ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 649ਵੇਂ ਪ੍ਰਕਾਸ਼ ਪੁਰਬ ਮੌਕੇ ਸਾਲ ਭਰ ਚੱਲਣ ਵਾਲੇ ਰਾਜ ਪੱਧਰੀ ਸਮਾਗਮਾਂ ਦੀ ਸ਼ੁਰੂਆਤ
ਗੜ੍ਹਸ਼ੰਕਰ, 4 ਫਰਵਰੀ : ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪਵਿੱਤਰ ਪ੍ਰਕਾਸ਼ ਪੁਰਬ ਦੇ ਮੌਕੇ 'ਤੇ ਅੱਜ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਰਾਜ ਪੱਧਰੀ ਸਮਾਗਮ ਦੀ ਸ਼ੁਰੂਆਤ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਆਰੰਭਤਾ ਨਾਲ ਹੋਈ। ਇਹ ਵਿਸ਼ਾਲ ਸਮਾਗਮ 6 ਫਰਵਰੀ ਤੱਕ ਜਾਰੀ ਰਹੇਗਾ ਅਤੇ ਉਸੇ ਦਿਨ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ। ਸਮਾਗਮ ਦੇ ਆਖ਼ਰੀ ਦਿਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗੁਰੂ ਚਰਨਾਂ ਵਿਚ ਮੱਥਾ ਟੇਕਣਗੇ ਅਤੇ ਸੂਬੇ ਦੀ ਖੁਸ਼ੀ, ਖੁਸ਼ਹਾਲੀ ਅਤੇ ਭਾਈਚਾਰੇ ਲਈ ਅਰਦਾਸ ਕਰਨਗੇ।
ਇਸ ਮੌਕੇ ਤਪ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਤੋਂ ਸੰਤ ਕੇਵਲ ਸਿੰਘ, ਪ੍ਰਧਾਨ ਸ੍ਰੀ ਗੁਰੂ ਸਾਧੂ ਸੰਪਰਦਾ ਸੁਸਾਇਟੀ ਪੰਜਾਬ ਸੰਤ ਨਿਰਮਲ ਦਾਸ ਜੀ ਜੌੜੇ ਵਾਲੇ, ਰਾਸ਼ਟਰੀ ਪ੍ਰਧਾਨ ਆਦਿ ਧਰਮ ਮਿਸ਼ਨ ਸੰਤ ਸਤਵਿੰਦਰ ਹੀਰਾ, ਸੰਤ ਦਿਆਲ ਨਾਥ ਸਮੁੰਦੜਾ, ਸੰਤ ਜਗੀਰ ਸਿੰਘ ਨੰਦਾਚੌਰ, ਧਾਮ ਚਾਨਣ ਪੁਰੀ ਸਹੌੜਾ ਤੋਂ ਸੰਤ ਧਰਮਪਾਲ, ਤੱਗੜ ਬਰਾੜਾ ਤੋਂ ਬਲਕਾਰ ਸਿੰਘ, ਸ਼ੇਰਪੁਰ ਤੋਂ ਸੰਤ ਰਮੇਸ਼ ਦਾਸ, ਪਿੰਡ ਚੇਤਾ ਤੋਂ ਸੰਤ ਮਨਪ੍ਰੀਤ ਦਾਸ, ਢਿੰਗਰੀਆਂ ਤੋਂ ਸੰਤ ਬਲਵੰਤ ਸਿੰਘ, ਪੰਡੋਰੀ ਸ...







