨੇ ਕਿਹਾ ਕਿ ਬੀਤੇ ਕੱਲ੍ਹ (14 ਤਾਰੀਕ) ਪੰਜਾਬ ਦੇ ਲੋਕਾਂ ਨੇ ਬਹੁਤ ਹੀ ਅਮਨ-ਚੈਨ ਨਾਲ ਵੋਟਾਂ ਪਾ ਕੇ ਵਿਰੋਧੀਆਂ ਦੇ ਉਸ ਝੂਠੇ ਪ੍ਰਚਾਰ ਦਾ ਮੂੰਹ ਤੋੜ ਜਵਾਬ ਦਿੱਤਾ ਹੈ, ਜਿਸ ਵਿੱਚ ਕਿਹਾ ਜਾ ਰਿਹਾ ਸੀ ਕਿ ਲੋਕਤੰਤਰ ਦਾ ਘਾਣ ਹੋ ਰਿਹਾ ਹੈ ਜਾਂ ਬੈਲਟ ਪੇਪਰ ਲੁੱਟੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਾਢੇ ਬਾਰਾਂ ਹਜ਼ਾਰ ਪਿੰਡਾਂ ਵਿੱਚੋਂ ਮਹਿਜ਼ ਕੁਝ ਥਾਵਾਂ ਨੂੰ ਛੱਡ ਕੇ ਬਾਕੀ ਪੂਰੇ ਪੰਜਾਬ ਵਿੱਚ ਚੋਣ ਪ੍ਰਕਿਰਿਆ ਸ਼ਾਂਤਮਈ ਰਹੀ।
ਉੱਥੇ ਹੀ ਕਾਂਗਰਸੀ ਆਗੂ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਤਾਰੀਫ਼ ਕਰਨ 'ਤੇ ਧਾਲੀਵਾਲ ਨੇ ਕਿਹਾ ਕਿ ਰੰਧਾਵਾ ਦਾ ਇਹ ਬਿਆਨ ਭਾਜ...








